James 4:3 in Panjabi 3 ਤੁਸੀਂ ਮੰਗਦੇ ਹੋ ਪਰ ਮਿਲਦਾ ਨਹੀਂ ਕਿਉਂ ਜੋ ਬੁਰੀ ਨੀਤ ਨਾਲ ਮੰਗਦੇ ਹੋ ਤਾਂ ਜੋ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ ।
Other Translations King James Version (KJV) Ye ask, and receive not, because ye ask amiss, that ye may consume it upon your lusts.
American Standard Version (ASV) Ye ask, and receive not, because ye ask amiss, that ye may spend `it' in your pleasures.
Bible in Basic English (BBE) You make your request but you do not get it, because your request has been wrongly made, desiring the thing only so that you may make use of it for your pleasure.
Darby English Bible (DBY) Ye ask and receive not, because ye ask evilly, that ye may consume [it] in your pleasures.
World English Bible (WEB) You ask, and don't receive, because you ask with wrong motives, so that you may spend it for your pleasures.
Young's Literal Translation (YLT) ye ask, and ye receive not, because evilly ye ask, that in your pleasures ye may spend `it'.
Cross Reference Job 27:8 in Panjabi 8 ਭਗਤੀਹੀਣ ਨੂੰ ਕੀ ਆਸ ਹੈ ਜਦ ਉਹ ਕੱਟਿਆ ਜਾਵੇ, ਜਦ ਪਰਮੇਸ਼ੁਰ ਉਹ ਦੀ ਜਾਨ ਲੈ ਲਵੇ ?
Job 35:12 in Panjabi 12 ਉੱਥੇ ਉਹ ਦੁਹਾਈ ਦਿੰਦੇ ਹਨ ਪਰ ਉਹ ਉੱਤਰ ਨਹੀਂ ਦਿੰਦਾ, ਇਹ ਬੁਰਿਆਰ ਦੇ ਹੰਕਾਰ ਦੇ ਕਾਰਨ ਹੁੰਦਾ ਹੈ ।
Psalm 18:41 in Panjabi 41 ਉਨ੍ਹਾਂ ਨੇ ਦੁਹਾਈ ਦਿੱਤੀ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਅੱਗੇ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ।
Psalm 66:18 in Panjabi 18 ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੂ ਮੇਰੀ ਨਾ ਸੁਣਦਾ ।
Proverbs 1:28 in Panjabi 28 ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ, ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,
Proverbs 15:8 in Panjabi 8 ਦੁਸ਼ਟ ਦੀ ਭੇਂਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ ।
Proverbs 21:13 in Panjabi 13 ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ ।
Proverbs 21:27 in Panjabi 27 ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨਾ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ ।
Isaiah 1:15 in Panjabi 15 ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ ।
Jeremiah 11:11 in Panjabi 11 ਇਸੇ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਉੱਤੇ ਬਦੀ ਲਿਆ ਰਿਹਾ ਹਾਂ ਜਿਸ ਤੋਂ ਉਹ ਨਿੱਕਲ ਨਾ ਸਕਣਗੇ । ਭਾਵੇਂ ਉਹ ਮੇਰੇ ਵੱਲ ਚਿੱਲਾਉਣ, ਮੈਂ ਉਹਨਾਂ ਦੀ ਨਾ ਸੁਣਾਂਗਾ
Jeremiah 11:14 in Panjabi 14 ਤੂੰ ਇਸ ਪਰਜਾ ਲਈ ਪ੍ਰਾਰਥਨਾ ਨਾ ਕਰ, ਨਾ ਉਹਨਾਂ ਲਈ ਤਰਲਾ ਨਾ ਪ੍ਰਾਰਥਨਾ ਚੁੱਕ, ਕਿਉਂ ਜੋ ਮੈਂ ਨਹੀਂ ਸੁਣਾਂਗਾ ਜਿਸ ਵੇਲੇ ਉਹ ਆਪਣੀ ਬਿਪਤਾ ਦੇ ਕਾਰਨ ਪੁਕਾਰਨਗੇ
Jeremiah 14:12 in Panjabi 12 ਭਾਵੇਂ ਉਹ ਵਰਤ ਰੱਖਣ, ਮੈਂ ਉਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਉਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਉਹਨਾਂ ਨੂੰ ਕਬੂਲ ਨਾ ਕਰਾਂਗਾ । ਮੈਂ ਉਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ ! ।
Micah 3:4 in Panjabi 4 ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ, ਪਰ ਉਹ ਉਹਨਾਂ ਨੂੰ ਉੱਤਰ ਨਾ ਦੇਵੇਗਾ, ਸਗੋਂ ਉਸ ਸਮੇਂ ਉਹ ਆਪਣਾ ਮੂੰਹ ਉਹਨਾਂ ਤੋਂ ਲੁਕਾ ਲਵੇਗਾ, ਕਿਉਂ ਜੋ ਉਹਨਾਂ ਨੇ ਭੈੜੇ ਕੰਮ ਕੀਤੇ ਹਨ ।
Zechariah 7:13 in Panjabi 13 ਤਦ ਜਿਵੇਂ ਉਹ ਨੇ ਪੁਕਾਰਿਆ ਅਤੇ ਉਹਨਾਂ ਨੇ ਨਾ ਸੁਣਿਆ, ਉਸੇ ਤਰ੍ਹਾਂ ਹੀ ਉਹ ਪੁਕਾਰਨਗੇ ਅਤੇ ਮੈਂ ਨਾ ਸੁਣਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Matthew 20:22 in Panjabi 22 ਪਰ ਯਿਸੂ ਨੇ ਉੱਤਰ ਦਿੱਤਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ । ਉਹ ਪਿਆਲਾ ਜਿਹੜਾ ਮੈਂ ਪੀਣ ਨੂੰ ਤਿਆਰ ਹਾਂ ਕੀ ਤੁਸੀਂ ਪੀ ਸਕਦੇ ਹੋ ? ਉਨ੍ਹਾਂ ਉਸ ਨੂੰ ਆਖਿਆ, ਅਸੀਂ ਪੀ ਸਕਦੇ ਹਾਂ ।
Mark 10:38 in Panjabi 38 ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ । ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ ?
Luke 15:13 in Panjabi 13 ਕੁੱਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁੱਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ ।
Luke 16:1 in Panjabi 1 ਯਿਸੂ ਨੇ ਚੇਲਿਆਂ ਨੂੰ ਆਖਿਆ ਕਿ ਇੱਕ ਧਨਵਾਨ ਆਦਮੀ ਸੀ ਜਿਸ ਦਾ ਇੱਕ ਭੰਡਾਰੀ ਸੀ ਅਤੇ ਉਸ ਦੀ ਸ਼ਿਕਾਇਤ ਧਨਵਾਨ ਕੋਲ ਕੀਤੀ ਗਈ ਕਿ ਉਹ ਤੇਰਾ ਮਾਲ ਉਡਾਉਂਦਾ ਹੈ ।
James 1:6 in Panjabi 6 ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁੱਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ ।
James 4:1 in Panjabi 1 ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ ?
1 John 3:22 in Panjabi 22 ਅਤੇ ਜੋ ਕੁੱਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ ।
1 John 5:14 in Panjabi 14 ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁੱਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ ।