Isaiah 65:16 in Panjabi 16 ਜੋ ਕੋਈ ਧਰਤੀ ਉੱਤੇ ਆਪਣੇ ਆਪ ਨੂੰ ਅਸੀਸ ਦੇਵੇ, ਉਹ ਸਚਿਆਈ ਦੇ ਪਰਮੇਸ਼ੁਰ ਨਾਲ ਆਪਣੇ ਆਪ ਨੂੰ ਅਸੀਸ ਦੇਵੇਗਾ, ਜੋ ਕੋਈ ਧਰਤੀ ਉੱਤੇ ਸਹੁੰ ਖਾਵੇ, ਉਹ ਸਚਿਆਈ ਦੇ ਪਰਮੇਸ਼ੁਰ ਦੀ ਸਹੁੰ ਖਾਵੇਗਾ, ਕਿਉਂ ਜੋ ਪਹਿਲੇ ਦੁੱਖ ਭੁਲਾਏ ਜਾਣਗੇ, ਅਤੇ ਮੇਰੀਆਂ ਅੱਖਾਂ ਤੋਂ ਲੁਕਾਏ ਜਾਣਗੇ ।
Other Translations King James Version (KJV) That he who blesseth himself in the earth shall bless himself in the God of truth; and he that sweareth in the earth shall swear by the God of truth; because the former troubles are forgotten, and because they are hid from mine eyes.
American Standard Version (ASV) so that he who blesseth himself in the earth shall bless himself in the God of truth; and he that sweareth in the earth shall swear by the God of truth; because the former troubles are forgotten, and because they are hid from mine eyes.
Bible in Basic English (BBE) So that he who is requesting a blessing will make use of the name of the true God, and he who takes an oath will do so by the true God; because the past troubles are gone out of mind, and because they are covered from my eyes.
Darby English Bible (DBY) so that he who blesseth himself in the land shall bless himself by the God of truth; and he that sweareth in the land shall swear by the God of truth: because the former troubles shall be forgotten, and because they shall be hidden from mine eyes.
World English Bible (WEB) so that he who blesses himself in the earth shall bless himself in the God of truth; and he who swears in the earth shall swear by the God of truth; because the former troubles are forgotten, and because they are hid from my eyes.
Young's Literal Translation (YLT) So that he who is blessing himself in the earth, Doth bless himself In the God of faithfulness, And he who is swearing in the earth, Doth swear by the God of faithfulness, Because the former distresses have been forgotten, And because they have been hid from Mine eyes.
Cross Reference Deuteronomy 6:13 in Panjabi 13 ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ, ਉਸ ਦੀ ਸੇਵਾ ਕਰੋ ਅਤੇ ਉਸ ਦੇ ਨਾਮ ਦੀ ਸਹੁੰ ਖਾਓ ।
Deuteronomy 10:20 in Panjabi 20 ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਮੰਨੋ, ਉਸੇ ਦੀ ਉਪਾਸਨਾ ਕਰੋ, ਉਸ ਦੇ ਨਾਲ ਲੱਗੇ ਰਹੋ ਅਤੇ ਉਸੇ ਦੇ ਨਾਮ ਉੱਤੇ ਸਹੁੰ ਖਾਓ ।
Deuteronomy 32:4 in Panjabi 4 ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ । ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ ।
Psalm 31:5 in Panjabi 5 ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ !
Psalm 63:11 in Panjabi 11 ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਸ ਦੀ ਸਹੁੰ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ ।
Psalm 72:17 in Panjabi 17 ਉਹ ਦਾ ਨਾਮ ਸਦਾ ਰਹੇ, ਜਿੰਨਾ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ ! ।
Psalm 86:15 in Panjabi 15 ਪਰ ਤੂੰ, ਹੇ ਪ੍ਰਭੂ, ਦਯਾਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ ।
Isaiah 11:16 in Panjabi 16 ਮੇਰੀ ਪਰਜਾ ਦੇ ਬਚੇ ਹੋਏ ਲੋਕਾਂ ਲਈ ਜਿਹੜੇ ਅੱਸ਼ੂਰ ਤੋਂ ਬਚ ਗਏ, ਇੱਕ ਅਜਿਹੀ ਸੜਕ ਹੋਵੇਗੀ, ਜਿਵੇਂ ਇਸਰਾਏਲ ਲਈ ਸੀ, ਜਦ ਉਹ ਮਿਸਰ ਦੇ ਦੇਸ ਤੋਂ ਉਤਾਹਾਂ ਆਏ ਸਨ ।
Isaiah 19:18 in Panjabi 18 ਉਸ ਦਿਨ ਮਿਸਰ ਦੇਸ ਵਿੱਚ ਪੰਜ ਸ਼ਹਿਰ ਹੋਣਗੇ ਜਿਹੜੇ ਕਨਾਨ ਦੀ ਬੋਲੀ ਬੋਲਣਗੇ ਅਤੇ ਜਿਹੜੇ ਸੈਨਾਂ ਦੇ ਯਹੋਵਾਹ ਦੀ ਸਹੁੰ ਖਾਣਗੇ । ਉਨ੍ਹਾਂ ਵਿੱਚੋਂ ਇੱਕ “ਨਾਸ਼ ਨਗਰ” ਅਖਵਾਏਗਾ ।
Isaiah 35:10 in Panjabi 10 ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ । ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਉਂਕੇ ਉੱਥੋਂ ਨੱਠ ਜਾਣਗੇ ।
Isaiah 45:23 in Panjabi 23 ਮੈਂ ਆਪਣੀ ਹੀ ਸਹੁੰ ਖਾਧੀ ਹੈ, ਮੇਰੇ ਮੂੰਹ ਤੋਂ ਧਰਮ ਦਾ ਬਚਨ ਨਿੱਕਲਿਆ ਹੈ, ਅਤੇ ਉਹ ਮੁੜੇਗਾ ਨਹੀਂ, ਹਰੇਕ ਗੋਡਾ ਮੇਰੇ ਅੱਗੇ ਨਿਵੇਗਾ, ਹਰ ਜ਼ਬਾਨ ਮੇਰੀ ਸਹੁੰ ਖਾਵੇਗੀ ।
Isaiah 48:1 in Panjabi 1 ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ ।
Isaiah 54:4 in Panjabi 4 ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੇ ਉਲਾਂਭੇ ਨੂੰ ਫੇਰ ਯਾਦ ਨਾ ਕਰੇਂਗੀ ।
Isaiah 65:19 in Panjabi 19 ਮੈਂ ਯਰੂਸ਼ਲਮ ਤੋਂ ਅਨੰਦ ਹੋਵਾਂਗਾ, ਅਤੇ ਆਪਣੀ ਪਰਜਾ ਤੋਂ ਖੁਸ਼ ਹੋਵਾਂਗਾ, ਉਸ ਵਿੱਚ ਫੇਰ ਰੋਣ ਦੀ ਅਵਾਜ਼ ਜਾਂ ਦੁਹਾਈ ਦੀ ਅਵਾਜ਼ ਸੁਣਾਈ ਨਾ ਦੇਵੇਗੀ,
Jeremiah 4:2 in Panjabi 2 ਜੇ ਤੂੰ ਜੀਉਂਦੇ ਯਹੋਵਾਹ ਦੀ ਸੌਂਹ ਖਾਵੇਂ, ਸਚਿਆਈ ਨਾਲ, ਨਿਆਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਹ ਨੂੰ ਉਸਤਤ ਦੇਣਗੀਆਂ ।
Jeremiah 10:10 in Panjabi 10 ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸੱਕਦੀਆਂ ।
Jeremiah 12:16 in Panjabi 16 ਤਦ ਇਸ ਤਰ੍ਹਾਂ ਹੋਵੇਗਾ ਕਿ ਜੇ ਉਹ ਦਿਲ ਲਾ ਕੇ ਮੇਰੀ ਪਰਜਾ ਦੇ ਮਾਰਗਾਂ ਨੂੰ ਸਿੱਖਣ ਅਤੇ ਮੇਰੇ ਨਾਮ ਦੀ ਸੌਂਹ ਖਾਣ ਭਈ “ ਯਹੋਵਾਹ ਜੀਉਂਦਾ ਹੈ “ ਜਿਵੇਂ ਉਹਨਾਂ ਨੇ ਮੇਰੀ ਪਰਜਾ ਨੂੰ ਬਆਲ ਦੀ ਸੌਂਹ ਖਾਣੀ ਸਿਖਾਈ ਤਾਂ ਉਹ ਮੇਰੀ ਪਰਜਾ ਵਿੱਚ ਮਿਲ ਕੇ ਬਣ ਜਾਣਗੇ
Jeremiah 31:12 in Panjabi 12 ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ ।
Ezekiel 36:25 in Panjabi 25 ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੇਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ ।
Daniel 12:1 in Panjabi 1 ਉਸ ਵੇਲੇ ਮੀਕਾਏਲ ਉਹ ਵੱਡਾ ਪ੍ਰਧਾਨ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖੜ੍ਹਾ ਰਹਿੰਦਾ ਹੈ ਉਹ ਉੱਠੇਗਾ ਤਦ ਅਜਿਹੀ ਬਿਪਤਾ ਦਾ ਵੇਲਾ ਹੋਵੇਗਾ ਜਿਹੋ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੱਕ ਕਦੀ ਨਹੀਂ ਹੋਇਆ ਹੋਵੇਗਾ, ਪਰ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਸ ਦਾ ਨਾਮ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਉਹੀ ਬਚ ਜਾਵੇਗਾ ।
Daniel 12:11 in Panjabi 11 ਜਿਸ ਵੇਲੇ ਤੋਂ ਸਦਾ ਦੀ ਹੋਮ ਦੀ ਬਲੀ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜ੍ਹੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਬੇ ਦਿਨ ਹੋਣਗੇ ।
Zephaniah 1:5 in Panjabi 5 ਉਹਨਾਂ ਨੂੰ ਵੀ ਜੋ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਅਕਾਸ਼ ਦੀ ਸੈਨਾ ਅੱਗੇ ਮੱਥਾ ਟੇਕਦੇ ਹਨ, ਜੋ ਯਹੋਵਾਹ ਅੱਗੇ ਮੱਥਾ ਟੇਕਦੇ ਅਤੇ ਸਹੁੰ ਖਾਂਦੇ ਹਨ, ਨਾਲੇ ਮਲਕਾਮ ਦੀ ਵੀ ਸਹੁੰ ਖਾਂਦੇ ਹਨ,
Zephaniah 3:14 in Panjabi 14 ਹੇ ਸੀਯੋਨ ਦੀਏ ਧੀਏ, ਉੱਚੀ ਅਵਾਜ਼ ਨਾਲ ਗਾ, ਹੇ ਇਸਰਾਏਲ, ਜੈਕਾਰਾ ਗਜਾ, ਹੇ ਯਰੂਸ਼ਲਮ ਦੀਏ ਧੀਏ, ਸਾਰੇ ਦਿਲ ਨਾਲ ਅਨੰਦ ਕਰ ਅਤੇ ਮਗਨ ਹੋ !
John 1:14 in Panjabi 14 ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ ।
John 1:17 in Panjabi 17 ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ ।
John 14:6 in Panjabi 6 ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ । ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ ।
Romans 14:11 in Panjabi 11 ਕਿਉਂ ਜੋ ਇਹ ਲਿਖਿਆ ਹੋਇਆ ਹੈ, ਪ੍ਰਭੂ ਕਹਿੰਦਾ ਹੈ, ਮੈਨੂੰ ਆਪਣੀ ਜਿੰਦ ਦੀ ਸਹੁੰ, ਕਿ ਹਰ ਇੱਕ ਗੋਡਾ ਮੇਰੇ ਅੱਗੇ ਝੁਕੇਗਾ, ਅਤੇ ਹਰ ਇੱਕ ਜ਼ੁਬਾਨ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ ।
Philippians 2:11 in Panjabi 11 ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ ।
Hebrews 6:17 in Panjabi 17 ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਿਕਾਰੀਆਂ ਉੱਤੇ ਆਪਣੀ ਮਰਜ਼ੀ ਨੂੰ ਹੋਰ ਵੀ ਪੱਕਾ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸਹੁੰ ਲਿਆਂਦੀ ।
Revelation 20:4 in Panjabi 4 ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ । ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ ।