Jeremiah 14:22 in Panjabi 22 ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸੱਕਦੀ ਹੈ ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ ।
Other Translations King James Version (KJV) Are there any among the vanities of the Gentiles that can cause rain? or can the heavens give showers? art not thou he, O LORD our God? therefore we will wait upon thee: for thou hast made all these things.
American Standard Version (ASV) Are there any among the vanities of the nations that can cause rain? or can the heavens give showers? art not thou he, O Jehovah our God? therefore we will wait for thee; for thou hast made all these things.
Bible in Basic English (BBE) Are any of the false gods of the nations able to make rain come? are the heavens able to give showers? are you not he, O Lord our God? so we will go on waiting for you, for you have done all these things.
Darby English Bible (DBY) Are there any among the vanities of the nations that can cause rain? or can the heavens give showers? Art not thou HE, Jehovah, our God? And we wait upon thee; for thou hast made all these things.
World English Bible (WEB) Are there any among the vanities of the nations that can cause rain? or can the sky give showers? Aren't you he, Yahweh our God? therefore we will wait for you; for you have made all these things.
Young's Literal Translation (YLT) Are there among the vanities of the nations any causing rain? And do the heavens give showers? Art not Thou He, O Jehovah our God? And we wait for thee, for Thou -- Thou hast done all these!
Cross Reference Deuteronomy 28:12 in Panjabi 12 ਯਹੋਵਾਹ ਤੁਹਾਡੇ ਲਈ ਆਪਣਾ ਚੰਗਾ ਅਕਾਸ਼ ਰੂਪੀ ਭੰਡਾਰ ਖੋਲ੍ਹੇਗਾ ਕਿ ਵੇਲੇ ਸਿਰ ਤੁਹਾਡੀ ਧਰਤੀ ਉੱਤੇ ਮੀਂਹ ਵਰ੍ਹਾਵੇ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦੇਵੇ । ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਆਪ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ ।
Deuteronomy 32:21 in Panjabi 21 ਇਨ੍ਹਾਂ ਨੇ ਮੈਨੂੰ ਉਸ ਵਸਤੂ ਤੋਂ ਈਰਖਾਲੂ ਕੀਤਾ ਜੋ ਪਰਮੇਸ਼ੁਰ ਹੈ ਹੀ ਨਹੀਂ, ਉਨ੍ਹਾਂ ਨੇ ਆਪਣੀਆਂ ਵਿਅਰਥ ਗੱਲਾਂ ਨਾਲ ਮੈਨੂੰ ਗੁੱਸੇ ਦੁਆਇਆ, ਮੈਂ ਵੀ ਉਨ੍ਹਾਂ ਨੂੰ ਅਜਿਹੀ ਕੌਮ ਤੋਂ ਈਰਖਾ ਕਰਾਵਾਂਗਾ ਜੋ ਮੇਰੀ ਨਹੀਂ ਹੈ, ਮੈਂ ਇੱਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸਾ ਦੁਆਵਾਂਗਾ,
1 Kings 8:36 in Panjabi 36 ਤਦ ਤੂੰ ਸਵਰਗੋਂ ਸੁਣ ਕੇ ਆਪਣੇ ਦਾਸਾਂ ਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਤਾਂ ਜੋ ਤੂੰ ਉਨ੍ਹਾਂ ਨੂੰ ਉਹ ਚੰਗਾ ਰਾਹ ਜਿਹ ਦੇ ਵਿੱਚ ਉਨ੍ਹਾਂ ਨੂੰ ਤੁਰਨਾ ਚਾਹੀਦਾ ਹੈ ਸਿਖਾਵੇਂ ਅਤੇ ਆਪਣੀ ਧਰਤੀ ਉੱਤੇ ਜੋ ਤੂੰ ਆਪਣੀ ਪਰਜਾ ਨੂੰ ਮਿਲਖ ਵਿੱਚ ਦਿੱਤੀ ਹੈ ਮੀਂਹ ਵਰਸਾਵੇਂ ।
1 Kings 17:1 in Panjabi 1 ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ ।
1 Kings 17:14 in Panjabi 14 ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਨਾ ਤੌਲੇ ਦਾ ਆਟਾ ਮੁੱਕੇਗਾ ਨਾ ਕੁੱਜੀ ਦਾ ਤੇਲ ਘਟੇਗਾ ਜਿੰਨਾ ਚਿਰ ਯਹੋਵਾਹ ਜ਼ਮੀਨ ਉੱਤੇ ਮੀਂਹ ਨਾ ਪਾਵੇ ।
1 Kings 18:1 in Panjabi 1 ਬਹੁਤ ਦਿਨਾਂ ਤੋਂ ਮਗਰੋਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਸਾਲ ਵਿੱਚ ਆਇਆ ਕਿ ਜਾ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ ।
1 Kings 18:39 in Panjabi 39 ਜਦ ਲੋਕਾਂ ਨੇ ਇਹ ਵੇਖਿਆ ਤਦ ਉਹ ਮੂੰਹਾਂ ਭਰ ਡਿੱਗੇ ਅਤੇ ਆਖਿਆ, ਯਹੋਵਾਹ ਉਹੋ ਪਰਮੇਸ਼ੁਰ ਹੈ ! ਯਹੋਵਾਹ ਉਹੋ ਪਰਮੇਸ਼ੁਰ ਹੈ !
Job 5:10 in Panjabi 10 ਜਿਹੜਾ ਮੀਂਹ ਧਰਤੀ ਉੱਤੇ ਪਾਉਂਦਾ ਹੈ, ਅਤੇ ਖੇਤਾਂ ਉੱਤੇ ਪਾਣੀ ਵਰਸਾਉਂਦਾ ਹੈ,
Job 38:26 in Panjabi 26 ਤਾਂ ਜੋ ਮਨੁੱਖਾਂ ਤੋਂ ਖ਼ਾਲੀ ਧਰਤੀ ਉੱਤੇ ਮੀਂਹ ਵਰ੍ਹਾਵੇ, ਉਜਾੜ ਉੱਤੇ ਜਿੱਥੇ ਕੋਈ ਆਦਮੀ ਨਹੀਂ,
Psalm 25:3 in Panjabi 3 ਜਿੰਨ੍ਹੇ ਤੈਂਨੂੰ ਤਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ ਮੱਲੀ ਧੋਖਾ ਦਿੰਦੇ ਹਨ ।
Psalm 25:21 in Panjabi 21 ਖਰਿਆਈ ਅਤੇ ਸਿਧਿਆਈ ਮੇਰੀ ਰੱਖਿਆ ਕਰਨ, ਕਿਉਂ ਜੋ ਮੈਂ ਤੈਂਨੂੰ ਤੱਕਦਾ ਰਹਿੰਦਾ ਹਾਂ ।
Psalm 27:14 in Panjabi 14 ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ !
Psalm 74:1 in Panjabi 1 ਆਸਾਫ਼ ਦਾ ਮਸ਼ਕੀਲ ਹੇ ਪਰਮੇਸ਼ੁਰ, ਤੂੰ ਸਾਨੂੰ ਸਦਾ ਲਈ ਕਿਉਂ ਤਿਆਗ ਦਿੱਤਾ ? ਤੇਰੀ ਜੂਹ ਦੀਆਂ ਭੇਡਾਂ ਉੱਤੇ ਤੇਰੇ ਕ੍ਰੋਧ ਦਾ ਧੂੰਆ ਕਿਉਂ ਉੱਠਦਾ ਹੈ ?
Psalm 130:5 in Panjabi 5 ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ ।
Psalm 135:7 in Panjabi 7 ਉਹ ਧਰਤੀ ਦੀਆਂ ਹੱਦਾਂ ਤੋਂ ਭਾਫ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ,
Psalm 147:8 in Panjabi 8 ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ ।
Isaiah 30:18 in Panjabi 18 ਇਸ ਲਈ ਯਹੋਵਾਹ ਉਡੀਕਦਾ ਹੈ ਕਿ ਉਹ ਤੁਹਾਡੇ ਉੱਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਤਾਂ ਜੋ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਉਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ !
Isaiah 30:23 in Panjabi 23 ਉਹ ਉਸ ਬੀਜ ਲਈ ਜਿਹੜਾ ਤੁਸੀਂ ਜ਼ਮੀਨ ਵਿੱਚ ਬੀਜੋਗੇ ਮੀਂਹ ਘੱਲੇਗਾ, ਨਾਲੇ ਜ਼ਮੀਨ ਦੀ ਪੈਦਾਵਾਰ ਤੋਂ ਜਿਹੜੀ ਰੋਟੀ ਮਿਲੇਗੀ ਉਹ ਉੱਤਮ ਅਤੇ ਵਧੇਰੀ ਹੋਵੇਗੀ । ਉਸ ਦਿਨ ਤੇਰਾ ਵੱਗ ਖੁੱਲ੍ਹੀ ਜੂਹ ਵਿੱਚ ਚੁਗੇਗਾ ।
Isaiah 41:29 in Panjabi 29 ਵੇਖੋ, ਉਹ ਸਭ ਦੇ ਸਭ ਵਿਅਰਥ ਹਨ, ਉਹਨਾਂ ਦੇ ਕੰਮ ਕੁਝ ਵੀ ਨਹੀਂ ਹਨ, ਉਹਨਾਂ ਦੀਆਂ ਢਾਲੀਆਂ ਹੋਈਆਂ ਮੂਰਤਾਂ ਹਵਾ ਅਤੇ ਫੋਕਟ ਹੀ ਹਨ ।
Isaiah 44:12 in Panjabi 12 ਲੋਹਾਰ ਆਪਣਾ ਸੰਦ ਤਿੱਖਾ ਕਰਦਾ ਹੈ, ਉਹ ਕੋਲਿਆਂ ਨਾਲ ਕੰਮ ਕਰਦਾ, ਅਤੇ ਹਥੌੜਿਆਂ ਨਾਲ ਉਹ ਨੂੰ ਘੜਦਾ, ਉਹ ਆਪਣੀ ਬਲਵੰਤ ਬਾਂਹ ਨਾਲ ਉਹ ਨੂੰ ਬਣਾਉਂਦਾ ਹੈ, ਪਰ ਉਹ ਭੁੱਖਾ ਹੋ ਜਾਂਦਾ ਅਤੇ ਉਹ ਦਾ ਬਲ ਘੱਟ ਜਾਂਦਾ ਹੈ, ਉਹ ਪਾਣੀ ਨਹੀਂ ਪੀਂਦਾ ਅਤੇ ਥੱਕ ਜਾਂਦਾ ਹੈ ।
Jeremiah 5:24 in Panjabi 24 ਉਹ ਆਪਣੇ ਮਨ ਵਿੱਚ ਨਹੀਂ ਆਖਦੇ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੀਏ, ਜਿਹੜਾ ਸਾਨੂੰ ਰੁੱਤ ਸਿਰ ਮੀਂਹ ਦਿੰਦਾ ਹੈ, ਪਹਿਲਾ ਅਤੇ ਪਿਛਲਾ ਮੀਂਹ, ਉਹ ਫ਼ਸਲ ਦੇ ਮਿੱਥੇ ਹੋਏ ਹਫ਼ਤਾਂ ਨੂੰ ਸਾਡੇ ਲਈ ਸਾਂਭ ਕੇ ਰੱਖਦਾ ਹੈ ।
Jeremiah 10:13 in Panjabi 13 ਜਦ ਉਹ ਆਪਣੀ ਆਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਚਮਕਾਉਂਦਾ ਹੈ, ਉਹ ਆਪਣੇ ਖ਼ਜਾਨਿਆਂ ਵਿੱਚੋਂ ਹਵਾ ਬਾਹਰ ਕੱਢਦਾ ਹੈ ।
Jeremiah 10:15 in Panjabi 15 ਉਹ ਵਿਅਰਥ ਹਨ, ਉਹ ਧੋਖੇ ਦਾ ਕੰਮ ਹਨ, ਉਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ ।
Jeremiah 16:19 in Panjabi 19 ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, - ਸਾਡੇ ਪਿਉ-ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁੱਝ ਲਾਭ ਨਹੀਂ ।
Jeremiah 51:16 in Panjabi 16 ਜਦ ਉਹ ਆਪਣੀ ਆਵਾਜ ਚੁੱਕਦਾ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਰੌਲਾ ਹੁੰਦਾ, ਉਹ ਧਰਤੀ ਦੇ ਕੰਢਿਆਂ ਤੋਂ ਭਾਫ ਨੂੰ ਚੁੱਕਦਾ ਹੈ, ਉਹ ਮੀਂਹ ਲਈ ਬਿਜਲੀ ਬਣਾਉਂਦਾ ਹੈ, ਉਹ ਆਪਣਿਆ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ ।
Lamentations 3:25 in Panjabi 25 ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, ਉਸ ਦੇ ਲਈ ਯਹੋਵਾਹ ਭਲਾ ਹੈ ।
Joel 2:23 in Panjabi 23 ਹੇ ਸੀਯੋਨ ਦੇ ਲੋਕੋ, ਯਹੋਵਾਹ ਆਪਣੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਓ ਅਤੇ ਅਨੰਦ ਹੋਵੋ ! ਕਿਉਂ ਜੋ ਉਹ ਨੇ ਤੁਹਾਡੇ ਸੁੱਖ ਲਈ ਪਹਿਲੀ ਵਰਖਾ ਦਿੱਤੀ ਹੈ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿੱਛਲੀ ਵਰਖਾ ਵਰ੍ਹਾਈ ਹੈ, ਜਿਵੇਂ ਪਹਿਲਾਂ ਹੁੰਦਾ ਸੀ ।
Amos 4:7 in Panjabi 7 “ਸੋ ਮੈਂ ਵੀ ਤੁਹਾਡੇ ਤੋਂ ਮੀਂਹ ਨੂੰ ਰੋਕ ਰੱਖਿਆ, ਜਦ ਕਿ ਵਾਢੀ ਦੇ ਤਿੰਨ ਮਹੀਨੇ ਰਹਿ ਗਏ ਸਨ, ਮੈਂ ਇੱਕ ਸ਼ਹਿਰ ਉੱਤੇ ਮੀਂਹ ਵਰ੍ਹਾਇਆ ਅਤੇ ਦੂਜੇ ਸ਼ਹਿਰ ਉੱਤੇ ਨਾ ਵਰ੍ਹਾਇਆ, ਇੱਕ ਖੇਤ ਉੱਤੇ ਵਰਖਾ ਪਈ ਅਤੇ ਜਿਸ ਖੇਤ ਉੱਤੇ ਵਰਖਾ ਨਾ ਪਈ ਉਹ ਸੁੱਕ ਗਿਆ ।
Micah 7:7 in Panjabi 7 ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ ।
Habakkuk 3:17 in Panjabi 17 ਭਾਵੇਂ ਹੰਜ਼ੀਰ ਦੇ ਰੁੱਖ ਨਾ ਫਲਣ, ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ, ਭਾਵੇਂ ਜੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ, ਅਤੇ ਖੇਤਾਂ ਵਿੱਚ ਅੰਨ ਨਾ ਉਪਜੇ, ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ, ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ,
Zechariah 10:1 in Panjabi 1 ਯਹੋਵਾਹ ਤੋਂ ਮੀਂਹ ਮੰਗੋ, ਬਹਾਰ ਦੀ ਰੁੱਤ ਦਾ ਮੀਂਹ, ਯਹੋਵਾਹ ਬਿਜਲੀ ਚਮਕਾਉਂਦਾ ਹੈ, ਉਹ ਉਹਨਾਂ ਨੂੰ ਵਾਛੜ ਵਾਲਾ ਮੀਂਹ ਅਤੇ ਹਰੇਕ ਨੂੰ ਖੇਤ ਵਿੱਚ ਸਾਗ ਪੱਤ ਦੇਵੇਗਾ ।
Matthew 5:45 in Panjabi 45 ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ ।
Acts 14:15 in Panjabi 15 ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁੱਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ।