James 1:17 in Panjabi 17 ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ ।
Other Translations King James Version (KJV) Every good gift and every perfect gift is from above, and cometh down from the Father of lights, with whom is no variableness, neither shadow of turning.
American Standard Version (ASV) Every good gift and every perfect gift is from above, coming down from the Father of lights, with whom can be no variation, neither shadow that is cast by turning.
Bible in Basic English (BBE) Every good and true thing is given to us from heaven, coming from the Father of lights, with whom there is no change or any shade made by turning.
Darby English Bible (DBY) Every good gift and every perfect gift comes down from above, from the Father of lights, with whom is no variation nor shadow of turning.
World English Bible (WEB) Every good gift and every perfect gift is from above, coming down from the Father of lights, with whom can be no variation, nor turning shadow.
Young's Literal Translation (YLT) every good giving, and every perfect gift is from above, coming down from the Father of the lights, with whom is no variation, or shadow of turning;
Cross Reference Genesis 1:2 in Panjabi 2 ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ ।
Genesis 1:14 in Panjabi 14 ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ ।
Genesis 41:16 in Panjabi 16 ਤਦ ਯੂਸੁਫ਼ ਨੇ ਫ਼ਿਰਊਨ ਨੂੰ ਉੱਤਰ ਦਿੱਤਾ, ਇਹ ਮੇਰੀ ਸ਼ਕਤੀ ਨਹੀਂ । ਪਰਮੇਸ਼ੁਰ ਹੀ ਫ਼ਿਰਊਨ ਨੂੰ ਸ਼ਾਂਤੀ ਦਾ ਉੱਤਰ ਦੇਵੇਗਾ ।
Exodus 31:3 in Panjabi 3 ਮੈਂ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ ਸਮਝ ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ
Numbers 11:17 in Panjabi 17 ਤਦ ਮੈਂ ਉਤਰ ਕੇ ਤੇਰੇ ਨਾਲ ਉੱਥੇ ਗੱਲਾਂ ਕਰਾਂਗਾ ਅਤੇ ਮੈਂ ਉਸ ਆਤਮਾ ਤੋਂ ਲੈ ਕੇ ਜਿਹੜਾ ਤੇਰੇ ਉੱਤੇ ਹੈ, ਉਨ੍ਹਾਂ ਉੱਤੇ ਪਾਵਾਂਗਾ ਅਤੇ ਉਹ ਤੇਰੇ ਨਾਲ ਪਰਜਾ ਦਾ ਭਾਰ ਚੁੱਕਣਗੇ ਤਾਂ ਜੋ ਤੈਨੂੰ ਇਕੱਲੇ ਨੂੰ ਚੁੱਕਣਾ ਨਾ ਪਵੇ ।
Numbers 23:19 in Panjabi 19 ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ । ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ ?
Deuteronomy 4:19 in Panjabi 19 ਜਾਂ ਫਿਰ ਜਦ ਤੁਸੀਂ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ ਅਤੇ ਜਦ ਤੁਸੀਂ ਸੂਰਜ, ਚੰਦ ਅਤੇ ਤਾਰਿਆਂ ਨੂੰ ਅਰਥਾਤ ਅਕਾਸ਼ ਦੀ ਸਾਰੀ ਸੈਨਾ ਨੂੰ ਵੇਖੋ ਤਾਂ ਭਟਕ ਕੇ ਉਹਨਾਂ ਦੇ ਅੱਗੇ ਮੱਥਾ ਟੇਕੋ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗੋ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਅਕਾਸ਼ ਦੇ ਹੇਠ ਦੇ ਸਾਰੇ ਲੋਕਾਂ ਲਈ ਰੱਖਿਆ ਹੈ ।
1 Samuel 15:29 in Panjabi 29 ਇਸਰਾਏਲ ਦਾ ਸ਼ਕਤੀਮਾਨ ਝੂਠ ਨਹੀਂ ਬੋਲਦਾ ਅਤੇ ਪਛਤਾਉਂਦਾ ਨਹੀਂ ਕਿਉਂ ਜੋ ਉਹ ਮਨੁੱਖ ਨਹੀਂ ਜੋ ਪਛਤਾਵੇ ।
1 Chronicles 22:12 in Panjabi 12 ਯਹੋਵਾਹ ਕੇਵਲ ਤੈਨੂੰ ਬੁੱਧ ਅਤੇ ਸਮਝ ਦੇਵੇ ਅਤੇ ਇਸਰਾਏਲ ਦੇ ਲਈ ਤੈਨੂੰ ਖ਼ਾਸ ਆਗਿਆ ਦੇਵੇ, ਤਾਂ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਥਾ ਦੀ ਪਾਲਨਾ ਕਰੇਂ ।
1 Chronicles 29:19 in Panjabi 19 ਅਤੇ ਮੇਰੇ ਪੁੱਤਰ ਸੁਲੇਮਾਨ ਨੂੰ ਸੱਚਾ ਮਨ ਬਖਸ਼ ਤਾਂ ਜੋ ਉਹ ਤੇਰਿਆਂ ਹੁਕਮਾਂ ਅਤੇ ਸਾਖੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਇੰਨ੍ਹਾਂ ਸਭਨਾਂ ਦੇ ਅਨੁਸਾਰ ਚੱਲੇ ਅਤੇ ਉਸ ਭਵਨ ਨੂੰ ਉਸਾਰੇ, ਜਿਸ ਦੇ ਲਈ ਮੈਂ ਤਿਆਰੀ ਕੀਤੀ ਹੈ ।
Psalm 19:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ ।
Psalm 84:11 in Panjabi 11 ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ ।
Psalm 122:6 in Panjabi 6 ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ ।
Proverbs 2:6 in Panjabi 6 ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ ।
Daniel 2:21 in Panjabi 21 ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ ।
Daniel 2:27 in Panjabi 27 ਦਾਨੀਏਲ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਉਹ ਭੇਤ ਜੋ ਰਾਜਾ ਪੁੱਛਦਾ ਹੈ ਨਾ ਤੇ ਗਿਆਨੀ ਨਾ ਜਾਦੂਗਰ ਨਾ ਮੰਤਰੀ ਨਾ ਅਗੰਮ ਜਾਣੀ ਰਾਜੇ ਨੂੰ ਦੱਸ ਸਕਦੇ ਹਨ,
Malachi 3:6 in Panjabi 6 ਕਿਉਂ ਜੋ ਮੈਂ ਯਹੋਵਾਹ ਅਟੱਲ ਹਾਂ । ਇਸੇ ਕਾਰਨ, ਹੇ ਯਾਕੂਬ ਦੇ ਪੁੱਤਰੋ, ਤੁਸੀਂ ਨਾਸ਼ ਨਹੀਂ ਹੋਏ ।
Matthew 7:11 in Panjabi 11 ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ ?
Luke 11:13 in Panjabi 13 ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ ! ।
John 1:9 in Panjabi 9 ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ । ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ ।
John 3:27 in Panjabi 27 ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ ।”
John 8:12 in Panjabi 12 ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ । ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ ।”
1 Corinthians 4:7 in Panjabi 7 ਕਿਉਂ ਜੋ ਤੈਨੂੰ ਦੂਜੇ ਤੋਂ ਉੱਤਮ ਜਾਣਦਾ ਹੈ ? ਅਤੇ ਤੇਰੇ ਕੋਲ ਕੀ ਹੈ ਜੋ ਤੈਨੂੰ ਨਹੀਂ ਮਿਲਿਆ ? ਪਰ ਜੇ ਤੈਨੂੰ ਮਿਲਿਆ ਵੀ ਤਾਂ ਘਮੰਡ ਕਿਉਂ ਕਰਦਾ ਹੈਂ ਕਿ ਮਿਲਿਆ ਹੀ ਨਹੀਂ ?
Ephesians 2:8 in Panjabi 8 ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ !
Titus 3:3 in Panjabi 3 ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ ।
Hebrews 1:11 in Panjabi 11 ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ,
Hebrews 13:8 in Panjabi 8 ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ ।
James 3:17 in Panjabi 17 ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ ।
1 John 1:5 in Panjabi 5 ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ ।
1 John 4:10 in Panjabi 10 ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ ।
Revelation 21:23 in Panjabi 23 ਅਤੇ ਉਸ ਨਗਰੀ ਨੂੰ ਸੂਰਜ ਦੀ ਕੁੱਝ ਲੋੜ ਨਹੀਂ, ਨਾ ਚੰਦਰਮਾ ਦੀ ਕਿ ਉਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ ।
Revelation 22:5 in Panjabi 5 ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਉਹਨਾਂ ਨੂੰ ਦੀਵੇ ਦੀ ਰੋਸ਼ਨੀ ਸਗੋਂ ਸੂਰਜ ਦੇ ਚਾਨਣ ਦੀ ਕੁੱਝ ਜ਼ਰੂਰਤ ਨਹੀਂ ਕਿਉਂ ਜੋ ਪ੍ਰਭੂ ਪਰਮੇਸ਼ੁਰ ਉਹਨਾਂ ਨੂੰ ਚਾਨਣ ਦੇਵੇਗਾ, ਅਤੇ ਉਹ ਜੁੱਗੋ-ਜੁੱਗ ਰਾਜ ਕਰਨਗੇ ।