Jeremiah 1:5 in Panjabi 5 ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸਾਂ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ ।
Other Translations King James Version (KJV) Before I formed thee in the belly I knew thee; and before thou camest forth out of the womb I sanctified thee, and I ordained thee a prophet unto the nations.
American Standard Version (ASV) Before I formed thee in the belly I knew thee, and before thou camest forth out of the womb I sanctified thee; I have appointed thee a prophet unto the nations.
Bible in Basic English (BBE) Before you were formed in the body of your mother I had knowledge of you, and before your birth I made you holy; I have given you the work of being a prophet to the nations.
Darby English Bible (DBY) Before I formed thee in the belly I knew thee; and before thou camest forth out of the womb I hallowed thee, I appointed thee a prophet unto the nations.
World English Bible (WEB) Before I formed you in the belly I knew you, and before you came forth out of the womb I sanctified you; I have appointed you a prophet to the nations.
Young's Literal Translation (YLT) `Before I form thee in the belly, I have known thee; and before thou comest forth from the womb I have separated thee, a prophet to nations I have made thee.'
Cross Reference Exodus 33:12 in Panjabi 12 ਫਿਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾ ਪਰ ਤੂੰ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਭੇਜੇਂਗਾ ਤਾਂ ਵੀ ਤੂੰ ਆਖਿਆ ਹੈ, ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ।
Exodus 33:17 in Panjabi 17 ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੂੰ ਕੀਤੀ ਹੈ ਮੈਂ ਇਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ ।
Psalm 71:5 in Panjabi 5 ਹੇ ਪ੍ਰਭੂ ਯਹੋਵਾਹ, ਤੂੰ ਹੀ ਮੇਰੀ ਆਸ ਹੈਂ, ਅਤੇ ਮੇਰੀ ਜਵਾਨੀ ਤੋਂ ਮੇਰਾ ਭਰੋਸਾ ਤੇਰੇ ਉੱਤੇ ਹੈ ।
Psalm 139:16 in Panjabi 16 ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿਚੋਂ ਇੱਕ ਵੀ ਨਹੀਂ ਸੀ ।
Isaiah 44:2 in Panjabi 2 ਯਹੋਵਾਹ ਜਿਸ ਨੇ ਤੈਨੂੰ ਬਣਾਇਆ, ਤੈਨੂੰ ਕੁੱਖ ਤੋਂ ਹੀ ਸਿਰਜਿਆ ਅਤੇ ਜੋ ਤੇਰੀ ਸਹਾਇਤਾ ਕਰੇਗਾ, ਉਹ ਆਖਦਾ ਹੈ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਿਸ਼ੁਰੂਨ ਜਿਸ ਨੂੰ ਮੈਂ ਚੁਣਿਆ ਹੈ ।
Isaiah 49:1 in Panjabi 1 ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ ।
Isaiah 49:5 in Panjabi 5 ਹੁਣ ਯਹੋਵਾਹ ਇਹ ਆਖਦਾ ਹੈ, ਜਿਸ ਨੇ ਮੈਨੂੰ ਕੁੱਖੋਂ ਹੀ ਆਪਣਾ ਦਾਸ ਹੋਣ ਲਈ ਸਿਰਜਿਆ ਤਾਂ ਜੋ ਮੈਂ ਯਾਕੂਬ ਨੂੰ ਉਹ ਦੇ ਕੋਲ ਮੋੜ ਲਿਆਵਾਂ, ਅਤੇ ਇਸਰਾਏਲ ਉਹ ਦੇ ਕੋਲ ਇਕੱਠਾ ਕੀਤਾ ਜਾਵੇ, ਮੈਂ ਯਹੋਵਾਹ ਦੀ ਨਿਗਾਹ ਵਿੱਚ ਆਦਰ ਪਾਉਂਦਾ ਹਾਂ, ਅਤੇ ਮੇਰਾ ਪਰਮੇਸ਼ੁਰ ਮੇਰਾ ਬਲ ਹੈ, -
Jeremiah 1:10 in Panjabi 10 ਵੇਖ ਮੈਂ ਅੱਜ ਦੇ ਦਿਨ ਤੈਨੂੰ ਕੌਮਾਂ ਉੱਤੇ ਅਤੇ ਪਾਤਸ਼ਾਹੀਆਂ ਉੱਤੇ ਥਾਪਿਆ ਹੈ, ਕਿ ਤੂੰ ਪੁੱਟੇ ਤੇ ਢਾਵੇਂ, ਨਾਸ ਕਰੇ ਤੇ ਡੇਗੇ, ਬਣਾਵੇ ਤੇ ਲਾਵੇਂ ।
Jeremiah 25:15 in Panjabi 15 ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਤਾਂ ਮੈਨੂੰ ਐਉਂ ਆਖਿਆ ਕਿ ਮੇਰੇ ਹੱਥੋਂ ਗੁੱਸੇ ਦੀ ਮਧ ਦਾ ਇਹ ਕਟੋਰਾ ਲੈ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਮੈਂ ਤੁਹਾਨੂੰ ਘੱਲਦਾ ਹਾਂ ਪਿਲਾ ਦੇ
Jeremiah 50:34 in Panjabi 34 ਉਹਨਾਂ ਦਾ ਛੁੱਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਉਹਨਾਂ ਦਾ ਮੁੱਕਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਆਰਾਮ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ ।
Luke 1:15 in Panjabi 15 ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ ।
Luke 1:41 in Panjabi 41 ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ ।
Luke 1:76 in Panjabi 76 ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,
Romans 1:1 in Panjabi 1 ਪੌਲੁਸ ਦੇ ਵਲੋਂ ਜੋ ਯਿਸੂ ਮਸੀਹ ਦਾ ਦਾਸ ਹੈ, ਜੋ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦੇ ਲਈ ਅਲੱਗ ਕੀਤਾ ਗਿਆ ।
Romans 8:29 in Panjabi 29 ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ ।
Galatians 1:15 in Panjabi 15 ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ ।
Ephesians 1:22 in Panjabi 22 ਅਤੇ ਸੱਭੋ ਕੁੱਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ !
Ephesians 4:11 in Panjabi 11 ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ !
2 Timothy 2:19 in Panjabi 19 ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ ।