Jeremiah 16:4 in Panjabi 4 ਉਹ ਮੌਤ ਵਾਲੀਆਂ ਬਿਮਾਰੀਆਂ ਨਾਲ ਮਰਨਗੇ । ਨਾ ਕੋਈ ਵਿਰਲਾਪ ਕਰੇਗਾ, ਨਾ ਉਹ ਦੱਬੇ ਜਾਣਗੇ, - ਉਹ ਭੂਮੀ ਉੱਤੇ ਰੂੜੀ ਵਾਂਗੂੰ ਹੋਣਗੇ, ਉਹ ਤਲਵਾਰ ਅਤੇ ਕਾਲ ਨਾਲ ਮੁੱਕ ਜਾਣਗੇ, ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦੇ ਖਾਣ ਲਈ ਹੋਣਗੀਆਂ ।
Other Translations King James Version (KJV) They shall die of grievous deaths; they shall not be lamented; neither shall they be buried; but they shall be as dung upon the face of the earth: and they shall be consumed by the sword, and by famine; and their carcases shall be meat for the fowls of heaven, and for the beasts of the earth.
American Standard Version (ASV) They shall die grievous deaths: they shall not be lamented, neither shall they be buried; they shall be as dung upon the face of the ground; and they shall be consumed by the sword, and by famine; and their dead bodies shall be food for the birds of the heavens, and for the beasts of the earth.
Bible in Basic English (BBE) Death from evil diseases will overtake them; there will be no weeping for them and their bodies will not be put to rest; they will be like waste on the face of the earth: the sword and need of food will put an end to them; their dead bodies will be meat for the birds of heaven and for the beasts of the earth.
Darby English Bible (DBY) They shall die of painful deaths; they shall not be lamented, neither shall they be buried; they shall be as dung upon the face of the ground, and they shall be consumed by the sword, and by famine, and their carcases shall be food for the fowl of the heavens and for the beasts of the earth.
World English Bible (WEB) They shall die grievous deaths: they shall not be lamented, neither shall they be buried; they shall be as dung on the surface of the ground; and they shall be consumed by the sword, and by famine; and their dead bodies shall be food for the birds of the sky, and for the animals of the earth.
Young's Literal Translation (YLT) Of painful deaths they die, They are not lamented, nor are they buried, For dung on the face of the ground they are, And by sword and by famine are consumed, And their carcase hath been for food To the fowl of the heavens, And to the beast of the earth.
Cross Reference 1 Kings 14:10 in Panjabi 10 ਇਸੇ ਲਈ ਵੇਖ ਮੈਂ ਯਾਰਾਬੁਆਮ ਦੇ ਘਰਾਣੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਯਾਰਾਬੁਆਮ ਦੇ ਹਰ ਨਰ ਨੂੰ ਅਤੇ ਇਸਰਾਏਲ ਦੇ ਬੰਧੂਏ ਅਤੇ ਆਜ਼ਾਦ ਨੂੰ ਨਾਸ ਕਰ ਦਿਆਂਗਾ ਅਤੇ ਯਾਰਾਬੁਆਮ ਦੇ ਘਰਾਣੇ ਦੇ ਪਿੱਛੇ ਇਸ ਤਰ੍ਹਾਂ ਝਾੜੂ ਲਈ ਫਿਰਾਂਗਾ ਜਿਉਂ ਗੰਦ ਚੁੱਕ ਲੈਣ ਦੇ ਪਿੱਛੋਂ ਕੁਝ ਬਾਕੀ ਨਹੀਂ ਰਹਿ ਜਾਂਦਾ ।
1 Kings 21:23 in Panjabi 23 ਈਜ਼ਬਲ ਲਈ ਵੀ ਯਹੋਵਾਹ ਦਾ ਬਚਨ ਹੈ ਕਿ ਈਜ਼ਬਲ ਨੂੰ ਯਿਜ਼ਰਏਲ ਦੀ ਸਫੀਲ ਕੋਲ ਕੁੱਤੇ ਖਾਣਗੇ ।
2 Kings 9:10 in Panjabi 10 ਈਜ਼ਬਲ ਨੂੰ ਯਿਜ਼ਰਏਲ ਦੀ ਭੂਮੀ ਵਿੱਚ ਕੁੱਤੇ ਖਾਣਗੇ ਅਤੇ ਉਹ ਨੂੰ ਦੱਬਣ ਵਾਲਾ ਉੱਥੇ ਕੋਈ ਨਾ ਹੋਵੇਗਾ । ਫੇਰ ਉਹ ਬੂਹਾ ਖੋਲ੍ਹ ਕੇ ਭੱਜ ਗਿਆ ।
2 Kings 9:36 in Panjabi 36 ਤਦ ਉਹ ਮੁੜ ਆਏ ਅਤੇ ਉਸ ਨੂੰ ਇਹ ਦੱਸਿਆ ਤਾਂ ਉਸ ਨੇ ਆਖਿਆ, ਇਹ ਯਹੋਵਾਹ ਦਾ ਉਹ ਬਚਨ ਹੈ ਜਿਹੜਾ ਉਸ ਨੇ ਆਪਣੇ ਦਾਸ ਏਲੀਯਾਹ ਤਿਸ਼ਬੀ ਦੇ ਰਾਹੀਂ ਆਖਿਆ ਸੀ ਕਿ ਯਿਜ਼ਰਏਲ ਦੀ ਭੂਮੀ ਦੇ ਖੇਤ ਵਿੱਚ ਕੁੱਤੇ ਈਜ਼ਬਲ ਦਾ ਮਾਸ ਖਾਣਗੇ ।
Psalm 78:64 in Panjabi 64 ਉਨ੍ਹਾਂ ਦੇ ਜਾਜਕ ਤਲਵਾਰ ਨਾਲ ਡਿੱਗੇ, ਪਰ ਉਨ੍ਹਾਂ ਦੀਆਂ ਵਿਧਵਾਂ ਨੇ ਵਿਰਲਾਪ ਨਾ ਕੀਤਾ ।
Psalm 79:2 in Panjabi 2 ਉਨ੍ਹਾਂ ਨੇ ਤੇਰੇ ਸੇਵਕਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਤੇਰੇ ਸੰਤਾਂ ਦਾ ਮਾਸ ਧਰਤੀ ਦੇ ਦਰਿੰਦਿਆ ਨੂੰ ਖਾਣ ਲਈ ਦਿੱਤਾ ।
Psalm 83:10 in Panjabi 10 ਏਨ- ਦੋਰ ਵਿੱਚ ਓਹ ਨਾਸ ਹੋਏ, ਭੋਂ ਦੇ ਲਈ ਓਹ ਰੂੜੀ ਬਣ ਗਏ ।
Isaiah 5:25 in Panjabi 25 ਇਸ ਲਈ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਉਸ ਨੇ ਆਪਣਾ ਹੱਥ ਉਹਨਾਂ ਦੇ ਉੱਤੇ ਚੁੱਕਿਆ, ਅਤੇ ਉਹਨਾਂ ਨੂੰ ਮਾਰਿਆ, ਤਾਂ ਪਹਾੜ ਕੰਬ ਗਏ, ਅਤੇ ਉਹਨਾਂ ਦੀਆਂ ਲੋਥਾਂ ਕੂੜੇ ਵਾਂਗੂੰ ਗਲੀਆਂ ਵਿੱਚ ਪਈਆਂ ਸਨ, ਇਸ ਦੇ ਬਾਵਜੂਦ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 18:6 in Panjabi 6 ਉਹ ਪਹਾੜਾਂ ਦੇ ਸ਼ਿਕਾਰੀ ਪੰਛੀਆਂ ਲਈ, ਅਤੇ ਧਰਤੀ ਦੇ ਜਾਨਵਰਾਂ ਲਈ ਇਕੱਠੀਆਂ ਛੱਡੀਆਂ ਜਾਣਗੀਆਂ, ਤਾਂ ਸ਼ਿਕਾਰੀ ਪੰਛੀ ਉਨ੍ਹਾਂ ਉੱਤੇ ਗਰਮੀ ਕੱਟਣਗੇ, ਅਤੇ ਧਰਤੀ ਦੇ ਸਾਰੇ ਜਾਨਵਰ ਉਨ੍ਹਾਂ ਉੱਤੇ ਸਰਦੀ ਕੱਟਣਗੇ ।
Jeremiah 7:33 in Panjabi 33 ਅਤੇ ਇਸ ਪਰਜਾ ਦੀਆਂ ਲੋਥਾਂ ਅਕਾਸ਼ ਦੇ ਪੰਛੀ ਅਤੇ ਧਰਤੀ ਦੇ ਦਰਿੰਦੇ ਖਾਣਗੇ ਅਤੇ ਉਹਨਾਂ ਨੂੰ ਕੋਈ ਨਾ ਡਰਾਵੇਗਾ ।
Jeremiah 8:1 in Panjabi 1 ਯਹੋਵਾਹ ਦਾ ਵਾਕ ਹੈ ਕਿ ਉਸ ਵੇਲੇ ਓਹ ਯਹੂਦਾਹ ਦੇ ਰਾਜਿਆਂ ਦੀਆਂ ਹੱਡੀਆਂ, ਸਰਦਾਰਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਹੱਡੀਆਂ, ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਵਸਨੀਕਾਂ ਦੀਆਂ ਹੱਡੀਆਂ ਉਹਨਾਂ ਦੀਆਂ ਕਬਰਾਂ ਵਿੱਚੋਂ ਕੱਢ ਲਿਆਉਣਗੇ ।
Jeremiah 9:22 in Panjabi 22 ਬੋਲੋ, ਯਹੋਵਾਹ ਦਾ ਵਾਕ ਇਸ ਤਰ੍ਹਾਂ ਹੈ, - ਆਦਮੀ ਦੀਆਂ ਲੋਥਾਂ ਖੁੱਲ੍ਹਿਆਂ ਖੇਤਾਂ ਵਿੱਚ ਮਲੀਹ ਵਾਂਗੂੰ ਡਿੱਗਣਗੀਆਂ, ਅਤੇ ਵਾਢਿਆਂ ਦੇ ਮਗਰ ਇੱਕ ਰੁੱਗ ਵਾਂਙੁ, ਜਿਸ ਨੂੰ ਕੋਈ ਇਕੱਠਾ ਨਹੀਂ ਕਰਦਾ ।
Jeremiah 14:15 in Panjabi 15 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਨਬੀ ਜਿਹੜੇ ਮੇਰੇ ਨਾਮ ਲੈ ਕੇ ਅਗੰਮ ਵਾਚਦੇ ਹਨ ਮੈਂ ਉਹਨਾਂ ਨੂੰ ਨਹੀਂ ਭੇਜਿਆ । ਉਹ ਆਖਦੇ ਹਨ ਕਿ ਇਸ ਦੇਸ ਵਿੱਚ ਤਲਵਾਰ ਅਤੇ ਕਾਲ ਨਹੀਂ ਆਵੇਗਾ । ਉਹ ਨਬੀ ਤਲਵਾਰ ਅਤੇ ਕਾਲ ਨਾਲ ਮਾਰ ਦਿੱਤੇ ਜਾਣਗੇ
Jeremiah 15:2 in Panjabi 2 ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ ? ਤਾਂ ਤੂੰ ਉਹਨਾਂ ਨੂੰ ਆਖ, ਯਹੋਵਾਹ ਐਉਂ ਆਖਦਾ ਹੈ, - ਜਿਹੜੇ ਮੌਤ ਲਈ ਹਨ ਉਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ ਉਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ ਉਹ ਕਾਲ ਵੱਲ, ਜਿਹੜੇ ਕੈਦ ਲਈ ਹਨ ਉਹ ਕੈਦ ਵੱਲ ਚਲੇ ਜਾਣ ।
Jeremiah 16:5 in Panjabi 5 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਤੂੰ ਸੋਗ ਵਾਲੇ ਘਰ ਨਾ ਵੜ, ਨਾ ਵਿਰਲਾਪ ਲਈ ਜਾ ਅਤੇ ਨਾ ਉਹਨਾਂ ਲਈ ਰੋ ਕਿਉਂ ਜੋ ਇਸ ਪਰਜਾ ਤੋਂ ਮੈਂ ਆਪਣੀ ਸ਼ਾਂਤੀ ਲੈ ਲਈ ਹੈ ਅਰਥਾਤ ਆਪਣੀ ਦਯਾ ਅਤੇ ਰਹਮ, ਯਹੋਵਾਹ ਦਾ ਵਾਕ ਹੈ
Jeremiah 22:18 in Panjabi 18 ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਉਹ ਦੇ ਉੱਤੇ ਉਹ ਇਹ ਆਖ ਕੇ ਸੋਗ ਨਾ ਕਰਨਗੇ, ਹਾਇ ਮੇਰੇ ਭਰਾ ! ਜਾਂ ਹਾਇ ਮੇਰੀ ਭੈਣ ! ਨਾ ਉਹ ਦੇ ਉੱਤੇ ਇਹ ਆਖ ਕੇ ਸੋਗ ਕਰਨਗੇ, ਹਾਇ ਮਾਲਕ ! ਹਾਇ ਮਹਾਰਾਜ !
Jeremiah 25:33 in Panjabi 33 ਯਹੋਵਾਹ ਦੇ ਮਾਰੇ ਹੋਏ ਉਸ ਦਿਨ ਧਰਤੀ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਪਏ ਰਹਿਣਗੇ । ਉਹਨਾਂ ਲਈ ਸੋਗ ਨਾ ਹੋਵੇਗਾ, ਉਹ ਨਾ ਇਕੱਠੇ ਕੀਤੇ ਜਾਣਗੇ, ਨਾ ਦੱਬੇ ਜਾਣਗੇ, ਉਹ ਭੋਂ ਉੱਤੇ ਬਿਸ਼ਟਾ ਵਾਂਗੂੰ ਹੋਣਗੇ ।
Jeremiah 34:17 in Panjabi 17 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ । ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ
Jeremiah 34:20 in Panjabi 20 ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹਨਾਂ ਦੀ ਜਾਨ ਲੇਵਿਆਂ ਦੇ ਹੱਥ ਵਿੱਚ ਦਿਆਂਗਾ ਅਤੇ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦਾ ਖਾਜਾ ਹੋਣਗੀਆਂ !
Jeremiah 36:30 in Panjabi 30 ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ ਕਿ ਦਾਊਦ ਦੇ ਸਿੰਘਾਸਣ ਉੱਤੇ ਬੈਠਣ ਲਈ ਉਹ ਦਾ ਕੋਈ ਨਾ ਹੋਵੇਗਾ, ਅਤੇ ਉਹ ਦੀ ਲੋਥ ਦਿਨ ਦੀ ਗਰਮੀ ਵਿੱਚ ਅਤੇ ਰਾਤ ਦੇ ਪਾਲੇ ਵਿੱਚ ਸੁੱਟੀ ਜਾਵੇਗੀ
Jeremiah 44:12 in Panjabi 12 ਮੈਂ ਯਹੂਦਾਹ ਦੇ ਬਾਕੀ ਲੋਕਾਂ ਨੂੰ ਲਵਾਂਗਾ ਜਿਹਨਾਂ ਮਿਸਰ ਦੇਸ ਵਿੱਚ ਜਾਣ ਲਈ ਅਤੇ ਉੱਥੇ ਟਿਕਣ ਲਈ ਆਪਣਾ ਰੁਕ ਕੀਤਾ ਹੈ ਅਤੇ ਉਹਨਾਂ ਸਾਰਿਆਂ ਦਾ ਅੰਤ ਹੋ ਜਾਵੇਗਾ, ਉਹ ਮਿਸਰ ਦੇ ਦੇਸ ਵਿੱਚ ਡਿੱਗ ਪੈਣਗੇ ਅਤੇ ਤਲਵਾਰ ਅਤੇ ਕਾਲ ਨਾਲ ਉਹਨਾਂ ਦਾ ਅੰਤ ਹੋ ਜਾਵੇਗਾ, ਛੋਟੇ ਤੋਂ ਵੱਡੇ ਤੱਕ ਉਹ ਤਲਵਾਰ ਅਤੇ ਕਾਲ ਨਾਲ ਮਰ ਜਾਣਗੇ ਅਤੇ ਉਹ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਣਗੇ
Jeremiah 44:27 in Panjabi 27 ਵੇਖੋ, ਮੈਂ ਉਹਨਾਂ ਉੱਤੇ ਬੁਰਿਆਈ ਲਈ, ਭਲਿਆਈ ਲਈ ਨਹੀਂ, ਤਾੜ ਵਿੱਚ ਹਾਂ ਕਿ ਯਹੂਦਾਹ ਦੇ ਸਾਰੇ ਮਨੁੱਖ ਜਿਹੜੇ ਮਿਸਰ ਦੇਸ ਵਿੱਚ ਹਨ ਤਲਵਾਰ ਅਤੇ ਕਾਲ ਨਾਲ ਮੁਕਾਏ ਜਾਣ ਜਦ ਤੱਕ ਉਹਨਾਂ ਦਾ ਅੰਤ ਨਾ ਹੋ ਜਾਵੇ
Ezekiel 5:12 in Panjabi 12 ਤੇਰਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ । ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ ।
Ezekiel 39:17 in Panjabi 17 ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹਰੇਕ ਪ੍ਰਕਾਰ ਦੇ ਪੰਛੀ, ਅਤੇ ਰੜ ਦੇ ਹਰੇਕ ਦਰਿੰਦੇ ਨੂੰ ਆਖ, ਇਕੱਠੇ ਹੋ ਕੇ ਆਓ, ਆਲੇ ਦੁਆਲਿਓਂ ਮੇਰੀ ਬਲੀ ਕੋਲ ਇਕੱਠੇ ਹੋ ਜਾਓ ਜਿੱਥੇ ਮੈਂ ਤੁਹਾਡੇ ਲਈ ਬਲੀ ਦਿੰਦਾ ਹਾਂ । ਹਾਂ, ਇਸਰਾਏਲ ਦੇ ਪਹਾੜਾਂ ਉੱਤੇ ਇੱਕ ਵੱਡੀ ਬਲੀ ਕੋਲ, ਤਾਂ ਜੋ ਤੁਸੀਂ ਮਾਸ ਖਾਓ ਅਤੇ ਲਹੂ ਪੀਓ ।
Amos 6:9 in Panjabi 9 ਜੇਕਰ ਇੱਕ ਘਰ ਵਿੱਚ ਦਸ ਮਨੁੱਖ ਬਾਕੀ ਰਹਿ ਜਾਣ, ਤਾਂ ਉਹ ਵੀ ਮਰ ਜਾਣਗੇ,
Zephaniah 1:17 in Panjabi 17 ਮੈਂ ਮਨੁੱਖਾਂ ਉੱਤੇ ਬਿਪਤਾ ਲਿਆਵਾਗਾਂ ਅਤੇ ਉਹ ਅੰਨ੍ਹਿਆਂ ਵਾਂਗੂੰ ਤੁਰਨਗੇ, ਕਿਉਂ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਅਤੇ ਉਨ੍ਹਾਂ ਦਾ ਲਹੂ ਧੂੜ ਵਾਗੂੰ ਅਤੇ ਉਨ੍ਹਾਂ ਦਾ ਮਾਸ ਬਿਸ਼ਟੇ ਵਾਂਗੂੰ ਸੁੱਟਿਆ ਜਾਵੇਗਾ ।
Revelation 19:17 in Panjabi 17 ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖੜ੍ਹਾ ਵੇਖਿਆ ਅਤੇ ਉਸ ਨੇ ਉਹਨਾਂ ਸਭਨਾਂ ਪੰਛੀਆਂ ਨੂੰ ਜਿਹੜੇ ਅਕਾਸ਼ ਵਿੱਚ ਉੱਡਦੇ ਹਨ ਵੱਡੀ ਅਵਾਜ਼ ਨਾਲ ਆਖਿਆ, ਆਓ ਚੱਲੋ ਅਤੇ ਪਰਮੇਸ਼ੁਰ ਦੀ ਵੱਡੀ ਦਾਵਤ ਲਈ ਇਕੱਠੇ ਹੋਵੋ !