Isaiah 66:2 in Panjabi 2 ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ । ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ ।
Other Translations King James Version (KJV) For all those things hath mine hand made, and all those things have been, saith the LORD: but to this man will I look, even to him that is poor and of a contrite spirit, and trembleth at my word.
American Standard Version (ASV) For all these things hath my hand made, and `so' all these things came to be, saith Jehovah: but to this man will I look, even to him that is poor and of a contrite spirit, and that trembleth at my word.
Bible in Basic English (BBE) For all these things my hand has made, and they are mine, says the Lord; but to this man only will I give attention, to him who is poor and broken in spirit, fearing my word.
Darby English Bible (DBY) Even all these things hath my hand made, and all these things have been, saith Jehovah. But to this man will I look: to the afflicted and contrite in spirit, and who trembleth at my word.
World English Bible (WEB) For all these things has my hand made, and [so] all these things came to be, says Yahweh: but to this man will I look, even to him who is poor and of a contrite spirit, and who trembles at my word.
Young's Literal Translation (YLT) And all these My hand hath made, And all these things are, An affirmation of Jehovah! And unto this one I look attentively, Unto the humble and bruised in spirit, And who is trembling at My word.
Cross Reference Genesis 1:1 in Panjabi 1 ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ ।
2 Kings 22:19 in Panjabi 19 ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਜਦ ਤੂੰ ਉਹ ਸੁਣਿਆ ਜੋ ਮੈਂ ਇਸ ਥਾਂ ਅਤੇ ਇਹ ਦੇ ਵਾਸੀਆਂ ਦੇ ਵਿਰੁੱਧ ਆਖਿਆ ਸੀ ਕਿ ਉਹ ਨਾਸ ਹੋਣ ਤੇ ਸਰਾਪੇ ਜਾਣ ਤਾਂ ਤੂੰ ਯਹੋਵਾਹ ਦੇ ਅੱਗੇ ਨੀਵਾਂ ਹੋਇਆ ਤੇ ਆਪਣੇ ਲੀੜੇ ਪਾੜੇ ਅਤੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣੀ ਹੈ, ਯਹੋਵਾਹ ਦਾ ਵਾਕ ਹੈ ।
2 Chronicles 34:27 in Panjabi 27 ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਤੂੰ ਪਰਮੇਸ਼ੁਰ ਦੇ ਅੱਗੇ ਅਧੀਨ ਹੋਇਆ ਹੈਂ ਜਦ ਤੋਂ ਤੂੰ ਉਸ ਦੀਆਂ ਗੱਲਾਂ ਇਸ ਸਥਾਨ ਦੇ ਵਿਰੁੱਧ ਅਤੇ ਇਸ ਦੇ ਵਾਸੀਆਂ ਦੇ ਵਿਰੁੱਧ ਸੁਣੀਆਂ ਹਨ ਅਤੇ ਮੇਰੇ ਅੱਗੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਅਤੇ ਆਪਣੇ ਲੀੜੇ ਪਾੜ ਕੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣ ਲਈ ਹੈ, ਯਹੋਵਾਹ ਦਾ ਵਾਕ ਹੈ
Ezra 9:4 in Panjabi 4 ਤਦ ਉਹ ਸਾਰੇ ਜਿਹੜੇ ਇਸਰਾਏਲ ਦੇ ਪਰਮੇਸ਼ੁਰ ਦੀਆਂ ਗੱਲਾਂ ਤੋਂ ਕੰਬਦੇ ਸਨ, ਉਨ੍ਹਾਂ ਲੋਕਾਂ ਦੇ ਧੋਖੇ ਦੇ ਕਾਰਨ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਮੇਰੇ ਕੋਲ ਇੱਕਠੇ ਹੋ ਗਏ ਅਤੇ ਮੈਂ ਸ਼ਾਮ ਦੀ ਬਲੀ ਚੜ੍ਹਾਉਣ ਤੱਕ ਸੁੰਨ ਹੋ ਕੇ ਬੈਠਿਆ ਰਿਹਾ ।
Ezra 10:3 in Panjabi 3 ਹੁਣ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਨੇਮ ਬੰਨ੍ਹੀਏ ਅਤੇ ਇਨ੍ਹਾਂ ਸਾਰੀਆਂ ਇਸਤਰੀਆਂ ਅਤੇ ਇਨ੍ਹਾਂ ਦੇ ਬੱਚਿਆਂ ਨੂੰ, ਪਰਮੇਸ਼ੁਰ ਦੀ ਆਗਿਆ ਅਤੇ ਉਨ੍ਹਾਂ ਦੀ ਸਲਾਹ ਨਾਲ ਜਿਹੜੇ ਸਾਡੇ ਪਰਮੇਸ਼ੁਰ ਦੇ ਹੁਕਮ ਤੋਂ ਕੰਬਦੇ ਹਨ, ਆਪਣੇ ਵਿੱਚੋਂ ਕੱਢ ਦੇਈਏ ਅਤੇ ਇਹ ਕੰਮ ਬਿਵਸਥਾ ਦੇ ਅਨੁਸਾਰ ਕੀਤਾ ਜਾਵੇ ।
Psalm 34:18 in Panjabi 18 ਯਹੋਵਾਹ ਟੁੱਟੇ ਦਿੱਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਂ ਵਾਲਿਆਂ ਨੂੰ ਬਚਾਉਂਦਾ ਹੈ ।
Psalm 51:17 in Panjabi 17 ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ ।
Psalm 119:120 in Panjabi 120 ਤੇਰੇ ਭੈ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਵਾਂ ਤੋਂ ਡਰਦਾ ਹਾਂ ।
Psalm 119:161 in Panjabi 161 ਸਰਦਾਰਾਂ ਨੇ ਧਿਗਾਣੇ ਮੇਰਾ ਪਿੱਛਾ ਕੀਤਾ, ਪਰ ਮੇਰਾ ਮਨ ਤੇਰੇ ਬਚਨ ਤੋਂ ਭੈ ਰੱਖਦਾ ਹੈ ।
Psalm 138:6 in Panjabi 6 ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ, ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ !
Proverbs 28:14 in Panjabi 14 ਧੰਨ ਹੈ ਉਹ ਮਨੁੱਖ ਜਿਹੜਾ ਸਦਾ ਯਹੋਵਾਹ ਦਾ ਭੈ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ
Isaiah 40:26 in Panjabi 26 ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ, ਕਿਸ ਨੇ ਇਹਨਾਂ ਨੂੰ ਸਿਰਜਿਆ, ਜਿਹੜਾ ਇਹਨਾਂ ਦੀ ਸੈਨਾ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਇਹਨਾਂ ਸਾਰਿਆਂ ਨੂੰ ਨਾਮ ਲੈ-ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ ।
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Isaiah 61:1 in Panjabi 1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁੱਟਣ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
Isaiah 66:5 in Panjabi 5 ਤੁਸੀਂ ਜੋ ਯਹੋਵਾਹ ਦਾ ਬਚਨ ਸੁਣ ਕੇ ਕੰਬਦੇ ਹੋ, ਉਸ ਦਾ ਇਹ ਬਚਨ ਸੁਣੋ ! ਤੁਹਾਡੇ ਭਰਾ ਜੋ ਤੁਹਾਡੇ ਤੋਂ ਘਿਣ ਕਰਦੇ ਹਨ, ਜੋ ਤੁਹਾਨੂੰ ਮੇਰੇ ਨਾਮ ਦੇ ਕਾਰਨ ਕੱਢ ਦਿੰਦੇ ਹਨ, ਆਖਦੇ ਹਨ, ਯਹੋਵਾਹ ਦੀ ਵਡਿਆਈ ਹੋਵੇ, ਕਿ ਅਸੀਂ ਤੁਹਾਡੀ ਖੁਸ਼ੀ ਨੂੰ ਵੇਖੀਏ, ਪਰ ਉਹ ਹੀ ਸ਼ਰਮਿੰਦੇ ਹੋਣਗੇ ।
Jeremiah 31:19 in Panjabi 19 ਮੇਰੇ ਮੁੜ ਆਉਣ ਦੇ ਪਿੱਛੋਂ ਮੈਂ ਪੱਛਤਾਇਆ, ਮੇਰੇ ਸਿਖਾਏ ਜਾਣ ਦੇ ਪਿੱਛੋਂ ਮੈਂ ਆਪਣੇ ਪੱਟ ਉੱਤੇ ਹੱਥ ਮਾਰਿਆ, ਮੈਨੂੰ ਨਮੋਸ਼ੀ ਆਈ ਅਤੇ ਮੈਂ ਹੱਕਾ-ਬੱਕਾ ਹੋ ਗਿਆ, ਕਿਉਂ ਜੋ ਮੈਂ ਆਪਣੀ ਜੁਆਨੀ ਦੀ ਬਦਨਾਮੀ ਚੁੱਕੀ ।
Ezekiel 9:4 in Panjabi 4 ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ ।
Habakkuk 3:16 in Panjabi 16 ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਦੀ ਅਵਾਜ਼ ਤੋਂ ਮੇਰੇ ਬੁੱਲ੍ਹ ਥਰਥਰਾ ਗਏ, ਮੇਰੀਆਂ ਹੱਡੀਆਂ ਸੜਨ ਲੱਗੀਆਂ, ਮੈਂ ਆਪਣੇ ਸਥਾਨ ਤੇ ਖੜ੍ਹਾ-ਖੜ੍ਹਾ ਕੰਬਣ ਲੱਗਾ, ਇਸ ਲਈ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਉਡੀਕਾਂਗਾ, ਭਈ ਉਹ ਉਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ ।
Matthew 5:3 in Panjabi 3 ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ ।
Luke 18:13 in Panjabi 13 ਪਰ ਉਸ ਚੁੰਗੀ ਲੈਣ ਵਾਲੇ ਨੇ ਕੁੱਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ ! ਮੈਂ ਪਾਪੀ ਹਾਂ । ਮੇਰੇ ਉੱਤੇ ਦਯਾ ਕਰ !
Acts 9:6 in Panjabi 6 ਪਰ ਉੱਠ ਅਤੇ ਸ਼ਹਿਰ ਵਿੱਚ ਜਾ ਅਤੇ ਜੋ ਕੁੱਝ ਤੈਨੂੰ ਕਰਨਾ ਚਾਹੀਦਾ ਹੈ ਉਹ ਮੈਂ ਤੈਨੂੰ ਦੱਸਾਂਗਾ ।
Acts 16:29 in Panjabi 29 ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ ।
Philippians 2:12 in Panjabi 12 ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ ।
Colossians 1:17 in Panjabi 17 ਅਤੇ ਉਹ ਸਭ ਤੋਂ ਪਹਿਲਾਂ ਹੈ ਅਤੇ ਸੱਭੋ ਕੁੱਝ ਉਸੇ ਵਿੱਚ ਸਥਿਰ ਰਹਿੰਦਾ ਹੈ ।
Hebrews 1:2 in Panjabi 2 ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ ।