Jeremiah 2:30 in Panjabi 30 ਮੈਂ ਐਵੇਂ ਕਿਵੇਂ ਤੇਰੇ ਪੁੱਤਰਾਂ ਨੂੰ ਮਾਰਿਆ, ਉਹ ਸੌਰੇ ਨਹੀਂ; ਤੁਹਾਡੀ ਆਪਣੀ ਤਲਵਾਰ ਤੁਹਾਡੇ ਨਬੀਆਂ ਨੂੰ ਹੜੱਪ ਕਰਨ ਵਾਲੇ ਬਬਰ ਸ਼ੇਰ ਵਾਂਗੂੰ ਖਾ ਗਈ ।
Other Translations King James Version (KJV) In vain have I smitten your children; they received no correction: your own sword hath devoured your prophets, like a destroying lion.
American Standard Version (ASV) In vain have I smitten your children; they received no correction: your own sword hath devoured your prophets, like a destroying lion.
Bible in Basic English (BBE) I gave your children blows to no purpose; they got no good from training: your sword has been the destruction of your prophets, like a death-giving lion.
Darby English Bible (DBY) In vain have I smitten your children: they received no correction. Your own sword hath devoured your prophets, like a destroying lion.
World English Bible (WEB) In vain have I struck your children; they received no correction: your own sword has devoured your prophets, like a destroying lion.
Young's Literal Translation (YLT) In vain I have smitten your sons, Instruction they have not accepted, Devoured hath your sword your prophets, As a destroying lion.
Cross Reference 1 Kings 19:10 in Panjabi 10 ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ । ਹੁਣ ਮੈਂ ਹੀ ਇੱਕਲਾ ਬਾਕੀ ਰਹਿ ਗਿਆ ਹਾਂ ਪਰ ਉਹ ਮੇਰੀ ਜਾਨ ਕੱਢਣ ਨੂੰ ਮੈਨੂੰ ਲੱਭਦੇ ਫਿਰਦੇ ਹਨ ।
1 Kings 19:14 in Panjabi 14 ਤਾਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ । ਮੈਂ ਹੀ ਇੱਕਲਾ ਬਾਕੀ ਰਹਿ ਗਿਆ ਹਾਂ, ਪਰ ਉਹ ਮੇਰੀ ਜਾਨ ਕੱਢਣ ਨੂੰ ਲੱਭਦੇ ਫਿਰਦੇ ਹਨ ।
2 Chronicles 24:21 in Panjabi 21 ਤਦ ਉਨ੍ਹਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਪਾਤਸ਼ਾਹ ਦੇ ਹੁਕਮ ਨਾਲ ਉਹ ਨੂੰ ਯਹੋਵਾਹ ਦੇ ਭਵਨ ਵਿੱਚ ਮਾਰ ਸੁੱਟਿਆ
2 Chronicles 28:22 in Panjabi 22 ਆਪਣੀ ਤੰਗੀ ਦੇ ਵੇਲੇ ਵੀ ਇਸੇ ਆਹਾਜ਼ ਪਾਤਸ਼ਾਹ ਨੇ ਯਹੋਵਾਹ ਨਾਲ ਹੋਰ ਵੀ ਬੇਈਮਾਨੀ ਕੀਤੀ
2 Chronicles 36:16 in Panjabi 16 ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ
Nehemiah 9:26 in Panjabi 26 ਪਰ ਉਹ ਤੇਰੇ ਤੋਂ ਬੇਮੁਖ ਹੋ ਕੇ ਵਿਦਰੋਹੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਤਿਆਗ ਦਿੱਤਾ ਅਤੇ ਤੇਰੇ ਨਬੀਆਂ ਨੂੰ ਜੋ ਉਨ੍ਹਾਂ ਨੂੰ ਤੇਰੇ ਵੱਲ ਮੁੜਨ ਲਈ ਚਿਤਾਉਣੀ ਦਿੰਦੇ ਸਨ, ਤਲਵਾਰ ਨਾਲ ਵੱਢ ਸੁੱਟਿਆ ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ ।
Isaiah 1:5 in Panjabi 5 ਤੁਸੀਂ ਕਿਉਂ ਹੋਰ ਮਾਰ ਖਾਣਾ ਚਾਹੁੰਦੇ ਹੋ, ਤੁਸੀਂ ਕਿਉਂ ਵਿਦਰੋਹ ਕਰਨ ਤੇ ਅੜੇ ਰਹਿੰਦੇ ਹੋ ? ਤੁਹਾਡਾ ਸਾਰਾ ਸਿਰ ਜ਼ਖਮਾਂ ਨਾਲ ਅਤੇ ਤੁਹਾਡਾ ਸਾਰਾ ਦਿਲ ਦੁੱਖ ਨਾਲ ਭਰਿਆ ਹੈ ।
Isaiah 9:13 in Panjabi 13 ਫੇਰ ਵੀ ਪਰਜਾ ਆਪਣੇ ਮਾਰਨ ਵਾਲੇ ਵੱਲ ਨਾ ਮੁੜੀ, ਨਾ ਸੈਨਾਂ ਦੇ ਯਹੋਵਾਹ ਨੂੰ ਭਾਲਿਆ ।
Jeremiah 5:3 in Panjabi 3 ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ । ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ ।
Jeremiah 6:29 in Panjabi 29 ਧੌਕਣੀ ਜ਼ੋਰ ਨਾਲ ਫੂਕਦੇ ਹਨ, ਸਿੱਕਾ ਅੱਗ ਨਾਲ ਭਸਮ ਹੋ ਜਾਂਦਾ ਹੈ, ਸਾਫ਼ ਕਰਨ ਦਾ ਕੰਮ ਐਵੇਂ ਜਾਂਦਾ ਹੈ, ਪਰ ਬੁਰਿਆਈ ਵੱਖ ਨਹੀਂ ਹੋਏ ।
Jeremiah 7:28 in Panjabi 28 ਤੂੰ ਉਹਨਾਂ ਨੂੰ ਆਖੇਂਗਾ, ਇਹ ਉਹ ਕੌਮ ਹੈ ਜਿਸ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ, ਨਾ ਉਹ ਦੀ ਸਿੱਖਿਆ ਲਈ । ਸਚਿਆਈ ਮਿਟ ਗਈ ਅਤੇ ਉਹਨਾਂ ਦੇ ਮੂੰਹ ਤੋਂ ਜਾਂਦੀ ਰਹੀ ।
Jeremiah 26:20 in Panjabi 20 ਇੱਕ ਹੋਰ ਮਨੁੱਖ ਵੀ ਸੀ ਜਿਸ ਨੇ ਯਹੋਵਾਹ ਦੇ ਨਾਮ ਉੱਤੇ ਊਰੀਯਾਹ ਕਿਰਯਥਯਆਰੀਮ ਦਾ ਸੀ । ਉਸ ਨੇ ਯਿਰਮਿਯਾਹ ਦੀਆਂ ਸਾਰੀਆਂ ਗੱਲਾਂ ਵਾਂਘ ਇਸ ਸ਼ਹਿਰ ਦੇ ਵਿਰੁੱਧ ਅਤੇ ਇਸ ਦੇਸ ਦੇ ਵਿਰੁੱਧ ਅਗੰਮ ਵਾਚਿਆ
Jeremiah 31:18 in Panjabi 18 ਮੈਂ ਸੱਚ-ਮੁੱਚ ਅਫਰਾਈਮ ਨੂੰ ਬੁਸ ਬੁਸ ਕਰਦਾ ਸੁਣਿਆ, ਤੈ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Ezekiel 24:13 in Panjabi 13 ਤੇਰੀ ਗੰਦਗੀ ਵਿੱਚ ਲੁੱਚਪੁਣਾ ਹੈ ਕਿਉਂ ਜੋ ਮੈਂ ਤੈਨੂੰ ਸਾਫ਼ ਕਰਨਾ ਚਾਹੁੰਦਾ ਸੀ, ਪਰ ਤੂੰ ਪਾਕ ਹੋਣਾ ਨਹੀਂ ਚਾਹੁੰਦੀ । ਤੂੰ ਆਪਣੀ ਗੰਦਗੀ ਤੋਂ ਫੇਰ ਸਾਫ਼ ਨਹੀਂ ਹੋਵੇਂਗੀ, ਜਦ ਤੱਕ ਕਿ ਮੈਂ ਆਪਣਾ ਕਹਿਰ ਤੇਰੇ ਉੱਤੇ ਪੂਰਾ ਨਾ ਕਰ ਚੁੱਕਾਂ ।
Zephaniah 3:2 in Panjabi 2 ਉਸ ਨੇ ਮੇਰੀ ਅਵਾਜ਼ ਨਹੀਂ ਸੁਣੀ, ਨਾ ਮੇਰੀ ਤਾੜਨਾ ਨੂੰ ਮੰਨਿਆ, ਉਸ ਨੇ ਯਹੋਵਾਹ ਉੱਤੇ ਭਰੋਸਾ ਨਹੀਂ ਰੱਖਿਆ, ਨਾ ਉਹ ਆਪਣੇ ਪਰਮੇਸ਼ੁਰ ਦੇ ਨੇੜੇ ਆਈ ।
Matthew 21:35 in Panjabi 35 ਅਤੇ ਮਾਲੀਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਕਿਸੇ ਨੂੰ ਕੁੱਟਿਆ, ਕਿਸੇ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਪਥਰਾਉ ਕੀਤਾ ।
Matthew 23:29 in Panjabi 29 ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ ।
Matthew 23:34 in Panjabi 34 ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ । ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਓਗੇ ।
Mark 12:2 in Panjabi 2 ਅਤੇ ਉਸ ਨੇ ਰੁੱਤ ਸਿਰ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਮਾਲੀਆਂ ਤੋਂ ਬਾਗ ਦੇ ਫਲ ਵਿੱਚੋਂ ਕੁੱਝ ਲੈ ਕੇ ਆਵੇ ।
Luke 11:47 in Panjabi 47 ਹਾਏ ਤੁਹਾਡੇ ਉੱਤੇ ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਤੁਹਾਡਿਆਂ ਪਿਉ-ਦਾਦਿਆਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਸੀ ।
Luke 13:33 in Panjabi 33 ਪਰ ਮੈਨੂੰ ਚਾਹੀਦਾ ਹੈ ਜੋ ਅੱਜ, ਕੱਲ ਅਤੇ ਪਰਸੋਂ ਫਿਰਦਾ ਰਹਾਂ ਕਿਉਂਕਿ ਇਹ ਸੰਭਵ ਨਹੀਂ ਜੋ ਯਰੂਸ਼ਲਮ ਤੋਂ ਬਾਹਰ ਕੋਈ ਨਬੀ ਮਾਰਿਆ ਜਾਵੇ ।
Acts 7:52 in Panjabi 52 ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ ।
1 Thessalonians 2:15 in Panjabi 15 ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ । ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ ।
Revelation 9:20 in Panjabi 20 ਅਤੇ ਬਚੇ ਮਨੁੱਖਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਾਰੇ ਗਏ ਸਨ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ, ਉਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸਕਦੀਆਂ ਹਨ,
Revelation 16:9 in Panjabi 9 ਅਤੇ ਮਨੁੱਖ ਵੱਡੀ ਤਪਸ਼ ਨਾਲ ਝੁਲਸ ਗਏ ਅਤੇ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਕੀਤੀ ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ ਅਤੇ ਤੋਬਾ ਨਾ ਕੀਤੀ ਜੋ ਉਹ ਦੀ ਵਡਿਆਈ ਕਰਨ ।