Jeremiah 18:11 in Panjabi 11 ਹੁਣ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਤੁਹਾਡੇ ਵਿਰੁੱਧ ਇੱਕ ਬੁਰਿਆਈ ਕਰ ਰਿਹਾ ਹਾਂ ਅਤੇ ਤੁਹਾਡੇ ਵਿਰੁੱਧ ਇੱਕ ਮਤਾ ਸੋਚ ਰਿਹਾ ਹਾਂ । ਤੁਸੀਂ ਸਾਰੇ ਆਪਣੇ ਬੁਰੇ ਰਾਹ ਤੋਂ ਮੁੜੋ ਅਤੇ ਆਪਣੇ ਰਾਹ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ
Other Translations King James Version (KJV) Now therefore go to, speak to the men of Judah, and to the inhabitants of Jerusalem, saying, Thus saith the LORD; Behold, I frame evil against you, and devise a device against you: return ye now every one from his evil way, and make your ways and your doings good.
American Standard Version (ASV) Now therefore, speak to the men of Judah, and to the inhabitants of Jerusalem, saying, Thus saith Jehovah: Behold, I frame evil against you, and devise a device against you: return ye now every one from his evil way, and amend your ways and your doings.
Bible in Basic English (BBE) Now, then, say to the men of Judah and to the people of Jerusalem, This is what the Lord has said: See, I am forming an evil thing against you, and designing a design against you: let every man come back now from his evil way, and let your ways and your doings be changed for the better.
Darby English Bible (DBY) And now, speak to the men of Judah and to the inhabitants of Jerusalem, saying, Thus saith Jehovah: Behold, I prepare evil against you, and devise a device against you: turn ye then every one from his evil way, and amend your ways and your doings.
World English Bible (WEB) Now therefore, speak to the men of Judah, and to the inhabitants of Jerusalem, saying, Thus says Yahweh: Behold, I frame evil against you, and devise a device against you: return you now everyone from his evil way, and amend your ways and your doings.
Young's Literal Translation (YLT) And now, speak, I pray thee, unto men of Judah, And against inhabitants of Jerusalem, Saying: Thus said Jehovah: Lo, I am framing against you evil, And devising against you a device, Turn back, I pray you, each from his evil way And amen your ways and your doings.
Cross Reference Genesis 11:3 in Panjabi 3 ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਕਾਈਏ, ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਤੇ ਚੂਨੇ ਦੀ ਥਾਂ ਗਾਰਾ ਸੀ ।
Genesis 11:7 in Panjabi 7 ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ ।
2 Kings 5:5 in Panjabi 5 ਤਦ ਨਅਮਾਨ ਅਰਾਮ ਦੇ ਰਾਜਾ ਕੋਲ ਗਿਆ ਅਤੇ ਰਾਜਾ ਨੇ ਆਖਿਆ, “ਚੱਲਾ ਜਾ । ਮੈਂ ਇਸਰਾਏਲ ਦੇ ਰਾਜਾ ਨੂੰ ਇੱਕ ਚਿੱਠੀ ਭੇਜਾਂਗਾ ।” ਸੋ ਉਹ ਤੁਰ ਪਿਆ ਤੇ ਦਸ ਤੋੜੇ ਚਾਂਦੀ, ਛੇ ਹਜ਼ਾਰ ਮਿਸਕਾਲ ਸੋਨਾ ਅਤੇ ਦਸ ਜੋੜੇ ਕੱਪੜੇ ਆਪਣੇ ਨਾਲ ਲੈ ਲਏ ।
2 Kings 17:13 in Panjabi 13 ਯਹੋਵਾਹ ਸਾਰੇ ਨਬੀਆਂ ਅਤੇ ਸਾਰੇ ਦਰਸ਼ਣ ਵੇਖਣ ਵਾਲਿਆਂ ਦੇ ਰਾਹੀਂ ਇਹ ਕਹਿ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਰਦਾ ਰਿਹਾ ਕਿ ਆਪਣਿਆਂ ਭੈੜਿਆ ਰਾਹਾਂ ਤੋਂ ਮੁੜੋ ਅਤੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦੀ ਆਗਿਆ ਮੈਂ ਤੁਹਾਡੇ ਪਿਉ-ਦਾਦਿਆਂ ਨੂੰ ਦਿੱਤੀ ਅਤੇ ਜਿਸ ਨੂੰ ਮੈਂ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਤੁਹਾਡੇ ਕੋਲ ਭੇਜਿਆ, ਮੇਰਿਆਂ ਹੁਕਮਾਂ ਤੇ ਬਿਧੀਆਂ ਨੂੰ ਮੰਨੋ ।
2 Kings 22:13 in Panjabi 13 ਜਾਓ ਅਤੇ ਇਸ ਪੋਥੀ ਦੀਆਂ ਗੱਲਾਂ ਵਿਖੇ ਜੋ ਲੱਭੀ ਹੈ, ਮੇਰੀ ਵੱਲੋਂ ਤੇ ਲੋਕਾਂ ਦੀ ਵੱਲੋਂ ਤੇ ਸਾਰੇ ਯਹੂਦਾਹ ਵੱਲੋਂ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਉਹ ਸਭ ਜੋ ਸਾਡੇ ਵਿਖੇ ਲਿਖਿਆ ਹੈ ਉਹ ਦੇ ਅਨੁਸਾਰ ਕਰਨ ਲਈ ਸਾਡੇ ਪਿਉ-ਦਾਦਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਨਾ ਸੁਣਿਆ ।
Isaiah 1:16 in Panjabi 16 ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ ।
Isaiah 5:5 in Panjabi 5 ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ ਨਾਲ ਕੀ ਕਰਨ ਵਾਲਾ ਹਾਂ । ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲਤਾੜੀ ਜਾਵੇਗੀ ।
Isaiah 55:6 in Panjabi 6 ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ ।
Jeremiah 3:1 in Panjabi 1 ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਜ਼ਨਾਹ ਕੀਤਾ,- ਤੂੰ ਤਾਂ ਮੇਰੀ ਵੱਲ ਮੁੜੇਂਗੀ ? ਯਹੋਵਾਹ ਦਾ ਵਾਕ ਹੈ ।
Jeremiah 3:22 in Panjabi 22 ਹੇ ਫਿਰਤੂ ਪੁੱਤਰੋ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ ਦਾਰੂ ਕਰਾਂਗਾ । ਵੇਖ,ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ ।
Jeremiah 4:6 in Panjabi 6 ਤੁਸੀਂ ਸੀਯੋਨ ਵਿੱਚ ਝੰਡਾ ਉੱਚਾ ਕਰੋ, ਪਨਾਹ ਲਈ ਨੱਠੋ ਅਤੇ ਖਲੋਵੋ ਨਾ, ਕਿਉਂ ਜੋ ਮੈਂ ਉੱਤਰ ਵਲੋਂ ਬੁਰਿਆਈ ਅਤੇ ਵੱਡੀ ਬਰਬਾਦੀ ਲਿਆ ਰਿਹਾ ਹੈ !
Jeremiah 4:23 in Panjabi 23 ਮੈਂ ਧਰਤੀ ਨੂੰ ਦੇਖਿਆ ਅਤੇ ਵੇਖੋ, ਉਹ ਬੇਡੌਲ ਅਤੇ ਸੁੰਞੀ ਸੀ, ਅਤੇ ਅਕਾਸ਼ਾਂ ਵੱਲ ਅਤੇ ਉਹਨਾਂ ਵਿੱਚ ਚਾਨਣ ਨਹੀਂ ਸੀ ।
Jeremiah 7:3 in Panjabi 3 ਸੈਨਾ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ,- ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ ਤਾਂ ਮੈਂ ਤੁਹਾਨੂੰ ਇਸ ਸਥਾਨ ਵਿੱਚ ਵੱਸਣ ਦਿਆਂਗਾ
Jeremiah 11:19 in Panjabi 19 ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਗੂੰ ਸਾਂ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ । ਮੈਂ ਨਹੀਂ ਜਾਣਦਾ ਸਾਂ ਕਿ ਇਹ ਮੇਰੇ ਵਿਰੁੱਧ ਮਤੇ ਪਕਾਏ ਸਨ, ਕਿ ਆਓ, ਅਤੇ ਰੁੱਖ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਮ ਵੀ ਨਾ ਚੇਤੇ ਕਿੱਤਾ ਜਾਵੇ !
Jeremiah 18:18 in Panjabi 18 ਤਾਂ ਉਹਨਾਂ ਆਖਿਆ ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ । ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ ।
Jeremiah 25:5 in Panjabi 5 ਇਹ ਆਖਦੇ ਹੋਏ ਕਿ ਹਰ ਮਨੁੱਖ ਆਪਣਿਆ ਬੁਰਿਆਂ ਰਾਹਾਂ ਅਤੇ ਆਪਣੇ ਬੁਰਿਆਂ ਕੰਮਾਂ ਤੋਂ ਮੁੜੇ ਅਤੇ ਉਹ ਭੂਮੀ ਵਿੱਚ ਵੱਸੇ ਜਿਹੜੀ ਯਹੋਵਾਹ ਨੇ ਤੁਹਾਨੂੰ ਅਤੇ ਤੁਹਾਡੇ ਪਿਉ-ਦਾਦਿਆਂ ਨੂੰ ਮੁੱਢੋਂ ਲੈ ਕੇ ਸਦਾ ਲਈ ਦਿੱਤੀ ਹੈ
Jeremiah 26:3 in Panjabi 3 ਖਬਰੇ ਉਹ ਸੁਣਨ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਮੈਂ ਉਸ ਬੁਰਿਆਈ ਉੱਤੇ ਰੰਜ ਕਰਾਂ ਜਿਹੜੀ ਮੈਂ ਉਹਨਾਂ ਦੇ ਬੁਰੇ ਕਰਤਬਾਂ ਦੇ ਕਾਰਨ ਉਹਨਾਂ ਨਾਲ ਕਰਨ ਲਈ ਸੋਚੀ ਹੈ
Jeremiah 26:13 in Panjabi 13 ਹੁਣ ਤੁਸੀਂ ਆਪਣਿਆਂ ਰਾਹਾਂ ਨੂੰ ਅਤੇ ਆਪਣੇ ਕਰਤਬਾਂ ਨੂੰ ਠੀਕ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਯਹੋਵਾਹ ਉਸ ਬੁਰਿਆਈ ਤੋਂ ਪਛਤਾਵੇਗਾ ਜਿਹੜੀ ਉਹ ਤੁਹਾਡੇ ਵਿਰੁੱਧ ਬੋਲਿਆ ਸੀ
Jeremiah 35:15 in Panjabi 15 ਤਾਂ ਮੈਂ ਆਪਣੇ ਸਾਰੇ ਦਾਸਾਂ ਨੂੰ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਨਾਲ ਭੇਜਿਆ ਅਤੇ ਆਖਿਆ ਕਿ ਹਰ ਮਨੁੱਖ ਆਪਣੇ ਬੁਰੇ ਮਾਰਗ ਤੋਂ ਮੁੜੇ ਅਤੇ ਆਪਣੇ ਕਰਤੱਬਾਂ ਨੂੰ ਠੀਕ ਕਰੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਨਾ ਚੱਲੇ ਭਈ ਉਹਨਾਂ ਦੀ ਪੂਜਾ ਕਰੋ, ਤਾਂ ਤੁਸੀਂ ਉਸ ਭੂਮੀ ਵਿੱਚ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪਿਓ ਦਾਦਿਆਂ ਨੂੰ ਦਿੱਤੀ ਵੱਸੋਗੇ, ਪਰ ਨਾ ਤੁਸੀਂ ਆਪਣਾ ਕੰਨ ਲਾਇਆ ਅਤੇ ਨਾ ਮੇਰੀ ਸੁਣੀ
Jeremiah 36:3 in Panjabi 3 ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਉਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਉਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦੇਵਾਂ
Jeremiah 36:7 in Panjabi 7 ਕੀ ਜਾਣੀਏ ਭਈ ਉਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਉਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਬਾਰੇ ਉਹ ਇਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ
Jeremiah 51:11 in Panjabi 11 ਤੀਰਾਂ ਨੂੰ ਤਿੱਖਾ ਕਰੋ, ਢਾਲਾਂ ਨੂੰ ਤਕੜਾਈ ਨਾਲ ਫੜੋ ! ਯਹੋਵਾਹ ਨੇ ਮਾਦੀ ਰਾਜਿਆਂ ਦੀ ਰੂਹ ਨੂੰ ਪਰੇਰਿਆ ਹੈ, ਕਿਉਂ ਜੋ ਉਸ ਦਾ ਪਰੋਜਨ ਬਾਬਲ ਦੇ ਉਜਾੜ ਦੇਣ ਦਾ ਹੈ, ਇਹ ਯਹੋਵਾਹ ਦਾ ਬਦਲਾ, ਹਾਂ, ਉਹ ਦੀ ਹੈਕਲ ਦਾ ਬਦਲਾ ਹੈ !
Lamentations 3:39 in Panjabi 39 ਜੀਉਂਦਾ ਆਦਮੀ ਸ਼ਿਕਾਇਤ ਕਿਉਂ ਕਰੇ, ਕੋਈ ਮਨੁੱਖ ਆਪਣੇ ਪਾਪਾਂ ਦੀ ਸਜ਼ਾ ਲਈ ਬੁਰਾ ਕਿਉਂ ਮੰਨੇ ?
Ezekiel 13:22 in Panjabi 22 ਇਸ ਲਈ ਕਿ ਤੁਸੀਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ, ਜਿਹ ਨੂੰ ਮੈਂ ਦੁੱਖੀ ਨਹੀਂ ਕੀਤਾ ਅਤੇ ਤੁਸੀਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ ।
Ezekiel 18:23 in Panjabi 23 ਪ੍ਰਭੂ ਯਹੋਵਾਹ ਦਾ ਵਾਕ ਹੈ, ਕੀ ਮੈਨੂੰ ਦੁਸ਼ਟ ਦੀ ਮੌਤ ਵਿੱਚ ਕੋਈ ਖੁਸ਼ੀ ਹੈ, ਕੀ ਇਸ ਵਿੱਚ ਨਹੀਂ ਕਿ ਉਹ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ ?
Ezekiel 18:30 in Panjabi 30 ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ । ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ ।
Micah 2:3 in Panjabi 3 ਇਸ ਲਈ ਯਹੋਵਾਹ ਇਹ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਘਰਾਣੇ ਉੱਤੇ ਅਜਿਹੀ ਬਿਪਤਾ ਸੋਚਦਾ ਹਾਂ, ਜਿਸ ਤੋਂ ਤੁਸੀਂ ਆਪਣੀਆਂ ਧੌਣਾਂ ਨੂੰ ਨਾ ਕੱਢ ਸਕੋਗੇ, ਨਾ ਤੁਸੀਂ ਹੰਕਾਰ ਨਾਲ ਤੁਰੋਗੇ, ਕਿਉਂ ਜੋ ਉਹ ਸਮਾਂ ਭੈੜਾ ਹੋਵੇਗਾ !
Zechariah 1:3 in Panjabi 3 ਤੂੰ ਉਨ੍ਹਾਂ ਨੂੰ ਆਖ ਕਿ ਸੈਨਾ ਦਾ ਯਹੋਵਾਹ ਇਸ ਤਰ੍ਹਾਂ ਫਰਮਾਉਂਦਾ ਹੈ, 'ਤੁਸੀਂ ਮੇਰੀ ਵੱਲ ਮੁੜੋ' ਸੈਨਾ ਦੇ ਯਹੋਵਾਹ ਦਾ ਵਾਕ ਹੈ, 'ਤਾਂ ਮੈਂ ਤੁਹਾਡੀ ਵੱਲ ਮੁੜਾਂਗਾ' ਸੈਨਾ ਦਾ ਯਹੋਵਾਹ ਆਖਦਾ ਹੈ ।
Acts 26:20 in Panjabi 20 ਸਗੋਂ ਪਹਿਲਾਂ ਦੰਮਿਸਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ ।
James 4:13 in Panjabi 13 ਤੁਸੀਂ ਜੋ ਇਹ ਕਹਿੰਦੇ ਹੋ ਕਿ ਅਸੀਂ ਅੱਜ ਜਾਂ ਕੱਲ ਅਸੀਂ ਕਿਸੇ ਹੋਰ ਨਗਰ ਨੂੰ ਜਾਂਵਾਂਗੇ ਅਤੇ ਉੱਥੇ ਇੱਕ ਸਾਲ ਬਿਤਾਵਾਂਗੇ ਅਤੇ ਵਪਾਰ ਕਰਕੇ ਕੁੱਝ ਲਾਭ ਕਮਾਵਾਂਗੇ ।
James 5:1 in Panjabi 1 ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ !