Cross Reference Genesis 18:23 in Panjabi 23 ਤਦ ਅਬਰਾਹਾਮ ਨੇ ਨੇੜੇ ਹੋ ਕੇ ਆਖਿਆ, ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ਼ ਕਰੇਂਗਾ ?
Genesis 19:29 in Panjabi 29 ਅਜਿਹਾ ਹੋਇਆ ਕਿ ਜਦ ਪਰਮੇਸ਼ੁਰ ਨੇ ਉਸ ਘਾਟੀ ਦੇ ਨਗਰਾਂ ਨੂੰ ਜਿਸ ਵਿੱਚ ਲੂਤ ਰਹਿੰਦਾ ਸੀ, ਨਸ਼ਟ ਕੀਤਾ ਤਦ ਪਰਮੇਸ਼ੁਰ ਨੇ ਅਬਰਾਹਾਮ ਨੂੰ ਯਾਦ ਕਰਕੇ ਲੂਤ ਨੂੰ ਉਸ ਬਰਬਾਦੀ ਤੋਂ ਬਚਾ ਲਿਆ ।
Genesis 20:7 in Panjabi 7 ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦੇ ਕਿਉਂ ਜੋ ਉਹ ਨਬੀ ਹੈ, ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜੀਉਂਦਾ ਰਹੇਂਗਾ ਪਰ ਜੇ ਤੂੰ ਉਸ ਨੂੰ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਤੇ ਤੇਰੇ ਸਾਰੇ ਲੋਕ ਜ਼ਰੂਰ ਮਰਨਗੇ ।
Genesis 20:17 in Panjabi 17 ਤਦ ਅਬਰਾਹਾਮ ਨੇ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕੀਤੀ, ਅਤੇ ਪਰਮੇਸ਼ੁਰ ਨੇ ਅਬੀਮਲਕ ਅਤੇ ਉਸ ਦੀ ਪਤਨੀ ਅਤੇ ਉਸ ਦੀਆਂ ਦਾਸੀਆਂ ਨੂੰ ਚੰਗਾ ਕਰ ਦਿੱਤਾ ਅਤੇ ਓਹ ਫੇਰ ਜਣਨ ਲੱਗ ਪਈਆਂ ।
Genesis 32:28 in Panjabi 28 ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ ।
Genesis 41:9 in Panjabi 9 ਤਦ ਸਾਕੀਆਂ ਦੇ ਮੁਖੀਏ ਨੇ ਫ਼ਿਰਊਨ ਨਾਲ ਇਹ ਗੱਲ ਕੀਤੀ, ਅੱਜ ਮੈਂ ਆਪਣੇ ਪਾਪ ਨੂੰ ਯਾਦ ਕਰਦਾ ਹਾਂ ।
Exodus 9:28 in Panjabi 28 ਤੁਸੀਂ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕਰੋ ਕਿਉਂ ਜੋ ਹੁਣ ਪਰਮੇਸ਼ੁਰ ਦੀ ਗਰਜ ਦੀ ਅਤੇ ਗੜਿਆਂ ਦੀ ਹੱਦ ਹੋ ਗਈ ਹੈ । ਮੈਂ ਤੁਹਾਨੂੰ ਜਾਣ ਦੇਵਾਂਗਾ ਹੁਣ ਤੁਸੀਂ ਹੋਰ ਨਹੀਂ ਠਹਿਰੋਗੇ ।
Exodus 9:33 in Panjabi 33 ਤਾਂ ਮੂਸਾ ਫ਼ਿਰਊਨ ਕੋਲੋਂ ਹੋ ਕੇ ਨਗਰ ਵਿੱਚੋਂ ਬਾਹਰ ਗਿਆ ਅਤੇ ਯਹੋਵਾਹ ਦੇ ਅੱਗੇ ਹੱਥ ਅੱਡੇ ਤਾਂ ਗਰਜਣਾ ਅਤੇ ਗੜੇ ਹਟ ਗਏ ਅਤੇ ਵਰਖਾ ਧਰਤੀ ਤੋਂ ਥੰਮ੍ਹ ਗਈ ।
Exodus 17:11 in Panjabi 11 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਮੂਸਾ ਆਪਣਾ ਹੱਥ ਚੁੱਕਦਾ ਸੀ ਤਾਂ ਇਸਰਾਏਲ ਜਿੱਤਦਾ ਸੀ ਅਤੇ ਜਦ ਆਪਣਾ ਹੱਥ ਨੀਵਾ ਕਰ ਲੈਂਦਾ ਸੀ ਤਾਂ ਅਮਾਲੇਕ ਜਿੱਤਦਾ ਸੀ ।
Exodus 32:10 in Panjabi 10 ਹੁਣ ਤੂੰ ਮੈਨੂੰ ਇਕੱਲਾ ਹੋਣ ਦੇ ਤਾਂ ਜੋ ਮੇਰਾ ਕ੍ਰੋਧ ਉਨ੍ਹਾਂ ਦੇ ਵਿਰੁੱਧ ਭੜਕੇ ਅਤੇ ਮੈਂ ਉਨ੍ਹਾਂ ਨੂੰ ਭਸਮ ਕਰ ਸੁੱਟਾਂ ਅਤੇ ਮੈਂ ਤੇਰੇ ਕੋਲੋਂ ਇੱਕ ਵੱਡੀ ਕੌਮ ਬਣਾਵਾਂਗਾ ।
Numbers 11:2 in Panjabi 2 ਫੇਰ ਪਰਜਾ ਨੇ ਮੂਸਾ ਅੱਗੇ ਦੁਹਾਈ ਦਿੱਤੀ ਅਤੇ ਮੂਸਾ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਤਾਂ ਅੱਗ ਬੁਝ ਗਈ ।
Numbers 14:13 in Panjabi 13 ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, ਫੇਰ ਮਿਸਰੀ ਇਹ ਸੁਣਨਗੇ ਕਿਉਂ ਜੋ ਤੂੰ ਇਸ ਪਰਜਾ ਨੂੰ ਆਪਣੇ ਬਲ ਨਾਲ ਉਨ੍ਹਾਂ ਦੇ ਵਿੱਚੋਂ ਕੱਢ ਲਿਆਇਆ ਹੈਂ ।
Numbers 21:7 in Panjabi 7 ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋ ਅਸੀਂ ਤੇਰੇ ਅਤੇ ਯਹੋਵਾਹ ਦੇ ਵਿਰੁੱਧ ਬੋਲੇ । ਹੁਣ, ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਡੇ ਕੋਲੋਂ ਇਹਨਾਂ ਸੱਪਾਂ ਨੂੰ ਮੋੜ ਲਵੇ । ਤਦ ਮੂਸਾ ਨੇ ਪਰਜਾ ਦੇ ਲਈ ਬੇਨਤੀ ਕੀਤੀ ।
Deuteronomy 9:18 in Panjabi 18 ਤਦ ਮੈਂ ਪਹਿਲਾਂ ਦੀ ਤਰ੍ਹਾਂ ਯਹੋਵਾਹ ਦੇ ਅੱਗੇ ਚਾਲੀ ਦਿਨ ਅਤੇ ਚਾਲੀ ਰਾਤਾਂ ਪਿਆ ਰਿਹਾ । ਨਾ ਮੈਂ ਰੋਟੀ ਖਾਧੀ ਅਤੇ ਨਾ ਮੈਂ ਪਾਣੀ ਪੀਤਾ, ਤੁਹਾਡੇ ਸਾਰੇ ਪਾਪਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਜਦ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੂੰ ਕ੍ਰੋਧਿਤ ਕੀਤਾ ।
Joshua 10:12 in Panjabi 12 ਉਸ ਦਿਨ ਜਦ ਯਹੋਵਾਹ ਨੇ ਅਮੋਰੀਆਂ ਨੂੰ ਇਸਰਾਏਲੀਆਂ ਦੇ ਵੱਸ ਵਿੱਚ ਕਰ ਦਿੱਤਾ ਅਤੇ ਇਸਰਾਏਲੀਆਂ ਦੇ ਵੇਖਦਿਆਂ ਯਹੋਸ਼ੁਆ ਨੇ ਆਖਿਆ, “ਹੇ ਸੂਰਜ, ਗਿਬਓਨ ਉੱਤੇ, ਅਤੇ ਹੇ ਚੰਦਰਮਾ, ਅੱਯਾਲੋਨ ਦੀ ਖੱਡ ਵਿੱਚ ਠਹਿਰਿਆ ਰਹਿ”
1 Samuel 12:18 in Panjabi 18 ਇਸ ਤੋਂ ਬਾਅਦ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਉਸੇ ਵੇਲੇ ਗਰਜਣ ਹੋਈ ਅਤੇ ਯਹੋਵਾਹ ਨੇ ਮੀਂਹ ਭੇਜਿਆ । ਤਦ ਸਭ ਲੋਕ ਯਹੋਵਾਹ ਕੋਲੋਂ ਅਤੇ ਸਮੂਏਲ ਕੋਲੋਂ ਬਹੁਤ ਡਰ ਗਏ ।
2 Samuel 19:19 in Panjabi 19 ਅਤੇ ਰਾਜਾ ਨੂੰ ਆਖਿਆ ਹੇ ਮੇਰੇ ਮਹਾਰਾਜ, ਮੇਰੇ ਉੱਤੇ ਦੋਸ਼ ਨਾ ਲਾਓ ਅਤੇ ਜਿਹੜਾ ਤੁਹਾਡੇ ਸੇਵਕ ਨੇ ਜਿਸ ਦਿਨ ਮੇਰਾ ਮਹਾਰਾਜ ਰਾਜਾ ਯਰੂਸ਼ਲਮ ਤੋਂ ਨਿੱਕਲਿਆ ਹਨ ਨਾਲ ਆਖਿਆ ਸੀ ਯਾਦ ਨਾ ਕਰੋ ਅਤੇ ਰਾਜਾ ਆਪਣੇ ਮਨ ਵਿੱਚ ਨਾ ਰੱਖੋ ।
1 Kings 13:6 in Panjabi 6 ਤਾਂ ਪਾਤਸ਼ਾਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਉੱਤਰ ਵਿੱਚ ਆਖਿਆ ਕਿ ਹੁਣ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਰਦਾਸ ਕਰ ਅਤੇ ਮੇਰੇ ਲਈ ਬੇਨਤੀ ਕਰ ਕਿ ਮੇਰਾ ਹੱਥ ਫੇਰ ਮੇਰੇ ਲਈ ਚੰਗਾ ਕੀਤਾ ਜਾਵੇ ਤਾਂ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਅੱਗੇ ਅਰਦਾਸ ਕੀਤੀ ਅਤੇ ਪਾਤਸ਼ਾਹ ਦਾ ਹੱਥ ਉਹ ਦੇ ਲਈ ਚੰਗਾ ਕੀਤਾ ਗਿਆ ਅਤੇ ਅੱਗੇ ਵਰਗਾ ਹੋ ਗਿਆ ।
1 Kings 17:18 in Panjabi 18 ਤਾਂ ਉਸ ਏਲੀਯਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਕੰਮ ਹੈ ਹੇ ਪਰਮੇਸ਼ੁਰ ਦੇ ਬੰਦੇ ? ਕੀ ਤੂੰ ਇਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤਰ ਨੂੰ ਮਾਰ ਸੁੱਟੇਂ ?
2 Kings 4:33 in Panjabi 33 ਉਹ ਅੰਦਰ ਗਿਆ ਅਤੇ ਉਨ੍ਹਾਂ ਦੋਵਾਂ ਲਈ ਦਰਵਾਜ਼ਾ ਬੰਦ ਕਰ ਲਿਆ ਅਤੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ।
2 Kings 19:15 in Panjabi 15 ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ । ਤੂੰ ਅਕਾਸ਼ ਤੇ ਧਰਤੀ ਨੂੰ ਬਣਾਇਆ ।
2 Kings 20:2 in Panjabi 2 ਤਦ ਉਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਕੋਲੋਂ ਇਹ ਪ੍ਰਾਰਥਨਾ ਕੀਤੀ ।
2 Chronicles 14:11 in Panjabi 11 ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਕਿ ਹੇ ਯਹੋਵਾਹ, ਜ਼ੋਰਾਵਰ ਅਤੇ ਕਮਜ਼ੋਰ ਵਿੱਚ ਸਹਾਇਤਾ ਕਰਨ ਨੂੰ ਤੇਰੇ ਬਿਨ੍ਹਾਂ ਹੋਰ ਕੋਈ ਹੈ ਨਹੀਂ । ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਸਾਡੀ ਸਹਾਇਤਾ ਕਰ ਕਿਉਂ ਜੋ ਅਸੀਂ ਤੇਰੇ ਉੱਤੇ ਭਰੋਸਾ ਰੱਖਦੇ ਹਾਂ ਅਤੇ ਤੇਰੇ ਨਾਮ ਉੱਤੇ ਇਸ ਦਲ ਦੇ ਵਿਰੁੱਧ ਅਸੀਂ ਆਏ ਹਾਂ । ਤੂੰ, ਹੇ ਯਹੋਵਾਹ, ਸਾਡਾ ਪਰਮੇਸ਼ੁਰ ਹੈਂ । ਮਨੁੱਖ ਤੇਰੇ ਟਾਕਰੇ ਵਿੱਚ ਨਾ ਜਿੱਤੇ !
2 Chronicles 30:20 in Panjabi 20 ਯਹੋਵਾਹ ਨੇ ਹਿਜ਼ਕੀਯਾਹ ਦੀ ਸੁਣ ਲਈ ਅਤੇ ਲੋਕਾਂ ਨੂੰ ਚੰਗਾ ਕੀਤਾ
2 Chronicles 32:20 in Panjabi 20 ਤਾਂ ਹਿਜਕੀਯਾਹ ਪਾਤਸ਼ਾਹ ਅਤੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਨੇ ਪ੍ਰਾਰਥਨਾ ਕੀਤੀ ਅਤੇ ਆਕਾਸ਼ ਵੱਲ ਦੁਹਾਈ ਦਿੱਤੀ
Job 42:8 in Panjabi 8 ਇਸ ਲਈ ਹੁਣ ਆਪਣੇ ਲਈ ਸੱਤ ਬਲ਼ਦ ਅਤੇ ਸੱਤ ਮੇਂਢੇ ਲਓ, ਅਤੇ ਮੇਰੇ ਦਾਸ ਅਯੂੱਬ ਕੋਲ ਜਾਓ ਅਤੇ ਆਪਣੇ ਲਈ ਹੋਮ ਦੀ ਬਲੀ ਚੜ੍ਹਾਓ ਅਤੇ ਮੇਰਾ ਦਾਸ ਅਯੂੱਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ । ਮੈਂ ਤਾਂ ਉਸੇ ਦੀ ਪ੍ਰਾਰਥਨਾ ਕਬੂਲ ਕਰਾਂਗਾ, ਤਾਂ ਜੋ ਮੈਂ ਤੁਹਾਡੇ ਨਾਲ ਤੁਹਾਡੀ ਮੂਰਖਤਾਈ ਦੇ ਅਨੁਸਾਰ ਵਰਤਾਓ ਨਾ ਕਰਾਂ, ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ, ਜਿਵੇਂ ਮੇਰਾ ਦਾਸ ਅਯੂੱਬ ਬੋਲਿਆ ।”
Psalm 10:17 in Panjabi 17 ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਹਨਾਂ ਦੇ ਮਨਾਂ ਨੂੰ ਦ੍ਰਿੜ ਕਰੇਂਗਾ, ਤੂੰ ਆਪਣਾ ਕੰਨ ਲਾਏਗਾ
Psalm 34:15 in Panjabi 15 ਯਹੋਵਾਹ ਦੀਆਂ ਅੱਖੀਆਂ ਧਰਮੀਆ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ ।
Psalm 145:18 in Panjabi 18 ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ ।
Proverbs 15:8 in Panjabi 8 ਦੁਸ਼ਟ ਦੀ ਭੇਂਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ ।
Proverbs 15:29 in Panjabi 29 ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾਂ ਸੁਣਦਾ ਹੈ ।
Proverbs 28:9 in Panjabi 9 ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਠਹਿਰਦੀ ਹੈ ।
Jeremiah 15:1 in Panjabi 1 ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁੱਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਇਸ ਪਰਜਾ ਵੱਲ ਨਾ ਝੁਕਦਾ । ਉਹਨਾਂ ਨੂੰ ਮੇਰੇ ਅੱਗੋਂ ਕੱਢ ਦੇ ਕਿ ਉਹ ਚਲੇ ਜਾਣ !
Jeremiah 29:12 in Panjabi 12 ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ
Jeremiah 33:3 in Panjabi 3 ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ ।
Daniel 2:18 in Panjabi 18 ਤਾਂ ਜੋ ਉਹ ਇਸ ਭੇਤ ਦੇ ਵਿਖੇ ਅਕਾਸ਼ ਦੇ ਪਰਮੇਸ਼ੁਰ ਤੋਂ ਦਯਾ ਮੰਗਣ ਕਿ ਦਾਨੀਏਲ ਤੇ ਉਹ ਦੇ ਸਾਥੀ ਬਾਬਲ ਦੇ ਦੂਜੇ ਵਿਦਵਾਨਾਂ ਦੇ ਨਾਲ ਨਾਸ਼ ਨਾ ਹੋਣ ।
Daniel 9:20 in Panjabi 20 ਮੈਂ ਇਹ ਕਹਿੰਦਾ ਹੋਇਆ ਬੇਨਤੀ ਕਰਦਾ ਸੀ ਅਤੇ ਆਪਣਿਆਂ ਪਾਪਾਂ, ਆਪਣੇ ਲੋਕਾਂ ਦੇ ਪਾਪਾਂ ਨੂੰ ਮੰਨਦਾ ਹੀ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਪਰਮੇਸ਼ੁਰ ਦੇ ਪਵਿੱਤਰ ਪਹਾੜ ਲਈ ਆਪਣੇ ਤਰਲੇ ਪਾਉਂਦਾ ਹੀ ਸੀ ।
Hosea 12:3 in Panjabi 3 ਉਸ ਨੇ ਕੁੱਖ ਵਿੱਚ ਆਪਣੇ ਭਰਾ ਦੀ ਅੱਡੀ ਫੜੀ, ਅਤੇ ਆਪਣੀ ਜੁਆਨੀ ਵਿੱਚ ਪਰਮੇਸ਼ੁਰ ਨਾਲ ਘੋਲ ਕੀਤਾ,
Matthew 3:6 in Panjabi 6 ਅਤੇ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ ।
Matthew 7:7 in Panjabi 7 ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ । ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ । ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ ।
Matthew 18:15 in Panjabi 15 ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ ।
Matthew 21:22 in Panjabi 22 ਅਤੇ ਸਭ ਕੁੱਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ ।
Luke 7:3 in Panjabi 3 ਉਸ ਨੇ ਯਿਸੂ ਦੀ ਖ਼ਬਰ ਸੁਣ ਕੇ ਯਹੂਦੀਆਂ ਦੇ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਭੇਜਿਆ ਅਤੇ ਉਸ ਅੱਗੇ ਬੇਨਤੀ ਕੀਤੀ ਜੋ ਆ ਕੇ ਮੇਰੇ ਨੌਕਰ ਨੂੰ ਚੰਗਾ ਕਰੇ ।
Luke 9:6 in Panjabi 6 ਤਦ ਉਹ ਬਾਹਰ ਨਿੱਕਲ ਕੇ ਪਿੰਡ-ਪਿੰਡ ਜਾ ਕੇ ਖੁਸ਼ਖਬਰੀ ਸੁਣਾਉਂਦੇ ਅਤੇ ਰੋਗਾਂ ਨੂੰ ਦੂਰ ਕਰਦੇ ਫਿਰੇ ।
Luke 11:11 in Panjabi 11 ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ ਨੂੰ ਮੱਛੀ ਦੀ ਥਾਂ ਸੱਪ ਦੇਵੇਗਾ ?
Luke 18:1 in Panjabi 1 ਫਿਰ ਯਿਸੂ ਉਨ੍ਹਾਂ ਨਾਲ ਦ੍ਰਿਸ਼ਟਾਂਤ ਵਿੱਚ ਗੱਲਾਂ ਕਰ ਕੇ ਕਹਿਣ ਲੱਗਾ ਕਿ ਸਦਾ ਪ੍ਰਾਰਥਨਾ ਵਿੱਚ ਲੱਗੇ ਰਹੋ ਅਤੇ ਹਿੰਮਤ ਨਾ ਹਾਰੋ ।
John 9:31 in Panjabi 31 ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ । ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ ।
Acts 4:24 in Panjabi 24 ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁੱਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ ।
Acts 10:38 in Panjabi 38 ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ ।
Acts 12:5 in Panjabi 5 ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ ।
Acts 19:18 in Panjabi 18 ਜਿਨ੍ਹਾਂ ਵਿਸ਼ਵਾਸ ਕੀਤਾ ਸੀ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੇ ਆ ਕੇ ਆਪਣਿਆਂ ਬੁਰੇ ਕੰਮਾਂ ਨੂੰ ਮੰਨ ਲਿਆ ਅਤੇ ਦੱਸ ਦਿੱਤਾ ।
Romans 3:10 in Panjabi 10 ਜਿਵੇਂ ਲਿਖਿਆ ਹੋਇਆ ਹੈ ਕੋਈ ਇੱਕ ਵੀ ਧਰਮੀ ਨਹੀਂ,
Romans 5:19 in Panjabi 19 ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣ-ਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਵੀ ਬਹੁਤ ਧਰਮੀ ਠਹਿਰਾਏ ਜਾਣਗੇ ।
Colossians 1:9 in Panjabi 9 ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਕਿ ਤੁਸੀਂ ਕਿੰਨ੍ਹਾਂ ਪਿਆਰ ਕਰਦੇ ਹੋ, ਅਸੀਂ ਵੀ ਤੁਹਾਡੇ ਲਈ ਲਗਤਾਰ ਪ੍ਰਾਰਥਨਾਂ ਕਰ ਰਹੇ ਹਾਂ ਪਰਮੇਸ਼ੁਰ ਤੁਹਾਨੂੰ ਬੁੱਧ ਦੇਵੇ ਤਾਂ ਜੋ ਪਵਿੱਤਰ ਆਤਮਾ ਜੋ ਸਿਖਾਉਂਦਾ ਹੈ ਉਸ ਨੂੰ ਸਮਝ ਸਕੋਂ
1 Thessalonians 5:17 in Panjabi 17 ਹਰ ਰੋਜ਼ ਪ੍ਰਾਰਥਨਾ ਕਰੋ ।
1 Thessalonians 5:23 in Panjabi 23 ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ ।
1 Thessalonians 5:25 in Panjabi 25 ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ ॥
Hebrews 11:4 in Panjabi 4 ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ ।
Hebrews 11:7 in Panjabi 7 ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ । ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ ।
Hebrews 12:13 in Panjabi 13 ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਗੜਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ ! ।
Hebrews 13:18 in Panjabi 18 ਸਾਡੇ ਲਈ ਪ੍ਰਾਰਥਨਾ ਕਰੋ, ਕਿਉਂ ਜੋ ਸਾਨੂੰ ਵਿਸ਼ਵਾਸ ਹੈ ਕਿ ਸਾਡਾ ਵਿਵੇਕ ਸ਼ੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ ।
1 Peter 2:24 in Panjabi 24 ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l
1 John 3:22 in Panjabi 22 ਅਤੇ ਜੋ ਕੁੱਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ ।