Jeremiah 15:14 in Panjabi 14 ਮੈਂ ਉਹਨਾਂ ਨੂੰ ਤੇਰੇ ਵੈਰੀਆਂ ਦੇ ਨਾਲ ਇੱਕ ਅਜਿਹੇ ਦੇਸ ਵੱਲ ਲੰਘਾ ਦਿਆਂਗਾ ਜਿਹ ਨੂੰ ਤੂੰ ਨਹੀਂ ਜਾਣਦਾ ਕਿਉਂ ਜੋ ਮੇਰੇ ਕ੍ਰੋਧ ਵਿੱਚ ਅੱਗ ਮੱਚ ਉੱਠੀ ਹੈ ਜੋ ਤੁਹਾਡੇ ਉੱਤੇ ਮੱਚੇਗੀ ।
Other Translations King James Version (KJV) And I will make thee to pass with thine enemies into a land which thou knowest not: for a fire is kindled in mine anger, which shall burn upon you.
American Standard Version (ASV) And I will make `them' to pass with thine enemies into a land which thou knowest not; for a fire is kindled in mine anger, which shall burn upon you.
Bible in Basic English (BBE) They will go away with your haters into a land which is strange to you: for my wrath is on fire with a flame which will be burning on you.
Darby English Bible (DBY) and I will make [them] to pass with thine enemies into a land that thou knowest not: for a fire is kindled in mine anger; it shall burn upon you.
World English Bible (WEB) I will make [them] to pass with your enemies into a land which you don't know; for a fire is kindled in my anger, which shall burn on you.
Young's Literal Translation (YLT) And I have caused thine enemies To pass over into the land -- Thou hast not known, For a fire hath been kindled in Mine anger, Against you it doth burn.
Cross Reference Leviticus 26:38 in Panjabi 38 ਤੁਸੀਂ ਵੱਖ-ਵੱਖ ਕੌਮਾਂ ਦੇ ਵਿੱਚ ਮਰ ਜਾਓਗੇ ਅਤੇ ਤੁਹਾਡੇ ਵੈਰੀਆਂ ਦਾ ਦੇਸ਼ ਤੁਹਾਨੂੰ ਨਿਗਲ ਜਾਵੇਗਾ,
Deuteronomy 28:25 in Panjabi 25 ਯਹੋਵਾਹ ਤੁਹਾਨੂੰ ਤੁਹਾਡੇ ਵੈਰੀਆਂ ਦੇ ਅੱਗੇ ਮਰਵਾ ਸੁੱਟੇਗਾ । ਤੁਸੀਂ ਇੱਕ ਰਾਹ ਤੋਂ ਉਨ੍ਹਾਂ ਦੇ ਵਿਰੁੱਧ ਜਾਉਗੇ, ਪਰ ਸੱਤ ਰਾਹਾਂ ਤੋਂ ਹੋ ਕੇ ਉਨ੍ਹਾਂ ਦੇ ਸਾਹਮਣਿਓਂ ਭੱਜੋਗੇ ਅਤੇ ਤੁਸੀਂ ਧਰਤੀ ਦੇ ਸਾਰੇ ਰਾਜਾਂ ਲਈ ਇੱਕ ਡਰਾਉਣਾ ਨਮੂਨਾ ਹੋਵੋਗੇ ।
Deuteronomy 28:36 in Panjabi 36 ਯਹੋਵਾਹ ਤੁਹਾਨੂੰ ਅਤੇ ਤੁਹਾਡੇ ਰਾਜੇ ਨੂੰ ਜਿਸ ਨੂੰ ਤੁਸੀਂ ਆਪਣੇ ਉੱਤੇ ਠਹਿਰਾਓਗੇ, ਇੱਕ ਕੌਮ ਵਿੱਚ ਪਹੁੰਚਾਵੇਗਾ ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ ।
Deuteronomy 28:64 in Panjabi 64 ਯਹੋਵਾਹ ਤੁਹਾਨੂੰ ਸਾਰਿਆਂ ਲੋਕਾਂ ਵਿੱਚ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਖਿਲਾਰ ਦੇਵੇਗਾ ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ ਜਿਹਨਾਂ ਨੂੰ ਨਾ ਤੁਸੀਂ ਅਤੇ ਨਾ ਤੁਹਾਡੇ ਪਿਉ-ਦਾਦਿਆਂ ਜਾਣਦੇ ਸਨ ।
Deuteronomy 29:23 in Panjabi 23 'ਕਿਵੇਂ ਉਹ ਸਾਰੀ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ ਹੈ ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ । ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਵਾਂਗੂੰ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟ ਦਿੱਤਾ ਸੀ,'
Deuteronomy 32:22 in Panjabi 22 ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੀ ਹੈ, ਜਿਹੜੀ ਸਭ ਤੋਂ ਹੇਠਲੇ ਪਤਾਲ ਤੱਕ ਬਲਦੀ ਜਾਂਦੀ ਹੈ, ਅਤੇ ਧਰਤੀ ਨੂੰ ਉਸ ਦੀ ਪੈਦਾਵਾਰ ਸਮੇਤ ਭਸਮ ਕਰਦੀ ਜਾਂਦੀ ਹੈ, ਸਗੋਂ ਪਹਾੜਾਂ ਦੀਆਂ ਨੀਹਾਂ ਨੂੰ ਅੱਗ ਲਾਉਂਦੀ ਹੈ ।
Psalm 21:9 in Panjabi 9 ਤੂੰ ਆਪਣੀ ਹਜ਼ੂਰੀ ਦੇ ਵੇਲੇ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭਸਮ ਕਰ ਦੇਵੇਗੀ ।
Isaiah 42:25 in Panjabi 25 ਇਸ ਲਈ ਉਹ ਨੇ ਉਸ ਉੱਤੇ ਆਪਣੇ ਕ੍ਰੋਧ ਦੀ ਤੇਜ਼ੀ, ਅਤੇ ਲੜਾਈ ਦੀ ਸ਼ਕਤੀ ਪਾ ਦਿੱਤੀ, ਉਹ ਨੇ ਉਸ ਨੂੰ ਆਲਿਓਂ-ਦੁਆਲਿਓਂ ਅੱਗ ਲਾਈ, ਪਰ ਉਸ ਨੇ ਨਾ ਸਮਝਿਆ, ਅਤੇ ਉਸ ਨੂੰ ਸਾੜ ਦਿੱਤਾ, ਪਰ ਉਸ ਨੇ ਦਿਲ ਉੱਤੇ ਨਾ ਲਾਇਆ ।
Isaiah 66:15 in Panjabi 15 ਵੇਖੋ, ਯਹੋਵਾਹ ਅੱਗ ਨਾਲ ਆਵੇਗਾ, ਅਤੇ ਉਹ ਦੇ ਰਥ ਵਾਵਰੋਲੇ ਵਾਂਗੂੰ, ਤਾਂ ਜੋ ਉਹ ਆਪਣਾ ਕ੍ਰੋਧ ਤੇਜ਼ੀ ਨਾਲ, ਅਤੇ ਆਪਣੀ ਤਾੜ ਅੱਗ ਦੀਆਂ ਲਾਟਾਂ ਨਾਲ ਪਾਵੇ,
Jeremiah 4:4 in Panjabi 4 ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ ! ਮਤੇ ਮੇਰਾ ਗੁੱਸਾ ਅੱਗ ਵਾਂਗੂੰ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ ।
Jeremiah 14:18 in Panjabi 18 ਜੇ ਮੈਂ ਬਾਹਰ ਖੇਤ ਵਿੱਚ ਜਾਂਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਉਹ ਨਹੀਂ ਜਾਣਦੇ ।
Jeremiah 15:4 in Panjabi 4 ਮੈਂ ਉਹਨਾਂ ਨੂੰ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਪੁੱਤਰ ਮਨੱਸ਼ਹ ਦੇ ਉਸ ਕੰਮ ਦੇ ਕਾਰਨ ਜੋ ਉਸ ਯਰੂਸ਼ਲਮ ਵਿੱਚ ਕੀਤਾ ਸਾਰੀ ਧਰਤੀ ਦੀਆਂ ਪਾਤਸ਼ਾਹੀਆਂ ਲਈ ਇੱਕ ਭੈ ਹੋਣ ਲਈ ਦਿਆਂਗਾ ।
Jeremiah 16:13 in Panjabi 13 ਇਸ ਲਈ ਮੈਂ ਤੁਹਾਨੂੰ ਇਸ ਦੇਸ ਵਿੱਚੋਂ ਕੱਢ ਕੇ ਇੱਕ ਅਜਿਹੇ ਦੇਸ ਵਿੱਚ ਸੁੱਟਾਂਗਾ ਜਿਹ ਨੂੰ ਨਾ ਤੁਸੀਂ ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਰਾਤ-ਦਿਨ ਪੂਜਾ ਕਰੋਗੇ ਕਿਉਂ ਜੋ ਮੈਂ ਤੁਹਾਡੇ ਉੱਤੇ ਕਿਰਪਾ ਨਾ ਕਰਾਂਗਾ ।
Jeremiah 17:4 in Panjabi 4 ਤੂੰ ਆਪ ਹੀ ਆਪਣੀ ਮਿਰਾਸ ਨੂੰ ਜਿਹੜੀ ਮੈਂ ਤੈਨੂੰ ਦਿੱਤੀ ਛੱਡ ਦੇਵੇਂਗਾ ਅਤੇ ਉਸ ਦੇਸ ਵਿੱਚ ਜਿਹ ਨੂੰ ਤੂੰ ਨਹੀਂ ਜਾਣਦਾ ਮੈਂ ਤੈਥੋਂ ਤੇਰੇ ਵੈਰੀਆਂ ਦੀ ਟਹਿਲ ਕਰਾਵਾਂਗਾ ਕਿਉਂ ਜੋ ਤੁਸੀਂ ਮੇਰੇ ਕ੍ਰੋਧ ਦੀ ਅੱਗ ਭੜਕਾਈ ਹੈ ਜਿਹੜੀ ਸਦਾ ਬਲਦੀ ਰਹੇਗੀ ।
Jeremiah 52:27 in Panjabi 27 ਅਤੇ ਬਾਬਲ ਦੇ ਰਾਜਾ ਨੇ ਉਹਨਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਹਨਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ ।
Amos 5:27 in Panjabi 27 ਇਸ ਲਈ ਮੈਂ ਤੁਹਾਨੂੰ ਦੰਮਿਸਕ ਤੋਂ ਪਰੇ ਗ਼ੁਲਾਮੀ ਵਿੱਚ ਲੈ ਜਾਂਵਾਂਗਾ, ਯਹੋਵਾਹ ਦਾ ਇਹੋ ਬਚਨ ਹੈ, ਜਿਸ ਦਾ ਨਾਮ ਸੈਨਾਂ ਦਾ ਪਰਮੇਸ਼ੁਰ ਹੈ !
Nahum 1:5 in Panjabi 5 ਪਹਾੜ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪਿਘਲ ਜਾਂਦੇ ਹਨ, ਧਰਤੀ ਉਹ ਦੇ ਅੱਗੇ ਕੰਬ ਜਾਂਦੀ ਹੈ, ਜਗਤ ਅਤੇ ਉਸ ਦੇ ਸਾਰੇ ਵਾਸੀ ਵੀ ਉਸ ਦੇ ਅੱਗੇ ਕੰਬ ਜਾਂਦੇ ਹਨ ।
Hebrews 12:29 in Panjabi 29 ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ ।