Jeremiah 17:11 in Panjabi 11 ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾਂ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਉਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ । ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਓੜਕ ਨੂੰ ਉਹ ਮੂਰਖ ਬਣੇਗਾ ।
Other Translations King James Version (KJV) As the partridge sitteth on eggs, and hatcheth them not; so he that getteth riches, and not by right, shall leave them in the midst of his days, and at his end shall be a fool.
American Standard Version (ASV) As the partridge that sitteth on `eggs' which she hath not laid, so is he that getteth riches, and not by right; in the midst of his days they shall leave him, and at his end he shall be a fool.
Bible in Basic English (BBE) Like the partridge, getting eggs together but not producing young, is a man who gets wealth but not by right; before half his days are ended, it will go from him, and at his end he will be foolish.
Darby English Bible (DBY) [As] the partridge sitteth on [eggs] it hath not laid, [so] is he that getteth riches and not by right: in the midst of his days shall he leave them, and at his end shall be a fool.
World English Bible (WEB) As the partridge that sits on [eggs] which she has not laid, so is he who gets riches, and not by right; in the midst of his days they shall leave him, and at his end he shall be a fool.
Young's Literal Translation (YLT) A partridge hatching, and not bringing forth, `Is' one making wealth, and not by right, In the midst of his days he doth forsake it, And in his latter end -- he is a fool.
Cross Reference Psalm 55:23 in Panjabi 23 ਪਰ ਤੂੰ, ਹੇ ਪਰਮੇਸ਼ੁਰ, ਉਨ੍ਹਾਂ ਨੂੰ ਬਰਬਾਦੀ ਦੇ ਟੋਏ ਵਿੱਚ ਡੇਗ ਦੇਵੇਂਗਾ, ਹਤਿਆਰੇ ਅਤੇ ਕਪਟੀ ਮਨੁੱਖ ਆਪਣੀ ਅੱਧੀ ਉਮਰ ਤੱਕ ਵੀ ਨਾ ਪਹੁੰਚਣਗੇ, ਪਰ ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ ।
Proverbs 1:18 in Panjabi 18 ਉਹ ਆਪਣਾ ਹੀ ਖ਼ੂਨ ਕਰਨ ਲਈ ਘਾਤ ਲਾਉਂਦੇ ਹਨ, ਉਹ ਆਪਣੀਆਂ ਹੀ ਜਾਨਾਂ ਦੇ ਲਈ ਲੁਕ ਕੇ ਜਾਲ ਵਿਛਾਉਂਦੇ ਹਨ ।
Proverbs 13:11 in Panjabi 11 ਵਿਅਰਥ ਦਾ ਧਨ ਘੱਟ ਜਾਵੇਗਾ, ਪਰ ਮਿਹਨਤ ਦਾ ਧਨ ਵਧ ਜਾਵੇਗਾ ।
Proverbs 15:27 in Panjabi 27 ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ ।
Proverbs 21:6 in Panjabi 6 ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ, ਉਹ ਨੂੰ ਲੱਭਣ ਵਾਲੇ ਮੌਤ ਨੂੰ ਲੱਭਦੇ ਹਨ ।
Proverbs 23:5 in Panjabi 5 ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ ।
Proverbs 28:8 in Panjabi 8 ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇੱਕਠਾ ਕਰਦਾ ਹੈ ।
Proverbs 28:16 in Panjabi 16 ਸਮਝਹੀਣ ਹਾਕਮ ਬਹੁਤਾ ਅਨ੍ਹੇਰ ਕਰਨ ਵਾਲਾ ਹੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ ।
Proverbs 28:20 in Panjabi 20 ਸੱਚੇ ਮਨੁੱਖ ਉੱਤੇ ਵਧੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ ।
Proverbs 28:22 in Panjabi 22 ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ, ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ ਆ ਪਵੇਗੀ
Ecclesiastes 5:13 in Panjabi 13 ਇੱਕ ਵੱਡੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਕਿ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਹੈ
Isaiah 1:23 in Panjabi 23 ਤੇਰੇ ਹਾਕਮ ਜਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ ।
Jeremiah 5:27 in Panjabi 27 ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਉਹਨਾਂ ਦੇ ਘਰ ਮਕਰ ਨਾਲ ਭਰੇ ਹੋਏ ਹਨ, ਇਸੇ ਲਈ ਉਹ ਵੱਡੇ ਅਤੇ ਧਨੀ ਹੋ ਗਏ ਹਨ ।
Jeremiah 22:13 in Panjabi 13 ਹਾਇ ਉਹ ਦੇ ਉੱਤੇ ਜਿਹੜਾ ਆਪਣੇ ਘਰ ਨੂੰ ਕੁਧਰਮ ਨਾਲ ਅਤੇ ਉਹ ਦੇ ਉੱਪਰਲੀਆਂ ਕੋਠੜੀਆਂ ਬਿਨਾਂ ਨਿਆਂ ਦੇ ਬਣਾਉਂਦਾ ਹੈ ! ਜਿਹੜਾ ਆਪਣੇ ਗੁਆਂਢੀ ਤੋਂ ਬੇਗਾਰ ਲੈਂਦਾ ਹੈ, ਅਤੇ ਉਸ ਦੀ ਮਿਹਨਤ ਦਾ ਮੁੱਲ ਨਹੀਂ ਦਿੰਦਾ ।
Jeremiah 22:17 in Panjabi 17 ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ ! ।
Ezekiel 22:12 in Panjabi 12 ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Hosea 12:7 in Panjabi 7 ਉਹ ਵਪਾਰੀ ਹੈ, ਉਹ ਦੇ ਹੱਥ ਵਿੱਚ ਧੋਖੇ ਦੀ ਤੱਕੜੀ ਹੈ, ਉਹ ਧੱਕੇਖੋਰੀ ਨੂੰ ਪਿਆਰ ਕਰਦਾ ਹੈ ।
Amos 3:10 in Panjabi 10 ਯਹੋਵਾਹ ਦਾ ਬਚਨ ਹੈ, “ਜਿਹੜੇ ਆਪਣੇ ਗੜ੍ਹਾਂ ਵਿੱਚ ਹਨੇਰ ਅਤੇ ਲੁੱਟ ਦਾ ਮਾਲ ਜਮ੍ਹਾਂ ਕਰਦੇ ਹਨ, ਉਹ ਨੇਕੀ ਕਰਨਾ ਨਹੀਂ ਜਾਣਦੇ ।”
Amos 8:4 in Panjabi 4 “ਤੁਸੀਂ ਜੋ ਕੰਗਾਲਾਂ ਨੂੰ ਨਿਗਲਣਾ ਚਾਹੁੰਦੇ ਹੋ ਅਤੇ ਦੇਸ਼ ਦੇ ਨਿਮਰ ਲੋਕਾਂ ਨੂੰ ਨਾਸ਼ ਕਰਨਾ ਚਾਹੁੰਦੇ ਹੋ”, ਸੁਣੋ !
Micah 2:1 in Panjabi 1 ਹਾਇ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ ।
Micah 2:9 in Panjabi 9 ਤੁਸੀਂ ਮੇਰੀ ਪਰਜਾ ਦੀਆਂ ਇਸਤਰੀਆਂ ਨੂੰ, ਉਹਨਾਂ ਦੇ ਸੋਹਣਿਆਂ ਘਰਾਂ ਤੋਂ ਕੱਢਦੇ ਹੋ, ਤੁਸੀਂ ਉਹਨਾਂ ਦੇ ਨਿਆਣਿਆਂ ਤੋਂ ਮੇਰੀਆਂ ਦਿੱਤੀਆਂ ਹੋਈਆਂ ਬਰਕਤਾਂ ਸਦਾ ਲਈ ਖੋਹ ਲੈਂਦੇ ਹੋ ।
Micah 6:10 in Panjabi 10 ਕੀ ਦੁਸ਼ਟ ਦੇ ਘਰ ਵਿੱਚ ਹੁਣ ਤੱਕ ਦੁਸ਼ਟਪੁਣੇ ਦੇ ਖ਼ਜ਼ਾਨੇ ਹਨ ? ਨਾਲੇ ਏਫ਼ਾਹ ਦੇ ਘੱਟ ਨਾਪ ਜੋ ਸਰਾਪੀ ਹਨ ?
Micah 7:3 in Panjabi 3 ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ ।
Habakkuk 2:6 in Panjabi 6 ਕੀ ਇਹ ਸਾਰੇ ਉਹ ਦੇ ਵਿਰੁੱਧ ਇੱਕ ਦ੍ਰਿਸ਼ਟਾਂਤ ਅਤੇ ਉਹ ਦੇ ਵਿਰੁੱਧ ਇੱਕ ਮਿਹਣਾ ਨਹੀਂ ਦੇਣਗੇ ? ਉਹ ਆਖਣਗੇ, “ਹਾਇ ਉਸ ਨੂੰ, ਜੋ ਪਰਾਇਆ ਧਨ ਲੁੱਟ ਕੇ ਆਪਣੇ ਲਈ ਉਸ ਨੂੰ ਵਧਾਉਂਦਾ ਹੈ ! ਜੋ ਪਰਾਏ ਮਾਲ ਦਾ ਭਾਰ ਆਪਣੇ ਉੱਤੇ ਲੱਦਦਾ ਹੈ ! ਪਰ ਕਦ ਤੱਕ ? “
Zephaniah 1:9 in Panjabi 9 ਉਸ ਦਿਨ ਮੈਂ ਉਹਨਾਂ ਸਾਰਿਆਂ ਨੂੰ ਸਜ਼ਾ ਦਿਆਂਗਾ, ਜੋ ਚੌਖਟ ਦੇ ਉੱਤੋਂ ਟੱਪਦੇ ਹਨ, ਜੋ ਆਪਣੇ ਮਾਲਕ ਦੇ ਘਰ ਨੂੰ ਅਨ੍ਹੇਰ ਅਤੇ ਛਲ ਨਾਲ ਭਰ ਦਿੰਦੇ ਹਨ ।
Zechariah 5:4 in Panjabi 4 ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਸ ਨੂੰ ਬਾਹਰ ਲਿਆਵਾਂਗਾ । ਉਹ ਚੋਰ ਦੇ ਘਰ ਵਿੱਚ ਅਤੇ ਮੇਰੇ ਨਾਮ ਦੀ ਝੂਠੀ ਸਹੁੰ ਖਾਣ ਵਾਲੇ ਦੇ ਘਰ ਵਿੱਚ ਵੜੇਗਾ, ਉਹ ਉਸ ਦੇ ਘਰ ਦੇ ਅੰਦਰ ਟਿਕੇਗਾ ਅਤੇ ਉਸ ਨੂੰ ਲੱਕੜੀ ਅਤੇ ਪੱਥਰ ਸਮੇਤ ਨਾਸ ਕਰੇਗਾ ।
Zechariah 7:9 in Panjabi 9 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਸਚਿਆਈ ਨਾਲ ਨਿਆਂ ਕਰੋ ਅਤੇ ਹਰੇਕ ਮਨੁੱਖ ਆਪਣੇ ਭਰਾ ਉੱਤੇ ਦਯਾ ਅਤੇ ਤਰਸ ਕਰੇ ।
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 23:13 in Panjabi 13 ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ ।
Luke 12:20 in Panjabi 20 ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ ?
1 Timothy 6:9 in Panjabi 9 ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ ।
Titus 1:11 in Panjabi 11 ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ । ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਜਾੜ ਦਿੰਦੇ ਹਨ ।
James 5:3 in Panjabi 3 ਤੁਹਾਡੇ ਸੋਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੰਗਾਲ ਤੁਹਾਡੇ ਉੱਤੇ ਗਵਾਹੀ ਦੇਵੇਗਾ ਅਤੇ ਅੱਗ ਵਾਂਗੂੰ ਤੁਹਾਡਾ ਮਾਸ ਖਾ ਜਾਵੇਗਾ । ਤੁਸੀਂ ਅੰਤ ਦੇ ਦਿਨਾਂ ਵਿੱਚ ਧਨ ਜੋੜਿਆ ਹੈ ।
2 Peter 2:3 in Panjabi 3 ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ ।
2 Peter 2:14 in Panjabi 14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ । ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ । ਉਹ ਸਰਾਪ ਦੇ ਪੁੱਤਰ ਹਨ !