Cross Reference Genesis 3:4 in Panjabi 4 ਪਰ ਸੱਪ ਨੇ ਇਸਤਰੀ ਨੂੰ ਆਖਿਆ ਕਿ ਤੁਸੀਂ ਕਦੀ ਨਹੀਂ ਮਰੋਗੇ ।
Leviticus 24:11 in Panjabi 11 ਅਤੇ ਉਸ ਇਸਰਾਏਲੀ ਇਸਤਰੀ ਦਾ ਪੁੱਤਰ ਯਹੋਵਾਹ ਦੇ ਨਾਮ ਦਾ ਨਿਰਾਦਰ ਕਰਕੇ ਕੁਫ਼ਰ ਬਕਣ ਲੱਗਾ, ਤਾਂ ਲੋਕ ਉਸ ਨੂੰ ਮੂਸਾ ਦੇ ਕੋਲ ਲੈ ਆਏ । ਉਸ ਦੀ ਮਾਂ ਦਾ ਨਾਮ “ਸਲੁਮੀਥ” ਸੀ, ਜੋ ਦਾਨ ਦੀ ਗੋਤ ਵਿੱਚੋਂ ਦਿਬਰੀ ਦੀ ਧੀ ਸੀ ।
Numbers 25:2 in Panjabi 2 ਜਦ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਦੇਵਤਿਆਂ ਦੀਆਂ ਬਲੀਆਂ ਉੱਤੇ ਬੁਲਾਇਆ ਤਾਂ ਲੋਕਾਂ ਨੇ ਖਾਧਾ ਅਤੇ ਉਨ੍ਹਾਂ ਦੇ ਦੇਵਤਿਆਂ ਨੂੰ ਮੱਥਾ ਵੀ ਟੇਕਿਆ ।
Numbers 31:16 in Panjabi 16 ਵੇਖੋ, ਇਹ ਉਹ ਹਨ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਬਿਲਆਮ ਦੀ ਸਹਿਮਤੀ ਨਾਲ, ਪਓਰ ਦੀ ਗੱਲ ਵਿੱਚ ਯਹੋਵਾਹ ਦੇ ਵਿਰੁੱਧ ਅਪਰਾਧੀ ਬਣਾਇਆ ਤਦ ਬਵਾ ਯਹੋਵਾਹ ਦੀ ਮੰਡਲੀ ਵਿੱਚ ਫੈਲੀ ।
Deuteronomy 13:6 in Panjabi 6 ਜੇ ਤੁਹਾਡਾ ਸਕਾ ਭਰਾ, ਜਾਂ ਤੁਹਾਡਾ ਪੁੱਤਰ, ਜਾਂ ਤੁਹਾਡੀ ਧੀ, ਜਾਂ ਤੁਹਾਡੀ ਪਿਆਰੀ ਪਤਨੀ ਜਾਂ ਤੁਹਾਡਾ ਜਾਨੀ ਦੋਸਤ ਤੁਹਾਨੂੰ ਗੁਪਤ ਰੂਪ ਵਿੱਚ ਇਹ ਆਖ ਕੇ ਫੁਸਲਾਵੇ ਕਿ ਆ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਉਹਨਾਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ,
Judges 12:4 in Panjabi 4 ਤਦ ਯਿਫ਼ਤਾਹ ਨੇ ਸਾਰੇ ਗਿਲਆਦੀਆਂ ਨੂੰ ਇਕੱਠੇ ਕਰਕੇ ਇਫ਼ਰਾਈਮੀਆਂ ਨਾਲ ਲੜਾਈ ਕੀਤੀ, ਅਤੇ ਗਿਲਆਦੀਆਂ ਨੇ ਇਫ਼ਰਾਈਮੀਆਂ ਨੂੰ ਮਾਰ ਲਿਆ ਕਿਉਂ ਜੋ ਉਹ ਕਹਿੰਦੇ ਸਨ, “ਤੁਸੀਂ ਗਿਲਆਦੀ, ਇਫ਼ਰਾਈਮ ਦੇ ਭਗੌੜੇ ਹੋ ਜੋ ਇਫ਼ਰਾਈਮੀਆਂ ਅਤੇ ਮਨੱਸ਼ੀਆਂ ਦੇ ਵਿਚਕਾਰ ਰਹਿੰਦੇ ਹੋ !”
Judges 16:15 in Panjabi 15 ਤਦ ਦਲੀਲਾਹ ਨੇ ਉਸ ਨੂੰ ਕਿਹਾ, “ਤੇਰਾ ਮਨ ਤਾਂ ਮੇਰੇ ਨਾਲ ਨਹੀਂ ਲੱਗਾ, ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਤੂੰ ਮੈਨੂੰ ਪਿਆਰ ਕਰਦਾ ਹੈਂ ? ਤੂੰ ਤਿੰਨੇ ਵਾਰੀ ਮੇਰੇ ਨਾਲ ਮਖੌਲ ਕੀਤਾ ਅਤੇ ਮੈਨੂੰ ਨਹੀਂ ਦੱਸਿਆ ਕਿ ਤੇਰੀ ਵੱਡੀ ਸ਼ਕਤੀ ਦਾ ਕੀ ਭੇਤ ਹੈ ।”
1 Samuel 22:9 in Panjabi 9 ਤਦ ਦੋਏਗ ਅਦੋਮੀ ਨੇ ਜੋ ਸ਼ਾਊਲ ਦੇ ਸੇਵਕਾਂ ਕੋਲ ਖੜ੍ਹਾ ਸੀ ਉੱਤਰ ਦੇ ਕੇ ਆਖਿਆ, ਮੈਂ ਯੱਸੀ ਦੇ ਪੁੱਤਰ ਨੂੰ ਨੋਬ ਵਿੱਚ ਅਹੀਟੂਬ ਦੇ ਪੁੱਤਰ ਅਹੀਮਲਕ ਜਾਜਕ ਕੋਲ ਆਉਂਦਾ ਵੇਖਿਆ ।
2 Samuel 13:26 in Panjabi 26 ਤਦ ਅਬਸ਼ਾਲੋਮ ਨੇ ਆਖਿਆ, ਜੇਕਰ ਤੂੰ ਨਹੀ ਜਾਂਦਾ ਤਾਂ ਮੇਰੇ ਭਰਾ ਅਮਨੋਨ ਨੂੰ ਸਾਡੇ ਨਾਲ ਭੇਜ ਦਿਓ । ਤਾਂ ਰਾਜਾ ਨੇ ਉਹ ਨੂੰ ਆਖਿਆ, ਉਹ ਕਿਉਂ ਤੇਰੇ ਨਾਲ ਜਾਵੇ ?
2 Samuel 15:2 in Panjabi 2 ਅਬਸ਼ਾਲੋਮ ਸਵੇਰੇ ਉੱਠਦੇ ਸਾਰ ਹੀ ਫਾਟਕ ਦੇ ਰਾਹ ਕੋਲ ਖੜ੍ਹਾ ਜੋ ਜਾਂਦਾ ਸੀ ਅਤੇ ਜਦ ਕੋਈ ਫਰਿਆਦੀ ਰਾਜਾ ਕੋਲ ਆਉਂਦਾ ਸੀ ਤਾਂ ਅਬਸ਼ਾਲੋਮ ਉਹ ਨੂੰ ਪੁਕਾਰ ਕੇ ਪੁੱਛਦਾ ਸੀ, ਤੂੰ ਕਿਹੜੇ ਸ਼ਹਿਰ ਦਾ ਹੈ ? ਜੇਕਰ ਉਹ ਆਖਦਾ, ਤੇਰਾ ਦਾਸ ਇਸਰਾਏਲ ਦੇ ਫਲਾਣੇ ਗੋਤ ਵਿੱਚੋਂ ਹੈ ।
2 Samuel 16:20 in Panjabi 20 ਤਦ ਅਬਸ਼ਾਲੋਮ ਨੇ ਅਹੀਥੋਫ਼ਲ ਨੂੰ ਆਖਿਆ, ਤੁਸੀਂ ਆਪਸ ਵਿੱਚ ਸਲਾਹ ਕਰੋ ਜੋ ਅਸੀਂ ਕੀ ਕਰੀਏ ?
2 Samuel 19:43 in Panjabi 43 ਫਿਰ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦੇ ਕੇ ਆਖਿਆ, ਰਾਜਾ ਵਿੱਚ ਸਾਡੀਆਂ ਦਸ ਵੰਸ਼ ਹਨ ਇਸ ਲਈ ਤੁਹਾਡੇ ਨਾਲੋਂ ਸਾਡਾ ਅਧਿਕਾਰ ਦਾਊਦ ਉੱਤੇ ਵੱਧ ਹੈ । ਫਿਰ ਤੁਸੀਂ ਸਾਨੂੰ ਕਿਉਂ ਤੁੱਛ ਜਾਣਦੇ ਹੋ ਜੇ ਤੁਸੀਂ ਰਾਜਾ ਨੂੰ ਮੋੜ ਲਿਆਉਣ ਵਿੱਚ ਪਹਿਲਾਂ ਸਾਡੇ ਨਾਲ ਸਲਾਹ ਨਾ ਕੀਤੀ ? ਅਤੇ ਯਹੂਦਾਹ ਦੇ ਮਨੁੱਖਾਂ ਦੀਆਂ ਗੱਲਾਂ ਇਸਰਾਏਲ ਦੇ ਮਨੁੱਖਾਂ ਦੀਆਂ ਗੱਲਾਂ ਨਾਲੋਂ ਤੱਤੀਆਂ ਸਨ ।
1 Kings 21:5 in Panjabi 5 ਤਾਂ ਉਹ ਦੀ ਰਾਣੀ ਈਜ਼ਬਲ ਉਹ ਦੇ ਕੋਲ ਆਈ ਅਤੇ ਉਹ ਨੂੰ ਬੋਲੀ, ਤੇਰੀ ਰੂਹ ਕਿਉਂ ਉਦਾਸੀ ਵਿੱਚ ਹੈ ਜੋ ਤੂੰ ਰੋਟੀ ਨਹੀਂ ਖਾਧੀ ?
2 Chronicles 10:13 in Panjabi 13 ਤਦ ਪਾਤਸ਼ਾਹ ਨੇ ਉਨ੍ਹਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਰਹਬੁਆਮ ਪਾਤਸ਼ਾਹ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਕੇ
2 Chronicles 13:17 in Panjabi 17 ਤਾਂ ਅਬੀਯਾਹ ਅਤੇ ਉਸ ਦੇ ਲੋਕਾਂ ਨੂੰ ਉਨ੍ਹਾਂ ਨੇ ਵੱਡੀ ਮਾਰ ਨਾਲ ਮਾਰਿਆ ਸੋ ਇਸਰਾਏਲ ਦੇ ਪੰਜ ਲੱਖ ਚੁਣੇ ਹੋਏ ਮਨੁੱਖ ਮਰ ਗਏ ।
Psalm 64:3 in Panjabi 3 ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਗੂੰ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ,
Psalm 120:2 in Panjabi 2 ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ !
Psalm 140:3 in Panjabi 3 ਉਨ੍ਹਾਂ ਨੇ ਨਾਗ ਵਾਂਗੂੰ ਆਪਣੀਆਂ ਜੀਭਾਂ ਨੂੰ ਤਿੱਖਿਆਂ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲ੍ਹਾਂ ਦੇ ਹੇਠ ਹੈ ! ।
Proverbs 1:10 in Panjabi 10 ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਗੱਲ ਨਾ ਮੰਨੀ ।
Proverbs 6:19 in Panjabi 19 ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ ।
Proverbs 7:5 in Panjabi 5 ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਈ ਰੱਖਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ ।
Proverbs 7:21 in Panjabi 21 ਉਹ ਨੇ ਆਪਣੀਆਂ ਬਾਹਲੀਆਂ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਉਸ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁੱਲਾਂ ਦੇ ਲੱਲੋ-ਪੱਤੋ ਨਾਲ ਧੱਕੋ ਧੱਕੀ ਉਹ ਨੂੰ ਲੈ ਗਈ ।
Proverbs 15:1 in Panjabi 1 ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ ।
Proverbs 16:27 in Panjabi 27 ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਂਵਾਂ ਬਣਾਉਂਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ ।
Proverbs 26:20 in Panjabi 20 ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਚੁਗਲੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ ।
Isaiah 30:27 in Panjabi 27 ਵੇਖੋ, ਯਹੋਵਾਹ ਦਾ ਨਾਮ ਦੂਰੋਂ ਆਉਂਦਾ ਹੈ, ਕ੍ਰੋਧ ਨਾਲ ਭਖਿਆ ਹੋਇਆ ਅਤੇ ਗੂੜ੍ਹੇ ਉੱਠਦੇ ਧੂੰਏਂ ਨਾਲ । ਉਹ ਦੇ ਬੁੱਲ੍ਹ ਕਹਿਰ ਨਾਲ ਭਰੇ ਹੋਏ ਹਨ, ਅਤੇ ਉਹ ਦੀ ਜੀਭ ਭਸਮ ਕਰਨ ਵਾਲੀ ਅੱਗ ਵਾਂਗੂੰ ਹੈ ।
Jeremiah 20:10 in Panjabi 10 ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈ ਹੈ ! ਉਸ ਉੱਤੇ ਦੋਸ਼ ਲਾਓ ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ ! ਸਾਰੇ ਮੇਰੇ ਮਿੱਤਰ ਮੇਰੇ ਅੱਗੇ ਡਿੱਗਣ ਦੀ ਤਾੜ ਵਿੱਚ ਹਨ । ਖ਼ਬਰੇ ਉਹ ਭਰਮਾਇਆ ਜਾਵੇ, ਤਾਂ ਅਸੀਂ ਉਹ ਦੇ ਉੱਤੇ ਪਰਬਲ ਲੈ ਜਾਂਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ !
Jeremiah 28:16 in Panjabi 16 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਤੈਨੂੰ ਭੂਮੀ ਦੀ ਪਰਤ ਉੱਤੋਂ ਕੱਢ ਦਿਆਂਗਾ । ਤੂੰ ਇਸ ਸਾਲ ਮਰ ਜਾਵੇਂਗਾ ਕਿਉਂ ਜੋ ਤੂੰ ਯਹੋਵਾਹ ਦੇ ਵਿਰੁੱਧ ਆਕੀ ਪੁਣੇ ਨਾਲ ਬੋਲਿਆ ਹੈਂ !
Matthew 5:22 in Panjabi 22 ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ ।
Matthew 12:24 in Panjabi 24 ਪਰ ਫ਼ਰੀਸੀਆਂ ਨੇ ਇਹ ਸੁਣ ਕੇ ਕਿਹਾ, ਕਿ ਇਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ ।
Matthew 12:32 in Panjabi 32 ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਗੱਲ ਕਰੇ, ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਸ ਨੂੰ ਨਾ ਇਸ ਜੁੱਗ ਵਿੱਚ ਅਤੇ ਨਾ ਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ ।
Matthew 15:11 in Panjabi 11 ਕਿ ਜੋ ਕੁੱਝ ਮੂੰਹ ਵਿੱਚ ਜਾਂਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ ਪਰ ਜੋ ਮੂੰਹ ਵਿੱਚੋਂ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ ।
Mark 7:15 in Panjabi 15 ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ ।
Mark 7:20 in Panjabi 20 ਫੇਰ ਉਸ ਨੇ ਆਖਿਆ, ਜੋ ਮਨੁੱਖ ਦੇ ਅੰਦਰੋਂ ਨਿੱਕਲਦਾ ਹੈ ਸੋਈ ਮਨੁੱਖ ਨੂੰ ਅਸ਼ੁੱਧ ਕਰਦਾ ਹੈ ।
Mark 14:55 in Panjabi 55 ਤਦ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਨੇ ਯਿਸੂ ਦੇ ਵਿਰੁੱਧ ਉਹ ਨੂੰ ਜਾਨੋਂ ਮਾਰਨ ਲਈ ਗਵਾਹੀ ਭਾਲੀ, ਪਰ ਨਾ ਲੱਭੀ ।
Luke 16:24 in Panjabi 24 ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫ਼ਦਾ ਹਾਂ !
Acts 5:3 in Panjabi 3 ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁੱਝ ਰੱਖ ਛੱਡੇਂ ?
Acts 6:13 in Panjabi 13 ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਕਿ ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ ਹੈ ।
Acts 20:30 in Panjabi 30 ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ ।
Romans 3:13 in Panjabi 13 ਉਹਨਾਂ ਦਾ ਮੂੰਹ ਖੁੱਲੀ ਹੋਈ ਕਬਰ ਹੈ, ਉਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ-ਛਲ ਕੀਤਾ ਹੈ ਅਤੇ, ਉਹਨਾਂ ਦੇ ਬੁੱਲ੍ਹਾਂ ਵਿੱਚ ਜ਼ਹਿਰੀ ਸੱਪਾਂ ਦਾ ਜ਼ਹਿਰ ਹੈ ।
Romans 16:17 in Panjabi 17 ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ ।
2 Corinthians 11:13 in Panjabi 13 ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ ।
Ephesians 5:3 in Panjabi 3 ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ ।
Colossians 3:8 in Panjabi 8 ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ ।
2 Thessalonians 2:9 in Panjabi 9 ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ ।
Titus 1:11 in Panjabi 11 ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ । ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਜਾੜ ਦਿੰਦੇ ਹਨ ।
James 2:7 in Panjabi 7 ਭਲਾ, ਧਨਵਾਨ ਉਸ ਉੱਤਮ ਨਾਮ ਦੀ ਨਿੰਦਿਆ ਨਹੀਂ ਕਰਦੇ ਜਿਸ ਤੋਂ ਤੁਸੀਂ ਜਾਣੇ ਜਾਂਦੇ ਹੋ ?
2 Peter 2:1 in Panjabi 1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ ।
2 Peter 3:3 in Panjabi 3 ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ ।
3 John 1:10 in Panjabi 10 ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਉਹਨਾਂ ਕੰਮਾਂ ਨੂੰ ਚੇਤੇ ਕਰਾਵਾਂਗਾ, ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਦੁਰਬਚਨ ਬੋਲਦਾ ਹੈ, ਅਤੇ ਐਨੇ ਨਾਲ ਹੀ ਰਾਜ਼ੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਉਹਨਾਂ ਨੂੰ ਰੋਕਦਾ ਹੈ ਅਤੇ ਉਹਨਾਂ ਨੂੰ ਕਲੀਸਿਯਾ ਵਿੱਚੋਂ ਕੱਢ ਦਿੰਦਾ ਹੈ !
Jude 1:8 in Panjabi 8 ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭ੍ਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ ।
Jude 1:15 in Panjabi 15 ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੋਸ਼ੀ ਠਹਿਰਾਵੇ ।
Revelation 2:14 in Panjabi 14 ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁੱਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ ।
Revelation 12:9 in Panjabi 9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ ।
Revelation 13:1 in Panjabi 1 ਮੈਂ ਇੱਕ ਦਰਿੰਦਾ ਸਮੁੰਦਰ ਵਿੱਚੋਂ ਨਿੱਕਲਦਿਆਂ ਦੇਖਿਆ, ਜਿਸ ਦੇ ਦਸ ਸਿੰਗਾਂ ਉੱਤੇ ਦਸ ਮੁਕਟ ਅਤੇ ਉਹ ਦੇ ਸੱਤ ਸਿਰਾਂ ਉੱਤੇ ਕੁਫ਼ਰ ਦੇ ਨਾਮ ਸਨ ।
Revelation 13:14 in Panjabi 14 ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਉਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ ।
Revelation 18:23 in Panjabi 23 ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ । ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,
Revelation 19:20 in Panjabi 20 ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ !