Isaiah 9:18 in Panjabi 18 ਬੁਰਿਆਈ ਤਾਂ ਅੱਗ ਵਾਂਗੂੰ ਬਲਦੀ ਹੈ, ਉਹ ਕੰਡੇ ਅਤੇ ਕੰਡਿਆਲੇ ਭਸਮ ਕਰਦੀ ਹੈ, ਅਤੇ ਉਹ ਸੰਘਣੇ ਜੰਗਲਾਂ ਦੀਆਂ ਝਾੜੀਆਂ ਵਿੱਚ ਭੜਕ ਉੱਠਦੀ ਹੈ, ਉਹ ਧੂੰਏਂ ਦੇ ਗੂੜ੍ਹੇ ਬੱਦਲਾਂ ਵਿੱਚ ਉਤਾਹਾਂ ਚੜ੍ਹਦੀ ਹੈ ।
Other Translations King James Version (KJV) For wickedness burneth as the fire: it shall devour the briers and thorns, and shall kindle in the thickets of the forest, and they shall mount up like the lifting up of smoke.
American Standard Version (ASV) For wickedness burneth as the fire; it devoureth the briers and thorns; yea, it kindleth in the thickets of the forest, and they roll upward in a column of smoke.
Bible in Basic English (BBE) For evil was burning like a fire; the blackberries and thorns were burned up; the thick woods took fire, rolling up in dark clouds of smoke.
Darby English Bible (DBY) For wickedness burneth as a fire: it devoureth briars and thorns, and kindleth in the thickets of the forest, and they go rolling up like a pillar of smoke.
World English Bible (WEB) For wickedness burns as the fire; it devours the briers and thorns; yes, it kindles in the thickets of the forest, and they roll upward in a column of smoke.
Young's Literal Translation (YLT) For burned as a fire hath wickedness, Brier and thorn it devoureth, And it kindleth in thickets of the forest, And they lift themselves up, an exaltation of smoke!
Cross Reference Numbers 11:1 in Panjabi 1 ਹੁਣ ਪਰਜਾ ਦੇ ਲੋਕ ਯਹੋਵਾਹ ਦੇ ਸੁਣਦੇ ਹੋਏ ਬੁੜ-ਬੁੜਾਉਣ ਲੱਗੇ । ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਦੇ ਵਿਚਕਾਰ ਬਲ ਉੱਠੀ ਅਤੇ ਡੇਰੇ ਦੀਆਂ ਹੱਦਾਂ ਉੱਤੇ ਉਨ੍ਹਾਂ ਨੂੰ ਭਸਮ ਕਰਨ ਲੱਗੀ ।
Deuteronomy 32:22 in Panjabi 22 ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੀ ਹੈ, ਜਿਹੜੀ ਸਭ ਤੋਂ ਹੇਠਲੇ ਪਤਾਲ ਤੱਕ ਬਲਦੀ ਜਾਂਦੀ ਹੈ, ਅਤੇ ਧਰਤੀ ਨੂੰ ਉਸ ਦੀ ਪੈਦਾਵਾਰ ਸਮੇਤ ਭਸਮ ਕਰਦੀ ਜਾਂਦੀ ਹੈ, ਸਗੋਂ ਪਹਾੜਾਂ ਦੀਆਂ ਨੀਹਾਂ ਨੂੰ ਅੱਗ ਲਾਉਂਦੀ ਹੈ ।
Job 31:11 in Panjabi 11 ਕਿਉਂ ਜੋ ਉਹ ਅੱਤ ਬੁਰਾ ਦੋਸ਼ ਹੁੰਦਾ, ਅਤੇ ਉਹ ਨਿਆਂਈਆਂ ਦੁਆਰਾ ਸਜ਼ਾ ਦੇਣ ਯੋਗ ਬਦੀ ਹੁੰਦੀ !
Psalm 37:20 in Panjabi 20 ਦੁਸ਼ਟ ਨਾਸ ਹੋ ਜਾਣਗੇ, ਅਤੇ ਯਹੋਵਾਹ ਦੇ ਵੈਰੀ ਮੈਦਾਨ ਦੀ ਘਾਹ ਵਰਗੇ ਹੋਣਗੇ, ਉਹ ਮਿਟ ਜਾਣਗੇ ਸਗੋਂ ਧੂੰਏਂ ਵਾਂਗੂੰ ਮਿਟ ਜਾਣਗੇ ।
Psalm 83:14 in Panjabi 14 ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ ਅਤੇ ਜਿਵੇਂ ਲਾਟ ਪਹਾੜਾਂ ਨੂੰ ਸਾੜਦੀ ਹੈ,
Isaiah 1:31 in Panjabi 31 ਬਲਵਾਨ ਕੱਚੀ ਸਣ ਜਿਹਾ ਹੋ ਜਾਵੇਗਾ, ਅਤੇ ਉਹ ਦਾ ਕੰਮ ਚੰਗਿਆੜੇ ਜਿਹਾ । ਉਹ ਦੋਵੇਂ ਇਕੱਠੇ ਸੜਨਗੇ, ਅਤੇ ਕੋਈ ਬੁਝਾਉਣ ਵਾਲਾ ਨਹੀਂ ਹੋਵੇਗਾ ।
Isaiah 5:24 in Panjabi 24 ਇਸ ਲਈ ਜਿਵੇਂ ਅੱਗ ਦੀ ਲਾਟ ਟਾਂਡੇ ਨੂੰ ਖਾ ਜਾਂਦੀ ਹੈ, ਅਤੇ ਸੁੱਕਾ ਘਾਹ ਲੰਬ ਵਿੱਚ ਮਿਟ ਜਾਂਦਾ ਹੈ, ਸੋ ਉਹਨਾਂ ਦੀ ਜੜ੍ਹ ਸੜ੍ਹਿਆਂਧ ਵਾਂਗੂੰ ਸੜ੍ਹ ਜਾਵੇਗੀ, ਅਤੇ ਉਹਨਾਂ ਦੀਆਂ ਕਲੀਆਂ ਧੂੜ ਵਾਂਗੂੰ ਉੱਡ ਜਾਣਗੀਆਂ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਬਿਵਸਥਾ ਨੂੰ ਰੱਦ ਕੀਤਾ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦਾ ਫ਼ਰਮਾਨ ਤੁੱਛ ਜਾਣਿਆ ।
Isaiah 10:16 in Panjabi 16 ਇਸ ਲਈ ਪ੍ਰਭੂ, ਸੈਨਾਂ ਦਾ ਯਹੋਵਾਹ, ਉਹ ਦੇ ਰਿਸ਼ਟ-ਪੁਸ਼ਟ ਸੂਰਮਿਆਂ ਵਿੱਚ ਨਿਰਬਲ ਕਰਨ ਵਾਲੇ ਰੋਗ ਘੱਲੇਗਾ ਅਤੇ ਉਹ ਦੇ ਤੇਜ ਦੇ ਹੇਠਾਂ ਅੱਗ ਦੇ ਸਾੜੇ ਵਾਂਗੂੰ ਸਾੜ ਬਲੇਗੀ ।
Isaiah 27:4 in Panjabi 4 ਮੈਨੂੰ ਗੁੱਸਾ ਨਹੀਂ । ਜੇਕਰ ਕੰਡੇ ਅਤੇ ਕੰਡਿਆਲੇ ਮੇਰੇ ਵਿਰੁੱਧ ਲੜਾਈ ਵਿੱਚ ਹੁੰਦੇ ! ਮੈਂ ਉਨ੍ਹਾਂ ਦੇ ਉੱਤੇ ਚੜ੍ਹਾਈ ਕਰਦਾ, ਮੈਂ ਉਨ੍ਹਾਂ ਨੂੰ ਇਕੱਠੇ ਸਾੜ ਸੁੱਟਦਾ ।
Isaiah 30:30 in Panjabi 30 ਯਹੋਵਾਹ ਆਪਣੀ ਤੇਜਵਾਨ ਅਵਾਜ਼ ਸੁਣਾਵੇਗਾ ਅਤੇ ਆਪਣੀ ਬਾਂਹ ਦਾ ਉਲਾਰ, ਤੱਤੇ ਕ੍ਰੋਧ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਵਿਖਾਵੇਗਾ, ਨਾਲੇ ਮੁਹਲੇ ਧਾਰ ਮੀਂਹ, ਵਾਛੜ ਅਤੇ ਗੜੇ ਹੋਣਗੇ ।
Isaiah 30:33 in Panjabi 33 ਪ੍ਰਾਚੀਨ ਸਮੇਂ ਤੋਂ ਇੱਕ ਸਿਵਾ ਤਿਆਰ ਹੈ, ਹਾਂ, ਉਹ ਰਾਜੇ ਦੇ ਲਈ ਡੂੰਘਾ ਤੇ ਖੁਲ੍ਹਾ ਕਰ ਕੇ ਠਹਿਰਾਇਆ ਗਿਆ ਹੈ, ਉਹ ਦੀ ਚਿਤਾ ਅੱਗ ਅਤੇ ਬਹੁਤ ਲੱਕੜਾਂ ਦੀ ਹੈ, ਯਹੋਵਾਹ ਦਾ ਸਾਹ ਗੰਧਕ ਦੀ ਧਾਰ ਵਾਂਗੂੰ ਉਹ ਨੂੰ ਸੁਲਗਾਵੇਗਾ ।
Isaiah 33:12 in Panjabi 12 ਲੋਕ ਸਾੜੇ ਹੋਏ ਚੂਨੇ ਵਾਂਗੂੰ ਹੋ ਜਾਣਗੇ, ਅਤੇ ਵੱਢੇ ਹੋਏ ਕੰਡਿਆਂ ਵਾਂਗੂੰ ਉਹ ਅੱਗ ਵਿੱਚ ਜਲਾਏ ਜਾਣਗੇ ।
Isaiah 34:8 in Panjabi 8 ਯਹੋਵਾਹ ਦਾ ਇੱਕ ਬਦਲਾ ਲੈਣ ਦਾ ਦਿਨ ਵੀ ਹੈ, ਸੀਯੋਨ ਦੇ ਮੁਕੱਦਮਾ ਲੜ੍ਹਨ ਦਾ ਇੱਕ ਸਾਲ ।
Isaiah 66:16 in Panjabi 16 ਕਿਉਂ ਜੋ ਯਹੋਵਾਹ ਅੱਗ ਨਾਲ, ਅਤੇ ਆਪਣੀ ਤਲਵਾਰ ਨਾਲ ਹਰੇਕ ਪ੍ਰਾਣੀ ਦਾ ਨਿਆਂ ਕਰੇਗਾ, ਅਤੇ ਯਹੋਵਾਹ ਦੇ ਵੱਢੇ ਹੋਏ ਬਹੁਤ ਹੋਣਗੇ ।
Ezekiel 20:47 in Panjabi 47 ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ । ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉਤਰ ਤੱਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ ।
Hosea 13:3 in Panjabi 3 ਇਸ ਲਈ ਉਹ ਸਵੇਰ ਦੇ ਬੱਦਲ ਵਾਂਗੂੰ ਹੋਣਗੇ, ਅਤੇ ਤ੍ਰੇਲ ਵਾਂਗੂੰ ਜਿਹੜੀ ਛੇਤੀ ਉੱਡ ਜਾਂਦੀ ਹੈ, ਤੂੜੀ ਵਾਂਗੂੰ ਜਿਹ ਨੂੰ ਵਾਵਰੋਲਾ ਪਿੜ ਵਿੱਚੋਂ ਉਡਾ ਲੈ ਜਾਂਦਾ ਹੈ, ਧੂੰਏਂ ਵਾਂਗੂੰ ਜਿਹੜਾ ਮੋਘ ਵਿੱਚੋਂ ਨਿੱਕਲਦਾ ਹੈ ।
Joel 2:20 in Panjabi 20 ਮੈਂ ਉੱਤਰ ਤੋਂ ਆਈ ਹੋਈ ਫ਼ੌਜ ਨੂੰ ਤੁਹਾਡੇ ਤੋਂ ਦੂਰ ਧੱਕ ਦਿਆਂਗਾ, ਅਤੇ ਉਹ ਨੂੰ ਇੱਕ ਸੁੱਕੇ ਅਤੇ ਵਿਰਾਨ ਦੇਸ਼ ਵਿੱਚ ਭਜਾ ਦਿਆਂਗਾ, ਉਹ ਦਾ ਅਗਲਾ ਹਿੱਸਾ ਪੂਰਬ ਵਿੱਚ ਸਮੁੰਦਰ ਵੱਲ ਅਤੇ ਉਹ ਦਾ ਪਿੱਛਲਾ ਹਿੱਸਾ ਪੱਛਮ ਵੱਲ ਸਮੁੰਦਰ ਵਿੱਚ ਹੋਵੇਗਾ । ਉਹ ਦੇ ਵਿੱਚੋਂ ਬਦਬੂ ਉੱਠੇਗੀ ਅਤੇ ਸੜ੍ਹਿਆਂਦ ਆਵੇਗੀ, ਕਿਉਂ ਜੋ ਉਸ ਨੇ ਬਹੁਤ ਭੈੜਾ ਕੰਮ ਕੀਤਾ ਹੈ ।
Amos 7:4 in Panjabi 4 ਪ੍ਰਭੂ ਯਹੋਵਾਹ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਪ੍ਰਭੂ ਯਹੋਵਾਹ ਨੇ ਅੱਗ ਨਾਲ ਫ਼ੈਸਲਾ ਕਰਨਾ ਚਾਹਿਆ ਅਤੇ ਉਸ ਅੱਗ ਨੇ ਵੱਡੇ ਸਾਗਰ ਨੂੰ ਸੁਕਾ ਦਿੱਤਾ ਅਤੇ ਧਰਤੀ ਵੀ ਭਸਮ ਹੋਣ ਲੱਗੀ ।
Nahum 1:6 in Panjabi 6 ਉਹ ਦੇ ਕਹਿਰ ਦੇ ਸਾਹਮਣੇ ਕੌਣ ਖੜ੍ਹਾ ਹੋ ਸਕਦਾ ਹੈ ? ਉਹ ਦੇ ਕ੍ਰੋਧ ਦੀ ਤੇਜੀ ਨੂੰ ਕੌਣ ਝੱਲ ਸਕਦਾ ਹੈ ? ਉਹ ਦਾ ਗੁੱਸਾ ਅੱਗ ਵਾਂਗੂੰ ਵਹਾਇਆ ਜਾਂਦਾ ਹੈ ਅਤੇ ਚਟਾਨਾਂ ਉਸ ਤੋਂ ਚੀਰੀਆਂ ਜਾਂਦੀਆਂ ਹਨ !
Nahum 1:10 in Panjabi 10 ਉਹ ਤਾਂ ਕੰਡਿਆਂ ਦੇ ਵਿੱਚ ਫਸੇ ਹੋਏ, ਮਸਤ ਹੋ ਕੇ ਜਿਵੇਂ ਆਪਣੀ ਸ਼ਰਾਬ ਨਾਲ ਅਤੇ ਸੁੱਕੇ ਭੱਠੇ ਵਾਂਗੂੰ ਪੂਰੀ ਤਰ੍ਹਾਂ ਭਸਮ ਹੁੰਦੇ ਹਨ ।
Malachi 4:1 in Panjabi 1 ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ । ਸਾਰੇ ਆਕੜ ਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ । ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ ।
Matthew 13:49 in Panjabi 49 ਸੋ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ । ਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ ।
Matthew 25:41 in Panjabi 41 ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ ।
Mark 9:43 in Panjabi 43 ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ । ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ ।
Hebrews 6:8 in Panjabi 8 ਪਰ ਜੇ ਉਹ ਕੰਡਿਆਲੀ ਅਤੇ ਭੱਖੜੇ ਉਗਾਵੇ, ਤਾਂ ਅਪਰਵਾਨ ਹੁੰਦੀ ਅਤੇ ਸਰਾਪੀ ਜਾਣ ਦੇ ਨੇੜੇ ਹੈ ਜਿਸ ਦਾ ਅੰਤ ਭਸਮ ਕੀਤਾ ਜਾਣਾ ਹੈ ।
Revelation 14:11 in Panjabi 11 ਅਤੇ ਉਹਨਾਂ ਦੇ ਦੁੱਖ ਦਾ ਧੂੰਆਂ ਜੁੱਗੋ-ਜੁੱਗ ਉੱਠਦਾ ਰਹਿੰਦਾ ਹੈ, ਸੋ ਉਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਹ ਜਿਹੜੇ ਉਹ ਦੇ ਨਾਮ ਦਾ ਦਾਗ ਲੁਆਉਂਦੇ ਹਨ, ਰਾਤ-ਦਿਨ ਕਦੇ ਚੈਨ ਨਹੀਂ ਪਾਉਂਦੇ ।