Jeremiah 14:12 in Panjabi 12 ਭਾਵੇਂ ਉਹ ਵਰਤ ਰੱਖਣ, ਮੈਂ ਉਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਉਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਉਹਨਾਂ ਨੂੰ ਕਬੂਲ ਨਾ ਕਰਾਂਗਾ । ਮੈਂ ਉਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ ! ।
Other Translations King James Version (KJV) When they fast, I will not hear their cry; and when they offer burnt offering and an oblation, I will not accept them: but I will consume them by the sword, and by the famine, and by the pestilence.
American Standard Version (ASV) When they fast, I will not hear their cry; and when they offer burnt-offering and meal-offering, I will not accept them; but I will consume them by the sword, and by the famine, and by the pestilence.
Bible in Basic English (BBE) When they go without food, I will not give ear to their cry; when they give burned offerings and meal offerings, I will not take pleasure in them: but I will put an end to them by the sword and by need of food and by disease.
Darby English Bible (DBY) When they fast, I will not hear their cry; and when they offer up burnt-offering and oblation, I will not accept them: for I will consume them by sword, and by famine, and by pestilence.
World English Bible (WEB) When they fast, I will not hear their cry; and when they offer burnt offering and meal-offering, I will not accept them; but I will consume them by the sword, and by the famine, and by the pestilence.
Young's Literal Translation (YLT) When they fast, I hearken not unto their cry, And when they cause to ascend burnt-offering and present, I accept them not, For by sword, and by famine, And by pestilence, I am consuming them.
Cross Reference Proverbs 1:28 in Panjabi 28 ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ, ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,
Proverbs 15:8 in Panjabi 8 ਦੁਸ਼ਟ ਦੀ ਭੇਂਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ ।
Proverbs 21:27 in Panjabi 27 ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨਾ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ ।
Proverbs 28:9 in Panjabi 9 ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਠਹਿਰਦੀ ਹੈ ।
Isaiah 1:11 in Panjabi 11 ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ ? । ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ ।
Isaiah 58:3 in Panjabi 3 ਉਹ ਆਖਦੇ ਹਨ, ਕੀ ਕਾਰਨ ਹੈ ਕਿ ਅਸੀਂ ਵਰਤ ਰੱਖਿਆ ਪਰ ਤੂੰ ਵੇਖਦਾ ਨਹੀਂ ? ਅਸੀਂ ਆਪਣੀਆਂ ਜਾਨਾਂ ਨੂੰ ਦੁੱਖ ਦਿੱਤਾ ਪਰ ਤੂੰ ਖ਼ਿਆਲ ਨਹੀਂ ਕਰਦਾ ? ਵੇਖੋ, ਵਰਤ ਦੇ ਦਿਨ ਤੁਸੀਂ ਆਪਣੀ ਹੀ ਖੁਸ਼ੀ ਲੱਭਦੇ ਹੋ, ਅਤੇ ਆਪਣੇ ਸਾਰੇ ਕਾਮਿਆਂ ਨੂੰ ਧੱਕੀ ਫਿਰਦੇ ਹੋ ।
Jeremiah 6:20 in Panjabi 20 ਕਾਹਦੇ ਲਈ ਸ਼ਬਾ ਤੋਂ ਲੋਬਾਨ ਅਤੇ ਦੂਰ ਦੇਸ ਤੋਂ ਬੇਦ ਮੁਸ਼ਕ ਮੇਰੇ ਕੋਲ ਆਉਂਦੇ ਹਨ ? ਤੇਰੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ, ਅਤੇ ਤੇਰੀਆਂ ਬਲੀਆਂ ਮੈਨੂੰ ਪਸੰਦ ਨਹੀਂ ।
Jeremiah 7:21 in Panjabi 21 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਆਪਣੀਆਂ ਹੋਮ ਦੀਆਂ ਭੇਟਾਂ ਨਾਲ ਆਪਣੀਆਂ ਬਲੀਆਂ ਵਧਾਓ ਅਤੇ ਮਾਸ ਖਾਓ ।
Jeremiah 9:16 in Panjabi 16 ਮੈਂ ਉਹਨਾਂ ਨੂੰ ਉਹਨਾਂ ਕੌਮਾਂ ਵਿੱਚ ਜਿਹਨਾਂ ਨੂੰ ਨਾ ਉਹ ਜਾਣਦੇ ਹਨ, ਨਾ ਉਹਨਾਂ ਦੇ ਪਿਉ-ਦਾਦੇ ਜਾਣਦੇ ਸਨ ਖੇਰੂੰ ਖੇਰੂੰ ਕਰ ਦਿਆਂਗਾ, ਅਤੇ ਮੈਂ ਉਹਨਾਂ ਦੇ ਅੱਗੇ ਤਲਵਾਰ ਭੇਜਾਂਗਾ ਜਿੰਨਾ ਚਿਰ ਉਹਨਾਂ ਦਾ ਨਾਸ ਨਾ ਕਰ ਦੇ ।
Jeremiah 11:11 in Panjabi 11 ਇਸੇ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਉੱਤੇ ਬਦੀ ਲਿਆ ਰਿਹਾ ਹਾਂ ਜਿਸ ਤੋਂ ਉਹ ਨਿੱਕਲ ਨਾ ਸਕਣਗੇ । ਭਾਵੇਂ ਉਹ ਮੇਰੇ ਵੱਲ ਚਿੱਲਾਉਣ, ਮੈਂ ਉਹਨਾਂ ਦੀ ਨਾ ਸੁਣਾਂਗਾ
Jeremiah 15:2 in Panjabi 2 ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ ? ਤਾਂ ਤੂੰ ਉਹਨਾਂ ਨੂੰ ਆਖ, ਯਹੋਵਾਹ ਐਉਂ ਆਖਦਾ ਹੈ, - ਜਿਹੜੇ ਮੌਤ ਲਈ ਹਨ ਉਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ ਉਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ ਉਹ ਕਾਲ ਵੱਲ, ਜਿਹੜੇ ਕੈਦ ਲਈ ਹਨ ਉਹ ਕੈਦ ਵੱਲ ਚਲੇ ਜਾਣ ।
Jeremiah 16:4 in Panjabi 4 ਉਹ ਮੌਤ ਵਾਲੀਆਂ ਬਿਮਾਰੀਆਂ ਨਾਲ ਮਰਨਗੇ । ਨਾ ਕੋਈ ਵਿਰਲਾਪ ਕਰੇਗਾ, ਨਾ ਉਹ ਦੱਬੇ ਜਾਣਗੇ, - ਉਹ ਭੂਮੀ ਉੱਤੇ ਰੂੜੀ ਵਾਂਗੂੰ ਹੋਣਗੇ, ਉਹ ਤਲਵਾਰ ਅਤੇ ਕਾਲ ਨਾਲ ਮੁੱਕ ਜਾਣਗੇ, ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦੇ ਖਾਣ ਲਈ ਹੋਣਗੀਆਂ ।
Jeremiah 21:7 in Panjabi 7 ਇਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਇਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਰਾਜਾ ਨਬੂਕਦਰੱਸਰ ਦੇ ਹੱਥ ਵਿੱਚ ਅਤੇ ਉਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਉਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ । ਉਹ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ । ਉਹ ਉਹਨਾਂ ਉੱਤੇ ਨਾ ਤਰਸ ਖਾਏਗਾ, ਨਾ ਉਹ ਉਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ ।
Jeremiah 24:10 in Panjabi 10 ਮੈਂ ਉਹਨਾਂ ਵਿੱਚ ਤਲਵਾਰ, ਕਾਲ ਅਤੇ ਬਵਾ ਨੂੰ ਭੇਜਾਂਗਾ ਇੱਥੋਂ ਤੱਕ ਕਿ ਉਸ ਭੋਂ ਉੱਤੋਂ ਜਿਹੜੀ ਮੈਂ ਉਹਨਾਂ ਨੂੰ ਅਤੇ ਉਹਨਾਂ ਦੇ ਪਿਉ-ਦਾਦਿਆਂ ਨੂੰ ਦਿੱਤੀ ਸੀ ਉਹ ਮੁੱਕ ਜਾਣ ।
Jeremiah 29:17 in Panjabi 17 ਵੇਖੋ,ਮੈਂ ਉਹਨਾਂ ਲਈ ਤਲਵਾਰ, ਕਾਲ ਅਤੇ ਬਵਾ ਨੂੰ ਘੱਲਾਂਗਾ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਉਹਨਾਂ ਨੂੰ ਸੜੀਆਂ ਹੋਈਆਂ ਹਜੀਰਾਂ ਵਾਂਗੂੰ ਬਣਾਵਾਂਗਾ ਜਿਹੜੀਆਂ ਖਰਾਬ ਹੋਣ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂ
Ezekiel 5:12 in Panjabi 12 ਤੇਰਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ । ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ ।
Ezekiel 8:18 in Panjabi 18 ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ ।
Ezekiel 14:21 in Panjabi 21 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਨਾਲੇ ਜੇ ਮੈਂ ਆਪਣੇ ਚਾਰ ਭਿਆਨਕ ਨਿਆਂ ਅਰਥਾਤ ਤਲਵਾਰ, ਕਾਲ, ਬੁਰੇ ਦਰਿੰਦੇ ਅਤੇ ਮਰੀ ਯਰੂਸ਼ਲਮ ਉੱਤੇ ਭੇਜਾਂ, ਕਿ ਉਸ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਣ,
Micah 3:4 in Panjabi 4 ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ, ਪਰ ਉਹ ਉਹਨਾਂ ਨੂੰ ਉੱਤਰ ਨਾ ਦੇਵੇਗਾ, ਸਗੋਂ ਉਸ ਸਮੇਂ ਉਹ ਆਪਣਾ ਮੂੰਹ ਉਹਨਾਂ ਤੋਂ ਲੁਕਾ ਲਵੇਗਾ, ਕਿਉਂ ਜੋ ਉਹਨਾਂ ਨੇ ਭੈੜੇ ਕੰਮ ਕੀਤੇ ਹਨ ।
Zechariah 7:13 in Panjabi 13 ਤਦ ਜਿਵੇਂ ਉਹ ਨੇ ਪੁਕਾਰਿਆ ਅਤੇ ਉਹਨਾਂ ਨੇ ਨਾ ਸੁਣਿਆ, ਉਸੇ ਤਰ੍ਹਾਂ ਹੀ ਉਹ ਪੁਕਾਰਨਗੇ ਅਤੇ ਮੈਂ ਨਾ ਸੁਣਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ।