James 1:27 in Panjabi 27 ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ ।
Other Translations King James Version (KJV) Pure religion and undefiled before God and the Father is this, To visit the fatherless and widows in their affliction, and to keep himself unspotted from the world.
American Standard Version (ASV) Pure religion and undefiled before our God and Father is this, to visit the fatherless and widows in their affliction, `and' to keep oneself unspotted from the world.
Bible in Basic English (BBE) The religion which is holy and free from evil in the eyes of our God and Father is this: to take care of children who have no fathers and of widows who are in trouble, and to keep oneself untouched by the world.
Darby English Bible (DBY) Pure and undefiled religion before God and the Father is this: to visit orphans and widows in their affliction, to keep oneself unspotted from the world.
World English Bible (WEB) Pure religion and undefiled before our God and Father is this: to visit the fatherless and widows in their affliction, and to keep oneself unstained by the world.
Young's Literal Translation (YLT) religion pure and undefiled with the God and Father is this, to look after orphans and widows in their tribulation -- unspotted to keep himself from the world.
Cross Reference Job 29:12 in Panjabi 12 ਕਿਉਂ ਜੋ ਮੈਂ ਮਸਕੀਨ ਨੂੰ ਛੁਡਾਉਂਦਾ ਸੀ ਜਦੋਂ ਉਹ ਦੁਹਾਈ ਦਿੰਦਾ, ਅਤੇ ਯਤੀਮ ਨੂੰ ਜਦੋਂ ਉਹ ਦਾ ਕੋਈ ਸਹਾਇਕ ਨਹੀਂ ਸੀ ।
Job 31:15 in Panjabi 15 ਜਿਸ ਨੇ ਮੈਨੂੰ ਕੁੱਖ ਵਿੱਚ ਬਣਾਇਆ, ਕੀ ਉਹ ਨੇ ਉਸ ਨੂੰ ਵੀ ਨਹੀਂ ਬਣਾਇਆ ? ਅਤੇ ਇੱਕੋ ਹੀ ਨੇ ਸਾਨੂੰ ਗਰਭ ਵਿੱਚ ਨਹੀਂ ਰਚਿਆ ?
Psalm 68:5 in Panjabi 5 ਯਤੀਮਾਂ ਦਾ ਪਿਤਾ ਅਤੇ ਵਿਧਵਾ ਦਾ ਨਿਆਂ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ ।
Psalm 119:1 in Panjabi 1 ਧੰਨ ਓਹ ਹਨ ਜਿਹੜੇ ਪਰਮ ਚਲ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਉੱਤੇ ਚੱਲਦੇ ਹਨ !
Isaiah 1:16 in Panjabi 16 ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ ।
Isaiah 1:23 in Panjabi 23 ਤੇਰੇ ਹਾਕਮ ਜਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ ।
Isaiah 58:6 in Panjabi 6 ਜਿਹੜਾ ਵਰਤ ਮੈਂ ਚੁਣਿਆ ਕੀ ਉਹ ਇਹ ਨਹੀਂ ਹੈ ਕਿ ਤੁਸੀਂ ਅਨਿਆਂ ਦੇ ਬੰਧਨਾਂ ਨੂੰ ਖੋਲ੍ਹੋ, ਅਤੇ ਅਨ੍ਹੇਰ ਦੇ ਜੂਲੇ ਦੇ ਬੰਧਨਾਂ ਨੂੰ ਤੋੜੋ ? ਕੁਚਲੇ ਹੋਇਆਂ ਨੂੰ ਛੁਡਾਓ ਅਤੇ ਹਰੇਕ ਜੂਲੇ ਨੂੰ ਭੰਨ ਸੁੱਟੋ ?
Matthew 5:8 in Panjabi 8 ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ ।
Matthew 25:34 in Panjabi 34 ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਸ ਹੋਵੋ ।
Luke 1:6 in Panjabi 6 ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ ।
John 17:14 in Panjabi 14 ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ । ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ ।
Romans 12:2 in Panjabi 2 ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ ।
Galatians 1:4 in Panjabi 4 ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ ।
Galatians 5:6 in Panjabi 6 ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁੱਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ ।
Galatians 6:9 in Panjabi 9 ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ ।
Galatians 6:14 in Panjabi 14 ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ ।
Colossians 3:1 in Panjabi 1 ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ ।
1 Timothy 1:5 in Panjabi 5 ਪਰ ਆਗਿਆ ਦਾ ਮੇਲ ਉਹ ਪਿਆਰ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਅੰਤਹਕਰਨ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ ।
1 Timothy 5:4 in Panjabi 4 ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ ।
James 3:17 in Panjabi 17 ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ ।
James 4:4 in Panjabi 4 ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ ।
1 John 2:15 in Panjabi 15 ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ । ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ ।
1 John 3:17 in Panjabi 17 ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ ?
1 John 5:4 in Panjabi 4 ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ ।
1 John 5:18 in Panjabi 18 ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ ।