Jeremiah 2:15 in Panjabi 15 ਜੁਆਨ ਬੱਬਰ ਸ਼ੇਰ ਉਹ ਦੇ ਉੱਤੇ ਭੁੱਬਾਂ ਮਾਰਦੇ, ਉਹਨਾਂ ਨੇ ਆਪਣੀ ਅਵਾਜ਼ ਕੱਢੀ, ਉਹਨਾਂ ਨੇ ਉਸ ਦਾ ਦੇਸ ਖਰਾਬ ਬਣਾ ਦਿੱਤਾ, ਉਹ ਦੇ ਸ਼ਹਿਰ ਸਾੜੇ ਹੋਏ ਹਨ, ਅਤੇ ਵੱਸਣ ਵਾਲਾ ਕੋਈ ਨਹੀਂ ।
Other Translations King James Version (KJV) The young lions roared upon him, and yelled, and they made his land waste: his cities are burned without inhabitant.
American Standard Version (ASV) The young lions have roared upon him, and yelled; and they have made his land waste: his cities are burned up, without inhabitant.
Bible in Basic English (BBE) The young lions have made an outcry against him with a loud voice: they have made his land waste; his towns are burned up, with no one living in them.
Darby English Bible (DBY) The young lions roared against him, they gave forth their voice, and they made his land desolate: his cities are burned, without inhabitant.
World English Bible (WEB) The young lions have roared on him, and yelled; and they have made his land waste: his cities are burned up, without inhabitant.
Young's Literal Translation (YLT) Against him roar do young lions, They have given forth their voice, And make his land become a desolation, His cities have been burnt without inhabitant.
Cross Reference Judges 14:5 in Panjabi 5 ਤਦ ਸਮਸੂਨ ਆਪਣੇ ਮਾਤਾ-ਪਿਤਾ ਨੂੰ ਨਾਲ ਲੈ ਕੇ ਤਿਮਨਾਥ ਵੱਲ ਗਿਆ ਅਤੇ ਜਦ ਤਿਮਨਾਥ ਦੇ ਦਾਖਾਂ ਦੇ ਬਾਗ਼ਾਂ ਵਿੱਚ ਪਹੁੰਚਿਆ ਤਾਂ ਵੇਖੋ, ਇੱਕ ਜੁਆਨ ਬਬਰ ਸ਼ੇਰ ਉਸ ਦੇ ਸਾਹਮਣੇ ਆ ਕੇ ਗੱਜਿਆ ।
Job 4:10 in Panjabi 10 ਬੱਬਰ ਸ਼ੇਰ ਦਾ ਗੱਜਣਾ ਅਤੇ ਘਾਤਕ ਸ਼ੇਰ ਦੀ ਦਹਾੜਨਾ ਬੰਦ ਹੋ ਜਾਂਦਾ ਹੈ, ਅਤੇ ਜੁਆਨ ਸ਼ੇਰਾਂ ਦੇ ਦੰਦ ਭੰਨੇ ਜਾਂਦੇ ਹਨ ।
Psalm 57:4 in Panjabi 4 ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸੀਆਂ ਵਿੱਚ ਲੇਟਾਂਗਾ,ਜਿੰਨਾ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ ।
Isaiah 1:7 in Panjabi 7 ਤੁਹਾਡਾ ਦੇਸ ਉਜਾੜ ਹੈ, ਤੁਹਾਡੇ ਨਗਰ ਅੱਗ ਨਾਲ ਸੜੇ ਪਏ ਹਨ, ਤੁਹਾਡੇ ਸਾਹਮਣੇ ਪਰਦੇਸੀ ਤੁਹਾਡੀ ਜ਼ਮੀਨ ਨੂੰ ਖਾਈ ਜਾਂਦੇ ਹਨ, ਅਤੇ ਉਹ ਅਜਿਹਾ ਉਜਾੜ ਹੋ ਗਿਆ ਹੈ ਜਿਵੇਂ ਪਰਦੇਸੀਆਂ ਨੇ ਉਹ ਨੂੰ ਪਲਟਾ ਦਿੱਤਾ ਹੋਵੇ ।
Isaiah 5:9 in Panjabi 9 ਸੈਨਾਂ ਦੇ ਯਹੋਵਾਹ ਨੇ ਮੇਰੇ ਸੁਣਦਿਆਂ ਆਖਿਆ ਹੈ, - ਸੱਚ-ਮੁੱਚ ਬਹੁਤ ਸਾਰੇ ਘਰ ਉੱਜੜ ਜਾਣਗੇ, ਵੱਡੇ ਅਤੇ ਚੰਗੇ ਘਰ ਵਿਰਾਨ ਹੋ ਜਾਣਗੇ,
Isaiah 5:29 in Panjabi 29 ਉਨ੍ਹਾਂ ਦਾ ਦਹਾੜਨਾ ਸ਼ੇਰਨੀ ਵਾਂਗੂੰ ਅਤੇ ਉਹ ਜੁਆਨ ਸ਼ੇਰ ਵਾਂਗੂੰ ਦਹਾੜਦੇ ਹਨ, ਉਹ ਗੱਜਦੇ ਹਨ ਅਤੇ ਸ਼ਿਕਾਰ ਫੜ੍ਹਦੇ ਹਨ, ਫੇਰ ਉਸ ਨੂੰ ਸੁਖਾਲੇ ਹੀ ਲੈ ਜਾਂਦੇ ਹਨ ਅਤੇ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ ।
Isaiah 6:11 in Panjabi 11 ਤਦ ਮੈਂ ਆਖਿਆ, ਹੇ ਪ੍ਰਭੂ ਕਦੋਂ ਤੱਕ ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ,ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ ।
Isaiah 24:1 in Panjabi 1 ਵੇਖੋ, ਯਹੋਵਾਹ ਧਰਤੀ ਨੂੰ ਸੁੰਨੀ ਕਰੇਗਾ, ਅਤੇ ਉਹ ਨੂੰ ਵਿਰਾਨ ਕਰੇਗਾ, ਉਹ ਦੀ ਪਰਤ ਵਿਗਾੜ ਦੇਵੇਗਾ, ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ ।
Jeremiah 4:7 in Panjabi 7 ਇੱਕ ਬਬਰ ਸ਼ੇਰ ਆਪਣੇ ਝਾੜ ਵਿੱਚੋਂ ਨਿੱਕਲਿਆ ਹੈ, ਅਤੇ ਕੌਮਾਂ ਦੇ ਨਾਸ ਕਰਨ ਵਾਲੇ ਨੇ ਕੂਚ ਕੀਤਾ, ਉਹ ਆਪਣੇ ਥਾਂ ਤੋਂ ਨਿੱਕਲਿਆ, ਭਈ ਤੇਰੇ ਦੇਸ ਨੂੰ ਵਿਰਾਨ ਕਰੇ । ਤੇਰੇ ਸ਼ਹਿਰ ਥੇਹ ਹੋ ਜਾਣਗੇ, ਅਤੇ ਉੱਥੇ ਵੱਸਣ ਵਾਲਾ ਕੋਈ ਨਾ ਰਹੇਗਾ ।
Jeremiah 5:6 in Panjabi 6 ਇਸ ਲਈ ਜੰਗਲ ਦਾ ਬਬਰ ਸ਼ੇਰ ਉਹਨਾਂ ਨੂੰ ਮਾਰ ਸੁੱਟੇਗਾ, ਅਤੇ ਉਜਾੜ ਦਾ ਬਘਿਆੜ ਉਹਨਾਂ ਨੂੰ ਨਾਸ ਕਰੇਗਾ, ਚੀਤਾ ਉਹਨਾਂ ਦੇ ਸ਼ਹਿਰਾਂ ਦੀ ਘਾਤ ਵਿੱਚ ਰਹਿੰਦਾ ਹੈ,- ਹਰੇਕ ਜਿਹੜਾ ਉਹਨਾਂ ਵਿੱਚੋਂ ਬਾਹਰ ਜਾਵੇ ਪਾੜਿਆ ਜਾਵੇਗਾ, ਕਿਉਂ ਜੋ ਉਹਨਾਂ ਦੇ ਅਪਰਾਧ ਬਹੁਤ ਹੋ ਗਏ, ਉਹਨਾਂ ਦੀਆਂ ਫਿਰਤਾਂ ਵਧ ਗਈਆਂ ਹਨ ।
Jeremiah 9:11 in Panjabi 11 ਮੈਂ ਯਰੂਸ਼ਲਮ ਨੂੰ ਬਰਬਾਦ ਹੋਏ ਹੋਏ ਪੱਥਰਾਂ ਦਾ ਢੇਰ, ਅਤੇ ਗਿਦੜਾਂ ਦੀ ਖੋਹ ਬਣਾ ਦਿਆਂਗਾ । ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ, ਜਿੱਥੇ ਕੋਈ ਵੱਸਣ ਵਾਲਾ ਨਹੀਂ ।
Jeremiah 25:30 in Panjabi 30 ਤੂੰ ਇਹਨਾਂ ਸਾਰੀਆਂ ਗੱਲਾਂ ਦਾ ਉਹਨਾਂ ਦੇ ਵਿਰੁੱਧ ਅਗੰਮ ਵਾਚੀਂ ਅਤੇ ਤੂੰ ਉਹਨਾਂ ਨੂੰ ਆਖ, - ਯਹੋਵਾਹ ਉਚਿਆਈ ਤੋਂ ਗੱਜੇਗਾ, ਅਤੇ ਆਪਣੇ ਪਵਿੱਤਰ ਨਿਵਾਸ ਤੋਂ ਆਪਣੀਂ ਅਵਾਜ਼ ਦੇਵੇਗਾ । ਉਹ ਬੜੇ ਜ਼ੋਰ ਨਾਲ ਆਪਣੀ ਚਰਾਂਦ ਉੱਤੇ ਗੱਜੇਗਾ, ਅਤੇ ਉਹਨਾਂ ਵਾਂਗੂੰ ਲਲਕਾਰੇਗਾ ਜਿਹੜੇ ਅੰਗੂਰਾਂ ਨੂੰ ਮਿੱਧਦੇ ਹਨ, ਧਰਤੀ ਦੇ ਸਾਰੇ ਵਸਨੀਕਾਂ ਦੇ ਵਿਰੁੱਧ ।
Jeremiah 26:9 in Panjabi 9 ਤੂੰ ਯਹੋਵਾਹ ਦੇ ਨਾਮ ਉੱਤੇ ਕਿਉਂ ਅਗੰਮ ਵਾਚਿਆ ਕਿ ਇਹ ਭਵਨ ਸ਼ੀਲੋਹ ਵਾਂਗੂੰ ਹੋ ਜਾਵੇਗਾ ਅਤੇ ਇਹ ਸ਼ਹਿਰ ਬਰਬਾਦ ਅਤੇ ਬੇਆਬਾਦ ਹੋ ਜਾਵੇਗਾ ? ਤਾਂ ਸਾਰੇ ਲੋਕ ਯਿਰਮਿਯਾਹ ਕੋਲ ਯਹੋਵਾਹ ਦੇ ਭਵਨ ਵਿੱਚ ਇੱਕਠੇ ਹੋਏ ।
Jeremiah 33:10 in Panjabi 10 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹ ਨੂੰ ਤੁਸੀਂ ਆਖਦੇ ਹੋ ਕਿ ਉਹ ਵਿਰਾਨ ਹੈ, ਨਾ ਉੱਥੇ ਆਦਮੀ ਹੈ, ਨਾ ਡੰਗਰ, ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੇ ਚੌਂਕਾਂ ਵਿੱਚ ਜਿਹੜੇ ਉੱਜੜੇ ਪੁੱਜੜੇ ਪਏ ਹਨ ਜਿੱਥੇ ਨਾ ਆਦਮੀ, ਨਾ ਵੱਸਣ ਵਾਲਾ, ਨਾ ਡੰਗਰ ਹੈ
Jeremiah 34:22 in Panjabi 22 ਵੇਖ, ਮੈਂ ਹੁਕਮ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਵੱਲ ਮੋੜ ਲਿਆਵਾਂਗਾ । ਉਹ ਇਹ ਦੇ ਵਿਰੁੱਧ ਲੜਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ ਅਤੇ ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ ਭਈ ਉਹਨਾਂ ਵਿੱਚ ਕੋਈ ਵੱਸਣ ਵਾਲਾ ਨਾ ਰਹੇ ।
Jeremiah 44:22 in Panjabi 22 ਯਹੋਵਾਹ ਇਸ ਦੇ ਅੱਗੇ ਤੁਹਾਡੇ ਬੁਰੇ ਕਰਤੱਬਾਂ ਦੇ ਕਾਰਨ ਅਤੇ ਘਿਣਾਉਣਿਆਂ ਕੰਮਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਤੁਹਾਨੂੰ ਝੱਲ ਨਾ ਸੱਕਿਆ । ਤੁਹਾਡਾ ਦੇਸ ਉਜਾੜ, ਵਿਰਾਨਾ ਅਤੇ ਸਰਾਪ ਹੋ ਗਿਆ ਜਿੱਥੇ ਕੋਈ ਨਹੀਂ ਵੱਸਦਾ ਜਿਵੇਂ ਅੱਜ ਦੇ ਦਿਨ ਹੈ
Jeremiah 50:17 in Panjabi 17 ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ । ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਰੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ
Ezekiel 5:14 in Panjabi 14 ਇਸ ਤੋਂ ਬਿਨਾਂ ਮੈਂ ਤੈਨੂੰ ਉਹਨਾਂ ਕੌਮਾਂ ਦੇ ਵਿੱਚ ਜੋ ਤੇਰੇ ਆਲੇ-ਦੁਆਲੇ ਹਨ ਅਤੇ ਉਹਨਾਂ ਸਾਰਿਆਂ ਦੀਆਂ ਨਜ਼ਰਾਂ ਵਿੱਚ ਜੋ ਉੱਥੋਂ ਲੰਘਣਗੇ, ਉਜਾੜ ਅਤੇ ਬਦਨਾਮ ਬਣਾਵਾਂਗਾ ।
Hosea 5:14 in Panjabi 14 ਮੈਂ ਤਾਂ ਆਫਰਾਈਮ ਲਈ ਬੱਬਰ ਸ਼ੇਰ ਵਾਂਗੂੰ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਗੂੰ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚਲਾ ਜਾਂਵਾਂਗਾ, ਮੈਂ ਚੁੱਕ ਲੈ ਜਾਂਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ ।
Hosea 11:10 in Panjabi 10 ਉਹ ਯਹੋਵਾਹ ਦੇ ਪਿੱਛੇ ਚੱਲਣਗੇ, ਉਹ ਬਬਰ ਸ਼ੇਰ ਵਾਂਗੂੰ ਗੱਜੇਗਾ, ਜਦ ਉਹ ਗੱਜੇਗਾ, ਉਹ ਦੇ ਪੁੱਤਰ ਕੰਬਦੇ ਹੋਏ ਪੱਛਮ ਵੱਲੋਂ ਆਉਣਗੇ ।
Hosea 13:7 in Panjabi 7 ਸੋ ਮੈਂ ਉਹਨਾਂ ਲਈ ਬਬਰ ਸ਼ੇਰ ਵਰਗਾ ਹੋਵਾਂਗਾ, ਮੈਂ ਚੀਤੇ ਵਾਂਗੂੰ ਰਾਹ ਉੱਤੇ ਘਾਤ ਵਿੱਚ ਬੈਠਾਂਗਾ,
Amos 3:4 in Panjabi 4 ਕੀ ਬੱਬਰ ਸ਼ੇਰ ਬਿਨ੍ਹਾਂ ਕੋਈ ਸ਼ਿਕਾਰ ਮਿਲੇ ਜੰਗਲ ਵਿੱਚ ਗੱਜੇਗਾ ? ਕੀ ਜੁਆਨ ਸ਼ੇਰ ਬਿਨ੍ਹਾਂ ਕੁਝ ਫੜ੍ਹੇ ਆਪਣੀ ਗੁਫ਼ਾ ਵਿੱਚੋਂ ਅਵਾਜ਼ ਕੱਢੇਗਾ ?
Amos 3:8 in Panjabi 8 ਬੱਬਰ ਸ਼ੇਰ ਗੱਜਿਆ ਹੈ, ਕੌਣ ਨਾ ਡਰੇਗਾ ? ਪ੍ਰਭੂ ਯਹੋਵਾਹ ਬੋਲਿਆ, ਕੌਣ ਭਵਿੱਖਬਾਣੀ ਨਾ ਕਰੇਗਾ ? “
Amos 3:12 in Panjabi 12 ਯਹੋਵਾਹ ਇਹ ਫ਼ਰਮਾਉਂਦਾ ਹੈ, “ਜਿਵੇਂ ਅਯਾਲੀ ਬੱਬਰ ਸ਼ੇਰ ਦੇ ਮੂੰਹੋਂ ਦੋ ਲੱਤਾਂ ਜਾਂ ਕੰਨ ਦਾ ਟੁੱਕੜਾ ਛੁਡਾ ਲੈਂਦਾ ਹੈ, ਉਸੇ ਤਰ੍ਹਾਂ ਹੀ ਇਸਰਾਏਲੀ ਜਿਹੜੇ ਸਾਮਰਿਯਾ ਵਿੱਚ ਮੰਜੀਆਂ ਦੇ ਸਿਰ੍ਹਿਆਂ ਉੱਤੇ ਅਤੇ ਪਲੰਘਾਂ ਦੇ ਰੇਸ਼ਮੀ ਗੱਦਿਆਂ ਉੱਤੇ ਬੈਠਦੇ ਹਨ, ਉਹ ਵੀ ਛੁਡਾਏ ਜਾਣਗੇ ।”
Nahum 2:11 in Panjabi 11 ਬੱਬਰ ਸ਼ੇਰਨੀਆਂ ਦਾ ਟਿਕਾਣਾ ਕਿੱਥੇ ਹੈ ਅਤੇ ਜੁਆਨ ਬੱਬਰ ਸ਼ੇਰਾਂ ਦੇ ਖਾਣ ਦਾ ਥਾਂ ਕਿੱਥੇ ਹੈ, ਜਿੱਥੇ ਬੱਬਰ ਸ਼ੇਰ ਅਤੇ ਸ਼ੇਰਨੀ ਆਪਣੇ ਬੱਚਿਆਂ ਨਾਲ ਫਿਰਦੇ ਸਨ, ਅਤੇ ਕੋਈ ਉਹਨਾਂ ਨੂੰ ਨਹੀਂ ਛੇੜਦਾ ਸੀ ?
Zephaniah 1:18 in Panjabi 18 ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ !
Zephaniah 2:5 in Panjabi 5 ਸਮੁੰਦਰੀ ਕੰਢੇ ਦੇ ਵਾਸੀਆਂ ਉੱਤੇ ਹਾਇ, ਕਰੇਥੀਆਂ ਦੀ ਕੌਮ ਉੱਤੇ ਹਾਇ ! ਹੇ ਕਨਾਨ, ਫ਼ਲਿਸਤੀਆਂ ਦੇ ਦੇਸ਼, ਯਹੋਵਾਹ ਦਾ ਬਚਨ ਤੇਰੇ ਵਿਰੁੱਧ ਹੈ, ਮੈਂ ਤੈਨੂੰ ਅਜਿਹਾ ਨਾਸ਼ ਕਰਾਂਗਾ ਕਿ ਤੇਰਾ ਕੋਈ ਵਾਸੀ ਨਾ ਬਚੇਗਾ !
Zephaniah 3:6 in Panjabi 6 ਮੈਂ ਕੌਮਾਂ ਨੂੰ ਵੱਢ ਸੁੱਟਿਆ, ਉਹਨਾਂ ਦੇ ਸਿਰਿਆਂ ਵਾਲੇ ਬੁਰਜ ਵਿਰਾਨ ਹਨ, ਮੈਂ ਉਹਨਾਂ ਦੀਆਂ ਗਲੀਆਂ ਨੂੰ ਬਰਬਾਦ ਕਰ ਦਿੱਤਾ ਹੈ ਕਿ ਕੋਈ ਉਨ੍ਹਾਂ ਵਿੱਚੋਂ ਨਹੀਂ ਲੰਘਦਾ, ਉਹਨਾਂ ਦੇ ਸ਼ਹਿਰ ਨਾਸ਼ ਹੋ ਗਏ ਕਿ ਉੱਥੇ ਕੋਈ ਮਨੁੱਖ ਸਗੋਂ ਕੋਈ ਵਾਸੀ ਨਹੀਂ ਵੱਸਦਾ ।