Jeremiah 20:6 in Panjabi 6 ਹੇ ਪਸ਼ਹੂਰ, ਤੂੰ ਅਤੇ ਉਹ ਸਾਰੇ ਜਿਹੜੇ ਤੇਰੇ ਘਰ ਵਿੱਚ ਰਹਿੰਦੇ ਹਨ ਗ਼ੁਲਾਮ ਹੋ ਕੇ ਬਾਬਲ ਨੂੰ ਜਾਓਗੇ । ਤੂੰ ਉੱਥੇ ਜਾਏਂਗਾ ਅਤੇ ਉੱਥੇ ਮਰੇਗਾ ਅਤੇ ਉੱਥੇ ਤੂੰ ਦਫਨਾਇਆ ਜਾਵੇਂਗਾ, ਤੂੰ ਅਤੇ ਤੇਰੇ ਸਾਰੇ ਪ੍ਰੇਮੀ ਜਿਹਨਾਂ ਨਾਲ ਤੂੰ ਝੂਠੇ ਅਗੰਮ ਵਾਕ ਕੀਤੇ ।
Other Translations King James Version (KJV) And thou, Pashur, and all that dwell in thine house shall go into captivity: and thou shalt come to Babylon, and there thou shalt die, and shalt be buried there, thou, and all thy friends, to whom thou hast prophesied lies.
American Standard Version (ASV) And thou, Pashhur, and all that dwell in thy house shall go into captivity; and thou shalt come to Babylon, and there thou shalt die, and there shalt thou be buried, thou, and all thy friends, to whom thou hast prophesied falsely.
Bible in Basic English (BBE) And you, Pashhur, and all who are in your house, will go away prisoners: you will come to Babylon, and there your body will be put to rest, you and all your friends, to whom you said false words.
Darby English Bible (DBY) And thou, Pashur, and all that dwell in thy house shall go into captivity; and thou shalt come to Babylon, and there thou shalt die, and there thou shalt be buried, thou and all thy friends to whom thou hast prophesied falsehood.
World English Bible (WEB) You, Pashhur, and all who dwell in your house shall go into captivity; and you shall come to Babylon, and there you shall die, and there shall you be buried, you, and all your friends, to whom you have prophesied falsely.
Young's Literal Translation (YLT) And thou, Pashhur, and all dwelling in thy house, Do go into captivity. and Babylon thou dost enter, And there thou diest, and there thou art buried, Thou and all loving thee, To whom thou hast prophesied falsely.'
Cross Reference Leviticus 26:17 in Panjabi 17 ਮੈਂ ਵੀ ਤੁਹਾਡੇ ਵਿਰੁੱਧ ਹੋਵਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਵੱਢੇ ਜਾਓਗੇ ਅਤੇ ਜਿਹੜੇ ਤੁਹਾਡੇ ਨਾਲ ਵੈਰ ਕਰਦੇ ਹਨ, ਉਹ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਭਾਵੇਂ ਕੋਈ ਤੁਹਾਡਾ ਪਿੱਛਾ ਨਾ ਕਰੇ ਤਾਂ ਵੀ ਤੁਸੀਂ ਭੱਜੋਗੇ ।
Deuteronomy 28:25 in Panjabi 25 ਯਹੋਵਾਹ ਤੁਹਾਨੂੰ ਤੁਹਾਡੇ ਵੈਰੀਆਂ ਦੇ ਅੱਗੇ ਮਰਵਾ ਸੁੱਟੇਗਾ । ਤੁਸੀਂ ਇੱਕ ਰਾਹ ਤੋਂ ਉਨ੍ਹਾਂ ਦੇ ਵਿਰੁੱਧ ਜਾਉਗੇ, ਪਰ ਸੱਤ ਰਾਹਾਂ ਤੋਂ ਹੋ ਕੇ ਉਨ੍ਹਾਂ ਦੇ ਸਾਹਮਣਿਓਂ ਭੱਜੋਗੇ ਅਤੇ ਤੁਸੀਂ ਧਰਤੀ ਦੇ ਸਾਰੇ ਰਾਜਾਂ ਲਈ ਇੱਕ ਡਰਾਉਣਾ ਨਮੂਨਾ ਹੋਵੋਗੇ ।
Isaiah 9:15 in Panjabi 15 ਬਜ਼ੁਰਗ ਅਤੇ ਪਤਵੰਤ, ਉਹ ਸਿਰ ਹਨ, ਅਤੇ ਨਬੀ ਜਿਹੜਾ ਝੂਠ ਸਿਖਾਉਂਦਾ ਹੈ, ਉਹ ਪੂਛ ਹੈ ।
Jeremiah 5:31 in Panjabi 31 ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ ? ।
Jeremiah 6:13 in Panjabi 13 ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 8:10 in Panjabi 10 ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 14:14 in Panjabi 14 ਯਹੋਵਾਹ ਨੇ ਮੈਨੂੰ ਆਖਿਆ, ਨਬੀ ਮੇਰਾ ਨਾਮ ਲੈ ਕੇ ਝੂਠੇ ਅਗੰਮ ਵਾਕ ਕਰਦੇ ਹਨ । ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਮੈਂ ਉਹਨਾਂ ਨਾਲ ਬੋਲਿਆ । ਉਹ ਤੁਹਾਡੇ ਲਈ ਝੂਠੇ ਦਰਸ਼ਣ, ਨਿਕੰਮੇ ਫਾਲ ਪਾਉਣ ਅਤੇ ਆਪਣੇ ਦਿਲ ਦੇ ਛਲ ਨਾਲ ਅਗੰਮ ਵਾਕ ਕਰਦੇ ਹਨ
Jeremiah 20:4 in Panjabi 4 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਤੈਨੂੰ ਤੇਰੇ ਲਈ ਅਤੇ ਤੇਰੇ ਸਾਰੇ ਪ੍ਰੇਮੀਆਂ ਲਈ ਭੈ ਦਾ ਕਾਰਨ ਬਣਾਵਾਂਗਾ । ਉਹ ਆਪਣੇ ਵੈਰੀਆਂ ਦੀ ਤਲਵਾਰ ਨਾਲ ਡਿੱਗਣਗੇ ਅਤੇ ਇਹ ਤੇਰੀਆਂ ਅੱਖਾਂ ਵੇਖਣਗੀਆਂ । ਮੈਂ ਸਾਰੇ ਯਹੂਦਾਹ ਨੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦੇ ਦਿਆਂਗਾ । ਉਹ ਉਹਨਾਂ ਨੂੰ ਗ਼ੁਲਾਮ ਕਰਕੇ ਬਾਬਲ ਨੂੰ ਲੈ ਜਾਵੇਗਾ ਅਤੇ ਉਹਨਾਂ ਨੂੰ ਤਲਵਾਰ ਨਾਲ ਮਾਰੇਗਾ
Jeremiah 23:14 in Panjabi 14 ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇਕੱ ਡਰਾਉਣੀ ਗੱਲ ਵੇਖੀ ! ਉਹ ਜ਼ਨਾਹ ਕਰਦੇ ਅਤੇ ਮਕਰ ਨਾਲ ਚੱਲਦੇ ਹਨ । ਉਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰਿਆਈ ਤੋਂ ਨਹੀਂ ਮੁੜਦਾ । ਉਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ ।
Jeremiah 23:25 in Panjabi 25 ਜੋ ਕੁਝ ਨਬੀਆਂ ਨੇ ਆਖਿਆ ਹੈ, ਉਹ ਮੈਂ ਸੁਣਿਆ ਹੈ । ਉਹ ਮੇਰੇ ਨਾਮ ਉੱਤੇ ਇਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫ਼ਨਾ ਵੇਖਿਆ ਹੈ, ਮੈਂ ਸੁਫ਼ਨਾ ਵੇਖਿਆ ਹੈ !
Jeremiah 23:32 in Panjabi 32 ਵੇਖੋ, ਮੈਂ ਝੂਠੇ ਸੁਫਨਿਆਂ ਦੇ ਅਗੰਮ ਵਾਚਣ ਵਾਲਿਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਉਹਨਾਂ ਨੂੰ ਦੱਸਦੇ ਅਤੇ ਮੇਰੀ ਪਰਜਾ ਨੂੰ ਆਪਣਿਆਂ ਝੂਠਾਂ ਅਤੇ ਫੋਕੇ ਘੁਮੰਡ ਨਾਲ ਕੁਰਾਹੇ ਪਾਉਂਦੇ ਹਨ । ਪਰ ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਹੀ ਇਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ, ਯਹੋਵਾਹ ਦਾ ਵਾਕ ਹੈ ।
Jeremiah 28:15 in Panjabi 15 ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ । ਯਹੋਵਾਹ ਨੇ ਤੈਨੂੰ ਨਹੀਂ ਭੇਜਿਆ, ਤੂੰ ਤਾਂ ਇਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ
Jeremiah 29:21 in Panjabi 21 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਕੋਲਾਯਾਹ ਦੇ ਪੁੱਤਰ ਅਹਾਬ ਨੂੰ ਅਤੇ ਮਆਸਯਾਹ ਦੇ ਪੁੱਤਰ ਸਿਦਕੀਯਾਹ ਨੂੰ ਜਿਹੜੇ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਬਾਬਲ ਦੇ ਰਾਜਾ ਨਬੂਕਦਰੱਸਰ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਤੁਹਾਡੇ ਵੇਖਦਿਆਂ ਉਹਨਾਂ ਨੂੰ ਮਾਰ ਸੁੱਟੇਗਾ !
Jeremiah 29:32 in Panjabi 32 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਨਹਲਾਮੀ ਸ਼ਮਅਯਾਹ ਅਤੇ ਉਸ ਦੀ ਨਸਲ ਦੀ ਖ਼ਬਰ ਲੈਂਦਾ ਹਾਂ ਅਤੇ ਉਹ ਦਾ ਕੋਈ ਮਨੁੱਖ ਇਸ ਪਰਜਾ ਵਿੱਚ ਨਾ ਵੱਸੇਗਾ ਜੋ ਉਸ ਭਲਿਆਈ ਨੂੰ ਜਿਹੜੀ ਮੈਂ ਆਪਣੀ ਪਰਜਾ ਨਾਲ ਕਰਾਂਗਾ ਵੇਖੇਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਉਹ ਯਹੋਵਾਹ ਦੇ ਵਿਰੁੱਧ ਬਗਾਵਤ ਬੋਲਿਆ ਹੈ ।
Lamentations 2:14 in Panjabi 14 ਤੇਰੇ ਨਬੀਆਂ ਨੇ ਤੇਰੇ ਲਈ ਝੂਠੇ ਤੇ ਵਿਅਰਥ ਦਰਸ਼ਨ ਵੇਖੇ, ਉਹਨਾਂ ਨੇ ਤੇਰੇ ਅਪਰਾਧਾਂ ਨੂੰ ਪਰਗਟ ਨਾ ਕੀਤਾ, ਤਾਂ ਜੋ ਤੇਰੀ ਗ਼ੁਲਾਮੀ ਨੂੰ ਰੋਕ ਦਿੰਦੇ, ਪਰ ਉਹਨਾਂ ਨੇ ਤੇਰੇ ਲਈ ਵਿਅਰਥ ਤੇ ਭਰਮਾਉਣ ਵਾਲੇ ਅੰਗਮ ਵਾਕ ਬੋਲੇ,
Ezekiel 13:4 in Panjabi 4 ਹੇ ਇਸਰਾਏਲ, ਤੁਹਾਡੇ ਨਬੀ ਉਹਨਾਂ ਲੂੰਬੜੀਆਂ ਵਰਗੇ ਸਨ, ਜਿਹੜੀਆਂ ਉਜਾੜਾਂ ਵਿੱਚ ਰਹਿੰਦੀਆਂ ਹਨ ।
Ezekiel 13:22 in Panjabi 22 ਇਸ ਲਈ ਕਿ ਤੁਸੀਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ, ਜਿਹ ਨੂੰ ਮੈਂ ਦੁੱਖੀ ਨਹੀਂ ਕੀਤਾ ਅਤੇ ਤੁਸੀਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ ।
Ezekiel 22:28 in Panjabi 28 ਉਹ ਦੇ ਨਬੀ ਉਹਨਾਂ ਦੇ ਲਈ ਕੱਚੀ ਕਲੀ ਕਰਦੇ ਹਨ, ਝੂਠੇ ਦਰਸ਼ਣ ਵੇਖਦੇ ਅਤੇ ਝੂਠੇ ਉਪਾਅ ਕੱਢਦੇ ਹਨ ਅਤੇ ਆਖਦੇ ਹਨ ਕਿ ਪ੍ਰਭੂ ਯਹੋਵਾਹ ਨੇ ਇਹ ਆਖਿਆ ਹੈ, ਜਦੋਂ ਕਿ ਯਹੋਵਾਹ ਨੇ ਨਹੀਂ ਆਖਿਆ ।
Micah 2:11 in Panjabi 11 ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, - ''ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ'', ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ !
Zechariah 13:3 in Panjabi 3 ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਕੋਈ ਮਨੁੱਖ ਅਗੰਮ ਵਾਚੇਗਾ ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆ ਸੀ, ਉਹ ਨੂੰ ਆਖਣਗੇ ਕਿ ਤੂੰ ਜੀਉਂਦਾ ਨਾ ਰਹੇਂਗਾ ਕਿਉਂ ਜੋ ਤੂੰ ਯਹੋਵਾਹ ਦਾ ਨਾਮ ਲੈ ਕੇ ਝੂਠ ਬੋਲਦਾ ਹੈਂ ! ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆ ਸੀ ਜਦ ਉਹ ਅਗੰਮ ਵਾਚੇਗਾ ਉਹ ਨੂੰ ਵਿੰਨ੍ਹ ਸੁੱਟਣਗੇ ।
Acts 13:8 in Panjabi 8 ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ ( ਕਿ ਉਹ ਦੇ ਨਾਮ ਦਾ ਇਹੋ ਅਰਥ ਹੈ ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ ।
2 Peter 2:1 in Panjabi 1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ ।