Jeremiah 10:21 in Panjabi 21 ਆਜੜੀ ਤਾਂ ਬੇਦਰਦ ਹਨ, ਉਹਨਾਂ ਯਹੋਵਾਹ ਦੀ ਭਾਲ ਨਹੀਂ ਕੀਤੀ, ਇਸ ਲਈ ਉਹ ਸਫਲ ਨਾ ਹੋਏ, ਉਹਨਾਂ ਦੇ ਸਾਰੇ ਇੱਜੜ ਖੇਰੂੰ ਖੇਰੂੰ ਹੋ ਗਏ ।
Other Translations King James Version (KJV) For the pastors are become brutish, and have not sought the LORD: therefore they shall not prosper, and all their flocks shall be scattered.
American Standard Version (ASV) For the shepherds are become brutish, and have not inquired of Jehovah: therefore they have not prospered, and all their flocks are scattered.
Bible in Basic English (BBE) For the keepers of the sheep have become like beasts, not looking to the Lord for directions: so they have not done wisely and all their flocks have been put to flight.
Darby English Bible (DBY) For the shepherds are become brutish, and have not sought Jehovah; therefore have they not acted wisely, and all their flock is scattered.
World English Bible (WEB) For the shepherds are become brutish, and have not inquired of Yahweh: therefore they have not prospered, and all their flocks are scattered.
Young's Literal Translation (YLT) For the shepherds have become brutish, And Jehovah they have not sought, Therefore they have not acted wisely, And all their flock is scattered.
Cross Reference Isaiah 56:10 in Panjabi 10 ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ ।
Jeremiah 2:8 in Panjabi 8 ਜਾਜਕਾਂ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ ? ਬਿਵਸਥਾ ਵਾਲਿਆਂ ਨੇ ਮੈਨੂੰ ਨਾ ਜਾਣਿਆ, ਹਾਕਮਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ, ਨਬੀਆਂ ਨੇ ਬਆਲ ਦਾ ਨਾਮ ਲੈ ਕੇ ਅਗੰਮ ਵਾਕ ਕੀਤਾ, ਉਹ ਉਹਨਾਂ ਚੀਜਾਂ ਦੇ ਪਿੱਛੇ ਲੱਗ ਗਏ ਜਿਹਨਾਂ ਤੋਂ ਲਾਭ ਨਹੀਂ ।
Jeremiah 5:31 in Panjabi 31 ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ ? ।
Jeremiah 8:9 in Panjabi 9 ਬੁੱਧਵਾਨ ਲੱਜਿਆਵਾਨ ਹੋਣਗੇ, ਉਹ ਘਾਬਰ ਜਾਣਗੇ ਅਤੇ ਫੜੇ ਜਾਣਗੇ । ਵੇਖੋ, ਉਹਨਾਂ ਨੇ ਯਹੋਵਾਹ ਦੇ ਬਚਨ ਨੂੰ ਰੱਦ ਦਿੱਤਾ, - ਉਹਨਾਂ ਦੀ ਇਹ ਕੀ ਬੁੱਧ ਹੋਈ ?
Jeremiah 10:8 in Panjabi 8 ਉਹ ਸਾਰੇ ਬੇਦਰਦ ਅਤੇ ਮੂਰਖ ਹਨ, ਉਹ ਫੋਕੀਆਂ ਗੱਲਾਂ ਦੀ ਸਿੱਖਿਆ ਲਈ ਲੱਕੜੀ ਹੀ ਹੈ ।
Jeremiah 10:14 in Panjabi 14 ਹਰੇਕ ਆਦਮੀ ਬੇਦਰਦ ਹੋ ਗਿਆ ਹੈ ਅਤੇ ਗਿਆਨਵਾਨ ਨਹੀਂ, ਹਰੇਕ ਸਰਾਫ਼ ਆਪਣੀ ਘੜਤ ਤੋਂ ਲੱਜਿਆਵਾਨ ਹੈ, ਕਿਉਂ ਜੋ ਉਹ ਦੀ ਢਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ ।
Jeremiah 12:10 in Panjabi 10 ਬਹੁਤੇ ਆਜੜੀਆਂ ਨੇ ਮੇਰੇ ਅੰਗੂਰੀ ਬਾਗ ਨੂੰ ਉਜਾੜ ਦਿੱਤਾ, ਉਹਨਾਂ ਮੇਰਾ ਹਿੱਸਾ ਪੈਰਾਂ ਹੇਠ ਮਿੱਧਿਆ ਹੈ, ਉਹਨਾਂ ਮੇਰੇ ਸੁਥਰੇ ਹਿੱਸੇ ਨੂੰ ਇੱਕ ਵਿਰਾਨ ਉਜਾੜ ਬਣਾ ਦਿੱਤਾ ਹੈ ।
Jeremiah 23:1 in Panjabi 1 ਹਾਇ ਉਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਉਹਨਾਂ ਨੂੰ ਖੇਰੂੰ ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ !
Jeremiah 23:9 in Panjabi 9 ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਗੂੰ ਹੋ ਗਿਆ ਹਾਂ, ਉਸ ਮਰਦ ਵਾਂਗੂੰ ਜਿਹ ਦੇ ਉੱਤੇ ਮੈਂ ਪਰਬਲ ਪਈ, - ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ ।
Jeremiah 49:32 in Panjabi 32 ਉਹਨਾਂ ਦੇ ਊਠ ਲੁੱਟ ਦਾ ਮਾਲ ਹੋਣਗੇ, ਉਹਨਾਂ ਦੇ ਵੱਗਾਂ ਦੀ ਵਾਫਰੀ ਮਾਰ ਧਾੜ ਲਈ ਹੋਵੇਗੀ, ਮੈਂ ਉਹਨਾਂ ਨੂੰ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ, ਜਿਹੜੇ ਆਪਣੀਆ ਦਾੜ੍ਹੀਆਂ ਦੀਆਂ ਨੁੱਕਰਾਂ ਮੁਨਾਉਂਦੇ ਹਨ, ਮੈਂ ਉਹਨਾਂ ਦੇ ਹਰ ਪਾਸੇ ਤੋਂ ਬਿਪਤਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ ।
Jeremiah 50:17 in Panjabi 17 ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ । ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਰੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ
Ezekiel 22:25 in Panjabi 25 ਉਹ ਦੇ ਵਿੱਚ ਉਹ ਦੇ ਨਬੀਆਂ ਨੇ ਸਲਾਹ ਕੀਤੀ, ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਸ਼ਿਕਾਰ ਨੂੰ ਪਾੜਦਿਆਂ ਉਹ ਜੀਆਂ ਨੂੰ ਖਾ ਗਏ ਹਨ, ਉਹ ਖਜ਼ਾਨੇ ਅਤੇ ਵੱਡ ਮੁੱਲੀਆਂ ਵਸਤੂਆਂ ਨੂੰ ਖੋਹ ਲੈਂਦੇ ਹਨ, ਉਹਨਾਂ ਨੇ ਉਸ ਵਿੱਚ ਢੇਰ ਵਿਧਵਾ ਬਣਾ ਦਿੱਤੀਆਂ ਹਨ ।
Ezekiel 34:2 in Panjabi 2 ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ ?
Ezekiel 34:12 in Panjabi 12 ਜਿਵੇਂ ਆਜੜੀ ਆਪਣੇ ਇੱਜੜ ਨੂੰ ਲੱਭਦਾ ਹੈ, ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿੱਲਰ ਗਈਆਂ ਹੋਣ । ਓਵੇਂ ਹੀ ਮੈਂ ਆਪਣੀਆਂ ਭੇਡਾਂ ਨੂੰ ਲੱਭਾਂਗਾ ਅਤੇ ਉਹਨਾਂ ਨੂੰ ਹਰ ਥਾਂ ਤੋਂ ਜਿੱਥੇ ਉਹ ਬੱਦਲ ਅਤੇ ਹਨੇਰੇ ਦੇ ਦਿਨ ਖਿੱਲਰ ਗਈਆਂ ਸਨ, ਛੁਡਾ ਲਿਆਵਾਂਗਾ ।
Zechariah 10:3 in Panjabi 3 ਅਯਾਲੀਆਂ ਉੱਤੇ ਮੇਰਾ ਕ੍ਰੋਧ ਭੜਕਿਆ ਹੈ ਅਤੇ ਮੈਂ ਆਗੂਆਂ ਨੂੰ ਸਜ਼ਾ ਦੇਵਾਂਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਇੱਜੜ ਵੱਲ ਅਰਥਾਤ ਯਹੂਦਾਹ ਦੇ ਘਰਾਣੇ ਵੱਲ ਧਿਆਨ ਕੀਤਾ ਹੈ ਅਤੇ ਉਹ ਉਹਨਾਂ ਨੂੰ ਆਪਣੇ ਸੋਹਣੇ ਜੰਗੀ ਘੋੜੇ ਵਾਂਗੂੰ ਬਣਾਵੇਗਾ ।
Zechariah 13:7 in Panjabi 7 ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,
John 10:12 in Panjabi 12 ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ । ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ । ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ ।