Jeremiah 17:27 in Panjabi 27 ਪਰ ਜੇ ਤੁਸੀਂ ਮੇਰੀ ਨਾ ਸੁਣੋ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਨਾ ਰੱਖੋ ਪਰ ਸਬਤ ਦੇ ਦਿਨ ਯਰੂਸ਼ਲਮ ਦੇ ਫਾਟਕਾਂ ਵਿੱਚੋਂ ਦੀ ਭਾਰ ਚੁੱਕ ਕੇ ਵੜਨ ਤੋਂ ਨਾ ਰੁਕੋ ਤਦ ਮੈਂ ਇਸ ਦੇ ਫਾਟਕਾਂ ਨੂੰ ਅੱਗ ਲਾਵਾਂਗਾ । ਅਤੇ ਉਹ ਯਰੂਸ਼ਲਮ ਦੇ ਮਹਿਲਾਂ ਨੂੰ ਭਸਮ ਕਰੇਗੀ ਅਤੇ ਉਹ ਬੁੱਝੇਗੀ ਨਹੀਂ ।
Other Translations King James Version (KJV) But if ye will not hearken unto me to hallow the sabbath day, and not to bear a burden, even entering in at the gates of Jerusalem on the sabbath day; then will I kindle a fire in the gates thereof, and it shall devour the palaces of Jerusalem, and it shall not be quenched.
American Standard Version (ASV) But if ye will not hearken unto me to hallow the sabbath day, and not to bear a burden and enter in at the gates of Jerusalem on the sabbath day; then will I kindle a fire in the gates thereof, and it shall devour the palaces of Jerusalem, and it shall not be quenched.
Bible in Basic English (BBE) But if you do not give ear to me, to keep the Sabbath day holy, and to let no weight be lifted and taken through the doors of Jerusalem on the Sabbath day: then I will put a fire in its doorways, burning up the great houses of Jerusalem, and it will never be put out.
Darby English Bible (DBY) But if ye will not hearken unto me, to hallow the sabbath day and not to bear a burden and enter in through the gates of Jerusalem on the sabbath day, then will I kindle a fire in the gates thereof, and it shall devour the palaces of Jerusalem, and it shall not be quenched.
World English Bible (WEB) But if you will not listen to me to make the Sabbath day holy, and not to bear a burden and enter in at the gates of Jerusalem on the Sabbath day; then will I kindle a fire in the gates of it, and it shall devour the palaces of Jerusalem, and it shall not be quenched.
Young's Literal Translation (YLT) And if ye do not hearken unto me to sanctify the day of rest, And so as not to bear a burden, And to come in at the gates of Jerusalem on the day of rest, Then I have kindled a fire in its gates, And it hath consumed the high places of Jerusalem, And it is not quenched!'
Cross Reference Deuteronomy 32:22 in Panjabi 22 ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੀ ਹੈ, ਜਿਹੜੀ ਸਭ ਤੋਂ ਹੇਠਲੇ ਪਤਾਲ ਤੱਕ ਬਲਦੀ ਜਾਂਦੀ ਹੈ, ਅਤੇ ਧਰਤੀ ਨੂੰ ਉਸ ਦੀ ਪੈਦਾਵਾਰ ਸਮੇਤ ਭਸਮ ਕਰਦੀ ਜਾਂਦੀ ਹੈ, ਸਗੋਂ ਪਹਾੜਾਂ ਦੀਆਂ ਨੀਹਾਂ ਨੂੰ ਅੱਗ ਲਾਉਂਦੀ ਹੈ ।
2 Kings 22:17 in Panjabi 17 ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ । ਸੋ ਮੇਰਾ ਕ੍ਰੋਧ ਇਸ ਥਾਂ ਤੇ ਭੜਕੇਗਾ ਅਤੇ ਠੰਡਾ ਨਾ ਹੋਵੇਗਾ ।
2 Kings 25:9 in Panjabi 9 ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ ।
2 Chronicles 36:19 in Panjabi 19 ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀ ਕੰਧ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ
Isaiah 1:20 in Panjabi 20 ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਢੇ ਜਾਓਗੇ । ਇਹ ਯਹੋਵਾਹ ਦਾ ਮੁੱਖ ਵਾਕ ਹੈ ।
Isaiah 1:31 in Panjabi 31 ਬਲਵਾਨ ਕੱਚੀ ਸਣ ਜਿਹਾ ਹੋ ਜਾਵੇਗਾ, ਅਤੇ ਉਹ ਦਾ ਕੰਮ ਚੰਗਿਆੜੇ ਜਿਹਾ । ਉਹ ਦੋਵੇਂ ਇਕੱਠੇ ਸੜਨਗੇ, ਅਤੇ ਕੋਈ ਬੁਝਾਉਣ ਵਾਲਾ ਨਹੀਂ ਹੋਵੇਗਾ ।
Isaiah 9:18 in Panjabi 18 ਬੁਰਿਆਈ ਤਾਂ ਅੱਗ ਵਾਂਗੂੰ ਬਲਦੀ ਹੈ, ਉਹ ਕੰਡੇ ਅਤੇ ਕੰਡਿਆਲੇ ਭਸਮ ਕਰਦੀ ਹੈ, ਅਤੇ ਉਹ ਸੰਘਣੇ ਜੰਗਲਾਂ ਦੀਆਂ ਝਾੜੀਆਂ ਵਿੱਚ ਭੜਕ ਉੱਠਦੀ ਹੈ, ਉਹ ਧੂੰਏਂ ਦੇ ਗੂੜ੍ਹੇ ਬੱਦਲਾਂ ਵਿੱਚ ਉਤਾਹਾਂ ਚੜ੍ਹਦੀ ਹੈ ।
Jeremiah 6:17 in Panjabi 17 ਮੈਂ ਤੁਹਾਡੇ ਲਈ ਰਾਖੇ ਠਹਿਰਾਏ ਅਤੇ ਆਖਿਆ, ਤੁਸੀਂ ਤੁਰ੍ਹੀ ਦੀ ਅਵਾਜ਼ ਵੱਲ ਧਿਆਨ ਦਿਓ, ਪਰ ਉਹਨਾਂ ਆਖਿਆ ਅਸੀਂ ਧਿਆਨ ਨਾ ਦੇਵਾਂਗੇ ।
Jeremiah 7:20 in Panjabi 20 ਇਸ ਲਈ ਪ੍ਰਭੁ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ । ਉਹ ਬਲ ਉੱਠੇਗਾ ਅਤੇ ਬੁੱਝੇਗਾ ਨਹੀਂ ।
Jeremiah 17:4 in Panjabi 4 ਤੂੰ ਆਪ ਹੀ ਆਪਣੀ ਮਿਰਾਸ ਨੂੰ ਜਿਹੜੀ ਮੈਂ ਤੈਨੂੰ ਦਿੱਤੀ ਛੱਡ ਦੇਵੇਂਗਾ ਅਤੇ ਉਸ ਦੇਸ ਵਿੱਚ ਜਿਹ ਨੂੰ ਤੂੰ ਨਹੀਂ ਜਾਣਦਾ ਮੈਂ ਤੈਥੋਂ ਤੇਰੇ ਵੈਰੀਆਂ ਦੀ ਟਹਿਲ ਕਰਾਵਾਂਗਾ ਕਿਉਂ ਜੋ ਤੁਸੀਂ ਮੇਰੇ ਕ੍ਰੋਧ ਦੀ ਅੱਗ ਭੜਕਾਈ ਹੈ ਜਿਹੜੀ ਸਦਾ ਬਲਦੀ ਰਹੇਗੀ ।
Jeremiah 17:21 in Panjabi 21 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਆਪਣੀਆਂ ਜਾਨਾਂ ਲਈ ਖਬਰਦਾਰ ਹੋਵੋ ਅਤੇ ਸਬਤ ਦੇ ਦਿਨ ਕੋਈ ਭਾਰ ਨਾ ਚੁੱਕੋ ਅਤੇ ਨਾ ਯਰੂਸ਼ਲਮ ਦੇ ਫਾਟਕਾਂ ਵਿੱਚ ਦੀ ਅੰਦਰ ਲਿਆਓ
Jeremiah 17:24 in Panjabi 24 ਤਾਂ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਜੇ ਤੁਸੀਂ ਦਿਲ ਲਾ ਕੇ ਮੇਰੀ ਸੁਣੋਗੇ ਅਤੇ ਸਬਤ ਦੇ ਦਿਨ ਇਸ ਸ਼ਹਿਰ ਦੇ ਫਾਟਕਾਂ ਦੇ ਵਿੱਚ ਭਾਰ ਨਾ ਲਿਆਓਗੇ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਰੱਖੋਗੇ ਅਤੇ ਉਸ ਵਿੱਚ ਕੋਈ ਕੰਮ-ਧੰਦਾ ਨਾ ਕਰੋਗੇ
Jeremiah 21:12 in Panjabi 12 ਹੇ ਦਾਊਦ ਦੇ ਘਰਾਣੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਵੇਰ ਦੇ ਵੇਲੇ ਨਿਆਂ ਨੂੰ ਪੂਰਾ ਕਰੋ, ਦੁੱਖ ਦੇਣ ਵਾਲਿਆਂ ਦੇ ਹੱਥੋਂ ਉਹ ਨੂੰ ਜਿਹੜਾ ਲੁੱਟਿਆ ਗਿਆ ਹੈ ਛੁਡਾਓ, ਮਤੇ ਮੇਰਾ ਗੁੱਸਾ ਅੱਗ ਵਾਂਗੂੰ ਬਾਹਰ ਨਿੱਕਲੇ, ਅਤੇ ਤੁਹਾਡਿਆਂ ਬੁਰਿਆਂ ਕੰਮਾਂ ਦੇ ਕਾਰਨ ਉਹ ਅਜਿਹਾ ਬਲੇ ਕਿ ਕੋਈ ਉਹ ਨੂੰ ਬੁਝਾ ਨਾ ਸਕੇ ।
Jeremiah 21:14 in Panjabi 14 ਮੈਂ ਤੁਹਾਡੀਆਂ ਕਰਤੂਤਾਂ ਦੇ ਫਲਾਂ ਅਨੁਸਾਰ ਤੁਹਾਡੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਜੰਗਲ ਵਿੱਚ ਅੱਗ ਲਾਵਾਂਗਾ, ਜਿਹੜੀ ਆਲੇ-ਦੁਆਲੇ ਦਾ ਸਭ ਕੁੱਝ ਭੱਖ ਲਵੇਗੀ ।
Jeremiah 22:5 in Panjabi 5 ਪਰ ਜੇ ਤੁਸੀਂ ਇਹ ਗੱਲਾਂ ਨਾ ਸੁਣੋਗੇ ਤਾਂ ਮੈਨੂੰ ਮੇਰੀ ਹੀ ਸੌਂਹ, ਯਹੋਵਾਹ ਦਾ ਵਾਕ ਹੈ, ਕਿ ਇਹ ਘਰ ਇੱਕ ਵਿਰਾਨਾ ਹੋ ਜਾਵੇਗਾ
Jeremiah 26:4 in Panjabi 4 ਤੂੰ ਉਹਨਾਂ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫਰਮਾਉਦਾ ਹੈ,- ਜੇ ਤੁਸੀਂ ਮੇਰੀ ਨਾ ਸੁਣੋਗੇ ਕਿ ਮੇਰੀ ਬਿਵਸਥਾ ਉੱਤੇ ਚੱਲੋ ਜਿਹੜੀ ਮੈਂ ਤੁਹਾਡੇ ਅੱਗੇ ਰੱਖੀ ਹੈ
Jeremiah 32:29 in Panjabi 29 ਕਸਦੀ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਇਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਇਸ ਨੂੰ ਸਾੜ ਦੇਣਗੇ ਅਤੇ ਉਹਨਾਂ ਘਰਾਂ ਨੂੰ ਵੀ ਜਿਹਨਾਂ ਦੀਆਂ ਛੱਤਾਂ ਉੱਤੇ ਉਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦੇਵਤਿਆਂ ਲਈ ਪੀਣ ਦੀਆਂ ਭੇਟਾਂ ਡੋਹਲੀਆਂ ਭਈ ਮੈਨੂੰ ਗੁੱਸਾ ਚੜ੍ਹਾਉਣ
Jeremiah 38:21 in Panjabi 21 ਪਰ ਜੇ ਤੂੰ ਜਾਣ ਤੋਂ ਨਾਂਹ ਕਰੇਂ ਤਾਂ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਨੇ ਮੈਨੂੰ ਵਿਖਾਇਆ ਹੈ, -
Jeremiah 39:8 in Panjabi 8 ਕਸਦੀਆਂ ਦੇ ਰਾਜਾ ਦੇ ਮਹਿਲ ਨੂੰ ਅਤੇ ਲੋਕਾਂ ਦੇ ਘਰ ਅੱਗ ਨਾਲ ਸਾੜ ਸੁੱਟੇ ਅਤੇ ਯਰੂਸ਼ਲਮ ਦੀਆਂ ਕੰਧਾਂ ਢਾਹ ਦਿੱਤੀਆਂ
Jeremiah 44:16 in Panjabi 16 ਜਿਹੜੀ ਗੱਲ ਤੂੰ ਸਾਨੂੰ ਯਹੋਵਾਹ ਦੇ ਨਾਮ ਨਾਲ ਬੋਲਿਆ ਹੈਂ ਅਸੀਂ ਤੇਰੀ ਨਾ ਸੁਣਾਂਗੇ
Jeremiah 49:27 in Panjabi 27 ਮੈਂ ਦੰਮਿਸਕ ਦੀ ਸਫੀਲ ਵਿੱਚ ਅੱਗ ਜਲਾਵਾਂਗਾ, ਉਹ ਬਨ-ਹਦਦ ਦੇ ਮਹਿਲਾਂ ਨੂੰ ਖਾ ਜਾਵੇਗੀ ।
Jeremiah 52:13 in Panjabi 13 ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ
Lamentations 4:11 in Panjabi 11 ਯਹੋਵਾਹ ਨੇ ਆਪਣਾ ਪੂਰਾ ਕਹਿਰ ਪਰਗਟ ਕੀਤਾ, ਉਸ ਨੇ ਆਪਣਾ ਭੜਕਦਾ ਕ੍ਰੋਧ ਡੋਲ੍ਹ ਦਿੱਤਾ, ਉਸ ਨੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਸਨੇ ਉਸ ਦੀਆਂ ਨੀਹਾਂ ਨੂੰ ਭਸਮ ਕਰ ਦਿੱਤਾ ।
Ezekiel 16:41 in Panjabi 41 ਉਹ ਤੇਰੇ ਘਰਾਂ ਨੂੰ ਅੱਗ ਨਾਲ ਫੂਕ ਦੇਣਗੇ, ਬਹੁਤ ਸਾਰੀਆਂ ਔਰਤਾਂ ਦੀ ਨਿਗਾਹ ਵਿੱਚ ਤੈਨੂੰ ਸਜ਼ਾ ਦੇਣਗੇ, ਮੈਂ ਤੈਨੂੰ ਵਿਭਚਾਰ ਤੋਂ ਰੋਕ ਦਿਆਂਗਾ ਅਤੇ ਤੂੰ ਫੇਰ ਕਿਸੇ ਹੋਰ ਨੂੰ ਖਰਚੀ ਨਾ ਦੇਵੇਂਗੀ ।
Ezekiel 20:47 in Panjabi 47 ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ । ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉਤਰ ਤੱਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ ।
Ezekiel 22:8 in Panjabi 8 ਤੂੰ ਮੇਰੀਆਂ ਪਵਿੱਤਰ ਵਸਤੂਆਂ ਨੂੰ ਨੀਚ ਜਾਣਿਆ ਅਤੇ ਮੇਰੇ ਸਬਤਾਂ ਨੂੰ ਭ੍ਰਿਸ਼ਟ ਕੀਤਾ ।
Amos 1:4 in Panjabi 4 ਇਸ ਲਈ ਮੈਂ ਹਜ਼ਾਏਲ ਦੇ ਮਹਿਲ ਵਿੱਚ ਅੱਗ ਭੇਜਾਂਗਾ ਅਤੇ ਉਹ ਬਨ-ਹਦਦ ਦੇ ਗੜ੍ਹਾਂ ਨੂੰ ਵੀ ਭਸਮ ਕਰੇਗੀ ।
Amos 1:7 in Panjabi 7 ਇਸ ਲਈ ਮੈਂ ਅੱਜ਼ਾਹ ਦੀ ਸ਼ਹਿਰਪਨਾਹ ਉੱਤੇ ਅੱਗ ਭੇਜਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ ।
Amos 1:10 in Panjabi 10 ਇਸ ਲਈ ਮੈਂ ਸੂਰ ਦੀ ਸ਼ਹਿਰਪਨਾਹ ਉੱਤੇ ਅੱਗ ਭੇਜਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ ।”
Amos 1:12 in Panjabi 12 ਇਸ ਲਈ ਮੈਂ ਤੇਮਾਨ ਉੱਤੇ ਅੱਗ ਭੇਜਾਂਗਾ ਅਤੇ ਉਹ ਬਾਸਰਾਹ ਦੇ ਗੜ੍ਹਾਂ ਨੂੰ ਭਸਮ ਕਰੇਗੀ ।”
Amos 1:14 in Panjabi 14 ਮੈਂ ਰੱਬਾਹ ਦੀ ਸ਼ਹਿਰਪਨਾਹ ਵਿੱਚ ਅੱਗ ਲਾਵਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ । ਯੁੱਧ ਦੇ ਦਿਨ ਲਲਕਾਰ ਹੋਵੇਗੀ ਸਗੋਂ ਵਾਵਰੋਲੇ ਅਤੇ ਤੂਫ਼ਾਨ ਦਾ ਇੱਕ ਦਿਨ ਹੋਵੇਗਾ ।
Amos 2:2 in Panjabi 2 ਇਸ ਲਈ ਮੈਂ ਮੋਆਬ ਉੱਤੇ ਅੱਗ ਭੇਜਾਂਗਾ ਅਤੇ ਉਹ ਕਰੀਯੋਥ ਦੇ ਗੜ੍ਹਾਂ ਨੂੰ ਭਸਮ ਕਰੇਗੀ ਅਤੇ ਮੋਆਬ ਚੀਕ-ਚਿਹਾੜੇ ਨਾਲ ਅਤੇ ਯੁੱਧ ਦੀ ਲਲਕਾਰ ਅਤੇ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਮਰ ਜਾਵੇਗਾ ।
Amos 2:4 in Panjabi 4 ਯਹੋਵਾਹ ਇਹ ਫ਼ਰਮਾਉਂਦਾ ਹੈ, “ਯਹੂਦਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਤੁੱਛ ਜਾਣਿਆ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ ਅਤੇ ਉਹਨਾਂ ਦੇ ਝੂਠੇ ਦੇਵਤਿਆਂ ਨੇ ਉਹਨਾਂ ਨੂੰ ਭਟਕਾ ਦਿੱਤਾ, ਜਿਨ੍ਹਾਂ ਦੇ ਪਿੱਛੇ ਉਹਨਾਂ ਦੇ ਪਿਉ-ਦਾਦੇ ਵੀ ਚਲਦੇ ਸਨ ।
Zechariah 7:11 in Panjabi 11 ਪਰ ਉਹ ਇਸ ਵੱਲ ਧਿਆਨ ਦੇਣ ਲਈ ਸਹਿਮਤ ਨਾ ਹੋਏ । ਉਹਨਾਂ ਨੇ ਆਪਣੀਆਂ ਪਿੱਠਾਂ ਮੋੜ ਲਈਆਂ ਅਤੇ ਉਹਨਾਂ ਨੇ ਆਪਣੇ ਕੰਨ ਬੰਦ ਕਰ ਲਏ ਕਿ ਨਾ ਸੁਣਨ
Mark 9:43 in Panjabi 43 ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ । ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ ।
Hebrews 12:25 in Panjabi 25 ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ ।