Jeremiah 2:13 in Panjabi 13 ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ,- ਉਹਨਾਂ ਨੇ ਮੈਨੂੰ ਤਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਹਨਾਂ ਵਿੱਚ ਪਾਣੀ ਨਹੀਂ ਠਹਿਰਦਾ ।
Other Translations King James Version (KJV) For my people have committed two evils; they have forsaken me the fountain of living waters, and hewed them out cisterns, broken cisterns, that can hold no water.
American Standard Version (ASV) For my people have committed two evils: they have forsaken me, the fountain of living waters, and hewed them out cisterns, broken cisterns, that can hold no water.
Bible in Basic English (BBE) For my people have done two evils; they have given up me, the fountain of living waters, and have made for themselves water-holes, cut out from the rock, broken water-holes, of no use for storing water.
Darby English Bible (DBY) For my people have committed two evils: they have forsaken me, the fountain of living waters, to hew them out cisterns, broken cisterns that hold no water.
World English Bible (WEB) For my people have committed two evils: they have forsaken me, the spring of living waters, and hewed them out cisterns, broken cisterns, that can hold no water.
Young's Literal Translation (YLT) For two evils hath My people done, Me they have forsaken, a fountain of living waters, To hew out for themselves wells -- broken wells, That contain not the waters.
Cross Reference Judges 10:13 in Panjabi 13 ਫਿਰ ਵੀ ਤੁਸੀਂ ਮੈਨੂੰ ਛੱਡ ਕੇ ਪਰਾਏ ਦੇਵਤਿਆਂ ਦੀ ਪੂਜਾ ਕੀਤੀ, ਇਸ ਲਈ ਹੁਣ ਮੈਂ ਤੁਹਾਡਾ ਹੋਰ ਛੁਟਕਾਰਾ ਨਹੀਂ ਕਰਾਂਗਾ ।
1 Samuel 12:10 in Panjabi 10 ਫੇਰ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦੇ ਕੇ ਆਖਿਆ, ਅਸੀਂ ਪਾਪ ਕੀਤਾ ਕਿਉਂ ਜੋ ਅਸੀਂ ਯਹੋਵਾਹ ਨੂੰ ਛੱਡਿਆ ਅਤੇ ਬਆਲੀਮ ਤੇ ਅਸ਼ਤਾਰੋਥ ਦੀ ਪੂਜਾ ਕੀਤੀ । ਪਰ ਜੇ ਹੁਣ ਤੂੰ ਸਾਨੂੰ ਸਾਡੇ ਵੈਰੀਆਂ ਦੇ ਹੱਥੋਂ ਛੁਡਾਵੇਂ ਤਾਂ ਅਸੀਂ ਤੇਰੀ ਹੀ ਉਪਾਸਨਾ ਕਰਾਂਗੇ ।
Psalm 36:9 in Panjabi 9 ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ ।
Psalm 81:11 in Panjabi 11 ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ,
Psalm 115:4 in Panjabi 4 ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ ।
Psalm 146:3 in Panjabi 3 ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ ।
Ecclesiastes 1:2 in Panjabi 2 ਉਪਦੇਸ਼ਕ ਆਖਦਾ ਹੈ, ਵਿਅਰਥ ਹੀ ਵਿਅਰਥ, ਵਿਅਰਥ ਹੀ ਵਿਅਰਥ, ਸਭ ਕੁਝ ਵਿਅਰਥ ਹੈ !
Ecclesiastes 1:14 in Panjabi 14 ਮੈਂ ਉਹਨਾਂ ਸਾਰਿਆਂ ਕੰਮਾਂ ਨੂੰ ਵੇਖਿਆ ਹੈ ਜੋ ਅਕਾਸ਼ ਦੇ ਹੇਠ ਹੁੰਦੇ ਹਨ ਅਤੇ ਵੇਖੋ, ਸਾਰੇ ਦੇ ਸਾਰੇ ਕੰਮ ਹੀ ਵਿਅਰਥ ਅਤੇ ਹਵਾ ਦਾ ਫੱਕਣਾ ਹਨ !
Ecclesiastes 2:11 in Panjabi 11 ਤਦ ਮੈਂ ਉਨ੍ਹਾਂ ਸਾਰਿਆਂ ਕੰਮਾਂ ਨੂੰ ਵੇਖਿਆ ਜੋ ਮੇਰੇ ਹੱਥਾਂ ਨੇ ਕੀਤੇ ਸਨ ਅਤੇ ਉਸ ਮਿਹਨਤ ਨੂੰ ਜੋ ਮੈਂ ਕੰਮ ਕਰਨ ਦੇ ਵਿੱਚ ਕੀਤੀ ਸੀ ਅਤੇ ਵੇਖੋ, ਉਹਨਾਂ ਸਾਰਿਆਂ ਦਾ ਸੂਰਜ ਦੇ ਹੇਠ ਕੋਈ ਲਾਭ ਨਹੀਂ ਸੀ ।
Ecclesiastes 2:21 in Panjabi 21 ਕਿਉਂ ਜੋ ਇੱਕ ਅਜਿਹਾ ਮਨੁੱਖ ਵੀ ਹੈ ਜਿਸ ਦਾ ਕੰਮ ਬੁੱਧ ਅਤੇ ਗਿਆਨ ਅਤੇ ਸਫ਼ਲਤਾ ਦੇ ਨਾਲ ਹੁੰਦਾ ਹੈ ਪਰ ਉਹ ਉਸ ਨੂੰ ਦੂਜੇ ਮਨੁੱਖ ਦੇ ਲਈ ਛੱਡ ਜਾਵੇਗਾ, ਜਿਸ ਨੇ ਉਸ ਦੇ ਵਿੱਚ ਕੁਝ ਮਿਹਨਤ ਨਹੀਂ ਕੀਤੀ ਕਿ ਉਹ ਉਸ ਦੀ ਵੰਡ ਹੋਵੇ । ਇਹ ਵੀ ਵਿਅਰਥ ਅਤੇ ਵੱਡੀ ਬਿਪਤਾ ਹੀ ਹੈ ।
Ecclesiastes 2:26 in Panjabi 26 ਕਿਉਂ ਜੋ ਪਰਮੇਸ਼ੁਰ ਉਸ ਮਨੁੱਖ ਨੂੰ ਜੋ ਉਸ ਦੀ ਨਜ਼ਰ ਵਿੱਚ ਭਲਾ ਹੈ, ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਤਾਂ ਜੋ ਉਹ ਇਕੱਠਾ ਕਰਕੇ ਅਤੇ ਜੋੜ ਕੇ ਉਸ ਨੂੰ ਦੇਵੇ, ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ । ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ !
Ecclesiastes 4:4 in Panjabi 4 ਇਸ ਤੋਂ ਬਾਅਦ ਮੈਂ ਸਾਰੀ ਮਿਹਨਤ ਅਤੇ ਸਾਰੀ ਕਾਮਯਾਬੀ ਨੂੰ ਵੇਖਿਆ, ਜੋ ਮਨੁੱਖ ਦੀ ਆਪਣੇ ਗੁਆਂਢੀ ਨਾਲ ਈਰਖਾ ਦੇ ਕਾਰਨ ਹੈ । ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ ।
Ecclesiastes 12:8 in Panjabi 8 ਵਿਅਰਥ ਹੀ ਵਿਅਰਥ, ਉਪਦੇਸ਼ਕ ਆਖਦਾ ਹੈ, ਸਭ ਕੁਝ ਵਿਅਰਥ ਹੈ !
Isaiah 1:3 in Panjabi 3 ਬਲਦ ਆਪਣੇ ਮਾਲਕ ਨੂੰ, ਅਤੇ ਖੋਤਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ ।
Isaiah 5:13 in Panjabi 13 ਇਸ ਲਈ ਮੇਰੀ ਪਰਜਾ ਬੇਸਮਝੀ ਦੇ ਕਾਰਨ ਗੁਲਾਮੀ ਵਿੱਚ ਜਾਂਦੀ ਹੈ, ਉਹ ਦੇ ਪਤਵੰਤ ਭੁੱਖ ਨਾਲ ਮਰਦੇ ਹਨ, ਅਤੇ ਉਹ ਦੇ ਸਧਾਰਣ ਲੋਕ ਪਿਆਸ ਨਾਲ ਤੜਫ਼ਦੇ ਹਨ ।
Isaiah 44:9 in Panjabi 9 ਬੁੱਤਾਂ ਦੇ ਘੜਨ ਵਾਲੇ ਸਾਰੇ ਵਿਅਰਥ ਹਨ, ਉਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਉਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਇਸ ਲਈ ਉਹ ਸ਼ਰਮਿੰਦੇ ਹੋਣਗੇ ।
Isaiah 46:6 in Panjabi 6 ਜਿਹੜੇ ਥੈਲੀ ਵਿੱਚੋਂ ਸੋਨਾ ਉਲੱਦਦੇ ਹਨ, ਅਤੇ ਚਾਂਦੀ ਤੱਕੜੀ ਵਿੱਚ ਤੋਲਦੇ ਹਨ, ਉਹ ਸੁਨਿਆਰ ਨੂੰ ਭਾੜੇ ਉੱਤੇ ਲਾਉਂਦੇ, ਅਤੇ ਉਹ ਉਸ ਤੋਂ ਦੇਵਤਾ ਬਣਾਉਂਦਾ ਹੈ, ਫੇਰ ਉਹ ਉਸ ਅੱਗੇ ਮੱਥਾ ਟੇਕਦੇ ਸਗੋਂ ਮੱਥਾ ਰਗੜਦੇ ਹਨ !
Isaiah 55:2 in Panjabi 2 ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ ।
Isaiah 63:8 in Panjabi 8 ਉਸ ਨੇ ਆਖਿਆ, ਸੱਚ-ਮੁੱਚ ਇਹ ਮੇਰੀ ਪਰਜਾ ਹੈ, ਅਜਿਹੇ ਪੁੱਤਰ ਜੋ ਧੋਖਾ ਨਾ ਦੇਣਗੇ, ਇਸ ਲਈ ਉਹ ਉਹਨਾਂ ਦਾ ਬਚਾਉਣ ਵਾਲਾ ਹੋਇਆ ।
Jeremiah 1:16 in Panjabi 16 ਮੈਂ ਉਹਨਾਂ ਦੀਆਂ ਸਾਰੀਆਂ ਬੁਰਿਆਈਆਂ ਦੇ ਕਾਰਨ ਉਹਨਾਂ ਉੱਤੇ ਨਿਆਂ ਕਰਾਂਗਾ ਕਿਉਂਕਿ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਲਈ ਧੂਪ ਧੁਖਾਈ ਅਤੇ ਆਪਣੇ ਹੱਥਾਂ ਦੇ ਕੰਮਾਂ ਨੂੰ ਮੱਥਾ ਟੇਕਿਆ
Jeremiah 2:11 in Panjabi 11 ਕੀ ਕਿਸੇ ਕੌਮ ਨੇ ਆਪਣੇ ਦੇਵਤਿਆਂ ਨੂੰ ਬਦਲ ਦਿੱਤਾ, ਭਾਵੇਂ ਉਹ ਦੇਵਤੇ ਵੀ ਨਹੀਂ ਸਨ ? ਪਰ ਮੇਰੀ ਪਰਜਾ ਨੇ ਆਪਣੇ ਪਰਤਾਪ ਨੂੰ ਉਸ ਦੇ ਲਈ ਬਦਲ ਦਿੱਤਾ, ਜਿਸ ਤੋਂ ਕੁਝ ਲਾਭ ਨਹੀਂ ।
Jeremiah 2:17 in Panjabi 17 ਕੀ ਤੂੰ ਆਪ ਵੀ ਇਹ ਆਪਣੇ ਉੱਤੇ ਨਹੀਂ ਲਿਆਈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਤਿਆਗਣ ਦੇ ਕਾਰਨ ਜਦ ਉਹ ਤੈਨੂੰ ਰਾਹੇ ਰਾਹ ਲਈ ਜਾਂਦਾ ਸੀ ?
Jeremiah 2:26 in Panjabi 26 ਜਿਵੇਂ ਚੋਰ ਜਦ ਫੜਿਆ ਗਿਆ ਸ਼ਰਮਿੰਦਾ ਹੁੰਦਾ ਹੈ, ਤਿਵੇਂ ਇਸਰਾਏਲ ਦਾ ਘਰਾਣਾ, ਉਹ, ਉਹਨਾਂ ਦੇ ਪਾਤਸ਼ਾਹ, ਉਹਨਾਂ ਦੇ ਸਰਦਾਰ, ਉਹਨਾਂ ਦੇ ਜਾਜਕ, ਅਤੇ ਉਹਨਾਂ ਦੇ ਨਬੀ ਸ਼ਰਮਿੰਦੇ ਹੋਣਗੇ ।
Jeremiah 2:31 in Panjabi 31 ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ । ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ ?
Jeremiah 4:22 in Panjabi 22 ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ । ਉਹ ਮੂਰਖ ਬੱਚੇ ਹਨ, ਉਹਨਾਂ ਨੂੰ ਕੋਈ ਸਮਝ ਨਹੀਂ । ਉਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ ।
Jeremiah 5:26 in Panjabi 26 ਮੇਰੀ ਪਰਜਾ ਵਿੱਚ ਤਾਂ ਦੁਸ਼ਟ ਪਾਏ ਗਏ, ਉਹ ਫਾਂਧੀਆਂ ਵਾਂਗੂੰ ਘਾਤ ਵਿੱਚ ਬੈਠਦੇ ਹਨ, ਉਹ ਫਾਹੀ ਲਾਉਂਦੇ ਹਨ, ਉਹ ਮਨੁੱਖਾਂ ਨੂੰ ਫੜਦੇ ਹਨ ।
Jeremiah 5:31 in Panjabi 31 ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ ? ।
Jeremiah 15:6 in Panjabi 6 ਤੂੰ ਮੈਨੂੰ ਛੱਡ ਦਿੱਤਾ, ਯਹੋਵਾਹ ਦਾ ਵਾਕ ਹੈ, ਤੂੰ ਪਿੱਛੇ ਨੂੰ ਫਿਰ ਗਈ । ਮੈਂ ਤੇਰੇ ਵਿਰੁੱਧ ਆਪਣਾ ਹੱਥ ਚੁੱਕਾਂਗਾ ਅਤੇ ਤੈਨੂੰ ਨਾਸ ਕਰ ਦਿਆਂਗਾ, ਪੱਛਤਾਉਂਦਾ ਪੱਛਤਾਉਂਦਾ ਮੈਂ ਥੱਕ ਗਿਆ !
Jeremiah 17:13 in Panjabi 13 ਹੇ ਯਹੋਵਾਹ ਇਸਰਾਏਲ ਦੀ ਆਸਾ, ਤੇਰੇ ਸਾਰੇ ਤਿਆਗਣ ਵਾਲੇ ਲੱਜਿਆਵਾਨ ਹੋਣਗੇ । ਉਹ “ ਮੇਰੇ ਫਿਰਤੂ “ ਧਰਤੀ ਵਿੱਚ ਲਿਖੇ ਜਾਣਗੇ, ਕਿਉਂ ਜੋ ਉਹਨਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਜਿਹੜਾ ਜਿਉਂਦੇ ਪਾਣੀ ਦਾ ਸੋਤਾ ਹੈ ।
Jeremiah 18:14 in Panjabi 14 ਕੀ ਲਬਾਨੋਨ ਦੀ ਬਰਫ਼ ਮੈਦਾਨ ਦੀ ਚਟਾਨ ਨੂੰ ਛੱਡ ਦੇਵੇਗੀ ? ਕੀ ਉਹ ਠੰਡੇ ਪਾਣੀ ਜਿਹੜੇ ਦੂਰੋਂ ਵੱਗਦੇ ਹਨ ਸੁੱਕ ਜਾਣਗੇ ?
Micah 2:8 in Panjabi 8 ਪਰ ਕੱਲ ਦੀ ਗੱਲ ਹੈ ਕਿ ਮੇਰੀ ਪਰਜਾ ਵੈਰੀ ਬਣ ਕੇ ਮੇਰੇ ਵਿਰੁੱਧ ਉੱਠੀ ਹੈ, ਤੁਸੀਂ ਉਸ ਮਨੁੱਖ ਦੇ ਉੱਤੋਂ ਕੱਪੜੇ ਅਤੇ ਚੱਦਰ ਖਿੱਚ ਲੈਂਦੇ ਹੋ, ਜੋ ਚੈਨ ਨਾਲ ਲੜਾਈ ਦੇ ਖਿਆਲ ਤੋਂ ਵੀ ਦੂਰ ਰਹਿ ਕੇ ਲੰਘਦਾ ਹੈ ।
Micah 6:3 in Panjabi 3 ਹੇ ਮੇਰੀ ਪਰਜਾ, ਮੈਂ ਤੇਰਾ ਕੀ ਵਿਗਾੜਿਆ ਹੈ ? ਮੈਂ ਕਿਵੇਂ ਤੈਨੂੰ ਥਕਾ ਦਿੱਤਾ ਹੈ ? ਮੈਨੂੰ ਉੱਤਰ ਦੇ !
John 4:14 in Panjabi 14 ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ । ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ ।”
John 7:37 in Panjabi 37 ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ । ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ ।
2 Peter 2:17 in Panjabi 17 ਉਹ ਸੁੱਕੇ ਖੂਹ ਹਨ । ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ ।
Revelation 21:6 in Panjabi 6 ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ । ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ ।
Revelation 22:1 in Panjabi 1 ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ ।
Revelation 22:17 in Panjabi 17 ਆਤਮਾ ਅਤੇ ਲਾੜੀ ਆਖਦੀ ਹੈ, ਆਓ ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ । ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ ।