Jeremiah 14:21 in Panjabi 21 ਆਪਣੇ ਨਾਮ ਦੇ ਨਮਿੱਤ ਸਾਡੀ ਨਿੰਦਿਆ ਨਾ ਕਰ, ਆਪਣੇ ਪਰਤਾਪਵਾਨ ਸਿੰਘਾਸਨ ਦੀ ਨਿਰਾਦਰੀ ਨਾ ਕਰ, ਚੇਤੇ ਕਰ ਅਤੇ ਆਪਣਾ ਨੇਮ ਸਾਡੇ ਨਾਲੋਂ ਨਾ ਤੋੜ ।
Other Translations King James Version (KJV) Do not abhor us, for thy name's sake, do not disgrace the throne of thy glory: remember, break not thy covenant with us.
American Standard Version (ASV) Do not abhor `us', for thy name's sake; do not disgrace the throne of thy glory: remember, break not thy covenant with us.
Bible in Basic English (BBE) Do not be turned from us in disgust, because of your name; do not put shame on the seat of your glory: keep us in mind, let not your agreement with us be broken.
Darby English Bible (DBY) For thy name's sake, do not spurn [us], do not disgrace the throne of thy glory: remember, break not thy covenant with us.
World English Bible (WEB) Do not abhor [us], for your name's sake; do not disgrace the throne of your glory: remember, don't break your covenant with us.
Young's Literal Translation (YLT) Do not despise, for Thy name's sake, Dishonour not the throne of Thine honour, Remember, break not Thy covenant with us.
Cross Reference Exodus 32:13 in Panjabi 13 ਤੂੰ ਆਪਣੇ ਸੇਵਕ ਅਬਰਾਹਾਮ, ਇਸਹਾਕ ਅਤੇ ਇਸਰਾਏਲ ਨੂੰ ਚੇਤੇ ਕਰ ਜਿਨ੍ਹਾਂ ਨਾਲ ਤੂੰ ਆਪਣੀ ਹੀ ਸਹੁੰ ਖਾ ਕੇ ਆਖਿਆ ਸੀ ਕਿ ਮੈਂ ਤੁਹਾਡੀ ਸੰਤਾਨ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਇਹ ਸਾਰਾ ਦੇਸ ਜਿਸ ਦੇ ਲਈ ਮੈਂ ਆਖਿਆ ਹੈ ਮੈਂ ਉਹ ਤੁਹਾਡੀ ਸੰਤਾਨ ਨੂੰ ਦੇਵਾਂਗਾ ਅਤੇ ਉਹ ਸਦਾ ਲਈ ਉਹ ਦੇ ਅਧਿਕਾਰੀ ਹੋਣਗੇ ।
Leviticus 26:11 in Panjabi 11 ਅਤੇ ਮੈਂ ਆਪਣਾ ਡੇਰਾ ਤੁਹਾਡੇ ਵਿਚਕਾਰ ਖੜ੍ਹਾ ਕਰਾਂਗਾ ਅਤੇ ਮੇਰਾ ਜੀਅ ਤੁਹਾਨੂੰ ਮਾੜੇ ਨਾ ਸਮਝੇਗਾ ।
Leviticus 26:42 in Panjabi 42 ਤਦ ਜਿਹੜਾ ਨੇਮ ਮੈਂ ਯਾਕੂਬ ਦੇ ਨਾਲ ਅਤੇ ਜਿਹੜਾ ਨੇਮ ਮੈਂ ਇਸਹਾਕ ਦੇ ਨਾਲ ਅਤੇ ਅਬਰਾਹਾਮ ਦੇ ਨਾਲ ਬੰਨ੍ਹਿਆ ਸੀ, ਉਸ ਨੂੰ ਯਾਦ ਕਰਾਂਗਾ ਅਤੇ ਉਸ ਦੇਸ਼ ਨੂੰ ਵੀ ਮੈਂ ਯਾਦ ਕਰਾਂਗਾ ।
Deuteronomy 32:19 in Panjabi 19 ਯਹੋਵਾਹ ਨੇ ਵੇਖਿਆ ਅਤੇ ਉਨ੍ਹਾਂ ਤੋਂ ਘਿਰਣਾ ਕੀਤੀ, ਕਿਉਂਕਿ ਉਸ ਦੇ ਪੁੱਤਰਾਂ-ਧੀਆਂ ਨੇ ਉਸ ਨੂੰ ਉਕਸਾਇਆ ।
Psalm 51:11 in Panjabi 11 ਮੈਨੂੰ ਆਪਣੇ ਹਜੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ !
Psalm 74:2 in Panjabi 2 ਆਪਣੀ ਪਰਜਾ ਨੂੰ ਜਿਸ ਨੂੰ ਤੂੰ ਮੁੱਢ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਿਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾਂ ਹੈ ।
Psalm 74:18 in Panjabi 18 ਹੇ ਯਹੋਵਾਹ, ਤੂੰ ਇਹ ਨੂੰ ਚੇਤੇ ਰੱਖ ਕਿ ਵੈਰੀ ਨੇ ਨਿੰਦਿਆ ਕੀਤੀ, ਅਤੇ ਮੂਰਖ ਲੋਕਾਂ ਨੇ ਤੇਰੇ ਨਾਮ ਉੱਤੇ ਕੁਫ਼ਰ ਬਕਿਆ ਹੈ !
Psalm 79:9 in Panjabi 9 ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ ।
Psalm 89:39 in Panjabi 39 ਤੂੰ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੂੰ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ,
Psalm 106:40 in Panjabi 40 ਇਉਂ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਅਤੇ ਉਹ ਨੇ ਆਪਣੀ ਮਿਰਾਸ ਤੋਂ ਘਿਣ ਕੀਤੀ ।
Psalm 106:45 in Panjabi 45 ਉਹ ਨੇ ਉਨ੍ਹਾਂ ਲਈ ਆਪਣੇ ਨੇਮ ਨੂੰ ਚੇਤੇ ਕੀਤਾ, ਅਤੇ ਆਪਣੀ ਬੇਹੱਦ ਦਯਾ ਦੇ ਕਾਰਨ ਉਨ੍ਹਾਂ ਉੱਤੇ ਤਰਸ ਖਾਧਾ ।
Isaiah 64:9 in Panjabi 9 ਹੇ ਯਹੋਵਾਹ, ਤੂੰ ਅੱਤ ਕ੍ਰੋਧਵਾਨ ਨਾ ਹੋ, ਨਾ ਸਾਡੀ ਬਦੀ ਨੂੰ ਸਦਾ ਲਈ ਯਾਦ ਰੱਖ । ਵੇਖ, ਧਿਆਨ ਦੇ, ਅਸੀਂ ਬੇਨਤੀ ਕਰਦੇ ਹਾਂ, ਕਿਉਂ ਜੋ ਅਸੀਂ ਸਾਰੇ ਤੇਰੀ ਪਰਜਾ ਹਾਂ ।
Jeremiah 3:17 in Panjabi 17 ਉਸ ਵੇਲੇ ਉਹ ਯਰੂਸ਼ਲਮ ਨੂੰ “ ਯਹੋਵਾਹ ਦਾ ਸਿੰਘਾਸਣ “ ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ । ਉਹ ਫਿਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ
Jeremiah 14:7 in Panjabi 7 ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨੇਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ ਫੇਰੀਆਂ ਬਹੁਤ ਹਨ, ਅਸੀਂ ਤੇਰਾ ਪਾਪ ਕੀਤਾ ।
Jeremiah 14:19 in Panjabi 19 ਕੀ ਤੂੰ ਯਹੂਦਾਹ ਨੂੰ ਉੱਕਾ ਹੀ ਰੱਦ ਕੀਤਾ ਹੈ ? ਕੀ ਤੇਰੀ ਜਾਨ ਨੂੰ ਸੀਯੋਨ ਤੋਂ ਘਿਣ ਆਉਂਦੀ ਹੈ ? ਤੂੰ ਸਾਨੂੰ ਕਿਉਂ ਮਾਰਿਆ ਕੁੱਟਿਆ ਹੈ, ਕਿ ਸਾਡੇ ਲਈ ਕੋਈ ਇਲਾਜ ਨਹੀਂ ? ਅਸੀਂ ਸ਼ਾਂਤੀ ਨੂੰ ਉਡੀਕਿਆ ਪਰ ਭਲਿਆਈ ਹੈ ਨਹੀਂ, ਅਰੋਗਤਾ ਦੇ ਵੇਲੇ ਲਈ ਵੀ ਪਰ ਵੇਖੋ, ਹੌਲ ਸੀ ।
Jeremiah 17:12 in Panjabi 12 ਇੱਕ ਪਰਤਾਪ ਵਾਲਾ ਸਿੰਘਾਸਣ ਆਦ ਤੋਂ ਉੱਚਿਆਈ ਤੋਂ ਥਾਪਿਆ ਹੋਇਆ ਸਾਡਾ ਪਵਿੱਤਰ ਸਥਾਨ ਹੈ ।
Lamentations 1:10 in Panjabi 10 ਵਿਰੋਧੀ ਨੇ ਆਪਣਾ ਹੱਥ ਉਸ ਦੀਆਂ ਮਨਭਾਉਣੀਆਂ ਵਸਤਾਂ ਉੱਤੇ ਵਧਾਇਆ ਹੈ, ਉਹ ਨੇ ਵੇਖਿਆ ਹੈ ਕਿ ਪਰਾਈਆਂ ਕੌਮਾਂ ਉਹ ਦੇ ਪਵਿੱਤਰ ਸਥਾਨ ਵਿੱਚ ਵੜੀਆਂ ਹਨ, ਜਿਨ੍ਹਾਂ ਲਈ ਤੂੰ ਹੁਕਮ ਦਿੱਤਾ ਸੀ ਕਿ ਉਹ ਤੇਰੀ ਸਭਾ ਵਿੱਚ ਨਾ ਵੜਨ ।
Lamentations 2:6 in Panjabi 6 ਉਸ ਨੇ ਆਪਣੇ ਤੰਬੂ ਨੂੰ ਬਾਗ਼ ਦੀ ਮਚਾਨ ਵਾਂਗੂੰ ਢਾਹ ਸੁੱਟਿਆ, ਉਸ ਨੇ ਆਪਣੀ ਮੰਡਲੀ ਦੇ ਸਥਾਨ ਨੂੰ ਬਰਬਾਦ ਕਰ ਦਿੱਤਾ, ਯਹੋਵਾਹ ਨੇ ਸੀਯੋਨ ਵਿੱਚ ਠਹਿਰਾਏ ਹੋਏ ਪਰਬਾਂ ਅਤੇ ਸਬਤ ਨੂੰ ਵਿਸਾਰ ਦਿੱਤਾ, ਅਤੇ ਆਪਣੇ ਭੜਕਦੇ ਹੋਏ ਕ੍ਰੋਧ ਵਿੱਚ ਰਾਜਾ ਅਤੇ ਜਾਜਕ ਨੂੰ ਤੁੱਛ ਜਾਣਿਆ ।
Lamentations 2:20 in Panjabi 20 ਹੇ ਯਹੋਵਾਹ, ਵੇਖ ! ਅਤੇ ਧਿਆਨ ਦੇ ਕਿ ਤੂੰ ਅਜਿਹਾ ਦੁੱਖ ਕਿਸਨੂੰ ਦਿੱਤਾ ਹੈ ? ਕੀ ਇਸਤਰੀਆਂ ਆਪਣਾ ਫਲ ਅਰਥਾਤ ਆਪਣੇ ਲਾਡਲੇ ਬੱਚਿਆਂ ਨੂੰ ਖਾਣ ? ਹੇ ਪ੍ਰਭੂ ! ਕੀ ਜਾਜਕ ਅਤੇ ਨਬੀ ਤੇਰੇ ਪਵਿੱਤਰ ਸਥਾਨ ਵਿੱਚ ਵੱਢੇ ਜਾਣ ?
Ezekiel 7:20 in Panjabi 20 ਉਹਨਾਂ ਨੇ ਆਪਣੇ ਸੋਹਣੇ ਗਹਿਣੇ ਹੰਕਾਰ ਲਈ ਵਰਤੇ ਅਤੇ ਉਹਨਾਂ ਨੇ ਉਹਨਾਂ ਦੇ ਨਾਲ ਆਪਣੀਆਂ ਘਿਣਾਉਣੀਆਂ ਮੂਰਤਾਂ ਅਤੇ ਭੈੜੀਆਂ ਵਸਤਾਂ ਬਣਾਈਆਂ, ਇਸ ਲਈ ਮੈਂ ਉਸ ਨੂੰ ਉਹਨਾਂ ਦੇ ਲਈ ਅਸ਼ੁੱਧ ਵਸਤੂ ਠਹਿਰਾਇਆ ।
Ezekiel 24:21 in Panjabi 21 ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭ੍ਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ ।
Ezekiel 36:22 in Panjabi 22 ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੀ ਲਈ ਨਹੀਂ ਸਗੋਂ ਆਪਣੇ ਪਵਿੱਤਰ ਨਾਮ ਦੇ ਲਈ, ਜਿਸ ਨੂੰ ਤੁਸੀਂ ਉਹਨਾਂ ਕੌਮਾਂ ਦੇ ਵਿੱਚ ਜਿੱਥੇ ਤੁਸੀਂ ਗਏ ਸੀ, ਪਲੀਤ ਕੀਤਾ ਇਹ ਕਰਦਾ ਹਾਂ ।
Ezekiel 39:25 in Panjabi 25 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੁਣ ਮੈਂ ਯਾਕੂਬ ਨੂੰ ਗੁਲਾਮੀ ਤੋਂ ਫੇਰ ਲਿਆਵਾਂਗਾ ਅਤੇ ਇਸਰਾਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ । ਮੈਂ ਆਪਣੇ ਪਵਿੱਤਰ ਨਾਮ ਦੇ ਲਈ ਅਣਖੀ ਹੋਵਾਂਗਾ ।
Ezekiel 43:7 in Panjabi 7 ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਮੇਰੇ ਸਿੰਘਾਸਣ ਦਾ ਥਾਂ ਹੈ ਅਤੇ ਮੇਰੇ ਪੈਰਾਂ ਦੀ ਕੁਰਸੀ ਹੈ, ਜਿੱਥੇ ਮੈਂ ਇਸਰਾਏਲੀਆਂ ਦੇ ਵਿਚਕਾਰ ਸਦਾ ਲਈ ਵੱਸਾਂਗਾ ਅਤੇ ਇਸਰਾਏਲ ਦਾ ਘਰਾਣਾ ਅਤੇ ਉਹਨਾਂ ਦੇ ਰਾਜਾ ਫੇਰ ਕਦੇ ਮੇਰੇ ਪਵਿੱਤਰ ਨਾਮ ਨੂੰ ਆਪਣੇ ਵਿਭਚਾਰ ਨਾਲ ਅਤੇ ਆਪਣੇ ਰਾਜਿਆਂ ਦੀਆਂ ਲਾਸ਼ਾਂ ਨਾਲ, ਉਹਨਾਂ ਦੀਆਂ ਉੱਚਿਆਈਆਂ ਵਿੱਚ ਭ੍ਰਿਸ਼ਟ ਨਾ ਕਰਨਗੇ ।
Daniel 8:11 in Panjabi 11 ਸਗੋਂ ਉਸ ਨੇ ਸੈਨਾ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿਤਰ ਸਥਾਨ ਢਾਇਆ ਗਿਆ ।
Daniel 9:7 in Panjabi 7 ਹੇ ਪ੍ਰਭੂ, ਤੂੰ ਧਰਮੀ ਹੈ, ਪਰ ਸਾਡੇ ਲਈ ਅੱਜ ਦੇ ਦਿਨ ਸ਼ਰਮਿੰਦਗੀ ਦੀ ਗੱਲ ਹੈ, ਯਹੂਦਾਹ ਦੇ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ, ਉਹਨਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੂੰ ਉਹਨਾਂ ਦੇ ਔਗੁਣਾਂ ਦੇ ਕਾਰਨ ਜੋ ਉਹਨਾਂ ਨੇ ਤੇਰੇ ਅੱਗੇ ਕੀਤੇ, ਤੂੰ ਉਹਨਾਂ ਨੂੰ ਖਿੰਡਾ ਦਿੱਤਾ ।
Daniel 9:15 in Panjabi 15 ਹੁਣ ਹੇ ਪ੍ਰਭੂ ਸਾਡੇ ਪਰਮੇਸ਼ੁਰ, ਜਿਸ ਬਲਵੰਤ ਬਾਂਹ ਨਾਲ ਆਪਣੀ ਪਰਜਾ ਨੂੰ ਮਿਸਰ ਦੇ ਦੇਸ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਤੂੰ ਆਪਣਾ ਨਾਮ ਵੱਡਾ ਕੀਤਾ ਜਿਵੇਂ ਅੱਜ ਦੇ ਦਿਨ ਹੈ, ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ !
Amos 6:8 in Panjabi 8 ਪ੍ਰਭੂ ਯਹੋਵਾਹ ਨੇ ਆਪਣੀ ਹੀ ਸੌਂਹ ਖਾਧੀ ਹੈ, ਸੈਨਾਂ ਦਾ ਪਰਮੇਸ਼ੁਰ ਯਹੋਵਾਹ ਫ਼ਰਮਾਉਂਦਾ ਹੈ, “ਮੈਂ ਯਾਕੂਬ ਦੇ ਹੰਕਾਰ ਤੋਂ ਘਿਰਣਾ ਕਰਦਾ ਹਾਂ ਅਤੇ ਉਸ ਦੇ ਗੜ੍ਹਾਂ ਤੋਂ ਵੈਰ ਰੱਖਦਾ ਹਾਂ, ਇਸ ਲਈ ਮੈਂ ਸ਼ਹਿਰ ਅਤੇ ਜੋ ਕੁਝ ਉਸ ਵਿੱਚ ਹੈ, ਸਭ ਵੈਰੀ ਦੇ ਹਵਾਲੇ ਕਰ ਦਿਆਂਗਾ ।”
Zechariah 11:10 in Panjabi 10 ਤਾਂ ਮੈਂ ਆਪਣੀ “ਮਨੋਹਰਤਾ” ਲਾਠੀ ਲਈ ਅਤੇ ਉਹ ਦੇ ਟੁਕੜੇ ਕਰ ਦਿੱਤੇ, ਤਾਂ ਕਿ ਮੈਂ ਆਪਣੇ ਨੇਮ ਨੂੰ ਜਿਹੜਾ ਮੈਂ ਸਾਰੀਆਂ ਕੌਮਾਂ ਨਾਲ ਬੰਨ੍ਹਿਆ ਹੋਇਆ ਸੀ, ਤੋੜ ਲਵਾਂ ।
Luke 1:72 in Panjabi 72 ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ,
Luke 21:24 in Panjabi 24 ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ ।
Ephesians 2:7 in Panjabi 7 ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ !
Hebrews 8:6 in Panjabi 6 ਪਰ ਹੁਣ ਮਸੀਹ ਨੂੰ ਹੋਰ ਵੀ ਚੰਗੀ ਸੇਵਕਾਈ ਮਿਲੀ ਕਿਉਂਕਿ ਉਹ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ ।
Revelation 11:2 in Panjabi 2 ਅਤੇ ਉਸ ਵਿਹੜੇ ਨੂੰ ਜਿਹੜਾ ਹੈਕਲ ਤੋਂ ਬਾਹਰ ਹੈ ਛੱਡ ਦੇ ਅਤੇ ਉਹ ਨੂੰ ਨਾ ਮਿਣ, ਕਿਉਂਕਿ ਉਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ ਅਤੇ ਉਹ ਪਵਿੱਤਰ ਨਗਰੀ ਨੂੰ ਬਤਾਲੀਆਂ ਮਹੀਨਿਆਂ ਤੱਕ ਲਤਾੜਨਗੀਆਂ ।