Jeremiah 15:15 in Panjabi 15 ਹੇ ਯਹੋਵਾਹ, ਤੂੰ ਜਾਣਦਾ ਹੈਂ, ਮੈਨੂੰ ਚੇਤੇ ਕਰ ਅਤੇ ਮੇਰੀ ਖ਼ਬਰ ਲੈ, ਮੇਰੇ ਸਤਾਉਣ ਵਾਲਿਆਂ ਤੋਂ ਮੇਰਾ ਬਦਲਾ ਲੈ । ਆਪਣੀ ਧੀਰਜ ਵਿੱਚੋਂ ਮੈਨੂੰ ਨਾ ਚੁੱਕ ਲਈਂ, ਜਾਣ ਲੈ ਕਿ ਮੈਂ ਤੇਰੇ ਲਈ ਉਲਾਹਮਾ ਝੱਲਿਆ ਹੈ ।
Other Translations King James Version (KJV) O LORD, thou knowest: remember me, and visit me, and revenge me of my persecutors; take me not away in thy longsuffering: know that for thy sake I have suffered rebuke.
American Standard Version (ASV) O Jehovah, thou knowest; remember me, and visit me, and avenge me of my persecutors; take me not away in thy longsuffering: know that for thy sake I have suffered reproach.
Bible in Basic English (BBE) O Lord, you have knowledge: keep me in mind and come to my help, and give their right reward to those who are attacking me; take me not away, for you are slow to be angry: see how I have undergone shame because of you from all those who make little of your word;
Darby English Bible (DBY) Jehovah, thou knowest: remember me, and visit me, and avenge me of my persecutors; in thy long-suffering take me not away: know that for thy sake I bear reproach.
World English Bible (WEB) Yahweh, you know; remember me, and visit me, and avenge me of my persecutors; don't take me away in your longsuffering: know that for your sake I have suffered reproach.
Young's Literal Translation (YLT) Thou, Thou hast known, O Jehovah, Remember me, and inspect me, And take vengeance for me of my pursuers, In Thy long-suffering take me not away, Know -- I have borne for Thee reproach.
Cross Reference Nehemiah 5:19 in Panjabi 19 ਹੇ ਮੇਰੇ ਪਰਮੇਸ਼ੁਰ, ਉਸ ਸਾਰੀ ਭਲਿਆਈ ਲਈ ਜਿਹੜੀ ਮੈਂ ਇਨ੍ਹਾਂ ਲੋਕਾਂ ਨਾਲ ਕੀਤੀ ਹੈ, ਮੈਨੂੰ ਯਾਦ ਰੱਖੀਂ ।
Nehemiah 6:14 in Panjabi 14 “ਹੇ ਮੇਰੇ ਪਰਮੇਸ਼ੁਰ, ਟੋਬੀਯਾਹ ਅਤੇ ਸਨਬੱਲਟ ਨੂੰ ਉਨ੍ਹਾਂ ਦੇ ਇਨ੍ਹਾਂ ਕੰਮਾਂ ਅਨੁਸਾਰ ਅਤੇ ਨੋਆਦਯਾਹ ਨਬੀਆ ਅਤੇ ਬਾਕੀ ਸਾਰੇ ਨਬੀਆਂ ਨੂੰ ਜਿਹੜੇ ਮੈਨੂੰ ਡਰਾਉਣਾ ਚਾਹੁੰਦੇ ਸਨ, ਯਾਦ ਰੱਖ ।”
Nehemiah 13:22 in Panjabi 22 ਮੈਂ ਲੇਵੀਆਂ ਨੂੰ ਹੁਕਮ ਦਿੱਤਾ ਕਿ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਸਬਤ ਦੇ ਦਿਨ ਦੀ ਪਵਿੱਤਰਤਾਈ ਲਈ ਫਾਟਕਾਂ ਦੀ ਰਾਖੀ ਲਈ ਜਾਓ । ਹੇ ਮੇਰੇ ਪਰਮੇਸ਼ੁਰ, ਮੈਨੂੰ ਇਸ ਲਈ ਵੀ ਯਾਦ ਰੱਖ ਅਤੇ ਆਪਣੀ ਵੱਡੀ ਦਯਾ ਦੇ ਅਨੁਸਾਰ ਮੇਰੇ ਉੱਤੇ ਤਰਸ ਖਾ ।
Nehemiah 13:31 in Panjabi 31 ਫਿਰ ਮੈਂ ਲੱਕੜੀ ਦੀਆਂ ਭੇਟਾਂ ਲਿਆਉਣ ਲਈ ਅਤੇ ਪਹਿਲਾ ਫਲ ਦੇਣ ਲਈ ਸਮਾਂ ਠਹਿਰਾ ਦਿੱਤਾ । ਹੇ ਮੇਰੇ ਪਰਮੇਸ਼ੁਰ, ਭਲਿਆਈ ਲਈ ਮੈਨੂੰ ਯਾਦ ਰੱਖ !
Job 10:7 in Panjabi 7 ਭਾਵੇਂ ਤੂੰ ਜਾਣਦਾ ਹੈ ਕਿ ਮੈਂ ਦੋਸ਼ੀ ਨਹੀਂ, ਅਤੇ ਤੇਰੇ ਹੱਥਾਂ ਤੋਂ ਮੈਨੂੰ ਕੋਈ ਛੁਡਾਉਣ ਵਾਲਾ ਨਹੀਂ ।
Psalm 7:3 in Panjabi 3 ਹੇ ਯਹੋਵਾਹ ਮੇਰੇ ਪਰਮੇਸ਼ੁਰ, ਜੇ ਮੇਰੇ ਕੋਲੋਂ ਇਹ ਹੋਇਆ ਹੋਵੇ, ਜੇ ਮੇਰੇ ਹੱਥੋਂ ਬਦੀ ਹੋਈ ਹੋਵੇ,
Psalm 17:3 in Panjabi 3 ਤੂੰ ਮੇਰੇ ਮਨ ਨੂੰ ਜਾਚਿਆ ਹੈ, ਰਾਤ ਨੂੰ ਤੂੰ ਮੈਨੂੰ ਪਰਖਿਆ ਹੈ, ਤੂੰ ਮੈਨੂੰ ਤਾਇਆ ਹੈ ਪਰ ਕੁੱਝ ਨਾ ਲੱਭਾ, ਮੈਂ ਠਾਣ ਲਿਆ ਕਿ ਮੇਰਾ ਮੂੰਹ ਉਲੰਘਣ ਨਾ ਕਰੇ ।
Psalm 39:13 in Panjabi 13 ਮੇਰੇ ਤੋਂ ਅੱਖ ਫੇਰ ਲੈ ਕਿ ਮੈਂ ਟਹਿਕਾਂ, ਇਸ ਤੋਂ ਪਹਿਲਾਂ ਕਿ ਮੈਂ ਚਲਾ ਜਾਂਵਾਂ ਅਤੇ ਫੇਰ ਨਾ ਹੋਵਾਂ ।
Psalm 69:7 in Panjabi 7 ਮੈਂ ਤੇਰੇ ਹੀ ਕਾਰਨ ਨਿੰਦਾ ਸਹੀ, ਲਾਜ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ ।
Psalm 102:24 in Panjabi 24 ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓ ਪੀੜ੍ਹੀ ਤੇਰੇ ਵਰ੍ਹੇ ਹਨ !
Psalm 106:4 in Panjabi 4 ਹੇ ਯਹੋਵਾਹ, ਆਪਣੀ ਪਰਜਾ ਦੇ ਪੱਖਪਾਤ ਵਿੱਚ ਮੈਨੂੰ ਚੇਤੇ ਰੱਖ, ਆਪਣੇ ਬਚਾਓ ਨਾਲ ਮੇਰੀ ਸੁੱਧ ਲੈ,
Psalm 109:26 in Panjabi 26 ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਕਰ ! ਆਪਣੀ ਦਯਾ ਅਨੁਸਾਰ ਮੈਨੂੰ ਬਚਾ,
Psalm 119:84 in Panjabi 84 ਤੇਰੇ ਸੇਵਕ ਦੇ ਦਿਨ ਕਿੰਨੇ ਕੁ ਹਨ ? ਤੂੰ ਕਦੋਂ ਮੇਰਾ ਪਿੱਛਾ ਕਰਨ ਵਾਲਿਆਂ ਦਾ ਨਿਆਂ ਕਰੇਂਗਾ ?
Psalm 119:132 in Panjabi 132 ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ, ਜਿਵੇਂ ਤੂੰ ਆਪਣੇ ਨਾਮ ਦੇ ਪ੍ਰੀਤ ਪਾਲਣ ਵਾਲਿਆਂ ਦੇ ਨਾਲ ਕਰਦਾ ਹੁੰਦਾ ਸੀ ।
Isaiah 38:3 in Panjabi 3 ਅਤੇ ਆਖਿਆ, ਹੇ ਯਹੋਵਾਹ, ਯਾਦ ਕਰੀਂ ਕਿ ਮੈਂ ਕਿਵੇਂ ਤੇਰੇ ਹਜ਼ੂਰ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਸੀ ਉਹੋ ਮੈਂ ਕੀਤਾ ਹੈ । ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ ।
Jeremiah 11:18 in Panjabi 18 ਯਹੋਵਾਹ ਨੇ ਮੈਨੂੰ ਸਮਝਾਇਆ ਅਤੇ ਮੈਂ ਸਮਝ ਗਿਆ, ਤਦ ਤੂੰ ਉਹਨਾਂ ਦੀਆਂ ਕਰਤੂਤਾਂ ਮੈਨੂੰ ਵਿਖਾਈਆਂ ।
Jeremiah 12:3 in Panjabi 3 ਪਰ ਹੇ ਯਹੋਵਾਹ, ਤੂੰ ਮੈਨੂੰ ਜਾਣਦਾ ਹੈ, ਤੂੰ ਮੈਨੂੰ ਦੇਖਦਾ ਹੈਂ ਅਤੇ ਮੇਰਾ ਦਿਲ ਜਿਹੜਾ ਤੇਰੇ ਵੱਲ ਹੈ ਪਰਖਦਾ ਹੈ । ਕੱਟੀ ਜਾਣ ਵਾਲੀ ਭੇਡ ਵਾਂਗੂੰ ਉਹਨਾਂ ਨੂੰ ਧੱਕ ਦੇ, ਅਤੇ ਉਹਨਾਂ ਨੂੰ ਕੱਟੇ ਜਾਣ ਦੇ ਦਿਨ ਲਈ ਵੱਖਰਾ ਕਰ !
Jeremiah 15:10 in Panjabi 10 ਹਾਇ ਮੇਰੇ ਉੱਤੇ ! ਹੇ ਮੇਰੀ ਅੰਮਾ ਕਿ ਤੂੰ ਮੈਨੂੰ ਜਣਿਆ ਜੋ ਸਾਰੇ ਦੇਸ ਲਈ ਇੱਕ ਲੜਾਕਾ ਮਨੁੱਖ ਅਤੇ ਇੱਕ ਫਸਾਦੀ ਮਨੁੱਖ ਹਾਂ । ਨਾ ਮੈਂ ਉਧਾਰ ਦਿੱਤਾ, ਨਾ ਉਧਾਰ ਲਿਆ, ਤਾਂ ਵੀ ਸਾਰੇ ਮੈਨੂੰ ਫਿਟਕਾਰਦੇ ਹਨ !
Jeremiah 17:16 in Panjabi 16 ਮੈਂ ਤੇਰੇ ਪਿੱਛੇ ਆਜੜੀ ਹੋਣ ਲਈ ਸ਼ਤਾਬੀ ਨਹੀਂ ਕੀਤੀ, ਨਾ ਸੋਗ ਦੇ ਦਿਨ ਦੀ ਚਾਹ ਕੀਤੀ ਹੈ, ਤੂੰ ਇਹ ਜਾਣਦਾ ਹੈ । ਜੋ ਕੁੱਝ ਮੇਰੇ ਬੁੱਲ੍ਹਾਂ ਤੋਂ ਨਿਕਲਿਆ, ਉਹ ਤੇਰੇ ਮੂੰਹ ਦੇ ਸਨਮੁੱਖ ਸੀ ।
Jeremiah 20:8 in Panjabi 8 ਜਦ ਕਦੀ ਮੈਂ ਗੱਲ ਕਰਦਾ ਹਾਂ ਮੈਂ ਚਿੱਲਾਉਂਦਾ ਹਾਂ, - “ ਜੁਲਮ ਅਤੇ ਬਰਬਾਦੀ !” ਪੁਕਾਰਦਾ ਹਾਂ । ਯਹੋਵਾਹ ਦਾ ਬਚਨ ਤਾਂ ਮੇਰੇ ਲਈ ਸਾਰੇ ਦਿਨ ਦਾ ਮੇਹਣਾ ਅਤੇ ਠੱਠਾ ਬਣ ਗਿਆ ਹੈ ।
Jeremiah 20:12 in Panjabi 12 ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮੀਆਂ ਨੂੰ ਪਰਖਦਾ ਹੈ, ਜਿਹੜਾ ਦਿਲ ਅਤੇ ਗੁਰਦਿਆਂ ਨੂੰ ਦੇਖਦਾ ਹੈ, ਜਿਹੜਾ ਬਦਲਾ ਤੂੰ ਉਹਨਾਂ ਕੋਲੋਂ ਲਵੇਂਗਾ ਉਹ ਮੈਨੂੰ ਵਿਖਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹ ਦਿੱਤਾ ਹੈ ।
Matthew 5:10 in Panjabi 10 ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ ।
Matthew 10:22 in Panjabi 22 ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ ।
Matthew 19:29 in Panjabi 29 ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਹੋਵੇਗਾ ।
Luke 6:22 in Panjabi 22 ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ ।
Luke 18:7 in Panjabi 7 ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ ?
Luke 21:17 in Panjabi 17 ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ ।
John 21:15 in Panjabi 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
Romans 8:35 in Panjabi 35 ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ ?
Romans 12:19 in Panjabi 19 ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਵੱਟਾ ਲਾਹਵਾਂਗਾ ।
2 Corinthians 5:11 in Panjabi 11 ਉਪਰੰਤ ਅਸੀਂ ਪ੍ਰਭੂ ਦਾ ਡਰ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ, ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪਰਗਟ ਹੋਏ ਹਾਂ ।
2 Timothy 4:14 in Panjabi 14 ਸਿਕੰਦਰ ਠਠੇਰੇ ਨੇ ਮੈਨੂੰ ਬਹੁਤ ਨੁਕਸਾਨ ਪਹੁੰਚਾਇਆ, ਪ੍ਰਭੂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਫਲ ਦੇਵੇਗਾ ।
1 Peter 4:14 in Panjabi 14 ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ
Revelation 6:10 in Panjabi 10 ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ ?
Revelation 18:20 in Panjabi 20 ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ !