James 1:5 in Panjabi 5 ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ ।
Other Translations King James Version (KJV) If any of you lack wisdom, let him ask of God, that giveth to all men liberally, and upbraideth not; and it shall be given him.
American Standard Version (ASV) But if any of you lacketh wisdom, let him ask of God, who giveth to all liberally and upbraideth not; and it shall be given him.
Bible in Basic English (BBE) But if any man among you is without wisdom, let him make his request to God, who gives freely to all without an unkind word, and it will be given to him.
Darby English Bible (DBY) But if any one of you lack wisdom, let him ask of God, who gives to all freely and reproaches not, and it shall be given to him:
World English Bible (WEB) But if any of you lacks wisdom, let him ask of God, who gives to all liberally and without reproach; and it will be given to him.
Young's Literal Translation (YLT) and if any of you do lack wisdom, let him ask from God, who is giving to all liberally, and not reproaching, and it shall be given to him;
Cross Reference Exodus 31:3 in Panjabi 3 ਮੈਂ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ ਸਮਝ ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ
Exodus 31:6 in Panjabi 6 ਅਤੇ ਵੇਖ ਮੈਂ ਉਹ ਦੇ ਨਾਲ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੂੰ ਜਿਹੜਾ ਦਾਨ ਦੇ ਗੋਤ ਦਾ ਹੈ ਥਾਪਿਆ ਅਤੇ ਸਾਰੇ ਸਿਆਣਿਆਂ ਦੇ ਹਿਰਦਿਆਂ ਵਿੱਚ ਬੁੱਧ ਪਾ ਦਿੱਤੀ ਤਾਂ ਜੋ ਉਹ ਜੋ ਕੁੱਝ ਮੈਂ ਤੈਨੂੰ ਹੁਕਮ ਦਿੱਤਾ ਬਣਾਉਣ,
Exodus 36:1 in Panjabi 1 ਬਸਲਏਲ ਆਹਾਲੀਆਬ ਅਤੇ ਸਾਰੇ ਬੁੱਧਵਾਨ ਮਨੁੱਖ ਕੰਮ ਕਰਨ । ਯਹੋਵਾਹ ਨੇ ਉਨ੍ਹਾਂ ਨੂੰ ਬੁੱਧ ਅਤੇ ਸਮਝ ਦਿੱਤੀ ਕਿ ਉਹ ਜਾਣਨ ਕਿ ਪਵਿੱਤਰ ਸਥਾਨ ਦੀ ਉਪਾਸਨਾ ਦਾ ਸਾਰਾ ਕੰਮ ਯਹੋਵਾਹ ਦੇ ਸਾਰੇ ਹੁਕਮਾਂ ਅਨੁਸਾਰ ਕਿਵੇਂ ਕਰਨਾ ਹੈ ।
1 Kings 3:7 in Panjabi 7 ਹੁਣ ਹੇ ਯਹੋਵਾਹ, ਮੇਰੇ ਪਰਮੇਸ਼ੁਰ ਤੂੰ ਆਪਣੇ ਦਾਸ ਨੂੰ ਮੇਰੇ ਪਿਤਾ ਦਾਊਦ ਦੇ ਥਾਂ ਪਾਤਸ਼ਾਹ ਬਣਾਇਆ ਹੈ ਪਰ ਮੈਂ ਤਾਂ ਇੱਕ ਛੋਟਾ ਜਿਹਾ ਮੁੰਡਾ ਹਾਂ ਅਤੇ ਮੈਂ ਬਾਹਰ ਜਾਣਾ ਅਤੇ ਅੰਦਰ ਆਉਣਾ ਨਹੀਂ ਜਾਣਦਾ ਹਾਂ ।
1 Chronicles 22:12 in Panjabi 12 ਯਹੋਵਾਹ ਕੇਵਲ ਤੈਨੂੰ ਬੁੱਧ ਅਤੇ ਸਮਝ ਦੇਵੇ ਅਤੇ ਇਸਰਾਏਲ ਦੇ ਲਈ ਤੈਨੂੰ ਖ਼ਾਸ ਆਗਿਆ ਦੇਵੇ, ਤਾਂ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਥਾ ਦੀ ਪਾਲਨਾ ਕਰੇਂ ।
2 Chronicles 1:10 in Panjabi 10 ਜੋ ਤੂੰ ਮੈਨੂੰ ਬੁੱਧ ਤੇ ਗਿਆਨ ਦੇ ਕਿ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ-ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਇਸ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ ।
Job 28:12 in Panjabi 12 ਪਰ ਬੁੱਧ ਕਿੱਥੇ ਲੱਭੇ, ਅਤੇ ਸਮਝ ਦਾ ਥਾਂ ਕਿੱਥੇ ਹੈ ?
Proverbs 2:3 in Panjabi 3 ਹਾਂ ਜੇ ਤੂੰ ਵਿਵੇਕ ਅਤੇ ਸਮਝ ਲਈ ਜਤਨ ਨਾਲ ਪੁਕਾਰੇਂ,
Proverbs 3:5 in Panjabi 5 ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ ।
Proverbs 9:4 in Panjabi 4 ਜੋ ਕੋਈ ਭੋਲਾ ਹੈ ਉਹ ਉਰੇ ਜਾਵੇ ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ,
Isaiah 55:6 in Panjabi 6 ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ ।
Jeremiah 1:6 in Panjabi 6 ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਛੋਕਰਾ ਜੋ ਹਾਂ ।
Jeremiah 29:12 in Panjabi 12 ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ
Daniel 2:18 in Panjabi 18 ਤਾਂ ਜੋ ਉਹ ਇਸ ਭੇਤ ਦੇ ਵਿਖੇ ਅਕਾਸ਼ ਦੇ ਪਰਮੇਸ਼ੁਰ ਤੋਂ ਦਯਾ ਮੰਗਣ ਕਿ ਦਾਨੀਏਲ ਤੇ ਉਹ ਦੇ ਸਾਥੀ ਬਾਬਲ ਦੇ ਦੂਜੇ ਵਿਦਵਾਨਾਂ ਦੇ ਨਾਲ ਨਾਸ਼ ਨਾ ਹੋਣ ।
Matthew 7:7 in Panjabi 7 ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ । ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ । ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ ।
Matthew 11:20 in Panjabi 20 ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ ।
Mark 16:14 in Panjabi 14 ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੀ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ ।
Luke 11:9 in Panjabi 9 ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਲੱਭੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ ।
Luke 15:20 in Panjabi 20 ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ ।
John 4:10 in Panjabi 10 ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ । ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ ।”
John 14:13 in Panjabi 13 ਜੇਕਰ ਤੁਸੀਂ ਮੇਰੇ ਨਾਮ ਤੇ ਕੁੱਝ ਮੰਗੋਗੇ, ਤਾਂ ਮੈਂ ਦੇਵਾਂਗਾ । ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ ।
John 15:7 in Panjabi 7 “ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ ।”
John 16:23 in Panjabi 23 ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਂਗੇ । ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁੱਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ ।
2 Corinthians 2:16 in Panjabi 16 ਇਨ੍ਹਾਂ ਨੂੰ ਮੌਤ ਲਈ ਮੌਤ ਦੀ ਬੋ ਪਰ ਉਨ੍ਹਾਂ ਨੂੰ ਜੀਵਨ ਲਈ ਜੀਵਨ ਦੀ ਖੁਸ਼ਬੂ ਹਾਂ ਅਤੇ ਇਨ੍ਹਾਂ ਗੱਲਾਂ ਜੋਗ ਕੌਣ ਹੈ ?
James 1:17 in Panjabi 17 ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ ।
James 3:17 in Panjabi 17 ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ ।
James 5:16 in Panjabi 16 ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ । ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ ।
1 John 3:22 in Panjabi 22 ਅਤੇ ਜੋ ਕੁੱਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ ।
1 John 5:14 in Panjabi 14 ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁੱਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ ।