Jeremiah 11:20 in Panjabi 20 ਪਰ ਹੇ ਸੈਨਾ ਦੇ ਯਹੋਵਾਹ, ਜਿਹੜਾ ਧਰਮ ਨਾਲ ਨਿਆਂ ਕਰਦਾ ਹੈ, ਜਿਹੜਾ ਦਿਲ ਅਤੇ ਮਨ ਨੂੰ ਪਰਖਦਾ ਹੈ ਮੈਂ ਉਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ ਹੈ ।
Other Translations King James Version (KJV) But, O LORD of hosts, that judgest righteously, that triest the reins and the heart, let me see thy vengeance on them: for unto thee have I revealed my cause.
American Standard Version (ASV) But, O Jehovah of hosts, who judgest righteously, who triest the heart and the mind, I shall see thy vengeance on them; for unto thee have I revealed my cause.
Bible in Basic English (BBE) But, O Lord of armies, judging in righteousness, testing the thoughts and the heart, let me see your punishment come on them: for I have put my cause before you.
Darby English Bible (DBY) But thou, Jehovah of hosts, who judgest righteously, who triest the reins and the heart, let me see thy vengeance on them: for unto thee have I revealed my cause.
World English Bible (WEB) But, Yahweh of Hosts, who judge righteously, who try the heart and the mind, I shall see your vengeance on them; for to you have I revealed my cause.
Young's Literal Translation (YLT) And O Jehovah of Hosts, judging righteousness, Trying reins and heart, I do see Thy vengeance against them, For unto Thee I have revealed my cause.'
Cross Reference Genesis 18:25 in Panjabi 25 ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ । ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ ।
1 Samuel 16:7 in Panjabi 7 ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ । ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ ।
1 Samuel 24:15 in Panjabi 15 ਫੇਰ ਯਹੋਵਾਹ ਹੀ ਨਿਆਈ ਬਣੇ ਅਤੇ ਮੇਰੇ ਤੇਰੇ ਵਿੱਚ ਨਿਤਾਰਾ ਕਰੇ ਅਤੇ ਵੇਖੇ ਅਤੇ ਮੇਰੇ ਝਗੜੇ ਨੂੰ ਨਿਬੇੜੇ ਅਤੇ ਮੈਨੂੰ ਤੇਰੇ ਹੱਥੋਂ ਛੁਡਾਵੇ ।
1 Chronicles 28:9 in Panjabi 9 ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ । ਜੇ ਤੂੰ ਉਸ ਨੂੰ ਖੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ
1 Chronicles 29:17 in Panjabi 17 ਹੇ ਮੇਰੇ ਪਰਮੇਸ਼ੁਰ, ਮੈਂ ਇਸ ਗੱਲ ਨੂੰ ਵੀ ਜਾਣਦਾ ਹਾਂ ਕਿ ਤੂੰ ਮਨ ਨੂੰ ਜਾਂਚਦਾ ਹੈਂ ਅਤੇ ਸਚਿਆਈ ਤੈਨੂੰ ਚੰਗੀ ਲੱਗਦੀ ਹੈ, ਅਤੇ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਇਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤੀ ਨਾਲ ਇਹ ਵੀ ਦੇਖਿਆ ਜੋ ਤੇਰੀ ਪਰਜਾ ਜਿਹੜੀ ਇਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਲਈ ਦਿੰਦੇ ਹਨ ।
Job 5:8 in Panjabi 8 ਪਰ ਮੈਂ ਤਾਂ ਪਰਮੇਸ਼ੁਰ ਦਾ ਖੋਜੀ ਰਹਾਂਗਾ, ਅਤੇ ਆਪਣਾ ਮੁਕੱਦਮਾ ਪਰਮੇਸ਼ੁਰ ਨੂੰ ਸੌਂਪ ਦੇਵਾਂਗਾ,
Psalm 7:9 in Panjabi 9 ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ ।
Psalm 10:14 in Panjabi 14 ਤੂੰ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਤੇ ਡਾਹ ਉੱਤੇ ਨਿਗਾਹ ਰੱਖਦਾ ਹੈ, ਕਿ ਆਪਣੇ ਹੀ ਹੱਥ ਵਿੱਚ ਲੈ ਲਵੇ, ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈ ।
Psalm 35:2 in Panjabi 2 ਢਾਲ ਅਤੇ ਨੇਜੇ ਨੂੰ ਸਾਂਭ, ਅਤੇ ਮੇਰੀ ਸਹਾਇਤਾ ਲਈ ਉੱਠ !
Psalm 43:1 in Panjabi 1 ਹੇ ਪਰਮੇਸ਼ੁਰ, ਮੇਰਾ ਨਿਆਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਕੱਦਮਾ ਲੜ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ !
Psalm 57:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਉਹ ਸ਼ਾਊਲ ਤੋਂ ਭੱਜ ਕੇ ਗੁਫ਼ਾ ਵਿੱਚ ਲੁਕ ਗਿਆ ਸੀ ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ,ਮੇਰੇ ਉੱਤੇ ਦਯਾ ਕਰ ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ,ਅਤੇ ਮੈ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ,ਜਿਨ੍ਹਾਂ ਚਿਰ ਏਹ ਆਫ਼ਤਾਂ ਨਾ ਲੰਘ ਜਾਣ ।
Psalm 98:9 in Panjabi 9 ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ ।
Jeremiah 12:1 in Panjabi 1 ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਬਾਰੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫਲ ਹੁੰਦਾ ਹੈ ? ਕਿਉਂ ਸਾਰੇ ਛਲੀਏ ਛਲ ਵਿੱਚ ਸੁਖੀ ਹਨ ?
Jeremiah 15:15 in Panjabi 15 ਹੇ ਯਹੋਵਾਹ, ਤੂੰ ਜਾਣਦਾ ਹੈਂ, ਮੈਨੂੰ ਚੇਤੇ ਕਰ ਅਤੇ ਮੇਰੀ ਖ਼ਬਰ ਲੈ, ਮੇਰੇ ਸਤਾਉਣ ਵਾਲਿਆਂ ਤੋਂ ਮੇਰਾ ਬਦਲਾ ਲੈ । ਆਪਣੀ ਧੀਰਜ ਵਿੱਚੋਂ ਮੈਨੂੰ ਨਾ ਚੁੱਕ ਲਈਂ, ਜਾਣ ਲੈ ਕਿ ਮੈਂ ਤੇਰੇ ਲਈ ਉਲਾਹਮਾ ਝੱਲਿਆ ਹੈ ।
Jeremiah 17:10 in Panjabi 10 ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ ।
Jeremiah 17:18 in Panjabi 18 ਜਿਹੜੇ ਮੈਨੂੰ ਸਤਾਉਂਦੇ ਹਨ ਉਹ ਲੱਜਿਆਵਾਨ ਹੋਣ, ਪਰ ਮੈਨੂੰ ਲੱਜਿਆਵਾਨ ਨਾ ਹੋਣ ਦੇਹ, ਉਹ ਘਬਰਾਉਣ, ਪਰ ਮੈਨੂੰ ਘਬਰਾਉਣ ਨਾ ਦੇ । ਉਹਨਾਂ ਉੱਤੇ ਬਿਪਤਾ ਦਾ ਦਿਨ ਲਿਆ, ਉਹਨਾਂ ਨੂੰ ਦੁੱਗਣੀ ਮਾਰ ਨਾਲ ਭੰਨ ਸੁੱਟ ! ।
Jeremiah 18:20 in Panjabi 20 ਕੀ ਨੇਕੀ ਦਾ ਬਦਲਾ ਬਦੀ ਹੈ ? ਕਿਉਂ ਜੋ ਉਹਨਾਂ ਮੇਰੀ ਜਾਨ ਲਈ ਟੋਆ ਪੁੱਟਿਆ ਹੈ । ਚੇਤੇ ਕਰ ਕਿ ਮੈਂ ਕਿਵੇਂ ਤੇਰੇ ਸਨਮੁੱਖ ਉਹਨਾਂ ਦੀ ਭਲਿਆਈ ਦੀ ਗੱਲ ਲਈ ਖਲੋਤਾ ਰਿਹਾ, ਭਈ ਮੈਂ ਤੇਰਾ ਗੁੱਸਾ ਉਹਨਾਂ ਤੋਂ ਮੋੜ ਲਵਾਂ ।
Jeremiah 20:12 in Panjabi 12 ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮੀਆਂ ਨੂੰ ਪਰਖਦਾ ਹੈ, ਜਿਹੜਾ ਦਿਲ ਅਤੇ ਗੁਰਦਿਆਂ ਨੂੰ ਦੇਖਦਾ ਹੈ, ਜਿਹੜਾ ਬਦਲਾ ਤੂੰ ਉਹਨਾਂ ਕੋਲੋਂ ਲਵੇਂਗਾ ਉਹ ਮੈਨੂੰ ਵਿਖਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹ ਦਿੱਤਾ ਹੈ ।
Acts 17:31 in Panjabi 31 ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ ।
Philippians 4:6 in Panjabi 6 ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ ।
2 Timothy 4:14 in Panjabi 14 ਸਿਕੰਦਰ ਠਠੇਰੇ ਨੇ ਮੈਨੂੰ ਬਹੁਤ ਨੁਕਸਾਨ ਪਹੁੰਚਾਇਆ, ਪ੍ਰਭੂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਫਲ ਦੇਵੇਗਾ ।
1 Peter 2:23 in Panjabi 23 ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ l
Revelation 2:23 in Panjabi 23 ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ ।
Revelation 6:9 in Panjabi 9 ਜਦੋਂ ਉਹ ਨੇ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਉਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜੋ ਉਹਨਾਂ ਦਿੱਤੀ ਸੀ, ਵੱਢੇ ਗਏ ਸਨ ।
Revelation 18:20 in Panjabi 20 ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ !