Jeremiah 13:14 in Panjabi 14 ਮੈਂ ਉਹਨਾਂ ਸਾਰਿਆ ਨੂੰ ਟਕਰਾ ਦਿਆਂਗਾ, ਮਨੁੱਖ ਨੂੰ ਉਹ ਦੇ ਭਰਾ ਨਾਲ, ਪਿਉ ਨੂੰ ਪੁੱਤਰ ਨਾਲ, ਯਹੋਵਾਹ ਦਾ ਵਾਕ ਹੈ, ਨਾ ਮੈਂ ਤਰਸ ਕਰਾਂਗਾ, ਨਾ ਪੱਖ ਕਰਾਂਗਾ, ਨਾ ਰਹਮ ਕਰਾਂਗਾ ਭਈ ਮੈਂ ਉਹਨਾਂ ਨੂੰ ਨਾਸ ਨਾ ਕਰ ਦੇ ।
Other Translations King James Version (KJV) And I will dash them one against another, even the fathers and the sons together, saith the LORD: I will not pity, nor spare, nor have mercy, but destroy them.
American Standard Version (ASV) And I will dash them one against another, even the fathers and the sons together, saith Jehovah: I will not pity, nor spare, nor have compassion, that I should not destroy them.
Bible in Basic English (BBE) I will have them smashed against one another, fathers and sons together, says the Lord: I will have no pity or mercy, I will have no feeling for them to keep me from giving them to destruction.
Darby English Bible (DBY) And I will dash them one against another, both the fathers and the sons together, saith Jehovah; I will not pity, nor spare, nor have mercy so as not to destroy them.
World English Bible (WEB) I will dash them one against another, even the fathers and the sons together, says Yahweh: I will not pity, nor spare, nor have compassion, that I should not destroy them.
Young's Literal Translation (YLT) And have dashed them one against another, And the fathers and the sons together, An affirmation of Jehovah, I do not pity, nor spare, nor have I mercy, So as not to destroy them.
Cross Reference Deuteronomy 29:20 in Panjabi 20 ਯਹੋਵਾਹ ਉਸ ਨੂੰ ਮਾਫ਼ ਨਹੀਂ ਕਰੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਦਾ ਧੂੰਆਂ ਉਸ ਮਨੁੱਖ ਉੱਤੇ ਸੁਲਗੇਗਾ ਅਤੇ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹਨ, ਉਸ ਉੱਤੇ ਆ ਪੈਣਗੇ ਅਤੇ ਯਹੋਵਾਹ ਉਸ ਦਾ ਨਾਮ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ ।
Judges 7:20 in Panjabi 20 ਤਦ ਉਨ੍ਹਾਂ ਤਿੰਨਾਂ ਟੋਲੀਆਂ ਨੇ ਤੁਰ੍ਹੀਆਂ ਵਜਾਈਆਂ ਅਤੇ ਘੜੇ ਤੋੜ ਦਿੱਤੇ ਅਤੇ ਆਪਣੇ ਖੱਬੇ ਹੱਥਾਂ ਵਿੱਚ ਮਸ਼ਾਲਾਂ ਨੂੰ ਫੜ੍ਹਿਆ ਅਤੇ ਸੱਜੇ ਹੱਥਾਂ ਵਿੱਚ ਵਜਾਉਣ ਵਾਲੀ ਤੁਰ੍ਹੀਆਂ ਫੜ੍ਹੀਆਂ ਅਤੇ ਜ਼ੋਰ ਨਾਲ ਜੈਕਾਰਾ ਬੁਲਾਇਆ, “ਪਰਮੇਸ਼ੁਰ ਦੀ ਅਤੇ ਗਿਦਾਊਨ ਦੀ ਤਲਵਾਰ !”
1 Samuel 14:16 in Panjabi 16 ਸ਼ਾਊਲ ਦੇ ਪਹਿਰੇਦਾਰਾਂ ਨੇ ਜੋ ਬਿਨਯਾਮੀਨ ਦੇ ਗਿਬਆਹ ਵਿੱਚ ਸਨ ਵੇਖਿਆ ਕਿ ਉਹ ਭੀੜ ਘੱਟਦੀ ਜਾਂਦੀ ਹੈ ਅਤੇ ਉਹ ਇੱਧਰ-ਉੱਧਰ ਤੁਰੇ ਜਾਂਦੇ ਸਨ ।
2 Chronicles 20:23 in Panjabi 23 ਕਿਉਂ ਜੋ ਅੰਮੋਨੀ ਅਤੇ ਮੋਆਬੀ ਸਈਰ ਦੇ ਵਸਨੀਕਾਂ ਦੇ ਵਿਰੋਧ ਵਿੱਚ ਖੜ੍ਹੇ ਹੋ ਗਏ, ਤਾਂ ਜੋ ਉਨ੍ਹਾਂ ਨੂੰ ਕਤਲ ਕਰ ਕੇ ਮੇਟ ਦੇਣ ਅਤੇ ਜਦ ਉਹ ਸਈਰ ਦੇ ਵਸਨੀਕਾਂ ਨੂੰ ਮੁਕਾ ਚੁੱਕੇ ਤਾਂ ਉਹ ਆਪਸ ਵਿੱਚ ਇੱਕ ਦੂਜੇ ਨੂੰ ਵੱਢਣ ਲੱਗ ਪਏ
Psalm 2:9 in Panjabi 9 ਤੂੰ ਲੋਹੇ ਦੇ ਡੰਡੇ ਨਾਲ ਓਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਓਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ ।
Isaiah 9:20 in Panjabi 20 ਕੋਈ ਸੱਜੇ ਹੱਥ ਵੱਲੋਂ ਕੁਝ ਖੋਹ ਲੈਂਦਾ ਪਰ ਰਹਿੰਦਾ ਭੁੱਖਾ ਹੈ, ਕੋਈ ਖੱਬੇ ਹੱਥ ਵੱਲੋਂ ਖਾਂਦਾ ਪਰ ਉਹ ਰੱਜਦਾ ਨਹੀਂ, ਹਰ ਮਨੁੱਖ ਆਪਣੀ ਹੀ ਬਾਂਹ ਦਾ ਮਾਸ ਖਾਵੇਗਾ,
Isaiah 27:11 in Panjabi 11 ਜਦ ਉਹ ਦੇ ਟਹਿਣੇ ਸੁੱਕ ਜਾਣ ਤਾਂ ਉਹ ਤੋੜੇ ਜਾਣਗੇ, ਔਰਤਾਂ ਆ ਕੇ ਉਹਨਾਂ ਨੂੰ ਅੱਗ ਲਾਉਣਗੀਆਂ । ਉਹ ਤਾਂ ਬੁੱਧਹੀਣ ਲੋਕ ਹਨ, ਇਸ ਲਈ ਉਹਨਾਂ ਦਾ ਕਰਤਾ ਉਹਨਾਂ ਉੱਤੇ ਰਹਮ ਨਾ ਕਰੇਗਾ, ਨਾ ਉਹਨਾਂ ਦਾ ਰਚਣ ਵਾਲਾ ਉਹਨਾਂ ਉੱਤੇ ਕਿਰਪਾ ਕਰੇਗਾ ।
Jeremiah 6:21 in Panjabi 21 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਦੇ ਅੱਗੇ ਠੇਡਾ ਖਾਣ ਵਾਲੀਆਂ ਚੀਜਾਂ ਰੱਖਾਂਗਾ, ਪਿਉ ਅਤੇ ਪੁੱਤਰ ਇਕੱਠੇ ਠੇਡਾ ਖਾਣਗੇ, ਗੁਆਂਢੀ ਅਤੇ ਉਹ ਦਾ ਮਿੱਤਰ ਨਾਸ ਹੋ ਜਾਣਗੇ ।
Jeremiah 16:5 in Panjabi 5 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਤੂੰ ਸੋਗ ਵਾਲੇ ਘਰ ਨਾ ਵੜ, ਨਾ ਵਿਰਲਾਪ ਲਈ ਜਾ ਅਤੇ ਨਾ ਉਹਨਾਂ ਲਈ ਰੋ ਕਿਉਂ ਜੋ ਇਸ ਪਰਜਾ ਤੋਂ ਮੈਂ ਆਪਣੀ ਸ਼ਾਂਤੀ ਲੈ ਲਈ ਹੈ ਅਰਥਾਤ ਆਪਣੀ ਦਯਾ ਅਤੇ ਰਹਮ, ਯਹੋਵਾਹ ਦਾ ਵਾਕ ਹੈ
Jeremiah 19:9 in Panjabi 9 ਅਤੇ ਮੈ ਉਹਨਾਂ ਨੂੰ ਉਹਨਾਂ ਦੇ ਪੁੱਤਰਾਂ ਦਾ ਮਾਸ ਅਤੇ ਉਹਨਾਂ ਦੀਆਂ ਧੀਆਂ ਦਾ ਮਾਸ ਖੁਆਵਾਂਗਾ ਅਤੇ ਹਰੇਕ ਆਪਣੇ ਗੁਆਂਢੀ ਦਾ ਮਾਸ ਘੇਰੇ ਅਤੇ ਦੁੱਖ ਦੇ ਵੇਲੇ ਖਾਵੇਗਾ ਜਿਹ ਦੇ ਨਾਲ ਉਹਨਾਂ ਦੇ ਵੈਰੀ ਅਤੇ ਉਹਨਾਂ ਦੀ ਜਾਨ ਦੇ ਤਾਂਘ ਕਰਨ ਵਾਲੇ ਉਹਨਾਂ ਨੂੰ ਦੁੱਖ ਦੇਣਗੇ ! ।
Jeremiah 21:7 in Panjabi 7 ਇਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਇਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਰਾਜਾ ਨਬੂਕਦਰੱਸਰ ਦੇ ਹੱਥ ਵਿੱਚ ਅਤੇ ਉਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਉਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ । ਉਹ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ । ਉਹ ਉਹਨਾਂ ਉੱਤੇ ਨਾ ਤਰਸ ਖਾਏਗਾ, ਨਾ ਉਹ ਉਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ ।
Jeremiah 47:3 in Panjabi 3 ਉਹ ਦੇ ਜੰਗੀ ਘੋੜਿਆਂ ਦੇ ਸੁੰਮਾਂ ਦੀ ਟਾਪ ਦੀ ਅਵਾਜ਼ ਨਾਲ, ਉਹ ਦੇ ਰੱਥਾਂ ਦੇ ਸ਼ੋਰ ਨਾਲ, ਉਹ ਦੇ ਪਹਿਆਂ ਦੇ ਖੜਾਕ ਨਾਲ, ਪਿਉ ਆਪਣੇ ਪੁੱਤਰਾਂ ਵੱਲ ਮੁੜ ਕੇ ਨਾ ਵੇਖਦੇ, ਉਹਨਾਂ ਦੇ ਹੱਥ ਇੰਨੇ ਨਿਰਬਲ ਹੋ ਗਏ,
Jeremiah 48:12 in Panjabi 12 ਇਸ ਲਈ ਵੇਖ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਮੈਂ ਉਸ ਦੇ ਕੋਲ ਉਲੱਦਣ ਵਾਲਿਆਂ ਨੂੰ ਭੇਜਾਂਗਾ । ਉਹ ਉਸ ਦੇ ਭਾਂਡਿਆਂ ਨੂੰ ਉਲੱਦਣਗੇ ਅਤੇ ਸੱਖਣਾ ਕਰਨਗੇ, ਅਤੇ ਮੱਟਾਂ ਨੂੰ ਚੂਰ-ਚੂਰ ਕਰਨਗੇ ।
Ezekiel 5:10 in Panjabi 10 ਇਸ ਲਈ ਤੇਰੇ ਵਿੱਚ ਪਿਉ ਪੁੱਤਰਾਂ ਨੂੰ ਖਾਣਗੇ ਅਤੇ ਪੁੱਤਰ ਪਿਤਾਵਾਂ ਨੂੰ ਖਾ ਜਾਣਗੇ ਅਤੇ ਮੈਂ ਤੇਰੇ ਉੱਤੇ ਨਿਆਂ ਨੂੰ ਪੂਰਾ ਕਰਾਂਗਾ । ਮੈਂ ਤੇਰੀ ਬਾਕੀ ਅੰਸ ਨੂੰ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ।
Ezekiel 7:4 in Panjabi 4 ਮੇਰੀ ਨਿਗਾਹ ਤੇਰੇ ਉੱਤੇ ਨਾ ਆਵੇਗੀ ਅਤੇ ਮੈਂ ਤੇਰੇ ਉੱਤੇ ਤਰਸ ਨਹੀਂ ਕਰਾਂਗਾ, ਸਗੋਂ ਮੈਂ ਤੇਰੇ ਚਾਲ-ਚੱਲਣ ਦਾ ਫਲ ਤੈਨੂੰ ਦੇਵਾਂਗਾ ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਹੋਣਗੇ, ਤਾਂ ਜੋ ਤੁਸੀਂ ਜਾਣੋ ਜੋ ਮੈਂ ਯਹੋਵਾਹ ਹਾਂ !
Ezekiel 7:9 in Panjabi 9 ਮੇਰੀ ਦਯਾ ਦੀ ਨਿਗਾਹ ਤੇਰੇ ਉੱਤੇ ਨਾ ਹੋਵੇਗੀ, ਨਾ ਮੈਂ ਤਰਸ ਖਾਵਾਂਗਾ । ਜਿਹਾ ਤੂੰ ਕੀਤਾ ਤਿਵੇਂ ਮੈਂ ਤੇਰੇ ਨਾਲ ਕਰਾਂਗਾ; ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਆਉਣਗੇ ਤਾਂ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ਜੋ ਮਾਰਦਾ ਹਾਂ ।
Ezekiel 8:18 in Panjabi 18 ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ ।
Ezekiel 9:5 in Panjabi 5 ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ ।
Ezekiel 9:10 in Panjabi 10 ਇਸ ਲਈ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਕਦੇ ਵੀ ਤਰਸ ਨਹੀਂ ਕਰਾਂਗਾ ! ਮੈਂ ਉਹਨਾਂ ਦੀ ਕਰਨੀ ਦਾ ਬਦਲਾ ਉਹਨਾਂ ਦੇ ਸਿਰਾਂ ਉੱਤੇ ਲਿਆਵਾਂਗਾ ।
Ezekiel 24:14 in Panjabi 14 ਮੈਂ ਯਹੋਵਾਹ ਨੇ ਇਹ ਆਖਿਆ ਹੈ । ਅਜਿਹਾ ਹੋਵੇਗਾ ਅਤੇ ਮੈਂ ਇਹ ਨੂੰ ਕਰਾਂਗਾ, ਮੈਂ ਨਾ ਮੁੜਾਂਗਾ, ਮੈਂ ਨਾ ਛੱਡਾਂਗਾ, ਨਾ ਪਛਤਾਵਾਂਗਾ, ਤੇਰੇ ਮਾਰਗਾਂ ਅਤੇ ਤੇਰੇ ਕੰਮਾਂ ਦੇ ਅਨੁਸਾਰ ਉਹ ਤੇਰਾ ਨਿਆਂ ਕਰਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
Matthew 10:21 in Panjabi 21 ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ ।
Mark 13:12 in Panjabi 12 ਅਤੇ ਭਾਈ-ਭਾਈ ਨੂੰ ਅਤੇ ਪਿਤਾ ਪੁੱਤਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਮਾਪਿਆਂ ਦੇ ਵਿਰੁੱਧ ਖੜੇ ਹੋ ਕੇ ਉਨ੍ਹਾਂ ਨੂੰ ਮਰਵਾ ਸੁੱਟਣਗੇ ।