Jeremiah 2:3 in Panjabi 3 ਇਸਰਾਏਲ ਯਹੋਵਾਹ ਲਈ ਪਵਿੱਤਰ ਸੀ, ਉਹ ਦੀ ਪੈਦਾਵਰ ਦਾ ਪਹਿਲਾ ਫਲ, ਉਸ ਦੇ ਖਾਣ ਵਾਲੇ ਸਾਰੇ ਦੋਸ਼ੀ ਠਹਿਰਨਗੇ, ਉਹਨਾਂ ਉੱਤੇ ਬੁਰਿਆਈ ਆਵੇਗੀ, ਯਹੋਵਾਹ ਦਾ ਵਾਕ ਹੈ ।
Other Translations King James Version (KJV) Israel was holiness unto the LORD, and the firstfruits of his increase: all that devour him shall offend; evil shall come upon them, saith the LORD.
American Standard Version (ASV) Israel `was' holiness unto Jehovah, the first-fruits of his increase: all that devour him shall be held guilty; evil shall come upon them, saith Jehovah.
Bible in Basic English (BBE) Israel was holy to the Lord, the first-fruits of his increase: all who made attacks on him were judged as wrongdoers, evil came on them, says the Lord.
Darby English Bible (DBY) Israel was holiness unto Jehovah, the first-fruits of his increase: all that devour him are guilty; evil shall come upon them, saith Jehovah.
World English Bible (WEB) Israel [was] holiness to Yahweh, the first fruits of his increase: all who devour him shall be held guilty; evil shall come on them, says Yahweh.
Young's Literal Translation (YLT) Holy `is' Israel to Jehovah, The first-fruit of His increase, All consuming him are guilty, Evil cometh in unto them, an affirmation of Jehovah.
Cross Reference Exodus 4:22 in Panjabi 22 ਤਦ ਤੂੰ ਫ਼ਿਰਊਨ ਨੂੰ ਆਖੀਂ, “ਯਹੋਵਾਹ ਅਜਿਹਾ ਆਖਦਾ ਹੈ ਕਿ ਇਸਰਾਏਲ ਮੇਰਾ ਜੇਠਾ ਪੁੱਤਰ ਹੈ । ”
Exodus 19:5 in Panjabi 5 ਹੁਣ ਜੇ ਤੁਸੀਂ ਮੇਰੀ ਅਵਾਜ਼ ਦੇ ਸਰੋਤੇ ਹੋਵੋਗੇ ਅਤੇ ਮੇਰੇ ਨੇਮ ਦੀ ਮਨੌਤ ਕਰੋਗੇ ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੀ ਨਿਜੀ ਪਰਜਾ ਹੋਵੋਗੇ ਕਿਉਂ ਜੋ ਸਾਰੀ ਧਰਤੀ ਮੇਰੀ ਹੈ
Exodus 22:29 in Panjabi 29 ਆਪਣੇ ਖਲਵਾੜੇ ਅਤੇ ਆਪਣੇ ਕੋਹਲੂ ਦੇ ਰਸ ਦੇ ਚੜ੍ਹਾਉਣ ਲਈ ਢਿੱਲ ਨਾ ਕਰ । ਤੂੰ ਆਪਣੇ ਪੁੱਤਰਾਂ ਵਿੱਚੋਂ ਜੇਠਾ ਮੈਨੂੰ ਦੇ ।
Exodus 23:16 in Panjabi 16 ਵਾਢੀ ਦਾ ਪਰਬ ਅਰਥਾਤ ਤੇਰੇ ਕੰਮਾਂ ਦੇ ਪਹਿਲੇ ਫਲ ਜਿਹੜੇ ਤੂੰ ਪੈਲੀ ਵਿੱਚ ਬੀਜੇ ਅਤੇ ਇਕੱਠਾ ਕਰਨ ਦਾ ਪਰਬ ਸਾਲ ਦੇ ਛੇਕੜ ਵਿੱਚ ਜਦ ਤੂੰ ਆਪਣੀ ਕਮਾਈ ਨੂੰ ਪੈਲੀ ਤੋਂ ਇਕੱਠਾ ਕਰ ਲਿਆ ਹੋਵੇ ।
Numbers 18:12 in Panjabi 12 ਸਭ ਤੋਂ ਚੰਗਾ ਸਾਰਾ ਤੇਲ, ਸਭ ਤੋਂ ਚੰਗਾ ਸਾਰਾ ਦਾਖਰਸ, ਅੰਨ ਅਤੇ ਉਨ੍ਹਾਂ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਦਿੰਦੇ ਹਨ, ਸੋ ਮੈਂ ਤੁਹਾਨੂੰ ਦਿੰਦਾ ਹਾਂ ।
Deuteronomy 7:6 in Panjabi 6 ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁਣ ਲਿਆ ਹੈ ਕਿ ਤੁਸੀਂ ਧਰਤੀ ਦੇ ਸਾਰੇ ਲੋਕਾਂ ਵਿੱਚੋਂ ਉਸ ਦੀ ਨਿੱਜ-ਪਰਜਾ ਹੋਵੋ ।
Deuteronomy 14:2 in Panjabi 2 ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਨੇ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੀ ਨਿੱਜ-ਪਰਜਾ ਹੋਣ ਲਈ ਚੁਣ ਲਿਆ ਹੈ ।
Deuteronomy 26:19 in Panjabi 19 ਤਾਂ ਜੋ ਉਹ ਤੁਹਾਨੂੰ ਉਨ੍ਹਾਂ ਸਾਰੀਆਂ ਕੌਮਾਂ ਨਾਲੋਂ, ਜਿਨ੍ਹਾਂ ਨੂੰ ਉਸ ਨੇ ਬਣਾਇਆ ਹੈ, ਵੱਧ ਉਸਤਤ, ਨਾਮ ਅਤੇ ਸਨਮਾਨ ਵਿੱਚ ਉੱਚਾ ਕਰੇ ਅਤੇ ਜਿਵੇਂ ਉਸ ਨੇ ਬਚਨ ਦਿੱਤਾ ਸੀ, ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਵਿੱਤਰ ਪਰਜਾ ਹੋਵੋ ।
Psalm 81:14 in Panjabi 14 ਤਾਂ ਮੈਂ ਛੇਤੀ ਉਨ੍ਹਾਂ ਦੇ ਵੈਰੀਆਂ ਨੂੰ ਹੇਠਾਂ ਦੱਬ ਦਿੰਦਾ, ਅਤੇ ਉਨ੍ਹਾਂ ਦੇ ਵਿਰੋਧੀਆਂ ਉੱਤੇ ਆਪਣਾ ਹੱਥ ਚੁੱਕਦਾ !
Psalm 105:14 in Panjabi 14 ਉਹ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰ ਨਾ ਕਰਨ ਦਿੱਤਾ, ਅਤੇ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ, —
Psalm 105:25 in Panjabi 25 ਉਹ ਨੇ ਉਨ੍ਹਾਂ ਦੇ ਦਿਲ ਫੇਰ ਦਿੱਤੇ, ਕਿ ਓਹ ਉਹ ਦੀ ਪਰਜਾ ਤੋਂ ਘਿਣ ਕਰਨ ਅਤੇ ਉਹ ਦੇ ਦਾਸਾਂ ਨਾਲ ਚਲਾਕੀ ਕਰਨ ।
Isaiah 41:11 in Panjabi 11 ਵੇਖੋ, ਉਹ ਜੋ ਤੇਰੇ ਨਾਲ ਕ੍ਰੋਧਿਤ ਹਨ, ਸ਼ਰਮਿੰਦੇ ਹੋਣਗੇ ਅਤੇ ਉਹਨਾਂ ਦੇ ਮੂੰਹ ਕਾਲੇ ਹੋ ਜਾਣਗੇ, ਅਤੇ ਉਹ ਜੋ ਤੇਰੇ ਨਾਲ ਲੜਦੇ ਹਨ ਨਾ ਹੋਇਆਂ ਜਿਹੇ ਹੋ ਕੇ ਨਾਸ ਹੋ ਜਾਣਗੇ ।
Isaiah 47:6 in Panjabi 6 ਮੈਂ ਆਪਣੀ ਪਰਜਾ ਉੱਤੇ ਗੁੱਸੇ ਹੋਇਆ, ਮੈਂ ਆਪਣੀ ਮੀਰਾਸ ਨੂੰ ਭ੍ਰਿਸ਼ਟ ਕਰ ਕੇ ਤੇਰੇ ਹੱਥ ਵਿੱਚ ਦੇ ਦਿੱਤਾ, ਤੂੰ ਉਹਨਾਂ ਉੱਤੇ ਰਹਮ ਨਹੀਂ ਕੀਤਾ, ਤੂੰ ਬਜ਼ੁਰਗਾਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ ।
Jeremiah 12:14 in Panjabi 14 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੋਹੰਦੇ ਹਨ ਜਿਹੜਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੂਦਾਹ ਦੇ ਘਰਾਣੇ ਨੂੰ ਉਹਨਾਂ ਵਿੱਚੋਂ ਪੁੱਟ ਸੁੱਟਾਂਗਾ
Jeremiah 30:16 in Panjabi 16 ਇਸ ਲਈ ਉਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਉਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰੀਆਂ ਦੇ ਸਾਰੇ, ਗ਼ੁਲਾਮੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਉਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਉਹਨਾਂ ਨੂੰ ਸ਼ਿਕਾਰ ਬਣਾਵਾਂਗਾ,
Jeremiah 50:7 in Panjabi 7 ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਲੱਭਿਆ ਉਹਨਾਂ ਨੂੰ ਖਾ ਗਏ । ਉਹਨਾਂ ਦੇ ਵਿਰੋਧੀਆਂ ਨੇ ਆਖਿਆ, ਅਸੀਂ ਦੋਸ਼ੀ ਨਹੀਂ ਹਾਂ, ਉਹਨਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ ਜਿਹੜਾ ਧਰਮ ਸਥਾਨ ਹੈ, ਹਾਂ, ਯਹੋਵਾਹ, ਉਹਨਾਂ ਦੇ ਪਿਉ-ਦਾਦਿਆਂ ਦੀ ਆਸ ।
Joel 1:3 in Panjabi 3 ਇਹ ਦੇ ਵਿਖੇ ਤੁਸੀਂ ਆਪਣੇ ਪੁੱਤਰਾਂ ਨੂੰ ਅਤੇ ਤੁਹਾਡੇ ਪੁੱਤਰ ਆਪਣੇ ਪੁੱਤਰਾਂ ਨੂੰ, ਉਹਨਾਂ ਦੇ ਪੁੱਤਰ ਆਪਣੀ ਅਗਲੀ ਪੀੜ੍ਹੀ ਨੂੰ ਖੋਲ੍ਹ ਕੇ ਦੱਸਣ ।
Joel 1:7 in Panjabi 7 ਉਸ ਨੇ ਮੇਰੇ ਅੰਗੂਰੀ ਬਾਗ ਨੂੰ ਉਜਾੜ ਕੇ ਰੱਖ ਦਿੱਤਾ, ਉਸ ਨੇ ਮੇਰੇ ਹੰਜ਼ੀਰ ਦੇ ਰੁੱਖਾਂ ਨੂੰ ਤੋੜ ਸੁੱਟਿਆ, ਉਸ ਨੇ ਉਹ ਦੀ ਛਿੱਲ ਲਾਹ ਕੇ ਸੁੱਟ ਦਿੱਤੀ, ਉਹ ਦੀਆਂ ਟਹਿਣੀਆਂ ਚਿੱਟੀਆਂ ਨਿੱਕਲ ਆਈਆਂ ਹਨ ।
Amos 6:1 in Panjabi 1 “ਹਾਇ ਉਹਨਾਂ ਉੱਤੇ ਜੋ ਸੀਯੋਨ ਵਿੱਚ ਅਰਾਮ ਨਾਲ ਰਹਿੰਦੇ ਹਨ ! ਅਤੇ ਉਹਨਾਂ ਉੱਤੇ ਜਿਹੜੇ ਸਾਮਰਿਯਾ ਦੇ ਪਹਾੜ ਉੱਤੇ ਚੈਨ ਨਾਲ ਰਹਿੰਦੇ ਹਨ ! ਜਿਹੜੇ ਖ਼ਾਸ ਕੌਮਾਂ ਵਿੱਚ ਪ੍ਰਸਿੱਧ ਹਨ, ਜਿਨ੍ਹਾਂ ਦੇ ਕੋਲ ਇਸਰਾਏਲ ਦਾ ਘਰਾਣਾ ਆਉਂਦਾ ਹੈ ।
Zechariah 1:15 in Panjabi 15 ਮੈਂ ਇਹਨਾਂ ਕੌਮਾਂ ਨਾਲ ਅੱਤ ਵੱਡਾ ਕ੍ਰੋਧਵਾਨ ਰਿਹਾ ਜਿਹੜੀਆਂ ਅਰਾਮ ਵਿੱਚ ਸਨ, ਕਿਉਂ ਜੋ ਮੇਰਾ ਕ੍ਰੋਧ ਥੋੜ੍ਹਾ ਜਿਹਾ ਸੀ ਪਰ ਉਹਨਾਂ ਨੇ ਉਨ੍ਹਾਂ ਬਿਪਤਾਵਾਂ ਨੂੰ ਵਧਾ ਦਿੱਤਾ ।
Zechariah 2:8 in Panjabi 8 ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਉਹਨਾਂ ਕੌਮਾਂ ਕੋਲ ਭੇਜਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ, ਕਿਉਂ ਜੋ ਜਿਹੜਾ ਤੁਹਾਨੂੰ ਛੂਹੰਦਾ ਹੈ ਉਹ ਉਸ ਦੀ ਅੱਖ ਦੀ ਪੁਤਲੀ ਨੂੰ ਛੂਹੰਦਾ ਹੈ ।
Zechariah 12:2 in Panjabi 2 ਵੇਖ, ਮੈਂ ਯਰੂਸ਼ਲਮ ਨੂੰ ਆਲੇ-ਦੁਆਲੇ ਦੇ ਸਾਰੇ ਲੋਕਾਂ ਲਈ ਲੁੜਕਣ ਦਾ ਕਟੋਰਾ ਠਹਿਰਾਉਂਦਾ ਹਾਂ ਅਤੇ ਇਹ ਯਹੂਦਾਹ ਦੇ ਵਿਰੁੱਧ ਵੀ ਹੋਵੇਗਾ ਜਦ ਯਰੂਸ਼ਲਮ ਦੇ ਵਿਰੁੱਧ ਘੇਰਾ ਪਾਇਆ ਜਾਵੇਗਾ ।
Zechariah 14:20 in Panjabi 20 ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ” ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਉਹਨਾਂ ਕਟੋਰਿਆਂ ਵਾਂਗੂੰ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ ।
Acts 9:4 in Panjabi 4 ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ ?
Romans 11:16 in Panjabi 16 ਅਤੇ ਜੇ ਪਹਿਲਾ ਪੇੜਾ ਪਵਿੱਤਰ ਹੈ ਤਾਂ ਸਾਰਾ ਆਟਾ ਵੀ ਪਵਿੱਤਰ ਹੋਵੇਗਾ ਅਤੇ ਜੇ ਜੜ੍ਹ ਪਵਿੱਤਰ ਹੈ ਤਾਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ ।
Romans 16:5 in Panjabi 5 ਅਤੇ ਉਸ ਕਲੀਸਿਯਾ ਨੂੰ ਜਿਹੜੀ ਉਹਨਾਂ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖਣਾ । ਮੇਰੇ ਪਿਆਰੇ ਇਪੈਨੇਤੁਸ ਨੂੰ ਜਿਹੜਾ ਮਸੀਹ ਦੇ ਲਈ ਅਸਿਯਾ ਦਾ ਪਹਿਲਾ ਫਲ ਹੈ ਸੁੱਖ-ਸਾਂਦ ਆਖੋ ।
Ephesians 1:4 in Panjabi 4 ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ !
James 1:18 in Panjabi 18 ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ ।
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
Revelation 14:4 in Panjabi 4 ਇਹ ਉਹ ਹਨ ਜਿਹੜੇ ਔਰਤਾਂ ਦੇ ਨਾਲ ਭ੍ਰਿਸ਼ਟ ਨਹੀਂ ਹੋਏ ਕਿਉਂਕਿ ਇਹ ਕੁਆਰੇ ਹਨ । ਇਹ ਉਹ ਹਨ ਕਿ ਜਿੱਥੇ ਵੀ ਲੇਲਾ ਜਾਂਦਾ ਹੈ ਉਹ ਉਸ ਦੇ ਮਗਰ ਮਗਰ ਤੁਰਦੇ ਹਨ । ਇਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ ।