Jeremiah 2:2 in Panjabi 2 ਕਿ ਜਾ ਅਤੇ ਯਰੂਸ਼ਲਮ ਦੇ ਕੰਨਾਂ ਵਿੱਚ ਪੁਕਾਰ ਭਈ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਮੈਂ ਤੇਰੀ ਜੁਆਨੀ ਦੀ ਕਿਰਪਾ, ਤੇਰੇ ਵਿਆਹ ਦੇ ਪ੍ਰੇਮ ਨੂੰ ਚੇਤੇ ਕਰਦਾ ਹਾਂ, ਭਈ ਤੂੰ ਉਜਾੜ ਵਿੱਚ ਮੇਰੇ ਪਿੱਛੇ-ਪਿੱਛੇ ਚੱਲੀਂ, ਉਸ ਧਰਤੀ ਵਿੱਚ ਜਿਹੜੀ ਬੀਜੀ ਨਹੀਂ ਗਈ ਸੀ ।
Other Translations King James Version (KJV) Go and cry in the ears of Jerusalem, saying, Thus saith the LORD; I remember thee, the kindness of thy youth, the love of thine espousals, when thou wentest after me in the wilderness, in a land that was not sown.
American Standard Version (ASV) Go, and cry in the ears of Jerusalem, saying, Thus saith Jehovah, I remember for thee the kindness of thy youth, the love of thine espousals; how thou wentest after me in the wilderness, in a land that was not sown.
Bible in Basic English (BBE) Go and say in the ears of Jerusalem, The Lord says, I still keep the memory of your kind heart when you were young, and your love when you became my bride; how you went after me in the waste of sand, in an unplanted land.
Darby English Bible (DBY) Go and cry in the ears of Jerusalem, saying, Thus saith Jehovah: I remember for thee the kindness of thy youth, the love of thine espousals, when thou wentest after me in the wilderness, in a land not sown.
World English Bible (WEB) Go, and cry in the ears of Jerusalem, saying, Thus says Yahweh, I remember for you the kindness of your youth, the love of your weddings; how you went after me in the wilderness, in a land that was not sown.
Young's Literal Translation (YLT) `Go, and thou hast called in the ears of Jerusalem, saying, Thus said Jehovah: I have remembered for thee The kindness of thy youth, the love of thine espousals, Thy going after Me in a wilderness, in a land not sown.
Cross Reference Exodus 14:31 in Panjabi 31 ਇਸ ਤਰ੍ਹਾਂ ਇਸਰਾਏਲ ਨੇ ਉਹ ਵੱਡਾ ਕੰਮ ਵੇਖਿਆ ਜਿਹੜਾ ਯਹੋਵਾਹ ਨੇ ਮਿਸਰੀਆਂ ਦੇ ਵਿਰੁੱਧ ਕੀਤਾ ਸੀ ਤਾਂ ਲੋਕ ਯਹੋਵਾਹ ਕੋਲੋਂ ਡਰ ਗਏ ਅਤੇ ਉਨ੍ਹਾਂ ਨੇ ਯਹੋਵਾਹ ਉੱਤੇ ਅਤੇ ਉਸ ਦੇ ਦਾਸ ਮੂਸਾ ਉੱਤੇ ਪਰਤੀਤ ਕੀਤੀ ।
Exodus 16:8 in Panjabi 8 ਮੂਸਾ ਨੇ ਆਖਿਆ, ਇਸ ਤਰ੍ਹਾਂ ਹੋਵੇਗਾ ਕਿ ਯਹੋਵਾਹ ਤੁਹਾਨੂੰ ਸ਼ਾਮਾਂ ਨੂੰ ਮਾਸ ਖਾਣ ਨੂੰ ਦੇਵੇਗਾ ਅਤੇ ਸਵੇਰ ਨੂੰ ਰੱਜਵੀਂ ਰੋਟੀ । ਯਹੋਵਾਹ ਤੁਹਾਡਾ ਕੁੜ੍ਹਨਾ ਸੁਣਦਾ ਹੈ ਜਿਹੜਾ ਤੁਸੀਂ ਉਸ ਉੱਤੇ ਕੁੜ੍ਹਦੇ ਹੋ ਪਰ ਅਸੀਂ ਕੀ ਹਾਂ ? ਤੁਹਾਡਾ ਕੁੜ੍ਹਨਾ ਸਾਡੇ ਉੱਤੇ ਨਹੀਂ ਸਗੋਂ ਯਹੋਵਾਹ ਉੱਤੇ ਹੈ ।
Exodus 24:3 in Panjabi 3 ਸੋ ਮੂਸਾ ਆਇਆ ਅਤੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਸਾਰੇ ਨਿਆਂ ਲੋਕਾਂ ਨੂੰ ਦੱਸੇ ਤਾਂ ਸਾਰੇ ਲੋਕਾਂ ਨੇ ਇੱਕ ਅਵਾਜ਼ ਨਾਲ ਬੋਲ ਕੇ ਉੱਤਰ ਦਿੱਤਾ, ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ ।
Deuteronomy 2:7 in Panjabi 7 ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦਿੱਤੀ ਹੈ ਅਤੇ ਇਸ ਵੱਡੀ ਉਜਾੜ ਵਿੱਚ ਉਹ ਤੁਹਾਡਾ ਤੁਰਨਾ-ਫਿਰਨਾ ਜਾਣਦਾ ਹੈ । ਇਨ੍ਹਾਂ ਚਾਲੀ ਸਾਲਾਂ ਤੱਕ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਰਿਹਾ ਹੈ ਅਤੇ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਹੀਂ ਹੋਣ ਦਿੱਤੀ ।
Deuteronomy 8:2 in Panjabi 2 ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖਿਓ ਜਿਸ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲੀ ਸਾਲ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਤਾਂ ਜੋ ਉਹ ਤੁਹਾਨੂੰ ਅਧੀਨ ਹੋਣਾ ਸਿਖਾਵੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀਂ ?
Deuteronomy 8:15 in Panjabi 15 ਅਤੇ ਜਿਹੜਾ ਤੁਹਾਨੂੰ ਵੱਡੀ ਅਤੇ ਭਿਆਨਕ ਉਜਾੜ ਦੇ ਵਿੱਚ ਲੈ ਕੇ ਚੱਲਿਆ, ਜਿੱਥੇ ਜ਼ਹਿਰੀਲੇ ਸੱਪ ਅਤੇ ਬਿੱਛੂ ਸਨ ਅਤੇ ਸੁੱਕੀ ਜ਼ਮੀਨ ਤੋਂ ਜਿੱਥੇ ਪਾਣੀ ਨਹੀਂ ਸੀ, ਜਿਸ ਨੇ ਤੁਹਾਡੇ ਲਈ ਪਥਰੀਲੀ ਚੱਟਾਨ ਤੋਂ ਪਾਣੀ ਕੱਢਿਆ,
Nehemiah 9:12 in Panjabi 12 ਫਿਰ ਤੂੰ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਹੋ ਕੇ ਉਨ੍ਹਾਂ ਦੀ ਅਗਵਾਈ ਕੀਤੀ ਕਿ ਜਿਸ ਰਾਹ ਵਿੱਚ ਉਨ੍ਹਾਂ ਨੂੰ ਚੱਲਣਾ ਸੀ, ਉਸ ਵਿੱਚ ਉਨ੍ਹਾਂ ਲਈ ਚਾਨਣ ਹੋਵੇ ।
Proverbs 1:20 in Panjabi 20 ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ ।
Proverbs 8:1 in Panjabi 1 ਭਲਾ, ਬੁੱਧ ਨਹੀਂ ਪੁਕਾਰਦੀ ? ਭਲਾ, ਸਮਝ ਅਵਾਜ਼ ਨਹੀਂ ਮਾਰਦੀ ?
Song of Solomon 3:11 in Panjabi 11 ਹੇ ਸੀਯੋਨ ਦੀਓ ਧੀਓ, ਜ਼ਰਾ ਬਾਹਰ ਨਿੱਕਲੋ ਅਤੇ ਸੁਲੇਮਾਨ ਰਾਜਾ ਨੂੰ ਵੇਖੋ, ਉਸਨੇ ਉਹ ਤਾਜ ਪਾਇਆ ਹੈ, ਜਿਹੜਾ ਉਹ ਦੀ ਮਾਤਾ ਨੇ ਉਹ ਦੇ ਵਿਆਹ ਦੇ ਦਿਨ ਅਤੇ ਉਹ ਦੇ ਮਨ ਦੇ ਆਨੰਦ ਦੇ ਦਿਨ ਉਹ ਦੇ ਸਿਰ ਉੱਤੇ ਰੱਖਿਆ ਸੀ ।
Isaiah 58:1 in Panjabi 1 ਸੰਘ ਅੱਡ ਕੇ ਪੁਕਾਰ, ਸਰਫ਼ਾ ਨਾ ਕਰ, ਤੁਰ੍ਹੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ !
Isaiah 63:7 in Panjabi 7 ਉਹਨਾਂ ਸਾਰੇ ਉਪਕਾਰਾਂ ਲਈ ਜੋ ਯਹੋਵਾਹ ਨੇ ਸਾਡੇ ਉੱਤੇ ਕੀਤੇ, ਨਾਲੇ ਇਸਰਾਏਲ ਦੇ ਘਰਾਣੇ ਉੱਤੇ ਉਸ ਵੱਡੀ ਭਲਿਆਈ ਲਈ ਜਿਸ ਨੂੰ ਉਹ ਨੇ ਆਪਣੇ ਰਹਮ, ਅਤੇ ਆਪਣੀ ਦਯਾ ਦੀ ਵਾਫ਼ਰੀ ਅਨੁਸਾਰ ਉਹਨਾਂ ਨੂੰ ਬਖ਼ਸ਼ ਦਿੱਤਾ, ਮੈਂ ਯਹੋਵਾਹ ਦੀ ਦਯਾ ਦਾ ਵਰਣਨ ਕਰਾਂਗਾ ਅਤੇ ਉਸ ਦੀ ਉਸਤਤ ਕਰਾਂਗਾ ।
Jeremiah 2:6 in Panjabi 6 ਉਹਨਾਂ ਨੇ ਨਾ ਆਖਿਆ ਯਹੋਵਾਹ ਕਿੱਥੇ ਹੈ ? ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਉਤਾਹਾਂ ਲੈ ਆਇਆ, ਜਿਹਨੇ ਉਜਾੜ ਦੇ ਵਿੱਚੋਂ ਦੀ ਸਾਡੀ ਅਗਵਾਈ ਕੀਤੀ, ਥਲ ਅਤੇ ਟੋਇਆਂ ਦੀ ਧਰਤੀ ਵਿੱਚੋਂ ਦੀ, ਔੜ ਤੇ ਮੌਤ ਦੇ ਸਾਯੇ ਦੀ ਧਰਤੀ ਦੇ ਵਿੱਚੋਂ, ਉਹ ਧਰਤੀ ਜਿਹ ਦੇ ਵਿੱਚੋਂ ਦੀ ਕੋਈ ਨਹੀਂ ਲੰਘਦਾ, ਨਾ ਕੋਈ ਆਦਮੀ ਉੱਥੇ ਵੱਸਦਾ ਹੈ ।
Jeremiah 7:2 in Panjabi 2 ਤੂੰ ਯਹੋਵਾਹ ਦੇ ਭਵਨ ਦੇ ਫਾਟਕ ਵਿੱਚ ਖਲੋ ਕੇ ਉੱਥੇ ਇਸ ਗੱਲ ਲਈ ਪੁਕਾਰ ਅਤੇ ਆਖ ਕਿ ਹੇ ਯਹੂਦਾਹ ਦੇ ਸਾਰਿਓ, ਯਹੋਵਾਹ ਦਾ ਬਚਨ ਸੁਣੋ, ਤੁਸੀਂ ਜਿਹੜੇ ਇਹਨਾਂ ਫਾਟਕਾਂ ਥਾਣੀਂ ਯਹੋਵਾਹ ਨੂੰ ਮੱਥਾ ਟੇਕਣ ਲਈ ਵੜਦੇ ਹੋ
Jeremiah 11:6 in Panjabi 6 ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਇਹਨਾਂ ਸਾਰੀਆਂ ਗੱਲਾਂ ਦੀ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੇ ਚੌਕਾਂ ਵਿੱਚ ਡੌਂਡੀ ਪਿੱਟਵਾ ਕਿ ਤੁਸੀਂ ਇਸ ਨੇਮ ਦੀਆਂ ਗੱਲਾਂ ਸੁਣੋ ਅਤੇ ਤੁਸੀਂ ਉਹਨਾਂ ਨੂੰ ਪੂਰਾ ਕਰੋ
Jeremiah 19:2 in Panjabi 2 ਅਤੇ ਬਨ-ਹਿੰਨੋਮ ਦੀ ਵਾਦੀ ਵਿੱਚ ਨਿੱਕਲ ਜਾ ਜਿਹੜੀ ਠੀਕਰੀਆਂ ਦੇ ਫਾਟਕ ਦੇ ਬੂਹੇ ਦੇ ਕੋਲ ਹੈ । ਉੱਥੇ ਉਹਨਾਂ ਗੱਲਾਂ ਦਾ ਹੋਕਾ ਦੇ ਜਿਹੜੀਆਂ ਮੈਂ ਤੈਨੂੰ ਬੋਲਾਂਗਾ
Ezekiel 16:8 in Panjabi 8 ਫੇਰ ਜਦ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਵੇਖਿਆ, ਤਾਂ ਵੇਖੋ, ਤੇਰੇ ਲਈ ਪ੍ਰੇਮ ਦਾ ਸਮਾਂ ਆ ਗਿਆ ਸੀ । ਇਸ ਲਈ ਮੈਂ ਆਪਣਾ ਕੱਪੜਾ ਤੇਰੇ ਉੱਤੇ ਪਾਇਆ ਅਤੇ ਤੇਰੇ ਨੰਗੇਜ਼ ਨੂੰ ਢੱਕਿਆ, ਹਾਂ, ਸਹੁੰ ਖਾ ਕੇ ਤੇਰੇ ਨਾਲ ਨੇਮ ਬੰਨ੍ਹਿਆ ਅਤੇ ਤੂੰ ਮੇਰੀ ਹੋ ਗਈ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 16:22 in Panjabi 22 ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਵਿੱਚ ਅਤੇ ਵਿਭਚਾਰ ਕਰਦੇ ਹੋਏ, ਆਪਣੇ ਬਚਪਨ ਦੇ ਦਿਨਾਂ ਨੂੰ ਕਦੇ ਵੀ ਯਾਦ ਨਾ ਕੀਤਾ, ਜਦੋਂ ਤੂੰ ਨੰਗੀ ਧੜੰਗੀ ਤੇ ਆਪਣੇ ਲਹੂ ਵਿੱਚ ਲਿੱਬੜੀ ਹੋਈ ਸੀ ।
Ezekiel 16:60 in Panjabi 60 ਤਾਂ ਵੀ ਮੈਂ ਆਪਣੇ ਉਸ ਨੇਮ ਨੂੰ ਜੋ ਤੇਰੀ ਜੁਆਨੀ ਦੇ ਦਿਨਾਂ ਵਿੱਚ ਤੇਰੇ ਨਾਲ ਸੀ, ਚੇਤੇ ਰੱਖਾਂਗਾ ਅਤੇ ਸਦਾ ਦਾ ਨੇਮ ਤੇਰੇ ਨਾਲ ਕਾਇਮ ਕਰਾਂਗਾ ।
Ezekiel 23:3 in Panjabi 3 ਉਹਨਾਂ ਨੇ ਮਿਸਰ ਵਿੱਚ ਵਿਭਚਾਰ ਕੀਤਾ । ਉਹ ਆਪਣੀ ਜੁਆਨੀ ਵਿੱਚ ਵਿਭਚਾਰਨਾਂ ਬਣੀਆਂ । ਉੱਥੇ ਉਹਨਾਂ ਦੀਆਂ ਛਾਤੀਆਂ ਪੁੱਟੀਆਂ ਗਈਆਂ ਅਤੇ ਉੱਥੇ ਹੀ ਉਹਨਾਂ ਦੇ ਕੁਆਰਪੁਣੇ ਦੀਆਂ ਦੁੱਧੀਆਂ ਖਿੱਚੀਆਂ ਗਈਆਂ ।
Ezekiel 23:8 in Panjabi 8 ਉਸ ਨੇ ਜੋ ਵਿਭਚਾਰ ਮਿਸਰ ਵਿੱਚ ਕੀਤਾ ਸੀ, ਉਹ ਨੂੰ ਨਾ ਛੱਡਿਆ ਕਿਉਂ ਜੋ ਉਹ ਉਸ ਦੀ ਜੁਆਨੀ ਸਮੇਂ ਉਸ ਨਾਲ ਲੇਟੇ ਅਤੇ ਉਹਨਾਂ ਨੇ ਉਹ ਦੇ ਕੁਆਰਪੁਣੇ ਦੀਆਂ ਦੁੱਧੀਆਂ ਨੂੰ ਖਿੱਚਿਆ ਅਤੇ ਆਪਣਾ ਵਿਭਚਾਰ ਉਹ ਦੇ ਉੱਤੇ ਪਾ ਦਿੱਤਾ ।
Ezekiel 23:19 in Panjabi 19 ਫਿਰ ਵੀ ਉਸ ਨੇ ਆਪਣੇ ਵਿਭਚਾਰ ਨੂੰ ਵਧਾਇਆ, ਆਪਣੀ ਜੁਆਨੀ ਦੇ ਦਿਨਾਂ ਨੂੰ ਚੇਤੇ ਕਰ ਕੇ, ਜਿਵੇਂ ਉਸ ਨੇ ਮਿਸਰ ਦੇਸ ਵਿੱਚ ਵਿਭਚਾਰ ਕੀਤਾ ਸੀ ।
Hosea 2:15 in Panjabi 15 ਮੈਂ ਉਹ ਨੂੰ ਉੱਥੋਂ ਦੇ ਬਾਗ ਦਿਆਂਗਾ, ਨਾਲੇ ਆਕੋਰ ਦੀ ਵਾਦੀ ਵੀ ਆਸਾ ਦੇ ਦਰਵਾਜ਼ੇ ਲਈ । ਉੱਥੇ ਉਹ ਉਸੇ ਤਰ੍ਹਾਂ ਉੱਤਰ ਦੇਵੇਗੀ, ਜਿਵੇਂ ਆਪਣੀ ਜੁਆਨੀ ਦੇ ਦਿਨ ਵਿੱਚ ਦਿੰਦੀ ਸੀ, ਅਤੇ ਜਿਵੇਂ ਉਸ ਸਮੇਂ ਜਦ ਉਹ ਮਿਸਰ ਦੇਸ ਤੋਂ ਉਤਾਹਾਂ ਆਈ ।
Hosea 8:1 in Panjabi 1 ਆਪਣੇ ਬੁੱਲ੍ਹਾਂ ਨੂੰ ਤੁਰ੍ਹੀ ਲਾ ! ਉਹ ਉਕਾਬ ਵਾਂਗੂੰ ਯਹੋਵਾਹ ਦੇ ਭਵਨ ਉੱਤੇ ਹਨ, ਕਿਉਂ ਜੋ ਉਹਨਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ, ਮੇਰੀ ਬਿਵਸਥਾ ਦੇ ਵਿਰੁੱਧ ਅਪਰਾਧ ਕੀਤਾ ।
Jonah 1:2 in Panjabi 2 “ਉੱਠ ! ਉਸ ਵੱਡੇ ਸ਼ਹਿਰ ਨੀਨਵਾਹ ਨੂੰ ਜਾ ਅਤੇ ਉਸ ਦੇ ਵਿਰੁੱਧ ਪੁਕਾਰ ਕਿਉਂਕਿ ਉਹਨਾਂ ਦੀ ਬੁਰਿਆਈ ਮੇਰੇ ਸਨਮੁਖ ਬਹੁਤ ਵੱਧ ਗਈ ਹੈ ।”
Matthew 11:15 in Panjabi 15 ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ ।
Luke 12:13 in Panjabi 13 ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਆਖੋ ਜੋ ਉਹ ਜਾਇਦਾਦ ਮੇਰੇ ਨਾਲ ਵੰਡ ਲਵੇ ।