Isaiah 66:19 in Panjabi 19 ਮੈਂ ਉਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਉਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ ਹੈ ਅਰਥਾਤ ਤਰਸ਼ੀਸ਼, ਪੂਲ ਅਤੇ ਲੂਦ ਵੱਲ ਜੋ ਧਣੁਖ ਕੱਸਦੇ ਹਨ, ਤੂਬਲ ਅਤੇ ਯਾਵਨ ਵੱਲ ਵੀ, ਦੂਰ-ਦੂਰ ਟਾਪੂਆਂ ਵੱਲ, ਉਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ ।
Other Translations King James Version (KJV) And I will set a sign among them, and I will send those that escape of them unto the nations, to Tarshish, Pul, and Lud, that draw the bow, to Tubal, and Javan, to the isles afar off, that have not heard my fame, neither have seen my glory; and they shall declare my glory among the Gentiles.
American Standard Version (ASV) And I will set a sign among them, and I will send such as escape of them unto the nations, to Tarshish, Pul, and Lud, that draw the bow, to Tubal and Javan, to the isles afar off, that have not heard my fame, neither have seen my glory; and they shall declare my glory among the nations.
Bible in Basic English (BBE) And I will put a sign among them, and I will send those who are still living to the nations, to Tarshish, Put, and Lud, Meshech and Rosh, Tubal and Javan, to the sea-lands far away, who have not had word of me, or seen my glory; and they will give the knowledge of my glory to the nations.
Darby English Bible (DBY) And I will set a sign among them, and I will send those that escape of them unto the nations, to Tarshish, Pul, and Lud, that draw the bow; to Tubal and Javan, to the isles afar off, that have not heard my fame, neither have seen my glory: and they shall declare my glory among the nations.
World English Bible (WEB) I will set a sign among them, and I will send such as escape of them to the nations, to Tarshish, Pul, and Lud, who draw the bow, to Tubal and Javan, to the isles afar off, who have not heard my fame, neither have seen my glory; and they shall declare my glory among the nations.
Young's Literal Translation (YLT) And I have set among them a sign, And have sent out of them those escaping unto the nations, (Tarshish, Pul, and Lud, drawing bow, Tubal and Javan, the isles that are far off,) Who have not heard My fame, nor seen Mine honour, And they have declared Mine honour among nations.
Cross Reference Genesis 10:2 in Panjabi 2 ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮਸਕ ਅਤੇ ਤੀਰਾਸ ਸਨ ।
Genesis 10:4 in Panjabi 4 ਯਾਵਾਨ ਦੇ ਪੁੱਤਰ ਅਲੀਸਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ ਸਨ ।
Genesis 10:13 in Panjabi 13 ਮਿਸਰਇਮ ਲੂਦੀ, ਅਨਾਮੀ, ਲਬਾਹੀ, ਨਫ਼ਤੂਹੀ
1 Chronicles 1:7 in Panjabi 7 ਯਾਵਾਨ ਦੇ ਪੁੱਤਰ: ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ ।
1 Chronicles 1:11 in Panjabi 11 ਮਿਸਰਯਿਮ ਦੇ ਪੁੱਤਰ: ਲੂਦੀਮ, ਲਹਾਬੀਮ, ਨਫ਼ਤੁਹੀਮ,
1 Chronicles 16:24 in Panjabi 24 ਕੌਮਾਂ ਦੇ ਵਿੱਚ ਉਸ ਦੇ ਪਰਤਾਪ ਦਾ ਅਤੇ ਸਾਰੇ ਲੋਕਾਂ ਵਿੱਚ ਉਸ ਦੇ ਅਚਰਜ ਕੰਮਾਂ ਦਾ ਵਰਨਣ ਕਰੋ ।
Psalm 72:10 in Panjabi 10 ਤਰਸ਼ੀਸ਼ ਅਤੇ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ,
Isaiah 2:16 in Panjabi 16 ਤਰਸ਼ੀਸ਼ ਦੇ ਸਾਰੇ ਜਹਾਜ਼ਾਂ ਦੇ ਵਿਰੁੱਧ, ਅਤੇ ਸਾਰੇ ਮਨਭਾਉਂਦੇ ਸਮਾਨ ਦੇ ਵਿਰੁੱਧ ਉਹ ਦਿਨ ਆਉਂਦਾ ਹੈ ।
Isaiah 11:10 in Panjabi 10 ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ ।
Isaiah 18:3 in Panjabi 3 ਹੇ ਜਗਤ ਦੇ ਸਾਰੇ ਵਾਸੀਓ, ਅਤੇ ਧਰਤੀ ਦੇ ਰਹਿਣ ਵਾਲਿਓ, ਜਦ ਝੰਡਾ ਪਹਾੜਾਂ ਉੱਤੇ ਖੜ੍ਹਾ ਕੀਤਾ ਜਾਵੇ, ਤਾਂ ਵੇਖੋ ! ਜਦ ਤੁਰ੍ਹੀ ਫੂਕੀ ਜਾਵੇ, ਤਾਂ ਸੁਣੋ !
Isaiah 18:7 in Panjabi 7 ਉਸ ਵੇਲੇ ਉਨ੍ਹਾਂ ਲੋਕਾਂ ਵੱਲੋਂ ਜਿਹੜੇ ਲੰਮੇ ਅਤੇ ਸੋਹਣੇ ਹਨ, ਅਤੇ ਜਿਨ੍ਹਾਂ ਦਾ ਭੈ ਦੂਰ-ਦੂਰ ਤੱਕ ਮੰਨਿਆ ਜਾਂਦਾ ਹੈ, ਉਸ ਕੌਮ ਵੱਲੋਂ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ ਅਤੇ ਜਿਸ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ, ਸੈਨਾਂ ਦੇ ਯਹੋਵਾਹ ਦੇ ਨਾਮ ਦੇ ਸਥਾਨ, ਸੀਯੋਨ ਦੇ ਪਰਬਤ ਨੂੰ ਸੈਨਾਂ ਦੇ ਯਹੋਵਾਹ ਲਈ ਇੱਕ ਨਜ਼ਰਾਨਾ ਲਿਆਂਦਾ ਜਾਵੇਗਾ ।
Isaiah 24:15 in Panjabi 15 ਇਸ ਲਈ ਪੂਰਬ ਵੱਲੋਂ ਯਹੋਵਾਹ ਦੀ ਮਹਿਮਾ ਕਰੋ, ਸਮੁੰਦਰ ਦੇ ਟਾਪੂਆਂ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਦੀ ਵਡਿਆਈ ਕਰੋ ।
Isaiah 29:24 in Panjabi 24 ਮਨ ਦੇ ਭਟਕੇ ਹੋਏ ਸਮਝ ਜਾਣਗੇ, ਅਤੇ ਬੁੜ-ਬੁੜਾਉਣ ਵਾਲੇ ਸਿੱਖਿਆ ਪਾਉਣਗੇ ।
Isaiah 42:4 in Panjabi 4 ਉਹ ਨਾ ਲੜਖੜਾਵੇਗਾ, ਨਾ ਹੌਂਸਲਾ ਛੱਡੇਗਾ, ਜਦ ਤੱਕ ਉਹ ਧਰਤੀ ਉੱਤੇ ਇਨਸਾਫ਼ ਨੂੰ ਕਾਇਮ ਨਾ ਕਰੇ, ਅਤੇ ਟਾਪੂ ਉਹ ਦੀ ਬਿਵਸਥਾ ਨੂੰ ਉਡੀਕਣਗੇ ।
Isaiah 43:6 in Panjabi 6 ਮੈਂ ਉੱਤਰ ਨੂੰ ਆਖਾਂਗਾ, ਦੇ ਦੇ ! ਅਤੇ ਦੱਖਣ ਨੂੰ, ਰੋਕ ਕੇ ਨਾ ਰੱਖ ! ਤੂੰ ਮੇਰੇ ਪੁੱਤਰਾਂ ਨੂੰ ਦੂਰ ਤੋਂ ਲਿਆ, ਅਤੇ ਮੇਰੀਆਂ ਧੀਆਂ ਨੂੰ ਧਰਤੀ ਦੀ ਹੱਦ ਤੋਂ,
Isaiah 49:1 in Panjabi 1 ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ ।
Isaiah 49:12 in Panjabi 12 ਵੇਖੋ, ਉਹ ਦੂਰੋਂ ਆਉਣਗੇ, ਅਤੇ ਵੇਖੋ, ਉਹ ਉੱਤਰ ਵੱਲੋਂ ਤੇ ਪੱਛਮ ਵੱਲੋਂ, ਅਤੇ ਸਿਨੀਮ ਦੇਸ ਤੋਂ ਆਉਣਗੇ ।
Isaiah 49:22 in Panjabi 22 ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੈਂ ਆਪਣੇ ਹੱਥ ਕੌਮਾਂ ਲਈ ਉਠਾਵਾਂਗਾ, ਅਤੇ ਲੋਕਾਂ ਲਈ ਆਪਣਾ ਝੰਡਾ ਉੱਚਾ ਕਰਾਂਗਾ, ਅਤੇ ਉਹ ਤੇਰੇ ਪੁੱਤਰਾਂ ਨੂੰ ਕੁੱਛੜ ਚੁੱਕੀ ਲਿਆਉਣਗੇ, ਅਤੇ ਤੇਰੀਆਂ ਧੀਆਂ ਮੋਢਿਆਂ ਉੱਤੇ ਚੁੱਕੀਆਂ ਜਾਣਗੀਆਂ ।
Isaiah 51:5 in Panjabi 5 ਮੇਰਾ ਧਰਮ ਨੇੜੇ ਹੈ, ਮੇਰਾ ਬਚਾਓ ਨਿੱਕਲਿਆ ਹੈ, ਮੇਰੀਆਂ ਭੁਜਾਂ ਲੋਕਾਂ ਦਾ ਨਿਆਂ ਕਰਨਗੀਆਂ, ਟਾਪੂ ਮੇਰੀ ਉਡੀਕ ਕਰਨਗੇ, ਅਤੇ ਮੇਰੀ ਭੁਜਾ ਉੱਤੇ ਆਸ ਰੱਖਣਗੇ ।
Isaiah 52:15 in Panjabi 15 ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ ।
Isaiah 55:5 in Panjabi 5 ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ ।
Isaiah 60:9 in Panjabi 9 ਸੱਚ-ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਸਭ ਤੋਂ ਅੱਗੇ ਤਰਸ਼ੀਸ਼ ਦੇ ਜਹਾਜ਼ ਹੋਣਗੇ, ਤਾਂ ਜੋ ਉਹ ਤੇਰੇ ਪੁੱਤਰਾਂ ਨੂੰ ਉਹਨਾਂ ਦੀ ਚਾਂਦੀ ਤੇ ਸੋਨੇ ਸਮੇਤ ਯਹੋਵਾਹ ਤੇਰੇ ਪਰਮੇਸ਼ੁਰ ਅਰਥਾਤ ਇਸਰਾਏਲ ਦੇ ਪਵਿੱਤਰ ਪੁਰਖ ਲਈ ਤੇਰੇ ਕੋਲ ਦੂਰੋਂ ਲਿਆਉਣ, ਕਿਉਂ ਜੋ ਉਸ ਨੇ ਤੈਨੂੰ ਸ਼ਾਨੋ-ਸ਼ੌਕਤ ਨਾਲ ਭਰਿਆ ਹੈ ।
Isaiah 62:10 in Panjabi 10 ਲੰਘ ਜਾਓ, ਫਾਟਕਾਂ ਦੇ ਵਿੱਚੋਂ ਦੀ ਲੰਘ ਜਾਓ ! ਪਰਜਾ ਦੇ ਲਈ ਰਸਤਾ ਤਿਆਰ ਕਰੋ, ਭਰਤੀ ਪਾਓ, ਸ਼ਾਹੀ ਸੜਕ ਉੱਤੇ ਭਰਤੀ ਪਾਓ ! ਪੱਥਰਾਂ ਨੂੰ ਕੱਢ ਸੁੱਟੋ, ਦੇਸ-ਦੇਸ ਦੇ ਲੋਕਾਂ ਲਈ ਝੰਡਾ ਉੱਚਾ ਕਰੋ !
Isaiah 65:1 in Panjabi 1 ਜੋ ਮੈਨੂੰ ਪੁੱਛਦੇ ਨਹੀਂ ਸਨ, ਮੈਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ, ਜੋ ਮੈਨੂੰ ਭਾਲਦੇ ਨਹੀਂ ਸਨ, ਉਨ੍ਹਾਂ ਨੇ ਮੈਨੂੰ ਲੱਭ ਲਿਆ, ਇੱਕ ਕੌਮ ਨੂੰ ਵੀ ਜੋ ਮੇਰਾ ਨਾਮ ਨਹੀਂ ਲੈਂਦੀ ਸੀ, ਉਸ ਨੂੰ ਮੈਂ ਆਖਿਆ, “ਵੇਖੋ, ਮੈਂ ਹਾਂ, ਮੈਂ ਹਾਂ ।”
Ezekiel 27:10 in Panjabi 10 ਫਾਰਸ ਅਤੇ ਲੂਦ ਅਤੇ ਫੂਟ ਦੇ ਲੋਕੀਂ ਤੇਰੀ ਫੌਜ ਵਿੱਚ ਤੇਰੇ ਜੋਧੇ ਸਨ । ਉਹ ਤੇਰੇ ਵਿੱਚ ਢਾਲ਼ ਅਤੇ ਲੋਹੇ ਦੇ ਟੋਪ ਨੂੰ ਲਟਕਾਉਂਦੇ ਸਨ ਅਤੇ ਤੈਨੂੰ ਸ਼ਾਨ ਦਿੰਦੇ ਸਨ ।
Ezekiel 27:13 in Panjabi 13 ਯਾਵਾਨ, ਤੂਬਲ ਅਤੇ ਮਸ਼ਕ, ਉਹ ਤੇਰੇ ਵਪਾਰੀ ਸਨ । ਉਹ ਤੇਰੇ ਸੌਦੇ ਲਈ ਆਦਮੀਆਂ ਦੀਆਂ ਜਾਨਾਂ ਦਾ ਅਤੇ ਪਿੱਤਲ ਦੇ ਭਾਂਡਿਆਂ ਦਾ ਵਪਾਰ ਕਰਦੇ ਸਨ ।
Ezekiel 30:5 in Panjabi 5 ਕੂਸ਼, ਫੂਟ, ਲੂਦ ਅਤੇ ਸਾਰੇ ਮਿਲਵੇਂ ਲੋਕ ਅਤੇ ਕੂਬ, ਅਤੇ ਉਸ ਨੇਮ ਵਾਲੀ ਧਰਤੀ ਦੇ ਵਾਸੀ ਉਹਨਾਂ ਦੇ ਨਾਲ ਤਲਵਾਰ ਨਾਲ ਡਿੱਗ ਪੈਣਗੇ ।
Ezekiel 38:2 in Panjabi 2 ਹੇ ਮਨੁੱਖ ਦੇ ਪੁੱਤਰ, ਗੋਗ ਜਿਹੜਾ ਮਾਗੋਗ ਦੀ ਧਰਤੀ ਦਾ ਹੈ ਅਤੇ ਰੋਸ਼, ਮਸ਼ਕ ਅਤੇ ਤੂਬਲ ਦਾ ਰਾਜਕੁਮਾਰ ਹੈ, ਉਹ ਦੀ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ ।
Ezekiel 39:1 in Panjabi 1 ਇਸ ਲਈ ਹੇ ਮਨੁੱਖ ਦੇ ਪੁੱਤਰ, ਤੂੰ ਗੋਗ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਹੇ ਗੋਗ, ਰੋਸ਼ ਅਤੇ ਮਸ਼ਕ ਅਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ !
Zephaniah 2:11 in Panjabi 11 ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ ।
Malachi 1:11 in Panjabi 11 ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 7:11 in Panjabi 11 ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ ?
Matthew 28:19 in Panjabi 19 ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ ।
Mark 16:15 in Panjabi 15 ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ ।
Luke 2:34 in Panjabi 34 ਤਦ ਸ਼ਿਮਉਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ ।
Romans 11:1 in Panjabi 1 ਸੋ ਮੈਂ ਕਹਿੰਦਾ ਹਾਂ, ਕੀ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਛੱਡ ਦਿੱਤਾ ? ਕਦੇ ਨਹੀਂ ! ਮੈਂ ਵੀ ਤਾਂ ਇਸਰਾਏਲੀ ਹਾਂ, ਅਬਰਾਹਾਮ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਹਾਂ ।
Romans 15:21 in Panjabi 21 ਸਗੋਂ ਜਿਵੇਂ ਲਿਖਿਆ ਹੋਇਆ ਹੈ, ਜਿਨ੍ਹਾਂ ਨੂੰ ਉਹ ਦੀ ਖ਼ਬਰ ਨਹੀਂ ਮਿਲੀ, ਉਹ ਵੇਖਣਗੇ, ਅਤੇ ਜਿਨ੍ਹਾਂ ਨਹੀਂ ਸੁਣਿਆ, ਉਹ ਸਮਝਣਗੇ ।
Ephesians 3:8 in Panjabi 8 ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ !