Jeremiah 11:10 in Panjabi 10 ਉਹ ਆਪਣੇ ਪਹਿਲੇ ਪਿਉ-ਦਾਦਿਆਂ ਦੀਆਂ ਬੁਰਿਆਈਆਂ ਵੱਲ ਫਿਰ ਗਏ ਹਨ ਜਿਹਨਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ । ਉਹ ਦੂਜੇ ਦੇਵਤਿਆਂ ਦੇ ਪਿੱਛੇ ਚਲੇ ਗਏ ਹਨ ਅਤੇ ਉਹਨਾਂ ਦੀ ਪੂਜਾ ਕਰਨ ਲੱਗ ਗਏ । ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨੇਮ ਨੂੰ ਤੋੜ ਛੱਡਿਆ ਹੈ ਜਿਹੜਾ ਮੈਂ ਉਹਨਾਂ ਦੇ ਪਿਉ-ਦਾਦਿਆਂ ਨਾਲ ਬੰਨ੍ਹਿਆ ਸੀ
Other Translations King James Version (KJV) They are turned back to the iniquities of their forefathers, which refused to hear my words; and they went after other gods to serve them: the house of Israel and the house of Judah have broken my covenant which I made with their fathers.
American Standard Version (ASV) They are turned back to the iniquities of their forefathers, who refused to hear my words; and they are gone after other gods to serve them: the house of Israel and the house of Judah have broken my covenant which I made with their fathers.
Bible in Basic English (BBE) They are turned back to the sins of their fathers, who would not give ear to my words; they have gone after other gods and become their servants: the people of Israel and the people of Judah have not kept the agreement which I made with their fathers.
Darby English Bible (DBY) They are turned back to the iniquities of their forefathers, who refused to hear my words; and they have gone after other gods to serve them. The house of Israel and the house of Judah have broken my covenant which I made with their fathers.
World English Bible (WEB) They are turned back to the iniquities of their forefathers, who refused to hear my words; and they are gone after other gods to serve them: the house of Israel and the house of Judah have broken my covenant which I made with their fathers.
Young's Literal Translation (YLT) They have turned back to the iniquities of their first fathers, Who refused to hear My words, And they have gone after other gods to serve them, The house of Israel, and the house of Judah, Have made void My covenant, that I made with their fathers.
Cross Reference Leviticus 26:15 in Panjabi 15 ਅਤੇ ਜੇਕਰ ਤੁਸੀਂ ਮੇਰੀਆਂ ਬਿਧੀਆਂ ਨੂੰ ਤਿਆਗ ਦਿਓ ਅਤੇ ਮੇਰੇ ਨਿਆਂ ਤੁਹਾਡੇ ਜੀਅ ਨੂੰ ਮਾੜੇ ਲੱਗਣ ਕਿ ਤੁਸੀਂ ਮੇਰੇ ਹੁਕਮਾਂ ਨੂੰ ਨਾ ਮੰਨੋ ਸਗੋਂ ਮੇਰੇ ਨੇਮ ਨੂੰ ਤੋੜ ਦਿਓ,
Deuteronomy 9:7 in Panjabi 7 ਯਾਦ ਰੱਖੋ ਅਤੇ ਭੁੱਲ ਨਾ ਜਾਇਓ ਕਿ ਤੁਸੀਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਕ੍ਰੋਧਿਤ ਕੀਤਾ । ਜਿਸ ਦਿਨ ਤੋਂ ਤੁਸੀਂ ਮਿਸਰ ਦੇਸ਼ ਤੋਂ ਨਿੱਕਲੇ ਅਤੇ ਜਦ ਤੱਕ ਤੁਸੀਂ ਇਸ ਸਥਾਨ ਉੱਤੇ ਆਏ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹ ਹੀ ਕੀਤਾ ਹੈ ।
Deuteronomy 31:16 in Panjabi 16 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੂੰ ਆਪਣੇ ਪਿਉ-ਦਾਦਿਆਂ ਨਾਲ ਸੌਂ ਜਾਣ ਵਾਲਾ ਹੈ ਅਤੇ ਇਹ ਪਰਜਾ ਉੱਠ ਕੇ ਉਸ ਦੇਸ਼ ਦੇ ਪਰਾਏ ਦੇਵਤਿਆਂ ਦੇ ਪਿੱਛੇ, ਜਿਨ੍ਹਾਂ ਦੇ ਵਿੱਚ ਰਹਿਣ ਨੂੰ ਇਹ ਜਾਂਦੀ ਹੈ, ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਭੰਗ ਕਰੇਗੀ ।
Judges 2:12 in Panjabi 12 ਉਨ੍ਹਾਂ ਨੇ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਨੂੰ, ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ, ਛੱਡ ਦਿੱਤਾ, ਅਤੇ ਪਰਾਏ ਦੇਵਤਿਆਂ ਦੀ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਪੂਜਾ ਕਰਨ ਲੱਗੇ ਅਤੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ, ਅਤੇ ਯਹੋਵਾਹ ਦਾ ਕ੍ਰੋਧ ਭੜਕਾਇਆ ।
Judges 2:17 in Panjabi 17 ਪਰ ਉਹ ਆਪਣੇ ਨਿਆਂਈਆਂ ਦੀ ਵੀ ਨਹੀਂ ਮੰਨਦੇ ਸਨ, ਸਗੋਂ ਪਰਾਏ ਦੇਵਤਿਆਂ ਦੇ ਪਿੱਛੇ ਲੱਗ ਕੇ ਵਿਭਚਾਰੀ ਹੋਏ ਅਤੇ ਉਨ੍ਹਾਂ ਨੂੰ ਮੱਥਾ ਟੇਕਦੇ ਸਨ, ਅਤੇ ਉਹ ਉਸ ਰਾਹ ਤੋਂ ਛੇਤੀ ਨਾਲ ਮੁੜ ਗਏ ਜਿਸ ਉੱਤੇ ਉਨ੍ਹਾਂ ਦੇ ਪਿਉ-ਦਾਦੇ ਯਹੋਵਾਹ ਦੀ ਆਗਿਆ ਮੰਨਦੇ ਹੋਏ ਚੱਲਦੇ ਸਨ ਅਤੇ ਉਨ੍ਹਾਂ ਵਾਂਗੂੰ ਨਾ ਚੱਲੇ ।
Judges 2:19 in Panjabi 19 ਪਰ ਜਦ ਉਹ ਨਿਆਂਈ ਮਰ ਜਾਂਦਾ ਤਾਂ ਉਹ ਫਿਰ ਮੁੜ ਜਾਂਦੇ, ਅਤੇ ਪਰਾਏ ਦੇਵਤਿਆਂ ਦੀ ਪੂਜਾ ਕਰਕੇ ਉਨ੍ਹਾਂ ਦੇ ਪਿੱਛੇ ਲਗਦੇ ਅਤੇ ਉਨ੍ਹਾਂ ਦੇ ਅੱਗੇ ਮੱਥੇ ਟੇਕਦੇ, ਇਸ ਤਰ੍ਹਾਂ ਉਹ ਆਪਣੇ ਪਿਉ-ਦਾਦਿਆਂ ਤੋਂ ਵੱਧ ਅਪਰਾਧੀ ਬਣੇ ਅਤੇ ਉਹ ਆਪਣੇ ਬੁਰੇ ਕੰਮਾਂ ਨੂੰ ਅਤੇ ਆਪਣੇ ਢੀਠਪੁਣੇ ਨੂੰ ਛੱਡਦੇ ਨਹੀਂ ਸਨ ।
1 Samuel 15:11 in Panjabi 11 ਮੈਂ ਪਛਤਾਉਂਦਾ ਹਾਂ ਜੋ ਮੈਂ ਸ਼ਾਊਲ ਨੂੰ ਰਾਜਾ ਬਣਾਇਆ ਕਿਉਂ ਜੋ ਉਹ ਮੇਰੇ ਪਿਛੇ ਚੱਲਣ ਤੋਂ ਮੁੜ ਗਿਆ ਹੈ ਅਤੇ ਉਸ ਨੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ । ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਦੇ ਅੱਗੇ ਤਰਲੇ ਕਰਦਾ ਰਿਹਾ ।
2 Kings 17:7 in Panjabi 7 ਇਸ ਦਾ ਕਾਰਨ ਇਹ ਸੀ ਕਿ ਇਸਰਾਏਲ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਜੋ ਉਨ੍ਹਾਂ ਨੂੰ ਮਿਸਰ ਦੇ ਦੇਸ ਤੋਂ ਅਤੇ ਮਿਸਰ ਦੇ ਰਾਜਾ ਫਿਰਊਨ ਦੇ ਹੱਥੋਂ ਕੱਢ ਕੇ ਲਿਆਇਆ ਸੀ, ਪਾਪ ਕੀਤਾ ਅਤੇ ਪਰਾਏ ਦੇਵਤਿਆਂ ਦਾ ਭੈ ਮੰਨਿਆ ।
2 Chronicles 34:30 in Panjabi 30 ਫਿਰ ਪਾਤਸ਼ਾਹ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ, ਜਾਜਕ ਅਤੇ ਲੇਵੀ, ਸਾਰੇ ਛੋਟੇ ਵੱਡੇ ਲੋਕ, ਯਹੋਵਾਹ ਦੇ ਭਵਨ ਨੂੰ ਉਤਾਂਹ ਗਏ ਤਾਂ ਉਹ ਨੇ ਨੇਮ ਦੀ ਪੋਥੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ ਉਸ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਲੋਕਾਂ ਦੇ ਕੰਨੀ ਪਾਈਆਂ
Psalm 78:8 in Panjabi 8 ਅਤੇ ਓਹ ਆਪਣੇ ਪਿਉ-ਦਾਦਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ ਨਾ ਰਿਹਾ ।
Psalm 78:57 in Panjabi 57 ਸਗੋਂ ਓਹ ਫਿਰ ਗਏ ਅਤੇ ਆਪਣੇ ਪਿਉ-ਦਾਦਿਆਂ ਵਾਂਗੂੰ ਛੱਲੀਏ ਹੋ ਗਏ, ਓਹ ਵਿੰਗੇ ਧਣੁੱਖ ਵਾਂਗੂੰ ਕੁੱਬੇ ਹੋ ਗਏ ਸਨ ।
Jeremiah 3:6 in Panjabi 6 ਯੋਸ਼ੀਯਾਹ ਰਾਜਾ ਦੇ ਦਿਨਾਂ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਕੀ ਤੂੰ ਵੇਖਿਆ ਜੋ ਅਾਕੀ ਇਸਰਾਏਲ ਨੇ ਕੀਤਾ ? ਉਹ ਹਰੇਕ ਉੱਚੇ ਪਹਾੜ ਉੱਤੇ ਅਤੇ ਹਰ ਹਰੇ ਰੁੱਖ ਹੇਠ ਗਈ ਅਤੇ ਉੱਥੇ ਜ਼ਨਾਹ ਕੀਤਾ
Jeremiah 31:32 in Panjabi 32 ਉਸ ਨੇਮ ਵਾਂਗੂੰ ਨਹੀਂ ਜਿਹੜਾ ਉਹਨਾਂ ਦੇ ਪਿਉ-ਦਾਦਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜਿਆ ਭਈ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਉਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਉਹਨਾਂ ਦਾ ਵਿਆਂਧੜ ਸਾਂ, ਯਹੋਵਾਹ ਦਾ ਵਾਕ ਹੈ
Ezekiel 16:59 in Panjabi 59 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਤੇਰੇ ਨਾਲ ਇਹੋ ਜਿਹਾ ਵਰਤਾਓ ਕਰਾਂਗਾ ਜਿਹੋ ਜਿਹੇ ਕੰਮ ਤੂੰ ਕੀਤੇ, ਇਸ ਲਈ ਕਿ ਤੂੰ ਨੇਮ ਦੇ ਤੋੜਨ ਵਿੱਚ ਸਹੁੰ ਨੂੰ ਤੁੱਛ ਸਮਝਿਆ,
Ezekiel 20:18 in Panjabi 18 ਮੈਂ ਉਜਾੜ ਵਿੱਚ ਉਹਨਾਂ ਦੇ ਪੁੱਤਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪਿਉ-ਦਾਦਿਆਂ ਦੀਆਂ ਬਿਧੀਆਂ ਅਨੁਸਾਰ ਨਾ ਚੱਲੋ, ਨਾ ਉਹਨਾਂ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਹਨਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੋ ।
Ezekiel 44:7 in Panjabi 7 ਸੋ ਜਦ ਤੁਸੀਂ ਮੇਰੀ ਰੋਟੀ, ਚਰਬੀ ਅਤੇ ਲਹੂ ਚੜ੍ਹਾਉਂਦੇ ਹੋ, ਤਾਂ ਬੇਸੁੰਨਤੇ ਦਿਲ ਵਾਲੇ ਅਤੇ ਬੇਸੁੰਨਤੇ ਮਾਸ ਵਾਲੀ ਓਪਰੀ ਸੰਤਾਨ ਨੂੰ ਮੇਰੇ ਪਵਿੱਤਰ ਸਥਾਨ ਵਿੱਚ ਲਿਆਏ, ਤਾਂ ਜੋ ਉਹ ਮੇਰੇ ਭਵਨ ਨੂੰ ਵੀ ਪਲੀਤ ਕਰਨ ਅਤੇ ਉਹਨਾਂ ਨੇ ਤੁਹਾਡੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਮੇਰੇ ਨੇਮ ਨੂੰ ਤੋੜਿਆ ।
Hosea 6:4 in Panjabi 4 ਹੇ ਅਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂ ? ਹੇ ਯਹੂਦਾਹ, ਮੈਂ ਤੇਰੇ ਨਾਲ ਕੀ ਕਰਾਂ ? ਤੁਹਾਡੀ ਦਯਾ ਸਵੇਰ ਦੇ ਬੱਦਲ ਵਾਂਗੂੰ ਹੈ, ਅਤੇ ਤ੍ਰੇਲ ਵਾਂਗੂੰ ਜਿਹੜੀ ਸਵੇਰੇ ਹੀ ਉੱਡ ਜਾਂਦੀ ਹੈ ।
Hosea 6:7 in Panjabi 7 ਉਹਨਾਂ ਨੇ ਆਦਮ ਵਾਂਗੂੰ ਨੇਮ ਦੀ ਉਲੰਘਣਾ ਕੀਤੀ, ਉੱਥੇ ਉਹਨਾਂ ਨੇ ਮੇਰੇ ਨਾਲ ਧੋਖਾ ਕੀਤਾ ।
Hosea 7:16 in Panjabi 16 ਉਹ ਮੁੜ ਜਾਂਦੇ ਹਨ ਪਰ ਅੱਤ ਮਹਾਨ ਵੱਲ ਨਹੀਂ, ਉਹ ਨਕਲੀ ਧਣੁਖ ਵਰਗੇ ਹਨ । ਉਹਨਾਂ ਦੇ ਹਾਕਮ ਤਲਵਾਰ ਨਾਲ, ਉਹਨਾਂ ਦੀ ਜ਼ਬਾਨ ਦੀ ਕਾਹਲੀ ਦੇ ਕਾਰਨ ਡਿੱਗ ਪੈਣਗੇ, - ਇਹ ਮਿਸਰ ਦੇਸ ਵਿੱਚ ਉਹਨਾਂ ਦਾ ਠੱਠਾ ਹੋਵੇਗਾ ।
Zephaniah 1:6 in Panjabi 6 ਅਤੇ ਉਹਨਾਂ ਨੂੰ ਵੀ ਜੋ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਅਤੇ ਜੋ ਨਾ ਤਾਂ ਯਹੋਵਾਹ ਦੀ ਭਾਲ ਕਰਦੇ ਹਨ ਅਤੇ ਨਾ ਉਹ ਦੀ ਸਲਾਹ ਪੁੱਛਦੇ ਹਨ, ਨਾਸ਼ ਕਰ ਦਿਆਂਗਾ ।
Zechariah 1:4 in Panjabi 4 ਤੁਸੀਂ ਆਪਣੇ ਪਿਉ-ਦਾਦਿਆਂ ਵਰਗੇ ਨਾ ਹੋਵੋ, ਜਿਨ੍ਹਾਂ ਨੂੰ ਪਹਿਲੇ ਨਬੀਆਂ ਨੇ ਉੱਚੀ ਦੇ ਕੇ ਕਿਹਾ ਕਿ ਸੈਨਾ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੁਸੀਂ ਆਪਣੇ ਬੁਰਿਆਂ ਰਾਹਾਂ ਤੋਂ ਅਤੇ ਬੁਰਿਆਂ ਕੰਮਾਂ ਤੋਂ ਮੁੜੋ !” ਪਰ ਉਨ੍ਹਾਂ ਨਾ ਸੁਣਿਆ ਅਤੇ ਨਾ ਮੇਰੀ ਵੱਲ ਧਿਆਨ ਕੀਤਾ, ਯਹੋਵਾਹ ਦਾ ਵਾਕ ਹੈ ।
Acts 7:51 in Panjabi 51 ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ।
Hebrews 8:9 in Panjabi 9 ਉਸ ਨੇਮ ਵਾਂਗੂੰ ਨਹੀਂ, ਜਿਹੜਾ ਮੈਂ ਉਹਨਾਂ ਦੇ ਪਿਉ-ਦਾਦਿਆਂ ਨਾਲ ਉਸ ਦਿਨ ਬੰਨ੍ਹਿਆ ਸੀ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਉਹ ਤਾਂ ਮੇਰੇ ਨਾਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਉਹਨਾਂ ਦੀ ਕੁੱਝ ਪਰਵਾਹ ਨਾ ਕੀਤੀ, ਪ੍ਰਭੂ ਆਖਦਾ ਹੈ ।