Isaiah 65:23 in Panjabi 23 ਉਹ ਵਿਅਰਥ ਮਿਹਨਤ ਨਾ ਕਰਨਗੇ, ਨਾ ਉਹਨਾਂ ਦੀ ਸੰਤਾਨ ਕਲੇਸ਼ ਲਈ ਜੰਮੇਗੀ, ਕਿਉਂ ਜੋ ਉਹ ਅਤੇ ਉਹਨਾਂ ਦੀ ਸੰਤਾਨ, ਯਹੋਵਾਹ ਦੀ ਮੁਬਾਰਕ ਅੰਸ ਹੋਣਗੇ ।
Other Translations King James Version (KJV) They shall not labour in vain, nor bring forth for trouble; for they are the seed of the blessed of the LORD, and their offspring with them.
American Standard Version (ASV) They shall not labor in vain, nor bring forth for calamity; for they are the seed of the blessed of Jehovah, and their offspring with them.
Bible in Basic English (BBE) Their work will not be for nothing, and they will not give birth to children for destruction; for they are a seed to whom the Lord has given his blessing, and their offspring will be with them.
Darby English Bible (DBY) They shall not labour in vain, nor bring forth for terror; for they are the seed of the blessed of Jehovah, and their offspring with them.
World English Bible (WEB) They shall not labor in vain, nor bring forth for calamity; for they are the seed of the blessed of Yahweh, and their offspring with them.
Young's Literal Translation (YLT) They labour not for a vain thing, Nor do they bring forth for trouble, For the seed of the blessed of Jehovah `are' they, And their offspring with them.
Cross Reference Genesis 12:2 in Panjabi 2 ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ ।
Genesis 17:7 in Panjabi 7 ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ ।
Leviticus 26:3 in Panjabi 3 ਜੇਕਰ ਤੁਸੀਂ ਮੇਰੀਆਂ ਬਿਧੀਆਂ ਅਨੁਸਾਰ ਚੱਲੋ ਅਤੇ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਨੂੰ ਪੂਰਾ ਕਰੋ,
Leviticus 26:20 in Panjabi 20 ਅਤੇ ਤੁਹਾਡਾ ਜ਼ੋਰ ਵਿਅਰਥ ਹੋ ਜਾਵੇਗਾ ਕਿਉਂ ਜੋ ਤੁਹਾਡੀ ਧਰਤੀ ਆਪਣੀ ਉਪਜ ਨਾ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਵੀ ਆਪਣੇ ਫਲ ਨਾ ਉਗਾਉਣਗੇ ।
Leviticus 26:22 in Panjabi 22 ਮੈਂ ਜੰਗਲੀ ਜਾਨਵਰਾਂ ਨੂੰ ਤੁਹਾਡੇ ਵਿਚਕਾਰ ਘੱਲਾਂਗਾ ਜੋ ਤੁਹਾਡੇ ਬੱਚਿਆਂ ਨੂੰ ਖੋਹ ਲੈਣਗੇ ਅਤੇ ਤੁਹਾਡੇ ਪਸ਼ੂਆਂ ਦਾ ਨਾਸ਼ ਕਰਨਗੇ ਅਤੇ ਤੁਹਾਡੀ ਗਿਣਤੀ ਘਟਾ ਦੇਣਗੇ ਅਤੇ ਤੁਹਾਡੀਆਂ ਪੱਕੀਆਂ ਸੜਕਾਂ ਵਿਰਾਨ ਹੋ ਜਾਣਗੀਆਂ ।
Leviticus 26:29 in Panjabi 29 ਤੁਸੀਂ ਆਪਣੇ ਪੁੱਤਰਾਂ ਦਾ ਅਤੇ ਆਪਣੀਆਂ ਧੀਆਂ ਦਾ ਮਾਸ ਖਾਓਗੇ ।
Deuteronomy 28:3 in Panjabi 3 ਮੁਬਾਰਕ ਹੋਵੋਗੇ ਤੁਸੀਂ ਸ਼ਹਿਰ ਵਿੱਚ ਅਤੇ ਮੁਬਾਰਕ ਹੋਵੋਗੇ ਤੁਸੀਂ ਖੇਤ ਵਿੱਚ,
Deuteronomy 28:38 in Panjabi 38 ਤੁਸੀਂ ਖੇਤ ਵਿੱਚ ਬੀਜ ਤਾਂ ਬਹੁਤ ਲੈ ਕੇ ਜਾਓਗੇ ਪਰ ਉਪਜ ਥੋੜ੍ਹੀ ਹੀ ਇਕੱਠੀ ਕਰੋਗੇ, ਕਿਉਂ ਜੋ ਟਿੱਡੀਆਂ ਉਸ ਨੂੰ ਖਾ ਜਾਣਗੀਆਂ ।
Psalm 115:14 in Panjabi 14 ਯਹੋਵਾਹ ਤੁਹਾਨੂੰ ਵਧਾਈ ਜਾਵੇ, ਤੁਹਾਨੂੰ ਤੇ ਤੁਹਾਡੇ ਬਾਲਕਾਂ ਨੂੰ ਵੀ !
Isaiah 49:4 in Panjabi 4 ਤਦ ਮੈਂ ਆਖਿਆ, ਮੈਂ ਵਿਅਰਥ ਹੀ ਮਿਹਨਤ ਕੀਤੀ, ਮੈਂ ਆਪਣਾ ਬਲ ਫੋਕਟ ਤੇ ਵਿਅਰਥ ਲਈ ਗੁਆ ਦਿੱਤਾ, ਸੱਚ-ਮੁੱਚ ਮੇਰਾ ਇਨਸਾਫ਼ ਯਹੋਵਾਹ ਕੋਲ, ਅਤੇ ਮੇਰਾ ਬਦਲਾ ਮੇਰੇ ਪਰਮੇਸ਼ੁਰ ਕੋਲ ਹੈ ।
Isaiah 55:2 in Panjabi 2 ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ ।
Isaiah 61:9 in Panjabi 9 ਉਹਨਾਂ ਦਾ ਵੰਸ਼ ਕੌਮਾਂ ਵਿੱਚ, ਅਤੇ ਉਹਨਾਂ ਦੀ ਸੰਤਾਨ ਲੋਕਾਂ ਵਿੱਚ ਜਾਣੀ ਜਾਵੇਗੀ, ਉਹਨਾਂ ਦੇ ਸਾਰੇ ਵੇਖਣ ਵਾਲੇ ਜਾਣ ਲੈਣਗੇ ਕਿ ਇਹ ਯਹੋਵਾਹ ਦਾ ਮੁਬਾਰਕ ਵੰਸ਼ ਹੈ ।
Jeremiah 32:38 in Panjabi 38 ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ
Hosea 9:11 in Panjabi 11 ਅਫ਼ਰਾਈਮ ਦਾ ਪਰਤਾਪ ਪੰਛੀ ਵਾਂਗੂੰ ਉੱਡ ਜਾਵੇਗਾ, - ਨਾ ਜਣਨ, ਨਾ ਹਮਲ, ਨਾ ਗਰਭ !
Haggai 1:6 in Panjabi 6 ਤੁਸੀਂ ਬਹੁਤ ਬੀਜਿਆ ਪਰ ਥੋੜ੍ਹਾ ਵੱਢਿਆ, ਤੁਸੀਂ ਖਾਂਦੇ ਹੋ ਪਰ ਰੱਜਦੇ ਨਹੀਂ, ਤੁਸੀਂ ਪੀਂਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁੱਝਦੀ, ਤੁਸੀਂ ਕੱਪੜੇ ਪਾਉਂਦੇ ਹੋ ਪਰ ਗਰਮ ਨਹੀਂ ਹੁੰਦੇ ਅਤੇ ਮਜ਼ਦੂਰ ਆਪਣੀ ਕਮਾਈ ਛੇਕ ਵਾਲੀ ਥੈਲੀ ਵਿੱਚ ਰੱਖਦਾ ਹੈ ।
Haggai 2:19 in Panjabi 19 ਕੀ ਬੀਜ ਅਜੇ ਕੋਠੇ ਵਿੱਚ ਹੈ ? ਕੀ ਅੰਗੂਰੀ ਬਾਗ, ਹੰਜ਼ੀਰ, ਅਨਾਰ ਅਤੇ ਜ਼ੈਤੂਨ ਦੇ ਦਰੱਖਤ ਅਜੇ ਫਲ ਨਹੀਂ ਦਿੰਦੇ ? ਅੱਜ ਤੋਂ ਮੈਂ ਤੁਹਾਨੂੰ ਬਰਕਤ ਦਿਆਂਗਾ ।
Zechariah 10:8 in Panjabi 8 ਮੈਂ ਸੀਟੀ ਵਜਾਵਾਂਗਾ ਅਤੇ ਮੈਂ ਉਹਨਾਂ ਨੂੰ ਇਕੱਠਾ ਕਰਾਂਗਾ, ਕਿਉਂਕਿ ਮੈਂ ਉਹਨਾਂ ਨੂੰ ਛੁਟਕਾਰਾ ਦਿੱਤਾ ਹੈ, ਉਹ ਵਧ ਜਾਣਗੇ ਜਿਵੇਂ ਪਹਿਲਾਂ ਵਧੇ ਹੋਏ ਸਨ ।
Malachi 3:10 in Panjabi 10 ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਖੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ !
Acts 2:39 in Panjabi 39 ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ ।
Acts 3:25 in Panjabi 25 ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਬਾਪ ਦਾਦਿਆਂ ਨਾਲ ਕੀਤਾ ਸੀ, ਜਦੋਂ ਅਬਰਾਹਾਮ ਨੂੰ ਆਖਿਆ ਕਿ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ ।
Romans 4:16 in Panjabi 16 ਇਸ ਕਾਰਨ ਉਹ ਵਿਸ਼ਵਾਸ ਤੋਂ ਹੋਇਆ ਤਾਂ ਜੋ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਵਾਇਦਾ ਸਾਰੀ ਅੰਸ ਦੇ ਲਈ ਪੱਕਾ ਰਹੇ, ਕੇਵਲ ਉਸ ਅੰਸ ਦੇ ਲਈ ਨਹੀਂ ਜਿਹੜੀ ਬਿਵਸਥਾ ਵਾਲੀ ਹੈ ਪ੍ਰੰਤੂ ਉਹ ਦੇ ਲਈ ਵੀ ਜੋ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੀ ਹੈ, ਉਹ ਸਾਡੇ ਸਭ ਦਾ ਪਿਤਾ ਹੈ,
Romans 9:7 in Panjabi 7 ਅਤੇ ਅਬਰਾਹਮ ਦੀ ਅੰਸ ਹੋਣ ਕਰਕੇ ਉਹ ਸਾਰੇ ਉਹ ਦੀ ਸੰਤਾਨ ਨਹੀਂ ਹਨ, ਸਗੋਂ ਇਸਹਾਕ ਹੀ ਤੋਂ ਤੇਰੀ ਅੰਸ ਪੁਕਾਰੀ ਜਾਵੇਗੀ ।
1 Corinthians 15:58 in Panjabi 58 ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ ।
Galatians 3:29 in Panjabi 29 ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਸ ਵੀ ਹੋ ।