Jeremiah 2:32 in Panjabi 32 ਕੀ ਕੋਈ ਕੁਆਰੀ ਆਪਣੇ ਗਹਿਣੇ, ਜਾਂ ਲਾੜੀ ਆਪਣਾ ਸ਼ਿੰਗਾਰ ਭੁੱਲ ਸਕਦੀ ਹੈ ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ ।
Other Translations King James Version (KJV) Can a maid forget her ornaments, or a bride her attire? yet my people have forgotten me days without number.
American Standard Version (ASV) Can a virgin forget her ornaments, or a bride her attire? yet my people have forgotten me days without number.
Bible in Basic English (BBE) Is it possible for a virgin to put out of her memory her ornaments, or a bride her robes? but my people have put me out of their memories for unnumbered days.
Darby English Bible (DBY) Doth a virgin forget her ornaments, a bride her attire? But my people have forgotten me days without number.
World English Bible (WEB) Can a virgin forget her ornaments, or a bride her attire? yet my people have forgotten me days without number.
Young's Literal Translation (YLT) Doth a virgin forget her ornaments? A bride her bands? And My people have forgotten Me days without number.
Cross Reference Genesis 24:22 in Panjabi 22 ਜਦ ਊਠ ਪੀ ਚੁੱਕੇ ਤਦ ਉਸ ਮਨੁੱਖ ਨੇ ਅੱਧੇ ਤੋਲੇ ਸੋਨੇ ਦੀ ਇੱਕ ਨੱਥ ਅਤੇ ਦਸ ਤੋਲੇ ਸੋਨੇ ਦੇ ਦੋ ਕੜੇ ਉਹ ਦੇ ਹੱਥਾਂ ਵਿੱਚ ਪਹਿਨਾ ਦਿੱਤੇ
Genesis 24:30 in Panjabi 30 ਜਦ ਉਸ ਨੇ ਨੱਥ ਅਤੇ ਆਪਣੀ ਭੈਣ ਦੇ ਹੱਥਾਂ ਵਿੱਚ ਕੜੇ ਦੇਖੇ ਅਤੇ ਜਦ ਆਪਣੀ ਭੈਣ ਰਿਬਕਾਹ ਤੋਂ ਗੱਲਾਂ ਸੁਣੀਆਂ ਜਿਹੜੀ ਕਹਿੰਦੀ ਸੀ ਕਿ ਉਸ ਮਨੁੱਖ ਨੇ ਮੇਰੇ ਨਾਲ ਇਹ-ਇਹ ਗੱਲਾਂ ਕੀਤੀਆਂ ਤਾਂ ਉਹ ਉਸ ਮਨੁੱਖ ਕੋਲ ਆਇਆ ਅਤੇ ਵੇਖੋ ਉਹ ਊਠਾਂ ਦੇ ਕੋਲ ਚਸ਼ਮੇ ਉੱਤੇ ਖੜ੍ਹਾ ਸੀ ।
Genesis 24:53 in Panjabi 53 ਫੇਰ ਉਸ ਨੌਕਰ ਨੇ ਚਾਂਦੀ ਅਤੇ ਸੋਨੇ ਦੇ ਗਹਿਣੇ ਅਤੇ ਬਸਤਰ ਕੱਢ ਕੇ ਰਿਬਕਾਹ ਨੂੰ ਦਿੱਤੇ ਅਤੇ ਉਸ ਨੇ ਉਸ ਦੇ ਭਰਾ ਅਤੇ ਮਾਤਾ ਨੂੰ ਵੀ ਕੀਮਤੀ ਚੀਜ਼ਾਂ ਦਿੱਤੀਆਂ ।
2 Samuel 1:24 in Panjabi 24 ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ, ਜਿਸ ਨੇ ਤੁਹਾਨੂੰ ਲਾਲ ਰੰਗ ਦੇ ਕੱਪੜੇ ਪਹਿਨਾਏ, ਜਿਸ ਨੇ ਤੁਹਾਡੇ ਕੱਪੜਿਆਂ ਨੂੰ ਸੋਨੇ ਦੇ ਗਹਿਣਿਆਂ ਨਾਲ ਸਜਾਇਆ ।
Psalm 9:17 in Panjabi 17 ਦੁਸ਼ਟ ਪਾਤਾਲ ਵਿੱਚ ਮੁੜ੍ਹ ਜਾਣਗੇ, ਉਹ ਸਾਰੀਆਂ ਕੌਮਾਂ ਜਿਹੜੀਆਂ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ ।
Psalm 45:13 in Panjabi 13 ਰਾਜਕੁਮਾਰੀ ਮਹਿਲ ਵਿੱਚ ਬਹੁਤ ਤੇਜਵੰਤ ਹੈ, ਉਸ ਦਾ ਲਿਬਾਸ ਸੁਨਹਿਰੀ ਕਸੀਦੇ ਦਾ ਹੈ ।
Psalm 106:21 in Panjabi 21 ਓਹ ਆਪਣੇ ਬਚਾਉਣ ਵਾਲੇ ਪਰਮੇਸ਼ੁਰ ਨੂੰ ਭੁੱਲ ਗਏ, ਜਿਸ ਨੇ ਮਿਸਰ ਵਿੱਚ ਵੱਡੇ-ਵੱਡੇ ਕੰਮ ਕੀਤੇ,
Isaiah 17:10 in Panjabi 10 ਤੂੰ ਤਾਂ ਆਪਣੀ ਮੁਕਤੀ ਦੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ, ਅਤੇ ਆਪਣੀ ਤਕੜੀ ਚੱਟਾਨ ਨੂੰ ਯਾਦ ਨਾ ਰੱਖਿਆ, ਇਸ ਲਈ ਭਾਵੇਂ ਤੂੰ ਸੋਹਣੇ ਬੂਟੇ ਲਾਵੇਂ, ਅਤੇ ਵਿਦੇਸ਼ੀ ਦਾਬ ਨੂੰ ਦੱਬੇਂ,
Isaiah 61:10 in Panjabi 10 ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ ।
Jeremiah 2:11 in Panjabi 11 ਕੀ ਕਿਸੇ ਕੌਮ ਨੇ ਆਪਣੇ ਦੇਵਤਿਆਂ ਨੂੰ ਬਦਲ ਦਿੱਤਾ, ਭਾਵੇਂ ਉਹ ਦੇਵਤੇ ਵੀ ਨਹੀਂ ਸਨ ? ਪਰ ਮੇਰੀ ਪਰਜਾ ਨੇ ਆਪਣੇ ਪਰਤਾਪ ਨੂੰ ਉਸ ਦੇ ਲਈ ਬਦਲ ਦਿੱਤਾ, ਜਿਸ ਤੋਂ ਕੁਝ ਲਾਭ ਨਹੀਂ ।
Jeremiah 3:21 in Panjabi 21 ਉਚਿਆਈਆਂ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ, ਇਸਰਾਏਲ ਦੇ ਪੁੱਤਰਾਂ ਦੇ ਰੋਣ ਅਤੇ ਤਰਲਿਆਂ ਦੀ, ਉਹਨਾਂ ਨੇ ਆਪਣਾ ਰਾਹ ਜੋ ਵਿਗਾੜ ਲਿਆ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲਾ ਦਿੱਤਾ ।
Jeremiah 13:10 in Panjabi 10 ਇਹ ਬੁਰੀ ਪਰਜਾ ਜਿਹੜੀ ਮੇਰੀਆਂ ਗੱਲਾਂ ਸੁਣਨ ਤੋਂ ਮੁੱਕਰਦੀ ਹੈ ਅਤੇ ਆਪਣੇ ਦਿਲ ਦੀ ਆਕੜ ਵਿੱਚ ਚੱਲਦੀ ਹੈ, ਜਿਹੜੀ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲਦੀ, ਉਹਨਾਂ ਦੀ ਪੂਜਾ ਕਰਦੀ ਅਤੇ ਉਹਨਾਂ ਨੂੰ ਮੱਥਾ ਟੇਕਦੀ ਹੈ, ਉਹ ਇਸ ਕਮਰ ਕੱਸੇ ਵਾਂਗੂੰ ਹੈ ਜਿਹੜਾ ਕਿਸੇ ਕੰਮ ਦਾ ਨਹੀਂ
Jeremiah 13:25 in Panjabi 25 ਇਹ ਤੇਰਾ ਗੁਣਾ ਹੈ, ਮੇਰੇ ਵੱਲੋਂ ਤੇਰਾ ਮਿਣਿਆ ਹੋਇਆ ਭਾਗ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੂੰ ਮੈਨੂੰ ਵਿਸਾਰ ਦਿੱਤਾ, ਅਤੇ ਝੂਠ ਉੱਤੇ ਭਰੋਸਾ ਕੀਤਾ ।
Jeremiah 18:15 in Panjabi 15 ਪਰ ਮੇਰੀ ਪਰਜਾ ਨੇ ਤਾਂ ਮੈਨੂੰ ਵਿਸਾਰ ਦਿੱਤਾ ਹੈ, ਉਹ ਵਿਅਰਥ ਲਈ ਧੂਪ ਧੁਖਾਉਂਦੇ ਹਨ, ਉਹਨਾਂ ਨੇ ਆਪਣਿਆ ਰਾਹਾਂ ਵਿੱਚ ਠੇਡਾ ਖਾਧਾ, ਹਾਂ, ਆਪਣਿਆ ਰਾਹਾਂ ਵਿੱਚ, ਅਤੇ ਉਹ ਪਹਿਆਂ ਵਿੱਚ ਦੀ ਚੱਲਣ ਲੱਗੇ, ਜਿਹੜੇ ਪੱਧਰੇ ਰਾਹ ਨਹੀਂ ਹਨ ।
Ezekiel 16:10 in Panjabi 10 ਮੈਂ ਤੈਨੂੰ ਕਸੀਦਾਕਾਰੀ ਵਾਲੇ ਕੱਪੜੇ ਪਵਾਏ ਅਤੇ ਚਮੜੇ ਦੀ ਜੁੱਤੀ ਪਵਾਈ, ਵਧੀਆ ਕਤਾਨ ਦੀ ਤੇਰੀ ਪੇਟੀ ਬਣਵਾਈ ਅਤੇ ਤੈਨੂੰ ਰੇਸ਼ਮ ਨਾਲ ਢੱਕਿਆ ।
Ezekiel 22:12 in Panjabi 12 ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Hosea 8:14 in Panjabi 14 ਇਸਰਾਏਲ ਆਪਣੇ ਸਿਰਜਣਹਾਰ ਨੂੰ ਭੁੱਲ ਗਿਆ ਹੈ, ਅਤੇ ਮਹਿਲ ਬਣਾਏ, ਯਹੂਦਾਹ ਨੇ ਗੜ੍ਹ ਵਾਲੇ ਸ਼ਹਿਰ ਬਹੁਤ ਸਾਰੇ ਬਣਾਏ, ਪਰ ਮੈਂ ਅੱਗ ਉਸ ਦੇ ਸ਼ਹਿਰਾਂ ਵਿੱਚ ਭੇਜਾਂਗਾ, ਅਤੇ ਉਹ ਉਸ ਦੇ ਕਿਲਿਆਂ ਨੂੰ ਭਸਮ ਕਰ ਦੇਵੇਗੀ ।
1 Peter 3:3 in Panjabi 3 ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ
Revelation 21:2 in Panjabi 2 ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ ।