Jeremiah 17:10 in Panjabi 10 ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ ।
Other Translations King James Version (KJV) I the LORD search the heart, I try the reins, even to give every man according to his ways, and according to the fruit of his doings.
American Standard Version (ASV) I, Jehovah, search the mind, I try the heart, even to give every man according to his ways, according to the fruit of his doings.
Bible in Basic English (BBE) I the Lord am the searcher of the heart, the tester of the thoughts, so that I may give to every man the reward of his ways, in keeping with the fruit of his doings.
Darby English Bible (DBY) I Jehovah search the heart, I try the reins, even to give each one according to his ways, according to the fruit of his doings.
World English Bible (WEB) I, Yahweh, search the mind, I try the heart, even to give every man according to his ways, according to the fruit of his doings.
Young's Literal Translation (YLT) I Jehovah do search the heart, try the reins, Even to give to each according to his way, According to the fruit of his doings.
Cross Reference 1 Samuel 16:7 in Panjabi 7 ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ । ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ ।
1 Chronicles 28:9 in Panjabi 9 ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ । ਜੇ ਤੂੰ ਉਸ ਨੂੰ ਖੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ
1 Chronicles 29:17 in Panjabi 17 ਹੇ ਮੇਰੇ ਪਰਮੇਸ਼ੁਰ, ਮੈਂ ਇਸ ਗੱਲ ਨੂੰ ਵੀ ਜਾਣਦਾ ਹਾਂ ਕਿ ਤੂੰ ਮਨ ਨੂੰ ਜਾਂਚਦਾ ਹੈਂ ਅਤੇ ਸਚਿਆਈ ਤੈਨੂੰ ਚੰਗੀ ਲੱਗਦੀ ਹੈ, ਅਤੇ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਇਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤੀ ਨਾਲ ਇਹ ਵੀ ਦੇਖਿਆ ਜੋ ਤੇਰੀ ਪਰਜਾ ਜਿਹੜੀ ਇਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਲਈ ਦਿੰਦੇ ਹਨ ।
2 Chronicles 6:30 in Panjabi 30 ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਤੂੰ ਜੋ ਉਸ ਦੇ ਦਿਲ ਨੂੰ ਜਾਣਦਾ ਹੈਂ ਹਰ ਮਨੁੱਖ ਨੂੰ ਉਸ ਦੀ ਚਾਲ ਅਨੁਸਾਰ ਬਦਲਾ ਦੇਈਂ ਕਿਉਂ ਜੋ ਤੂੰ ਹੀ ਇਨਸਾਨ ਦੇ ਦਿਲ ਨੂੰ ਜਾਣਨ ਵਾਲਾ ਹੈਂ
Psalm 7:9 in Panjabi 9 ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ ।
Psalm 62:12 in Panjabi 12 ਹੇ ਪ੍ਰਭੂ, ਦਯਾ ਵੀ ਤੇਰੀ ਹੀ ਹੈ, ਕਿਉਂ ਜੋ ਤੂੰ ਹਰ ਮਨੁੱਖ ਨੂੰ ਉਹ ਦੀਆਂ ਕੀਤੀਆਂ ਅਨੁਸਾਰ ਫਲ ਦਿੰਦਾ ਹੈਂ ।
Psalm 139:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਹੇ ਯਹੋਵਾਹ, ਤੂੰ ਮੈਨੂੰ ਪਰਖ ਲਿਆ ਤੇ ਜਾਣ ਲਿਆ,
Psalm 139:23 in Panjabi 23 ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ, ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,
Proverbs 17:3 in Panjabi 3 ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ ।
Isaiah 3:10 in Panjabi 10 ਧਰਮੀ ਨੂੰ ਆਖੋ ਕਿ ਉਨ੍ਹਾਂ ਦਾ ਭਲਾ ਹੋਵੇਗਾ, ਕਿਉਂ ਜੋ ਉਹ ਆਪਣੇ ਕੰਮ ਦਾ ਫਲ ਖਾਣਗੇ ।
Jeremiah 11:20 in Panjabi 20 ਪਰ ਹੇ ਸੈਨਾ ਦੇ ਯਹੋਵਾਹ, ਜਿਹੜਾ ਧਰਮ ਨਾਲ ਨਿਆਂ ਕਰਦਾ ਹੈ, ਜਿਹੜਾ ਦਿਲ ਅਤੇ ਮਨ ਨੂੰ ਪਰਖਦਾ ਹੈ ਮੈਂ ਉਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ ਹੈ ।
Jeremiah 20:12 in Panjabi 12 ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮੀਆਂ ਨੂੰ ਪਰਖਦਾ ਹੈ, ਜਿਹੜਾ ਦਿਲ ਅਤੇ ਗੁਰਦਿਆਂ ਨੂੰ ਦੇਖਦਾ ਹੈ, ਜਿਹੜਾ ਬਦਲਾ ਤੂੰ ਉਹਨਾਂ ਕੋਲੋਂ ਲਵੇਂਗਾ ਉਹ ਮੈਨੂੰ ਵਿਖਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹ ਦਿੱਤਾ ਹੈ ।
Jeremiah 21:14 in Panjabi 14 ਮੈਂ ਤੁਹਾਡੀਆਂ ਕਰਤੂਤਾਂ ਦੇ ਫਲਾਂ ਅਨੁਸਾਰ ਤੁਹਾਡੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਜੰਗਲ ਵਿੱਚ ਅੱਗ ਲਾਵਾਂਗਾ, ਜਿਹੜੀ ਆਲੇ-ਦੁਆਲੇ ਦਾ ਸਭ ਕੁੱਝ ਭੱਖ ਲਵੇਗੀ ।
Jeremiah 32:19 in Panjabi 19 ਸੁਲਾਹ ਵਿੱਚ ਵੱਡਾ ਅਤੇ ਕੰਮਾਂ ਵਿੱਚ ਸੂਰਮਾ ਜਿਹ ਦੀਆਂ ਅੱਖਾਂ ਆਦਮ ਵੰਸ ਦੇ ਸਭ ਰਾਹਾਂ ਉੱਤੇ ਖੁੱਲ੍ਹੀਆਂ ਹਨ ਕਿ ਹਰੇਕ ਨੂੰ ਉਹ ਦੇ ਰਾਹਾਂ ਅਤੇ ਉਹ ਦੇ ਕੰਮਾਂ ਦੇ ਫਲ ਅਨੁਸਾਰ ਦੇਵੇ
Micah 7:13 in Panjabi 13 ਧਰਤੀ ਉਸ ਦੇ ਵਾਸੀਆਂ ਦੇ ਕਾਰਨ ਵਿਰਾਨ ਹੋਵੇਗੀ, ਉਹਨਾਂ ਦੀਆਂ ਕਰਤੂਤਾਂ ਦੇ ਫਲ ਦੇ ਕਾਰਨ ।
Matthew 16:27 in Panjabi 27 ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ ।
John 2:25 in Panjabi 25 ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਯਿਸੂ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ ।
Romans 2:6 in Panjabi 6 ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ ।
Romans 6:21 in Panjabi 21 ਸੋ ਉਸ ਵੇਲੇ ਤੁਹਾਨੂੰ ਉਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਸ਼ਰਮ ਆਉਂਦੀ ਹੈ ਕਿਉਂ ਜੋ ਉਹਨਾਂ ਦਾ ਅੰਤ ਤਾਂ ਮੌਤ ਹੈ ?
Romans 8:27 in Panjabi 27 ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ, ਜੋ ਆਤਮਾ ਦੀ ਕੀ ਇੱਛਾ ਹੈ, ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਸੰਤਾਂ ਦੇ ਲਈ ਸਿਫ਼ਾਰਸ਼ ਕਰਦਾ ਹੈ ।
Galatians 6:7 in Panjabi 7 ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁੱਝ ਬੀਜਦਾ ਹੈ ਉਹ ਹੀ ਵੱਢੇਗਾ ।
Hebrews 4:12 in Panjabi 12 ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ ।
Revelation 2:23 in Panjabi 23 ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ ।
Revelation 20:12 in Panjabi 12 ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ ।
Revelation 22:12 in Panjabi 12 ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਹਰੇਕ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਦੇਣ ਲਈ ਫਲ ਮੇਰੇ ਕੋਲ ਹੈ ।