Jeremiah 10:12 in Panjabi 12 ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ ਹੈ, ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ ਹੈ ।
Other Translations King James Version (KJV) He hath made the earth by his power, he hath established the world by his wisdom, and hath stretched out the heavens by his discretion.
American Standard Version (ASV) He hath made the earth by his power, he hath established the world by his wisdom, and by his understanding hath he stretched out the heavens:
Bible in Basic English (BBE) He has made the earth by his power, he has made the world strong in its place by his wisdom, and by his wise design the heavens have been stretched out.
Darby English Bible (DBY) He hath made the earth by his power, he hath established the world by his wisdom, and hath stretched out the heavens by his understanding.
World English Bible (WEB) He has made the earth by his power, he has established the world by his wisdom, and by his understanding has he stretched out the heavens:
Young's Literal Translation (YLT) The maker of the earth by His power, The establisher of the world by His wisdom, Who, by His understanding, stretched forth the heavens,
Cross Reference Genesis 1:1 in Panjabi 1 ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ ।
Genesis 1:6 in Panjabi 6 ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਾ ਕਰੇ ।
Job 9:8 in Panjabi 8 ਜੋ ਇਕੱਲਾ ਹੀ ਅਕਾਸ਼ਾਂ ਨੂੰ ਤਾਣ ਦਿੰਦਾ ਹੈ, ਅਤੇ ਸਮੁੰਦਰ ਦੀਆਂ ਠਾਠਾਂ ਮਾਰਦੀਆਂ ਲਹਿਰਾਂ ਉੱਤੇ ਚੱਲਦਾ ਹੈ ।
Job 26:7 in Panjabi 7 ਉਹ ਉੱਤਰ ਦੇਸ ਨੂੰ ਖਾਲੀ ਸਥਾਨ ਉੱਤੇ ਫੈਲਾਉਂਦਾ ਹੈ, ਉਹ ਧਰਤੀ ਨੂੰ ਬਿਨ੍ਹਾਂ ਸਹਾਰੇ ਦੇ ਲਟਕਾਉਂਦਾ ਹੈ !
Job 38:4 in Panjabi 4 ਜਦ ਮੈਂ ਧਰਤੀ ਦੀ ਨੀਂਹ ਰੱਖੀ ਤਾਂ ਤੂੰ ਕਿੱਥੇ ਸੀ ? ਜੇ ਤੂੰ ਸਮਝ ਰੱਖਦਾ ਹੈ ਤਾਂ ਜਵਾਬ ਦੇ !
Psalm 24:2 in Panjabi 2 ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆ ਉੱਤੇ ਕਾਇਮ ਕੀਤਾ ।
Psalm 33:6 in Panjabi 6 ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਹਨਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ
Psalm 78:69 in Panjabi 69 ਅਤੇ ਉਸ ਨੇ ਉੱਚਿਆਈਆਂ ਦੀ ਨਿਆਈਂ ਆਪਣਾ ਪਵਿੱਤਰ ਸਥਾਨ ਉਸਾਰਿਆ, ਅਤੇ ਧਰਤੀ ਦੀ ਨਿਆਈਂ ਜਿਹ ਨੂੰ ਉਸ ਨੇ ਸਦਾ ਲਈ ਅਟੱਲ ਰੱਖਿਆ ਹੈ ।
Psalm 93:1 in Panjabi 1 ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ ।
Psalm 104:2 in Panjabi 2 ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ, —
Psalm 104:24 in Panjabi 24 ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ !
Psalm 119:90 in Panjabi 90 ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ,ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ ।
Psalm 136:5 in Panjabi 5 ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
Psalm 146:5 in Panjabi 5 ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ !
Psalm 148:4 in Panjabi 4 ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ !
Proverbs 3:19 in Panjabi 19 ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨੀਂਹ ਧਰੀ ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ ।
Proverbs 30:4 in Panjabi 4 ਅਕਾਸ਼ ਉੱਤੇ ਕੌਣ ਚੜਿਆ ਅਤੇ ਫੇਰ ਹੇਠਾਂ ਉਤਰਿਆ ? ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆ ? ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨਿਆ ? ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏ ? ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤਰ ਦਾ ਕੀ ਨਾਮ ਹੈ ? ਜੇ ਤੂੰ ਜਾਣਦਾ ਹੈਂ, ਤਾਂ ਦੱਸ !
Isaiah 40:22 in Panjabi 22 ਉਹੋ ਹੈ ਜਿਹੜਾ ਧਰਤੀ ਦੇ ਘੇਰੇ ਉੱਪਰ ਬੈਠਦਾ ਹੈ, ਅਤੇ ਧਰਤੀ ਦੇ ਵਾਸੀ ਟਿੱਡਿਆਂ ਵਾਂਗੂੰ ਹਨ, ਜਿਹੜਾ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈ, ਅਤੇ ਵੱਸਣ ਲਈ ਉਹਨਾਂ ਨੂੰ ਤੰਬੂ ਵਾਂਗੂੰ ਫੈਲਾਉਂਦਾ ਹੈ,
Isaiah 42:5 in Panjabi 5 ਪਰਮੇਸ਼ੁਰ ਯਹੋਵਾਹ ਇਹ ਆਖਦਾ ਹੈ, ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ ਵਾਲਾ ਹੈ, ਧਰਤੀ ਅਤੇ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ, ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ, ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ ਆਤਮਾ ਦਾ ਦੇਣ ਵਾਲਾ ਹੈ ।
Isaiah 44:24 in Panjabi 24 ਯਹੋਵਾਹ ਤੇਰਾ ਛੁਡਾਉਣ ਵਾਲਾ, ਜਿਸ ਨੇ ਤੈਨੂੰ ਕੁੱਖ ਵਿੱਚ ਸਿਰਜਿਆ ਇਹ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈਂ ਆਪ ਹੀ ਧਰਤੀ ਦਾ ਵਿਛਾਉਣ ਵਾਲਾ ਹਾਂ ।
Isaiah 45:12 in Panjabi 12 ਮੈਂ ਹੀ ਧਰਤੀ ਨੂੰ ਬਣਾਇਆ, ਅਤੇ ਮਨੁੱਖ ਨੂੰ ਉਹ ਦੇ ਉੱਤੇ ਉਤਪਤ ਕੀਤਾ, ਮੈਂ ਆਪਣੇ ਹੱਥਾਂ ਨਾਲ ਅਕਾਸ਼ ਨੂੰ ਤਾਣਿਆ, ਅਤੇ ਸਾਰੇ ਤਾਰਾ-ਮੰਡਲ ਨੂੰ ਮੈਂ ਹੀ ਹੁਕਮ ਦਿੱਤਾ ।
Isaiah 45:18 in Panjabi 18 ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ ।
Isaiah 48:13 in Panjabi 13 ਹਾਂ, ਮੇਰੇ ਹੱਥ ਨੇ ਧਰਤੀ ਦੀ ਨੀਂਹ ਰੱਖੀ, ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ, ਮੈਂ ਉਹਨਾਂ ਨੂੰ ਸੱਦਦਾ ਹਾਂ, ਉਹ ਇਕੱਠੇ ਖਲੋ ਜਾਂਦੇ ਹਨ ।
Isaiah 49:8 in Panjabi 8 ਯਹੋਵਾਹ ਇਹ ਆਖਦਾ ਹੈ, ਮੈਂ ਮਨਭਾਉਂਦੇ ਸਮੇਂ ਤੈਨੂੰ ਉੱਤਰ ਦਿੱਤਾ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੇਂ, ਵਿਰਾਨ ਵਿਰਾਸਤਾਂ ਨੂੰ ਵੰਡੇਂ,
Jeremiah 10:13 in Panjabi 13 ਜਦ ਉਹ ਆਪਣੀ ਆਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਚਮਕਾਉਂਦਾ ਹੈ, ਉਹ ਆਪਣੇ ਖ਼ਜਾਨਿਆਂ ਵਿੱਚੋਂ ਹਵਾ ਬਾਹਰ ਕੱਢਦਾ ਹੈ ।
Jeremiah 32:17 in Panjabi 17 ਹੇ ਪ੍ਰਭੁ ਯਹੋਵਾਹ, ਵੇਖ ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਕਠਣ ਨਹੀਂ ਹੈ
Jeremiah 51:15 in Panjabi 15 ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ ਨੂੰ ਤਾਣਿਆ ।
Zechariah 12:1 in Panjabi 1 ਇਸਰਾਏਲ ਦੇ ਬਾਰੇ ਯਹੋਵਾਹ ਦਾ ਬਚਨ । ਯਹੋਵਾਹ ਦਾ ਵਾਕ ਹੈ, ਜਿਹੜਾ ਆਕਾਸ਼ ਨੂੰ ਤਾਣਦਾ, ਧਰਤੀ ਦੀ ਨੀਂਹ ਰੱਖਦਾ ਅਤੇ ਮਨੁੱਖ ਦਾ ਆਤਮਾ ਉਸ ਦੇ ਅੰਦਰ ਰਚਦਾ ਹੈ ।
John 1:3 in Panjabi 3 ਸਭ ਕੁੱਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁੱਝ ਵੀ ਨਹੀਂ ਸੀ ਰਚਿਆ ਗਿਆ ।
Colossians 1:16 in Panjabi 16 ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁੱਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ ।