Jeremiah 17:13 in Panjabi 13 ਹੇ ਯਹੋਵਾਹ ਇਸਰਾਏਲ ਦੀ ਆਸਾ, ਤੇਰੇ ਸਾਰੇ ਤਿਆਗਣ ਵਾਲੇ ਲੱਜਿਆਵਾਨ ਹੋਣਗੇ । ਉਹ “ ਮੇਰੇ ਫਿਰਤੂ “ ਧਰਤੀ ਵਿੱਚ ਲਿਖੇ ਜਾਣਗੇ, ਕਿਉਂ ਜੋ ਉਹਨਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਜਿਹੜਾ ਜਿਉਂਦੇ ਪਾਣੀ ਦਾ ਸੋਤਾ ਹੈ ।
Other Translations King James Version (KJV) O LORD, the hope of Israel, all that forsake thee shall be ashamed, and they that depart from me shall be written in the earth, because they have forsaken the LORD, the fountain of living waters.
American Standard Version (ASV) O Jehovah, the hope of Israel, all that forsake thee shall be put to shame. They that depart from me shall be written in the earth, because they have forsaken Jehovah, the fountain of living waters.
Bible in Basic English (BBE) O Lord, the hope of Israel, all who give you up will be put to shame; those who go away from you will be cut off from the earth, because they have given up the Lord, the fountain of living waters.
Darby English Bible (DBY) Thou hope of Israel, Jehovah! all that forsake thee shall be ashamed. They that depart from me shall be written in the earth; because they have forsaken Jehovah, the fountain of living waters.
World English Bible (WEB) Yahweh, the hope of Israel, all who forsake you shall be disappointed. Those who depart from me shall be written in the earth, because they have forsaken Yahweh, the spring of living waters.
Young's Literal Translation (YLT) The hope of Israel `is' Jehovah, All forsaking Thee are ashamed, And `My apostates' in the earth are written, For they have forsaken Jehovah, A fountain of living waters.
Cross Reference Psalm 22:4 in Panjabi 4 ਸਾਡੇ ਪਿਉ-ਦਾਦਿਆਂ ਨੇ ਤੇਰੇ ਉੱਤੇ ਭਰੋਸਾ ਕੀਤਾ, ਉਨ੍ਹਾਂ ਨੇ ਭਰੋਸਾ ਕੀਤਾ ਅਤੇ ਤੂੰ ਉਨ੍ਹਾਂ ਨੂੰ ਛੁਡਾਇਆ ।
Psalm 36:8 in Panjabi 8 ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ,
Psalm 73:27 in Panjabi 27 ਤਾਂ ਵੇਖੋ, ਜੋ ਤੈਥੋਂ ਦੂਰ ਹਨ ਓਹ ਨਸ਼ਟ ਹੋਣਗੇ, ਤੂੰ ਆਪਣੇ ਅੱਗਿਓਂ ਸਾਰੇ ਜ਼ਨਾਹਕਾਰ ਗਰਕ ਕਰ ਦਿੱਤੇ !
Psalm 97:7 in Panjabi 7 ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦਿਉਤੇ ਉਹ ਨੂੰ ਮੱਥਾ ਟੇਕਣ !
Proverbs 10:7 in Panjabi 7 ਧਰਮੀ ਦੀ ਯਾਦ ਮੁਬਾਰਕ ਹੈ, ਪਰ ਦੁਸ਼ਟਾਂ ਦਾ ਨਾਮ ਮਿਟ ਜਾਵੇਗਾ ।
Proverbs 14:14 in Panjabi 14 ਜਿਸ ਦਾ ਮਨ ਪਰਮੇਸ਼ੁਰ ਵੱਲੋਂ ਮੁੜ ਜਾਂਦਾ ਹੈ, ਉਹ ਆਪਣੀ ਚਾਲ ਦਾ ਫਲ ਭੋਗਦਾ ਹੈ, ਪਰ ਭਲਾ ਮਨੁੱਖ ਆਪਣੇ ਆਪ ਵਿੱਚ ਤ੍ਰਿਪਤ ਰਹਿੰਦਾ ਹੈ ।
Isaiah 1:28 in Panjabi 28 ਪਰ ਅਪਰਾਧੀਆਂ ਅਤੇ ਪਾਪੀਆਂ ਦਾ ਨਾਸ ਇਕੱਠਾ ਹੀ ਹੋਵੇਗਾ, ਅਤੇ ਯਹੋਵਾਹ ਨੂੰ ਤਿਆਗਣ ਵਾਲੇ ਮੁੱਕ ਜਾਣਗੇ ।
Isaiah 45:16 in Panjabi 16 ਉਹ ਸਾਰੇ ਸ਼ਰਮਿੰਦੇ ਹੋਣਗੇ ਅਤੇ ਨਮੋਸ਼ੀ ਉਠਾਉਣਗੇ, ਜਿਹੜੇ ਬੁੱਤ ਸਾਜ ਹਨ, ਉਹ ਇਕੱਠੇ ਨਮੋਸ਼ੀ ਵਿੱਚ ਜਾਣਗੇ ।
Isaiah 65:11 in Panjabi 11 ਪਰ ਤੁਸੀਂ ਜੋ ਯਹੋਵਾਹ ਨੂੰ ਤਿਆਗਦੇ ਹੋ, ਜੋ ਮੇਰੇ ਪਵਿੱਤਰ ਪਰਬਤ ਨੂੰ ਭੁਲਾਉਂਦੇ ਹੋ, ਜੋ ਕਿਸਮਤ ਦੀ ਦੇਵੀ ਲਈ ਮੇਜ਼ ਸੁਆਰਦੇ ਹੋ, ਅਤੇ ਭਾਗ ਦੀ ਦੇਵੀ ਲਈ ਰਲਵੀਂ ਮਧ ਭਰਦੇ ਹੋ,
Isaiah 66:5 in Panjabi 5 ਤੁਸੀਂ ਜੋ ਯਹੋਵਾਹ ਦਾ ਬਚਨ ਸੁਣ ਕੇ ਕੰਬਦੇ ਹੋ, ਉਸ ਦਾ ਇਹ ਬਚਨ ਸੁਣੋ ! ਤੁਹਾਡੇ ਭਰਾ ਜੋ ਤੁਹਾਡੇ ਤੋਂ ਘਿਣ ਕਰਦੇ ਹਨ, ਜੋ ਤੁਹਾਨੂੰ ਮੇਰੇ ਨਾਮ ਦੇ ਕਾਰਨ ਕੱਢ ਦਿੰਦੇ ਹਨ, ਆਖਦੇ ਹਨ, ਯਹੋਵਾਹ ਦੀ ਵਡਿਆਈ ਹੋਵੇ, ਕਿ ਅਸੀਂ ਤੁਹਾਡੀ ਖੁਸ਼ੀ ਨੂੰ ਵੇਖੀਏ, ਪਰ ਉਹ ਹੀ ਸ਼ਰਮਿੰਦੇ ਹੋਣਗੇ ।
Jeremiah 2:13 in Panjabi 13 ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ,- ਉਹਨਾਂ ਨੇ ਮੈਨੂੰ ਤਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਹਨਾਂ ਵਿੱਚ ਪਾਣੀ ਨਹੀਂ ਠਹਿਰਦਾ ।
Jeremiah 2:17 in Panjabi 17 ਕੀ ਤੂੰ ਆਪ ਵੀ ਇਹ ਆਪਣੇ ਉੱਤੇ ਨਹੀਂ ਲਿਆਈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਤਿਆਗਣ ਦੇ ਕਾਰਨ ਜਦ ਉਹ ਤੈਨੂੰ ਰਾਹੇ ਰਾਹ ਲਈ ਜਾਂਦਾ ਸੀ ?
Jeremiah 2:26 in Panjabi 26 ਜਿਵੇਂ ਚੋਰ ਜਦ ਫੜਿਆ ਗਿਆ ਸ਼ਰਮਿੰਦਾ ਹੁੰਦਾ ਹੈ, ਤਿਵੇਂ ਇਸਰਾਏਲ ਦਾ ਘਰਾਣਾ, ਉਹ, ਉਹਨਾਂ ਦੇ ਪਾਤਸ਼ਾਹ, ਉਹਨਾਂ ਦੇ ਸਰਦਾਰ, ਉਹਨਾਂ ਦੇ ਜਾਜਕ, ਅਤੇ ਉਹਨਾਂ ਦੇ ਨਬੀ ਸ਼ਰਮਿੰਦੇ ਹੋਣਗੇ ।
Jeremiah 14:8 in Panjabi 8 ਹੇ ਇਸਰਾਏਲ ਦੀ ਆਸਾ, ਅਤੇ ਦੁੱਖ ਦੇ ਵੇਲੇ ਉਹ ਦੇ ਬਚਾਉਣ ਵਾਲੇ, ਤੂੰ ਕਿਉਂ ਦੇਸ ਵਿੱਚ ਇੱਕ ਪਰਦੇਸੀ ਵਾਂਗੂੰ ਹੋਇਆ ਹੈ ? ਜਾਂ ਉਸ ਰਾਹੀ ਵਾਂਗੂੰ ਜਿਹੜਾ ਰਾਤ ਕੱਟਣ ਲਈ ਮੁੜਦਾ ਹੈ ?
Jeremiah 17:5 in Panjabi 5 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ !
Jeremiah 17:17 in Panjabi 17 ਤੂੰ ਮੇਰੇ ਲਈ ਡਰਾਉਣਾ ਨਾ ਬਣ, ਬਿਪਤਾ ਦੇ ਦਿਨ ਤੂੰ ਮੇਰੀ ਪਨਾਹ ਹੈ ।
Ezekiel 16:63 in Panjabi 63 ਤਾਂ ਜੋ ਤੂੰ ਚੇਤੇ ਕਰਕੇ ਸ਼ਰਮ ਕਰੇਂ ਅਤੇ ਸ਼ਰਮ ਦੇ ਮਾਰੇ ਫੇਰ ਕਦੇ ਆਪਣਾ ਮੂੰਹ ਨਾ ਖੋਲ੍ਹੇਂ, ਜਦੋਂ ਕਿ ਮੈਂ ਸਭੋ ਕੁੱਝ ਜੋ ਤੂੰ ਕੀਤਾ ਹੈ ਮਾਫ਼ ਕਰ ਦਿਆਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 36:32 in Panjabi 32 ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਲਈ ਨਹੀਂ ਕਰਦਾ ਹਾਂ, ਹੇ ਇਸਰਾਏਲ ਦੇ ਘਰਾਣੇ, ਤੁਸੀਂ ਆਪਣੇ ਰਾਹਾਂ ਦੇ ਕਾਰਨ ਸ਼ਰਮਿੰਦੇ ਹੋਵੋ ਅਤੇ ਲੱਜਿਆਵਾਨ ਹੋਵੋ ।
Daniel 12:2 in Panjabi 2 ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ ।
Joel 3:16 in Panjabi 16 ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣੀ ਵੱਡੀ ਅਵਾਜ਼ ਸੁਣਾਵੇਗਾ, ਅਕਾਸ਼ ਅਤੇ ਧਰਤੀ ਕੰਬਣਗੇ ਪਰ ਯਹੋਵਾਹ ਆਪਣੀ ਪਰਜਾ ਲਈ ਪਨਾਹ ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ ।
Luke 10:20 in Panjabi 20 ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਰੂਹਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ।
John 4:10 in Panjabi 10 ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ । ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ ।”
John 4:14 in Panjabi 14 ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ । ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ ।”
John 7:37 in Panjabi 37 ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ । ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ ।
John 8:6 in Panjabi 6 ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁੱਝ ਗਲਤ ਆਖੇ । ਉਹ ਉਸ ਦੇ ਖਿਲਾਫ਼ ਕੋਈ ਦੋਸ਼ ਲਗਾਉਣਾ ਚਾਹੁੰਦੇ ਸਨ । ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁੱਝ ਲਿਖਣ ਲੱਗ ਪਿਆ ।
Acts 28:20 in Panjabi 20 ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਇਸ ਸੰਗਲ ਨਾਲ ਜਕੜਿਆ ਹੋਇਆ ਹਾਂ !
1 Timothy 1:1 in Panjabi 1 ਪੌਲੁਸ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਅਤੇ ਸਾਡੀ ਆਸ ਪ੍ਰਭੂ ਯਿਸੂ ਮਸੀਹ ਦੀ ਆਗਿਆ ਅਨੁਸਾਰ ਉਸਦਾ ਰਸੂਲ ਹਾਂ ।
Revelation 7:17 in Panjabi 17 ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ ।
Revelation 20:15 in Panjabi 15 ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ ।
Revelation 21:6 in Panjabi 6 ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ । ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ ।
Revelation 22:1 in Panjabi 1 ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ ।
Revelation 22:17 in Panjabi 17 ਆਤਮਾ ਅਤੇ ਲਾੜੀ ਆਖਦੀ ਹੈ, ਆਓ ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ । ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ ।