Jeremiah 15:7 in Panjabi 7 ਮੈਂ ਉਹਨਾਂ ਨੂੰ ਛੱਜਾਂ ਨਾਲ ਦੇਸ ਦੇ ਫਾਟਕਾਂ ਵਿੱਚ ਛੱਟਿਆ । ਮੈਂ ਉਹਨਾਂ ਨੂੰ ਔਂਤ ਕੀਤਾ, ਮੈਂ ਆਪਣੀ ਪਰਜਾ ਨੂੰ ਮਿਟਾ ਦਿੱਤਾ, ਉਹ ਆਪਣਿਆਂ ਰਾਹਾਂ ਤੋਂ ਨਹੀਂ ਮੁੜੇ ।
Other Translations King James Version (KJV) And I will fan them with a fan in the gates of the land; I will bereave them of children, I will destroy my people since they return not from their ways.
American Standard Version (ASV) And I have winnowed them with a fan in the gates of the land; I have bereaved `them' of children, I have destroyed my people; they returned not from their ways.
Bible in Basic English (BBE) And I have sent a cleaning wind on them in the public places of the land; I have taken their children from them; I have given my people to destruction; they have not been turned from their ways.
Darby English Bible (DBY) And I will fan them with a fan in the gates of the land; I will bereave of children [and] destroy my people: they have not returned from their ways.
World English Bible (WEB) I have winnowed them with a fan in the gates of the land; I have bereaved [them] of children, I have destroyed my people; they didn't return from their ways.
Young's Literal Translation (YLT) And I scatter them with a fan, in the gates the land, I bereaved, I have destroyed My people, From their ways they turned not back.
Cross Reference Deuteronomy 28:18 in Panjabi 18 ਸਰਾਪੀ ਹੋਵੇਗਾ ਤੁਹਾਡੇ ਸਰੀਰ ਦਾ ਫਲ, ਤੁਹਾਡੀ ਜ਼ਮੀਨ ਦਾ ਫਲ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜ ਦੇ ਬੱਚੇ,
Deuteronomy 28:32 in Panjabi 32 ਤੁਹਾਡੇ ਪੁੱਤਰ ਅਤੇ ਧੀਆਂ ਦੂਜੇ ਲੋਕਾਂ ਨੂੰ ਦਿੱਤੇ ਜਾਣਗੇ ਅਤੇ ਤੁਹਾਡੀਆਂ ਅੱਖਾਂ ਸਾਰਾ ਦਿਨ ਉਨ੍ਹਾਂ ਨੂੰ ਵੇਖਣ ਲਈ ਲੋਚਦੇ-ਲੋਚਦੇ ਤਰਸ ਜਾਣਗੀਆਂ, ਪਰ ਤੁਹਾਡੇ ਹੱਥਾਂ ਵਿੱਚ ਕੋਈ ਜ਼ੋਰ ਨਹੀਂ ਹੋਵੇਗਾ ।
Deuteronomy 28:41 in Panjabi 41 ਤੁਹਾਡੇ ਪੁੱਤਰ ਅਤੇ ਧੀਆਂ ਪੈਦਾ ਹੋਣਗੇ ਪਰ ਉਹ ਤੁਹਾਡੇ ਨਾ ਹੋਣਗੇ, ਕਿਉਂ ਜੋ ਉਹ ਗੁਲਾਮੀ ਵਿੱਚ ਚਲੇ ਜਾਣਗੇ ।
Deuteronomy 28:53 in Panjabi 53 ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਨੂੰ ਸਤਾਉਣਗੇ, ਤੁਸੀਂ ਆਪਣੇ ਸਰੀਰ ਦਾ ਫਲ ਅਰਥਾਤ ਆਪਣੇ ਪੁੱਤਰ ਅਤੇ ਧੀਆਂ ਦਾ ਮਾਸ ਖਾਓਗੇ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ ।
Psalm 1:4 in Panjabi 4 ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ ।
Isaiah 9:13 in Panjabi 13 ਫੇਰ ਵੀ ਪਰਜਾ ਆਪਣੇ ਮਾਰਨ ਵਾਲੇ ਵੱਲ ਨਾ ਮੁੜੀ, ਨਾ ਸੈਨਾਂ ਦੇ ਯਹੋਵਾਹ ਨੂੰ ਭਾਲਿਆ ।
Isaiah 41:16 in Panjabi 16 ਤੂੰ ਉਹਨਾਂ ਨੂੰ ਛੱਟੇਂਗਾ ਅਤੇ ਹਵਾ ਉਹਨਾਂ ਨੂੰ ਉਡਾ ਕੇ ਲੈ ਜਾਵੇਗੀ, ਅਤੇ ਤੁਫ਼ਾਨ ਉਹਨਾਂ ਨੂੰ ਖਿਲਾਰ ਦੇਵੇਗਾ, ਪਰ ਤੂੰ ਯਹੋਵਾਹ ਵਿੱਚ ਖੁਸ਼ ਹੋਵੇਂਗਾ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਉੱਤੇ ਮਾਣ ਕਰੇਂਗਾ ।
Jeremiah 4:11 in Panjabi 11 ਉਸ ਵੇਲੇ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ, - ਉਡਾਉਣ ਜਾਂ ਸਾਫ ਕਰਨ ਲਈ ਨਹੀਂ,
Jeremiah 5:3 in Panjabi 3 ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ । ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ ।
Jeremiah 8:4 in Panjabi 4 ਤਦ ਤੂੰ ਉਹਨਾਂ ਨੂੰ ਆਖੇਂਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਦ ਉਹ ਡਿੱਗਦੇ ਹਨ ਤਾਂ ਕੀ ਉਹ ਫਿਰ ਨਹੀਂ ਉੱਠਦੇ ? ਜਦ ਉਹ ਫਿਰ ਜਾਂਦਾ ਹੈ ਤਾਂ ਕੀ ਉਹ ਫਿਰ ਨਹੀਂ ਮੁੜਦਾ ?
Jeremiah 9:21 in Panjabi 21 ਮੌਤ ਤਾਂ ਸਾਡੀਆਂ ਤਾਕੀਆਂ ਵਿੱਚ ਚੜ੍ਹ ਆਈ ਹੈ, ਇਹ ਸਾਡਿਆਂ ਮਹਿਲਾਂ ਵਿੱਚ ਵੜ ਗਈ ਹੈ, ਭਈ ਗਲੀਆਂ ਵਿੱਚੋਂ ਮੁੰਡਿਆਂ ਨੂੰ, ਅਤੇ ਚੌਕਾਂ ਵਿੱਚੋਂ ਜੁਆਨਾਂ ਨੂੰ ਕੱਟ ਦੇਵੇ ।
Jeremiah 18:21 in Panjabi 21 ਇਸ ਲਈ ਉਹਨਾਂ ਦੇ ਬੱਚਿਆਂ ਨੂੰ ਕਾਲ ਦੇ ਹਵਾਲੇ ਕਰ, ਅਤੇ ਉਹਨਾਂ ਨੂੰ ਤਲਵਾਰ ਦੇ ਘਾਟ ਉਤਾਰ ! ਉਹਨਾਂ ਦੀਆਂ ਔਰਤਾਂ ਔਂਤਰੀਆਂ ਅਤੇ ਵਿਧਵਾ ਹੋਣ ਅਤੇ ਉਹਨਾਂ ਦੇ ਮਨੁੱਖ ਤਲਵਾਰ ਨਾਲ ਮਰਨ ਉਹਨਾਂ ਦੇ ਚੁਗਵੇਂ ਲੜਾਈ ਵਿੱਚ ਤਲਵਾਰ ਨਾਲ ਮਾਰੇ ਜਾਣ !
Jeremiah 51:2 in Panjabi 2 ਮੈਂ ਬਾਬਲ ਲਈ ਉਡਾਵੇ ਘੱਲਾਂਗਾ, ਉਹ ਉਸ ਨੂੰ ਉਡਾਉਣਗੇ, ਉਹ ਦੇਸ ਨੂੰ ਸੱਖਣਾ ਕਰਨਗੇ, ਜਦ ਉਹ ਆਲਿਓਂ ਦੁਆਲਿਓਂ ਉਸ ਦੇ ਵਿਰੁੱਧ, ਉਸ ਦੀ ਬਿਪਤਾ ਦੇ ਦਿਨ ਹੋਣਗੇ ।
Ezekiel 24:21 in Panjabi 21 ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭ੍ਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ ।
Ezekiel 24:25 in Panjabi 25 ਹੇ ਮਨੁੱਖ ਦੇ ਪੁੱਤਰ, ਜਿਸ ਦਿਨ ਮੈਂ ਉਹਨਾਂ ਤੋਂ ਉਹਨਾਂ ਦੀ ਸ਼ਕਤੀ, ਖੁਸ਼ੀ ਅਤੇ ਪਰਤਾਪ, ਉਹਨਾਂ ਦੀਆਂ ਅੱਖਾਂ ਦੀ ਪ੍ਰੀਤਮਾ ਅਤੇ ਉਹਨਾਂ ਦੇ ਮਨ ਮੋਹਣੇ ਧੀਆਂ ਪੁੱਤਰ ਲੈ ਲਵਾਂਗਾ ।
Hosea 9:12 in Panjabi 12 ਭਾਵੇਂ ਉਹ ਬੱਚੇ ਪਾਲਣ, ਮੈਂ ਓਹਨਾਂ ਨੂੰ ਔਂਤਰਾ ਕਰਾਂਗਾ, ਇੱਥੋਂ ਤੱਕ ਕਿ ਕੋਈ ਆਦਮੀ ਨਾ ਰਹੇ, ਅਤੇ ਹਾਇ ਉਹਨਾਂ ਨੂੰ ਜਦ ਮੈਂ ਉਹਨਾਂ ਤੋਂ ਦੂਰ ਹੋ ਜਾਂਵਾਂਗਾ !
Amos 4:10 in Panjabi 10 ਮੈਂ ਤੁਹਾਡੇ ਉੱਤੇ ਮਿਸਰ ਦੇਸ਼ ਜਿਹੀ ਬਵਾ ਭੇਜੀ, ਮੈਂ ਤੁਹਾਡੇ ਜੁਆਨਾਂ ਨੂੰ ਤਲਵਾਰ ਨਾਲ ਵੱਢਿਆ ਅਤੇ ਤੁਹਾਡੇ ਘੋੜਿਆਂ ਨੂੰ ਖੋਹ ਲਿਆ, ਮੈਂ ਤੁਹਾਡੀਆਂ ਛਾਉਣੀਆਂ ਦੀ ਦੁਰਗੰਧ ਤੁਹਾਡੀਆਂ ਨਾਸਾਂ ਵਿੱਚ ਪਹੁੰਚਾਈ, ਪਰ ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ”, ਪ੍ਰਭੂ ਯਹੋਵਾਹ ਦਾ ਵਾਕ ਹੈ ।
Zechariah 1:4 in Panjabi 4 ਤੁਸੀਂ ਆਪਣੇ ਪਿਉ-ਦਾਦਿਆਂ ਵਰਗੇ ਨਾ ਹੋਵੋ, ਜਿਨ੍ਹਾਂ ਨੂੰ ਪਹਿਲੇ ਨਬੀਆਂ ਨੇ ਉੱਚੀ ਦੇ ਕੇ ਕਿਹਾ ਕਿ ਸੈਨਾ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੁਸੀਂ ਆਪਣੇ ਬੁਰਿਆਂ ਰਾਹਾਂ ਤੋਂ ਅਤੇ ਬੁਰਿਆਂ ਕੰਮਾਂ ਤੋਂ ਮੁੜੋ !” ਪਰ ਉਨ੍ਹਾਂ ਨਾ ਸੁਣਿਆ ਅਤੇ ਨਾ ਮੇਰੀ ਵੱਲ ਧਿਆਨ ਕੀਤਾ, ਯਹੋਵਾਹ ਦਾ ਵਾਕ ਹੈ ।
Matthew 3:12 in Panjabi 12 ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ ।