Jeremiah 20:16 in Panjabi 16 ਉਹ ਮਨੁੱਖ ਉਹਨਾਂ ਸ਼ਹਿਰਾਂ ਵਾਂਗੂੰ ਹੋ ਜਾਵੇ, ਜਿਹਨਾਂ ਨੂੰ ਯਹੋਵਾਹ ਨੇ ਬਿਨਾ ਅਫ਼ਸੋਸ ਦੇ ਉਲਟਾ ਦਿੱਤਾ ! ਉਹ ਸਵੇਰ ਨੂੰ ਚਿੱਲਾਉਣਾ ਸੁਣੇ, ਅਤੇ ਦੁਪਹਿਰ ਨੂੰ ਹਾਲ ਪੁਕਾਰ,
Other Translations King James Version (KJV) And let that man be as the cities which the LORD overthrew, and repented not: and let him hear the cry in the morning, and the shouting at noontide;
American Standard Version (ASV) And let that man be as the cities which Jehovah overthrew, and repented not: and let him hear a cry in the morning, and shouting at noontime;
Bible in Basic English (BBE) May that man be like the towns overturned by the Lord without mercy: let a cry for help come to his ears in the morning, and the sound of war in the middle of the day;
Darby English Bible (DBY) And let that man be as the cities which Jehovah overthrew, and repented not; and let him hear a cry in the morning, and a shouting at noonday,
World English Bible (WEB) Let that man be as the cities which Yahweh overthrew, and didn't repent: and let him hear a cry in the morning, and shouting at noontime;
Young's Literal Translation (YLT) Then hath that man been as the cities, That Jehovah overthrew, and repented not, And he hath heard a cry at morning, And a shout at time of noon.
Cross Reference Genesis 19:24 in Panjabi 24 ਤਦ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਉੱਤੇ ਗੰਧਕ ਅਤੇ ਅੱਗ ਅਕਾਸ਼ ਤੋਂ ਬਰਸਾਈ
Deuteronomy 29:23 in Panjabi 23 'ਕਿਵੇਂ ਉਹ ਸਾਰੀ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ ਹੈ ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ । ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਵਾਂਗੂੰ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟ ਦਿੱਤਾ ਸੀ,'
Jeremiah 4:19 in Panjabi 19 ਹਾਇ ਮੈਨੂੰ ! ਹਾਇ ਮੈਨੂੰ ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸਕਦਾ ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ ।
Jeremiah 18:8 in Panjabi 8 ਜੇ ਉਹ ਕੌਮ ਜਿਹ ਦੇ ਬਾਰੇ ਮੈਂ ਗੱਲ ਕੀਤੀ ਸੀ ਆਪਣੀ ਬਦੀ ਤੋਂ ਮੁੜੇ, ਤਦ ਮੈਂ ਉਸ ਬਦੀ ਤੋਂ ਪੱਛਤਾਵਾਂਗਾ, ਜਿਹੜੀ ਮੈਂ ਉਹ ਦੇ ਨਾਸ ਕਰਨ ਲਈ ਸੋਚੀ ਸੀ
Jeremiah 18:22 in Panjabi 22 ਉਹਨਾਂ ਦੇ ਘਰਾਂ ਤੋਂ ਚਿੱਲਾਉਣਾ ਸੁਣਿਆਂ ਜਾਵੇ, ਜਦ ਤੂੰ ਉਹਨਾਂ ਉੱਤੇ ਅਚਾਨਕ ਲਸ਼ਕਰ ਚੜ੍ਹਾ ਲਿਆਵੇਂਗਾ, ਕਿਉਂ ਜੋ ਉਹਨਾਂ ਮੇਰੇ ਫੜਨ ਲਈ ਟੋਆ ਪੁੱਟਿਆ ਹੈ, ਅਤੇ ਮੇਰੇ ਪੈਰਾਂ ਲਈ ਫਾਹੀ ਲਾਈ ਹੈ ।
Jeremiah 26:13 in Panjabi 13 ਹੁਣ ਤੁਸੀਂ ਆਪਣਿਆਂ ਰਾਹਾਂ ਨੂੰ ਅਤੇ ਆਪਣੇ ਕਰਤਬਾਂ ਨੂੰ ਠੀਕ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਯਹੋਵਾਹ ਉਸ ਬੁਰਿਆਈ ਤੋਂ ਪਛਤਾਵੇਗਾ ਜਿਹੜੀ ਉਹ ਤੁਹਾਡੇ ਵਿਰੁੱਧ ਬੋਲਿਆ ਸੀ
Jeremiah 48:3 in Panjabi 3 ਹੋਰੋਨਾਇਮ ਵਿੱਚੋਂ ਦੁਹਾਈ ਦੀ ਆਵਾਜ, ਉਜਾੜ ਅਤੇ ਭੰਨ ਤੋੜ !
Ezekiel 21:22 in Panjabi 22 ਉਹ ਦੇ ਸੱਜੇ ਹੱਥ ਯਰੂਸ਼ਲਮ ਦਾ ਉਪਾਅ ਪੈਂਦਾ ਹੈ ਕਿ ਕਿਲਾ ਤੋੜ ਯੰਤਰਾਂ ਨੂੰ ਲਾਵੇ ਅਤੇ ਕੱਟਣ ਵੱਢਣ ਲਈ ਮੂੰਹ ਖੋਲ੍ਹੇ, ਜੈਕਾਰੇ ਦੀ ਅਵਾਜ਼ ਉਠਾਵੇ ਅਤੇ ਫਾਟਕਾਂ ਉੱਤੇ ਕਿਲਾ ਤੋੜ ਅਵਾਜ਼ ਨੂੰ ਲਾਵੇ ਅਤੇ ਘੇਰਾ ਬੰਨ੍ਹੇ ਅਤੇ ਬੁਰਜ ਬਣਾਵੇ ।
Hosea 10:14 in Panjabi 14 ਰੌਲਾ ਤੇਰੇ ਲੋਕਾਂ ਵਿੱਚ ਉੱਠੇਗਾ, ਅਤੇ ਤੇਰੇ ਸਾਰੇ ਗੜ੍ਹ ਬਰਬਾਦ ਕੀਤੇ ਜਾਣਗੇ, ਜਿਵੇਂ ਸ਼ਲਮਨ ਨੇ ਜੁੱਧ ਦੇ ਦਿਨ ਬੈਤ-ਅਰਬੇਲ ਨੂੰ ਬਰਬਾਦ ਕੀਤਾ, ਮਾਂ ਬੱਚਿਆਂ ਸਣੇ ਪਟਕਾਈ ਗਈ ।
Hosea 11:8 in Panjabi 8 ਹੇ ਅਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾਂ ? ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂ ? ਮੈਂ ਤੈਨੂੰ ਕਿਵੇਂ ਅਦਮਾਹ ਵਾਂਗੂੰ ਕਰਾਂ ? ਮੈਂ ਤੇਰੇ ਨਾਲ ਕਿਵੇਂ ਸਬੋਈਮ ਵਾਂਗੂੰ ਵਰਤਾਵ ਕਰਾਂ ? ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਪੂਰੀ ਤਰ੍ਹਾਂ ਗਰਮ ਅਤੇ ਨਰਮ ਹੋ ਗਿਆ ।
Amos 1:14 in Panjabi 14 ਮੈਂ ਰੱਬਾਹ ਦੀ ਸ਼ਹਿਰਪਨਾਹ ਵਿੱਚ ਅੱਗ ਲਾਵਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ । ਯੁੱਧ ਦੇ ਦਿਨ ਲਲਕਾਰ ਹੋਵੇਗੀ ਸਗੋਂ ਵਾਵਰੋਲੇ ਅਤੇ ਤੂਫ਼ਾਨ ਦਾ ਇੱਕ ਦਿਨ ਹੋਵੇਗਾ ।
Amos 2:2 in Panjabi 2 ਇਸ ਲਈ ਮੈਂ ਮੋਆਬ ਉੱਤੇ ਅੱਗ ਭੇਜਾਂਗਾ ਅਤੇ ਉਹ ਕਰੀਯੋਥ ਦੇ ਗੜ੍ਹਾਂ ਨੂੰ ਭਸਮ ਕਰੇਗੀ ਅਤੇ ਮੋਆਬ ਚੀਕ-ਚਿਹਾੜੇ ਨਾਲ ਅਤੇ ਯੁੱਧ ਦੀ ਲਲਕਾਰ ਅਤੇ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਮਰ ਜਾਵੇਗਾ ।
Amos 4:11 in Panjabi 11 “ਮੈਂ ਤੁਹਾਡੇ ਵਿੱਚੋਂ ਕਈਆਂ ਨੂੰ ਉਲਟਾਅ ਦਿੱਤਾ ਜਿਵੇਂ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਨੂੰ ਉਲਟਾਅ ਦਿੱਤਾ ਸੀ ਅਤੇ ਤੁਸੀਂ ਅੱਗ ਵਿੱਚੋਂ ਕੱਢੀ ਹੋਈ ਲੱਕੜੀ ਵਾਂਗੂੰ ਸੀ, ਤਾਂ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ”, ਪ੍ਰਭੂ ਯਹੋਵਾਹ ਦਾ ਵਾਕ ਹੈ ।
Jonah 3:4 in Panjabi 4 ਯੂਨਾਹ ਨੇ ਸ਼ਹਿਰ ਵਿੱਚ ਪ੍ਰਵੇਸ਼ ਕੀਤਾ ਅਤੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ, ਤਦ ਉਸ ਨੇ ਪੁਕਾਰ ਕੇ ਕਿਹਾ, “ਹੁਣ ਤੋਂ ਚਾਲ੍ਹੀ ਦਿਨ ਹੋਰ ਅਤੇ ਫੇਰ ਨੀਨਵਾਹ ਢਾਹਿਆ ਜਾਵੇਗਾ !”
Jonah 3:9 in Panjabi 9 ਹੋ ਸਕਦਾ ਹੈ ਕਿ ਪਰਮੇਸ਼ੁਰ ਦਯਾ ਕਰੇ ਅਤੇ ਫੇਰ ਵਿਚਾਰ ਕਰੇ ਅਤੇ ਉਸ ਦਾ ਭੜਕਿਆ ਹੋਇਆ ਕ੍ਰੋਧ ਸ਼ਾਂਤ ਹੋ ਜਾਵੇ ਅਤੇ ਅਸੀਂ ਨਾਸ਼ ਨਾ ਹੋਈਏ ?
Jonah 4:2 in Panjabi 2 ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ ।
Zephaniah 1:16 in Panjabi 16 ਉਹ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉੱਚੇ ਬੁਰਜਾਂ ਦੇ ਵਿਰੁੱਧ ਤੁਰ੍ਹੀ ਫੂਕਣ ਅਤੇ ਲਲਕਾਰ ਦਾ ਦਿਨ ਹੋਵੇਗਾ ।
Zephaniah 2:9 in Panjabi 9 ਮੇਰੇ ਜੀਵਨ ਦੀ ਸਹੁੰ ! ਇਸਰਾਏਲ ਦੇ ਪਰਮੇਸ਼ੁਰ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੋਆਬ ਜ਼ਰੂਰ ਸਦੋਮ ਵਰਗਾ ਹੋ ਜਾਵੇਗਾ ਅਤੇ ਅੰਮੋਨੀ ਅਮੂਰਾਹ ਵਰਗੇ, ਉਹ ਬਿੱਛੂ ਬੂਟੀਆਂ ਅਤੇ ਲੂਣ ਦੇ ਟੋਇਆਂ ਦੀ ਖਾਣ ਬਣ ਜਾਣਗੇ ਅਤੇ ਸਦਾ ਵਿਰਾਨ ਰਹਿਣਗੇ, - ਮੇਰੀ ਪਰਜਾ ਦੇ ਬਚੇ ਹੋਏ ਲੋਕ ਉਹਨਾਂ ਨੂੰ ਲੁੱਟਣਗੇ ਅਤੇ ਮੇਰੀ ਕੌਮ ਦੇ ਬਚੇ ਹੋਏ ਉਹਨਾਂ ਉੱਤੇ ਕਬਜ਼ਾ ਕਰਨਗੇ ।
Luke 17:29 in Panjabi 29 ਅਤੇ ਜਿਸ ਦਿਨ ਲੂਤ ਸਦੂਮ ਤੋਂ ਨਿੱਕਲਿਆ ਤਾਂ ਅਕਾਸ਼ ਤੋਂ ਅੱਗ ਅਤੇ ਗੰਧਕ ਬਰਸੀ ਅਤੇ ਸਭ ਦਾ ਨਾਸ ਕੀਤਾ ।
2 Peter 2:6 in Panjabi 6 ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾਇਆ ਹੈ ।
Jude 1:7 in Panjabi 7 ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ ।