Jeremiah 12:1 in Panjabi 1 ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਬਾਰੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫਲ ਹੁੰਦਾ ਹੈ ? ਕਿਉਂ ਸਾਰੇ ਛਲੀਏ ਛਲ ਵਿੱਚ ਸੁਖੀ ਹਨ ?
Other Translations King James Version (KJV) Righteous art thou, O LORD, when I plead with thee: yet let me talk with thee of thy judgments: Wherefore doth the way of the wicked prosper? wherefore are all they happy that deal very treacherously?
American Standard Version (ASV) Righteous art thou, O Jehovah, when I contend with thee; yet would I reason the cause with thee: wherefore doth the way of the wicked prosper? wherefore are all they at ease that deal very treacherously?
Bible in Basic English (BBE) You are in the right, O Lord, when I put my cause before you: still let me take up with you the question of your decisions: why does the evil-doer do well? why are the workers of deceit living in comfort?
Darby English Bible (DBY) Righteous art thou, Jehovah, when I plead with thee; yet will I speak with thee of [thy] judgments. Wherefore doth the way of the wicked prosper? [wherefore] are all they at ease that deal very treacherously?
World English Bible (WEB) Righteous are you, Yahweh, when I contend with you; yet would I reason the cause with you: why does the way of the wicked prosper? why are all they at ease who deal very treacherously?
Young's Literal Translation (YLT) Righteous `art' Thou, O Jehovah, When I plead towards thee, Only, judgments do I speak with Thee, Wherefore did the way of the wicked prosper? At rest have been all treacherous dealers.
Cross Reference Genesis 18:25 in Panjabi 25 ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ । ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ ।
Deuteronomy 32:4 in Panjabi 4 ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ । ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ ।
Ezra 9:15 in Panjabi 15 ਹੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ! ਤੂੰ ਧਰਮੀ ਹੈਂ ਤਾਂ ਹੀ ਅਸੀਂ ਅੱਜ ਦੇ ਦਿਨ ਤੱਕ ਬਚੇ ਹੋਏ ਹਾਂ । ਵੇਖ ਅਸੀਂ ਆਪਣੇ ਅਪਰਾਧਾਂ ਦੇ ਵਿੱਚ ਤੇਰੇ ਸਾਹਮਣੇ ਹਾਂ, ਕਿਉਂਕਿ ਕੌਣ ਹੈ ਜੋ ਇਨ੍ਹਾਂ ਦੇ ਕਾਰਨ ਤੇਰੇ ਸਾਹਮਣੇ ਖੜਾ ਰਹਿ ਸਕੇ ? “
Job 12:6 in Panjabi 6 ਲੁਟੇਰਿਆਂ ਦੇ ਤੰਬੂ ਸੁੱਖ-ਸਾਂਦ ਨਾਲ ਰਹਿੰਦੇ ਹਨ, ਅਤੇ ਪਰਮੇਸ਼ੁਰ ਦਾ ਕ੍ਰੋਧ ਭੜਕਾਉਣ ਵਾਲੇ ਸਲਾਮਤ ਰਹਿੰਦੇ ਹਨ, ਅਰਥਾਤ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੇ ਹੱਥ ਵਿੱਚ ਰਹਿੰਦਾ ਹੈ ।
Job 13:3 in Panjabi 3 ਪਰ ਮੈਂ ਸਰਬ ਸ਼ਕਤੀਮਾਨ ਨਾਲ ਬੋਲਣਾ, ਅਤੇ ਪਰਮੇਸ਼ੁਰ ਨਾਲ ਵਾਦ-ਵਿਵਾਦ ਕਰਨਾ ਚਾਹੁੰਦਾ ਹਾਂ,
Job 21:7 in Panjabi 7 ਦੁਸ਼ਟ ਕਿਉਂ ਜੀਉਂਦੇ ਰਹਿੰਦੇ ਹਨ, ਸਗੋਂ ਬੁੱਢੇ ਵੀ ਹੋ ਜਾਂਦੇ ਅਤੇ ਮਾਲ-ਧਨ ਵਿੱਚ ਵੀ ਬਲਵਾਨ ਹੋ ਜਾਂਦੇ ਹਨ ?
Psalm 37:1 in Panjabi 1 ਦਾਊਦ ਦਾ ਭਜਨ ਬੁਰਿਆਂ ਦੇ ਕਾਰਨ ਨਾ ਕੁੜ੍ਹ, ਕੁਕਰਮੀਆਂ ਵੱਲੋ ਨਾ ਸੜ ।
Psalm 37:35 in Panjabi 35 ਮੈਂ ਦੁਸ਼ਟ ਨੂੰ ਵੱਡੀ ਆਕੜ ਵਿੱਚ, ਅਤੇ ਆਪਣੀ ਨਿਜ ਭੂਮੀ ਵਿੱਚ ਹਰੇ ਭਰੇ ਬੂਟੇ ਵਾਂਗੂੰ ਖਿੱਲਰਦਿਆਂ ਡਿੱਠਾ ।
Psalm 51:4 in Panjabi 4 ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ ।
Psalm 73:3 in Panjabi 3 ਜਦ ਮੈਂ ਦੁਸ਼ਟਾਂ ਦਾ ਸੁਲੱਖਪੁਣਾ ਡਿੱਠਾ, ਤਾਂ ਮੈਂ ਉਨ੍ਹਾਂ ਹੰਕਾਰੀਆਂ ਦੇ ਉੱਤੇ ਖੁਣਸ ਕੀਤੀ ਸੀ ।
Psalm 92:7 in Panjabi 7 ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਏਹ ਇਸ ਕਰਕੇ ਹੈ ਕਿ ਓਹ ਸਦਾ ਲਈ ਨਾਸ ਹੋ ਜਾਣ ।
Psalm 94:3 in Panjabi 3 ਹੇ ਯਹੋਵਾਹ, ਜਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇ ?
Psalm 119:75 in Panjabi 75 ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ ।
Psalm 119:137 in Panjabi 137 ਹੇ ਯਹੋਵਾਹ, ਤੂੰ ਧਰਮੀ ਹੈਂ, ਅਤੇ ਤੇਰੇ ਨਿਆਂ ਸਿੱਧੇ ਹਨ ।
Psalm 145:17 in Panjabi 17 ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ ।
Proverbs 1:32 in Panjabi 32 ਕਿਉਂ ਜੋ ਭੋਲੇ ਲੋਕ ਭਟਕ ਜਾਣ ਦੇ ਕਾਰਨ ਮਾਰੇ ਜਾਣਗੇ ਅਤੇ ਮੂਰਖਾਂ ਦੀ ਲਾਪਰਵਾਹੀ ਉਹਨਾਂ ਦਾ ਨਾਸ਼ ਕਰੇਗੀ ।
Isaiah 41:21 in Panjabi 21 ਯਹੋਵਾਹ ਆਖਦਾ ਹੈ, ਆਪਣਾ ਦਾਵਾ ਪੇਸ਼ ਕਰੋ, ਯਾਕੂਬ ਦਾ ਰਾਜਾ ਆਖਦਾ ਹੈ, ਆਪਣੇ ਪਰਮਾਣ ਲਿਆਓ ।
Isaiah 48:8 in Panjabi 8 ਨਾ ਤੂੰ ਸੁਣਿਆ, ਨਾ ਤੂੰ ਜਾਣਿਆ, ਨਾ ਪੁਰਾਣੇ ਸਮੇਂ ਤੋਂ ਤੇਰੇ ਕੰਨ ਖੋਲ੍ਹੇ ਗਏ, ਕਿਉਂ ਜੋ ਮੈਂ ਜਾਣਦਾ ਸਾਂ ਕਿ ਤੂੰ ਠੱਗੀ ਤੇ ਠੱਗੀ ਕਮਾਵੇਂਗਾ, ਅਤੇ ਕੁੱਖ ਤੋਂ ਹੀ ਤੂੰ ਅਪਰਾਧੀ ਅਖਵਾਇਆ ।
Jeremiah 5:11 in Panjabi 11 ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਮੇਰੇ ਨਾਲ ਬੜਾ ਦਗਾ ਕੀਤਾ, ਯਹੋਵਾਹ ਦਾ ਵਾਕ ਹੈ ।
Jeremiah 5:27 in Panjabi 27 ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਉਹਨਾਂ ਦੇ ਘਰ ਮਕਰ ਨਾਲ ਭਰੇ ਹੋਏ ਹਨ, ਇਸੇ ਲਈ ਉਹ ਵੱਡੇ ਅਤੇ ਧਨੀ ਹੋ ਗਏ ਹਨ ।
Jeremiah 11:20 in Panjabi 20 ਪਰ ਹੇ ਸੈਨਾ ਦੇ ਯਹੋਵਾਹ, ਜਿਹੜਾ ਧਰਮ ਨਾਲ ਨਿਆਂ ਕਰਦਾ ਹੈ, ਜਿਹੜਾ ਦਿਲ ਅਤੇ ਮਨ ਨੂੰ ਪਰਖਦਾ ਹੈ ਮੈਂ ਉਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ ਹੈ ।
Jeremiah 12:6 in Panjabi 6 ਤੇਰੇ ਭਰਾਵਾਂ ਨੇ ਵੀ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਵੀ, - ਇਹਨਾਂ ਨੇ ਵੀ ਤੇਰੇ ਨਾਲ ਛਲ ਕੀਤਾ ਹੈ, ਇਹਨਾਂ ਨੇ ਤੇਰੇ ਪਿੱਛੇ ਉੱਚੀ ਦੇ ਕੇ ਪੁਕਾਰਿਆ, ਉਹਨਾਂ ਦਾ ਵਸਾਹ ਨਾ ਕਰ, ਭਾਵੇਂ ਉਹ ਤੇਰੇ ਨਾਲ ਚੰਗਾ ਬੋਲਣ ।
Daniel 9:7 in Panjabi 7 ਹੇ ਪ੍ਰਭੂ, ਤੂੰ ਧਰਮੀ ਹੈ, ਪਰ ਸਾਡੇ ਲਈ ਅੱਜ ਦੇ ਦਿਨ ਸ਼ਰਮਿੰਦਗੀ ਦੀ ਗੱਲ ਹੈ, ਯਹੂਦਾਹ ਦੇ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ, ਉਹਨਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੂੰ ਉਹਨਾਂ ਦੇ ਔਗੁਣਾਂ ਦੇ ਕਾਰਨ ਜੋ ਉਹਨਾਂ ਨੇ ਤੇਰੇ ਅੱਗੇ ਕੀਤੇ, ਤੂੰ ਉਹਨਾਂ ਨੂੰ ਖਿੰਡਾ ਦਿੱਤਾ ।
Hosea 6:7 in Panjabi 7 ਉਹਨਾਂ ਨੇ ਆਦਮ ਵਾਂਗੂੰ ਨੇਮ ਦੀ ਉਲੰਘਣਾ ਕੀਤੀ, ਉੱਥੇ ਉਹਨਾਂ ਨੇ ਮੇਰੇ ਨਾਲ ਧੋਖਾ ਕੀਤਾ ।
Habakkuk 1:4 in Panjabi 4 ਇਸ ਲਈ ਬਿਵਸਥਾ ਢਿੱਲੀ ਪੈ ਜਾਂਦੀ ਹੈ ਅਤੇ ਨਿਆਂ ਕਦੇ ਵੀ ਨਹੀਂ ਜਿੱਤਦਾ, ਕਿਉਂ ਜੋ ਦੁਸ਼ਟ ਧਰਮੀ ਨੂੰ ਘੇਰ ਲੈਂਦਾ ਹੈ, ਇਸੇ ਕਾਰਨ ਨਿਆਂ ਵਿਗੜ ਜਾਂਦਾ ਹੈ ।
Habakkuk 1:13 in Panjabi 13 ਤੂੰ ਜਿਸ ਦੀਆਂ ਅੱਖਾਂ ਅਜਿਹੀਆਂ ਸ਼ੁੱਧ ਹਨ ਕਿ ਤੂੰ ਬਦੀ ਨੂੰ ਵੇਖ ਹੀ ਨਹੀਂ ਸਕਦਾ ਅਤੇ ਅਨ੍ਹੇਰ ਨੂੰ ਵੇਖ ਕੇ ਚੁੱਪ ਨਹੀਂ ਰਹਿ ਸਕਦਾ, ਫੇਰ ਤੂੰ ਧੋਖੇਬਾਜਾਂ ਨੂੰ ਕਿਉਂ ਵੇਖਦਾ ਰਹਿੰਦਾ ਹੈਂ ? ਜਦ ਦੁਸ਼ਟ ਧਰਮੀ ਨੂੰ ਨਿਗਲ ਲੈਂਦਾ ਹੈ, ਤਾਂ ਤੂੰ ਕਿਉਂ ਚੁੱਪ ਰਹਿੰਦਾ ਹੈਂ,
Zephaniah 3:5 in Panjabi 5 ਯਹੋਵਾਹ ਜੋ ਉਸ ਵਿੱਚ ਹੈ, ਉਹ ਧਰਮੀ ਹੈ, ਉਹ ਬਦੀ ਨਹੀਂ ਕਰਦਾ, ਹਰੇਕ ਸਵੇਰ ਨੂੰ ਉਹ ਆਪਣਾ ਨਿਆਂ ਪਰਗਟ ਕਰਦਾ ਹੈ, ਉਹ ਮੁੱਕਰਦਾ ਨਹੀਂ, ਪਰ ਬੁਰਿਆਰ ਸ਼ਰਮ ਕਰਨਾ ਨਹੀਂ ਜਾਣਦਾ ।
Malachi 3:15 in Panjabi 15 ਹੁਣ ਤਾਂ ਅਸੀਂ ਆਕੜ ਬਾਜ਼ਾਂ ਨੂੰ ਧੰਨ ਆਖਦੇ ਹਾਂ ਅਤੇ ਦੁਸ਼ਟ ਸਫ਼ਲ ਹੀ ਹੁੰਦੇ ਹਨ । ਉਹ ਪਰਮੇਸ਼ੁਰ ਨੂੰ ਪਰਤਾ ਕੇ ਵੀ ਛੁਟਕਾਰਾ ਪਾਉਂਦੇ ਹਨ ।
Romans 3:5 in Panjabi 5 ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏ ? ਭਲਾ, ਪਰਮੇਸ਼ੁਰ ਅਨਿਆਈਂ ਹੈ ਜੋ ਕ੍ਰੋਧ ਪਾਉਂਦਾ ਹੈ ? ( ਮੈਂ ਲੋਕਾਂ ਵਾਂਗੂੰ ਆਖਦਾ ਹਾਂ )