Jeremiah 1:16 in Panjabi 16 ਮੈਂ ਉਹਨਾਂ ਦੀਆਂ ਸਾਰੀਆਂ ਬੁਰਿਆਈਆਂ ਦੇ ਕਾਰਨ ਉਹਨਾਂ ਉੱਤੇ ਨਿਆਂ ਕਰਾਂਗਾ ਕਿਉਂਕਿ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਲਈ ਧੂਪ ਧੁਖਾਈ ਅਤੇ ਆਪਣੇ ਹੱਥਾਂ ਦੇ ਕੰਮਾਂ ਨੂੰ ਮੱਥਾ ਟੇਕਿਆ
Other Translations King James Version (KJV) And I will utter my judgments against them touching all their wickedness, who have forsaken me, and have burned incense unto other gods, and worshipped the works of their own hands.
American Standard Version (ASV) And I will utter my judgments against them touching all their wickedness, in that they have forsaken me, and have burned incense unto other gods, and worshipped the works of their own hands.
Bible in Basic English (BBE) And I will give my decision against them on account of all their evil-doing; because they have given me up, burning perfumes to other gods and worshipping the works of their hands.
Darby English Bible (DBY) and I will pronounce my judgments against them for all their wickedness, in that they have forsaken me, and have burned incense unto other gods, and worshipped the works of their own hands.
World English Bible (WEB) I will utter my judgments against them touching all their wickedness, in that they have forsaken me, and have burned incense to other gods, and worshiped the works of their own hands.
Young's Literal Translation (YLT) And I have spoken My judgments with them concerning all their evil, in that they have forsaken Me, and make perfume to other gods, and bow themselves to the works of their own hands.
Cross Reference Deuteronomy 28:20 in Panjabi 20 ਯਹੋਵਾਹ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ, ਜਿਨ੍ਹਾਂ ਨਾਲ ਤੁਸੀਂ ਮੈਨੂੰ ਤਿਆਗ ਦਿੱਤਾ, ਤੁਹਾਡੇ ਉੱਤੇ ਸਰਾਪ, ਘਬਰਾਹਟ ਅਤੇ ਤਾੜਨਾ ਪਾਵੇਗਾ, ਜਦ ਤੱਕ ਤੁਸੀਂ ਬਰਬਾਦ ਹੋ ਕੇ ਛੇਤੀ ਨਾਲ ਨਾਸ਼ ਨਾ ਹੋ ਜਾਓ ।
Deuteronomy 31:16 in Panjabi 16 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੂੰ ਆਪਣੇ ਪਿਉ-ਦਾਦਿਆਂ ਨਾਲ ਸੌਂ ਜਾਣ ਵਾਲਾ ਹੈ ਅਤੇ ਇਹ ਪਰਜਾ ਉੱਠ ਕੇ ਉਸ ਦੇਸ਼ ਦੇ ਪਰਾਏ ਦੇਵਤਿਆਂ ਦੇ ਪਿੱਛੇ, ਜਿਨ੍ਹਾਂ ਦੇ ਵਿੱਚ ਰਹਿਣ ਨੂੰ ਇਹ ਜਾਂਦੀ ਹੈ, ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਭੰਗ ਕਰੇਗੀ ।
Joshua 24:20 in Panjabi 20 ਜੇ ਤੁਸੀਂ ਯਹੋਵਾਹ ਨੂੰ ਤਿਆਗ ਕੇ ਓਪਰੇ ਦੇਵਤਿਆਂ ਦੀ ਉਪਾਸਨਾ ਕਰੋਗੇ ਤਾਂ ਉਹ ਮੁੜ ਕੇ ਤੁਹਾਡੇ ਨਾਲ ਬੁਰਿਆਈ ਕਰੇਗਾ ਅਤੇ ਤੁਹਾਨੂੰ ਮੁਕਾ ਦੇਵੇਗਾ । ਇਸ ਦੇ ਪਿੱਛੋਂ ਕਿ ਉਹ ਨੇ ਤੁਹਾਡੇ ਨਾਲ ਭਲਿਆਈ ਕੀਤੀ ।
2 Kings 22:17 in Panjabi 17 ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ । ਸੋ ਮੇਰਾ ਕ੍ਰੋਧ ਇਸ ਥਾਂ ਤੇ ਭੜਕੇਗਾ ਅਤੇ ਠੰਡਾ ਨਾ ਹੋਵੇਗਾ ।
2 Chronicles 7:19 in Panjabi 19 ਪਰ ਜੇ ਤੁਸੀਂ ਬੇਮੁੱਖ ਹੋ ਜਾਓ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੇ ਹਨ ਛੱਡ ਦਿਓ ਅਤੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਨੂੰ ਮੱਥਾ ਟੇਕੋ
2 Chronicles 15:2 in Panjabi 2 ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ । ਯਹੋਵਾਹ ਤੁਹਾਡੇ ਨਾਲ ਹੈ ਜਦ ਤੱਕ ਤੁਸੀਂ ਉਸ ਨੇ ਨਾਲ ਹੋ । ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਸ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ
2 Chronicles 34:25 in Panjabi 25 ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ ਇਸ ਲਈ ਮੇਰਾ ਕ੍ਰੋਧ ਇਸ ਥਾਂ ਉੱਤੇ ਪਿਆ ਹੈ ਅਤੇ ਉਹ ਬੁਝੇਗਾ ਨਹੀਂ
Isaiah 2:8 in Panjabi 8 ਉਹਨਾਂ ਦਾ ਦੇਸ ਬੁੱਤਾਂ ਨਾਲ ਭਰਿਆ ਹੋਇਆ ਹੈ, ਉਹ ਆਪਣੀ ਦਸਤਕਾਰੀ ਨੂੰ ਮੱਥਾ ਟੇਕਦੇ ਹਨ, ਜਿਹੜੀ ਉਹਨਾਂ ਦੀਆਂ ਉਂਗਲੀਆਂ ਦਾ ਕੰਮ ਹੈ !
Isaiah 37:19 in Panjabi 19 ਅਤੇ ਉਹਨਾਂ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਪਾ ਦਿੱਤਾ ਕਿਉਂ ਜੋ ਉਹ ਦੇਵਤੇ ਨਹੀਂ ਸਨ ਪਰ ਮਨੁੱਖ ਦੀ ਦਸਤਕਾਰੀ, ਲੱਕੜੀ ਅਤੇ ਪੱਥਰ ਸਨ, ਇਸ ਲਈ ਉਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ ।
Isaiah 44:15 in Panjabi 15 ਤਦ ਉਹ ਮਨੁੱਖ ਦੇ ਬਾਲਣ ਲਈ ਹੋ ਜਾਂਦਾ ਹੈ, ਉਹ ਉਸ ਦੇ ਵਿੱਚੋਂ ਲੈ ਕੇ ਅੱਗ ਸੇਕਦਾ ਹੈ, ਸਗੋਂ ਉਸ ਨੂੰ ਬਾਲ ਕੇ ਰੋਟੀ ਪਕਾਉਂਦਾ ਹੈ, ਪਰ, ਉਸੇ ਵਿੱਚੋਂ ਉਹ ਇੱਕ ਦੇਵਤਾ ਬਣਾਉਂਦਾ ਹੈ, ਅਤੇ ਉਸ ਨੂੰ ਮੱਥਾ ਟੇਕਦਾ ਹੈ ! ਉਹ ਬੁੱਤ ਬਣਾਉਂਦਾ ਹੈ, ਅਤੇ ਉਹ ਉਸ ਦੇ ਅੱਗੇ ਮੱਥਾ ਰਗੜਦਾ ਹੈ !
Isaiah 65:3 in Panjabi 3 ਇੱਕ ਪਰਜਾ ਜਿਸ ਦੇ ਲੋਕ ਮੇਰੇ ਸਾਹਮਣੇ ਹੀ ਬਾਗਾਂ ਵਿੱਚ ਬਲੀਆਂ ਚੜ੍ਹਾ ਕੇ ਅਤੇ ਇੱਟਾਂ ਉੱਤੇ ਧੂਪ ਧੁਖਾ ਕੇ ਮੇਰਾ ਕ੍ਰੋਧ ਭੜਕਾਉਂਦੇ ਹਨ ।
Jeremiah 2:13 in Panjabi 13 ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ,- ਉਹਨਾਂ ਨੇ ਮੈਨੂੰ ਤਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਹਨਾਂ ਵਿੱਚ ਪਾਣੀ ਨਹੀਂ ਠਹਿਰਦਾ ।
Jeremiah 2:17 in Panjabi 17 ਕੀ ਤੂੰ ਆਪ ਵੀ ਇਹ ਆਪਣੇ ਉੱਤੇ ਨਹੀਂ ਲਿਆਈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਤਿਆਗਣ ਦੇ ਕਾਰਨ ਜਦ ਉਹ ਤੈਨੂੰ ਰਾਹੇ ਰਾਹ ਲਈ ਜਾਂਦਾ ਸੀ ?
Jeremiah 4:12 in Panjabi 12 ਸਗੋਂ ਉੱਥੋਂ ਇੱਕ ਤੁੰਦ ਹਵਾ ਮੇਰੇ ਲਈ ਵੱਗੇਗੀ, ਨਾਲੇ ਹੁਣ ਮੈਂ ਉਹਨਾਂ ਉੱਤੇ ਨਿਆਂ ਕਰਾਂਗਾ ।
Jeremiah 4:28 in Panjabi 28 ਏਸ ਉੱਤੇ ਧਰਤੀ ਸੋਗ ਕਰੇਗੀ, ਅਤੇ ਉੱਤੋਂ ਅਕਾਸ਼ ਕਾਲੇ ਹੋ ਜਾਣਗੇ, ਕਿਉਂ ਜੋ ਮੈਂ ਇਸ ਉੱਤੇ ਬੋਲ ਚੁੱਕਿਆ ਹਾਂ, ਮੈਂ ਇਹ ਠਾਣਿਆ ਹੈ, ਮੈਂ ਨਹੀ ਗਰੰਜ ਹੋਵਾਂਗਾ ਨਾ ਹੀ ਇਸ ਤੋਂ ਮੁੜਾਂਗਾ ।
Jeremiah 5:9 in Panjabi 9 ਕੀ ਮੈਂ ਇਹਨਾਂ ਗੱਲਾਂ ਦੀ ਖਬਰ ਨਾ ਲਵਾਂਗਾ ? ਯਹੋਵਾਹ ਦਾ ਵਾਕ ਹੈ, ਅਤੇ ਮੇਰੀ ਜਾਨ ਅਜਿਹੀ ਕੌਮ ਕੋਲੋਂ ਬਦਲਾ ਨਾ ਲਵੇਗੀ ?
Jeremiah 5:29 in Panjabi 29 ਕੀ ਮੈਂ ਇਹਨਾਂ ਗੱਲਾਂ ਦੀ ਸਜ਼ਾ ਨਾ ਦਿਆਂਗਾ ? ਯਹੋਵਾਹ ਦਾ ਵਾਕ ਹੈ, ਕੀ ਮੈਂ ਆਪ ਹੀ ਵੱਟਾ ਨਾ ਲਵਾਂਗਾ, ਅਜਿਹੀ ਕੌਮ ਤੋਂ ਜਿਵੇਂ ਇਹ ਹੈ ?
Jeremiah 7:9 in Panjabi 9 ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਜ਼ਨਾਹ ਕਰੋਗੇ, ਝੂਠੀ ਸੌਂਹ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਜਾਓਗੇ ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ ?
Jeremiah 10:8 in Panjabi 8 ਉਹ ਸਾਰੇ ਬੇਦਰਦ ਅਤੇ ਮੂਰਖ ਹਨ, ਉਹ ਫੋਕੀਆਂ ਗੱਲਾਂ ਦੀ ਸਿੱਖਿਆ ਲਈ ਲੱਕੜੀ ਹੀ ਹੈ ।
Jeremiah 10:15 in Panjabi 15 ਉਹ ਵਿਅਰਥ ਹਨ, ਉਹ ਧੋਖੇ ਦਾ ਕੰਮ ਹਨ, ਉਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ ।
Jeremiah 11:12 in Panjabi 12 ਤਦ ਯਹੂਦਾਹ ਦੇ ਸ਼ਹਿਰ ਅਤੇ ਯਰੂਸ਼ਲਮ ਦੇ ਵਾਸੀ ਜਾਣਗੇ ਅਤੇ ਦੂਜੇ ਦੇਵਤਿਆਂ ਲਈ ਚਿੱਲਾਉਣਗੇ ਜਿਹਨਾਂ ਲਈ ਉਹ ਧੂਪ ਧੁਖਾਉਂਦੇ ਰਹੇ ਹਨ, ਪਰ ਉਹ ਉਹਨਾਂ ਨੂੰ ਮੂਲੋਂ ਉਹਨਾਂ ਦੀ ਬਿਪਤਾ ਦੇ ਸਮੇਂ ਬਚਾ ਨਾ ਸਕਣਗੇ
Jeremiah 11:17 in Panjabi 17 ਸੈਨਾ ਦੇ ਯਹੋਵਾਹ ਨੇ ਜਿਸ ਤੈਨੂੰ ਲਾਇਆ ਤੇਰੇ ਉੱਤੇ ਬਦੀ ਦੀ ਗੱਲ ਕੀਤੀ ਉਸ ਬਦੀ ਦੇ ਕਾਰਨ ਜਿਹੜੀ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਆਪਣੇ ਲਈ ਕੀਤੀ ਜਦ ਉਹਨਾਂ ਨੇ ਮੈਨੂੰ ਗੁੱਸਾ ਚੜ੍ਹਾਇਆ ਅਤੇ ਬਆਲ ਲਈ ਧੂਪ ਧੁਖਾਈ ।
Jeremiah 15:6 in Panjabi 6 ਤੂੰ ਮੈਨੂੰ ਛੱਡ ਦਿੱਤਾ, ਯਹੋਵਾਹ ਦਾ ਵਾਕ ਹੈ, ਤੂੰ ਪਿੱਛੇ ਨੂੰ ਫਿਰ ਗਈ । ਮੈਂ ਤੇਰੇ ਵਿਰੁੱਧ ਆਪਣਾ ਹੱਥ ਚੁੱਕਾਂਗਾ ਅਤੇ ਤੈਨੂੰ ਨਾਸ ਕਰ ਦਿਆਂਗਾ, ਪੱਛਤਾਉਂਦਾ ਪੱਛਤਾਉਂਦਾ ਮੈਂ ਥੱਕ ਗਿਆ !
Jeremiah 16:11 in Panjabi 11 ਤਦ ਤੂੰ ਉਹਨਾਂ ਨੂੰ ਆਖੀਂ ਕਿ ਤੁਹਾਡੇ ਪਿਉ-ਦਾਦਿਆਂ ਨੇ ਮੈਨੂੰ ਤਿਆਗ ਦਿੱਤਾ, ਯਹੋਵਾਹ ਦਾ ਵਾਕ ਹੈ । ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲੇ, ਉਹਨਾਂ ਦੀ ਪੂਜਾ ਕੀਤੀ ਅਤੇ ਉਹਨਾਂ ਨੂੰ ਮੱਥਾ ਟੇਕਿਆ, ਮੈਨੂੰ ਤਿਆਗ ਦਿੱਤਾ ਅਤੇ ਮੇਰੀ ਬਿਵਸਥਾ ਦੀ ਪਾਲਣਾ ਨਾ ਕੀਤਾ
Jeremiah 17:13 in Panjabi 13 ਹੇ ਯਹੋਵਾਹ ਇਸਰਾਏਲ ਦੀ ਆਸਾ, ਤੇਰੇ ਸਾਰੇ ਤਿਆਗਣ ਵਾਲੇ ਲੱਜਿਆਵਾਨ ਹੋਣਗੇ । ਉਹ “ ਮੇਰੇ ਫਿਰਤੂ “ ਧਰਤੀ ਵਿੱਚ ਲਿਖੇ ਜਾਣਗੇ, ਕਿਉਂ ਜੋ ਉਹਨਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਜਿਹੜਾ ਜਿਉਂਦੇ ਪਾਣੀ ਦਾ ਸੋਤਾ ਹੈ ।
Jeremiah 19:4 in Panjabi 4 ਇਸ ਲਈ ਜੋ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਇਸ ਸਥਾਨ ਨੂੰ ਓਪਰੇ ਦੇਵਤਿਆਂ ਅੱਗੇ ਧੂਪ ਧੁਖਾ ਕੇ ਭਰਿਸ਼ਟ ਕੀਤਾ ਜਿਹਨਾ ਨੂੰ ਨਾ ਉਹ, ਨਾ ਉਹਨਾਂ ਦੇ ਪਿਉ-ਦਾਦੇ, ਨਾ ਯਹੂਦਾਹ ਦੇ ਰਾਜਾ ਜਾਣਦੇ ਸਨ । ਉਹਨਾਂ ਨੇ ਇਸ ਸਥਾਨ ਨੂੰ ਬੇਦੋਸ਼ਾਂ ਦੇ ਲਹੂ ਨਾਲ ਭਰ ਦਿੱਤਾ ਹੈ
Jeremiah 44:17 in Panjabi 17 ਪਰ ਅਸੀਂ ਜਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ । ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਹਲਾਂਗੇ ਜਿਵੇਂ ਅਸੀਂ ਆਪ, ਸਾਡੇ ਪਿਉ-ਦਾਦਿਆਂ ਨੇ, ਸਾਡੇ ਰਾਜਿਆਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ । ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸਾਂ ਅਤੇ ਅਸੀਂ ਚੰਗੇ ਸਾਂ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸਾਂ
Jeremiah 51:17 in Panjabi 17 ਹਰੇਕ ਆਦਮੀ ਵਹਿਸ਼ੀ ਅਤੇ ਅਣਜਾਣ ਹੋ ਗਿਆ ਹੈ, ਹਰੇਕ ਸਰਾਫ ਆਪਣੀ ਮੂਰਤ ਤੋਂ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਉਹਨਾਂ ਵਿੱਚ ਸਾਹ ਨਹੀਂ ।
Ezekiel 8:9 in Panjabi 9 ਫੇਰ ਉਸ ਨੇ ਮੈਨੂੰ ਆਖਿਆ, ਅੰਦਰ ਜਾ ਅਤੇ ਵੇਖ ਕਿ ਕਿਸ ਤਰ੍ਹਾਂ ਦੇ ਘਿਣਾਉਣੇ ਕੰਮ ਉਹ ਇੱਥੇ ਕਰਦੇ ਹਨ !
Ezekiel 24:14 in Panjabi 14 ਮੈਂ ਯਹੋਵਾਹ ਨੇ ਇਹ ਆਖਿਆ ਹੈ । ਅਜਿਹਾ ਹੋਵੇਗਾ ਅਤੇ ਮੈਂ ਇਹ ਨੂੰ ਕਰਾਂਗਾ, ਮੈਂ ਨਾ ਮੁੜਾਂਗਾ, ਮੈਂ ਨਾ ਛੱਡਾਂਗਾ, ਨਾ ਪਛਤਾਵਾਂਗਾ, ਤੇਰੇ ਮਾਰਗਾਂ ਅਤੇ ਤੇਰੇ ਕੰਮਾਂ ਦੇ ਅਨੁਸਾਰ ਉਹ ਤੇਰਾ ਨਿਆਂ ਕਰਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
Hosea 8:6 in Panjabi 6 ਇਸਰਾਏਲ ਤੋਂ ਇਹ ਤਾਂ ਹੈ ਕਾਰੀਗਰ ਨੇ ਉਹ ਨੂੰ ਬਣਾਇਆ, ਅਤੇ ਉਹ ਪਰਮੇਸ਼ੁਰ ਨਹੀਂ ਹੈ, ਹਾਂ ਸਾਮਰਿਯਾ ਦਾ ਵੱਛਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ ।
Hosea 11:2 in Panjabi 2 ਜਿੰਨਾ ਉਨ੍ਹਾਂ ਨੇ ਉਹਨਾਂ ਨੂੰ ਬੁਲਾਇਆ, ਉੱਨੀ ਦੂਰ ਉਹ ਉਨ੍ਹਾਂ ਤੋਂ ਚੱਲੇ ਗਏ, ਉਹਨਾਂ ਨੇ ਬਆਲਾਂ ਲਈ ਬਲੀਆਂ ਚੜ੍ਹਾਈਆਂ, ਅਤੇ ਮੂਰਤੀਆਂ ਲਈ ਧੂਫ਼ ਧੁਖਾਈ ।
Joel 2:11 in Panjabi 11 ਯਹੋਵਾਹ ਆਪਣੀ ਅਵਾਜ਼ ਆਪਣੀ ਫੌਜ ਦੇ ਸਾਹਮਣੇ ਗਜਾਉਂਦਾ ਹੈ, ਕਿਉਂ ਜੋ ਉਹ ਦੀ ਛਾਉਣੀ ਬਹੁਤ ਹੀ ਵੱਡੀ ਹੈ, ਜੋ ਉਹ ਦਾ ਹੁਕਮ ਮੰਨਦਾ ਹੈ ਉਹ ਬਲਵਾਨ ਹੈ, ਕਿਉਂ ਜੋ ਯਹੋਵਾਹ ਦਾ ਦਿਨ ਮਹਾਨ ਅਤੇ ਭਿਆਨਕ ਹੈ ! ਕੌਣ ਉਸ ਨੂੰ ਸਹਿ ਸਕਦਾ ਹੈ ?
Matthew 23:35 in Panjabi 35 ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ ।
Acts 7:41 in Panjabi 41 ਤਾਂ ਉਨ੍ਹਾਂ ਨੇ ਇੱਕ ਵੱਛਾ ਬਣਾਇਆ ਅਤੇ ਉਸ ਮੂਰਤੀ ਅੱਗੇ ਬਲੀ ਚੜਾਈ ਅਤੇ ਆਪਣੇ ਹੱਥਾਂ ਦੇ ਕੰਮ ਉੱਤੇ ਖੁਸ਼ੀ ਮਨਾਈ ।