Jeremiah 20:8 in Panjabi 8 ਜਦ ਕਦੀ ਮੈਂ ਗੱਲ ਕਰਦਾ ਹਾਂ ਮੈਂ ਚਿੱਲਾਉਂਦਾ ਹਾਂ, - “ ਜੁਲਮ ਅਤੇ ਬਰਬਾਦੀ !” ਪੁਕਾਰਦਾ ਹਾਂ । ਯਹੋਵਾਹ ਦਾ ਬਚਨ ਤਾਂ ਮੇਰੇ ਲਈ ਸਾਰੇ ਦਿਨ ਦਾ ਮੇਹਣਾ ਅਤੇ ਠੱਠਾ ਬਣ ਗਿਆ ਹੈ ।
Other Translations King James Version (KJV) For since I spake, I cried out, I cried violence and spoil; because the word of the LORD was made a reproach unto me, and a derision, daily.
American Standard Version (ASV) For as often as I speak, I cry out; I cry, Violence and destruction! because the word of Jehovah is made a reproach unto me, and a derision, all the day.
Bible in Basic English (BBE) For every word I say is a cry for help; I say with a loud voice, Violent behaviour and wasting: because the word of the Lord is made a shame to me and a cause of laughing all the day.
Darby English Bible (DBY) For as oft as I speak, I cry out; I proclaim violence and spoil; for the word of Jehovah is become unto me a reproach and a derision all the day.
World English Bible (WEB) For as often as I speak, I cry out; I cry, Violence and destruction! because the word of Yahweh is made a reproach to me, and a derision, all the day.
Young's Literal Translation (YLT) Because from the time I speak I cry out, `Violence and destruction,' I cry, For the word of Jehovah hath been to me For reproach and for derision all the day.
Cross Reference 2 Chronicles 36:16 in Panjabi 16 ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ
Jeremiah 4:19 in Panjabi 19 ਹਾਇ ਮੈਨੂੰ ! ਹਾਇ ਮੈਨੂੰ ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸਕਦਾ ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ ।
Jeremiah 5:1 in Panjabi 1 ਤੁਸੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਐਧਰ ਓਧਰ ਨੱਸੋ,ਵੇਖੋ ਅਤੇ ਜਾਣੋ ਅਤੇ ਉਹ ਦੇ ਚੌਕਾਂ ਵਿੱਚ ਭਾਲੋ, ਜੇ ਕੋਈ ਮਨੁੱਖ ਤੁਹਾਨੂੰ ਮਿਲ ਸਕੇ, ਜਿਹੜਾ ਇਨਸਾਫ਼ ਕਰਨ ਵਾਲਾ, ਅਤੇ ਸਚਿਆਈ ਦਾ ਭਾਲਣ ਵਾਲਾ ਹੋਵੇ, ਤਾਂ ਮੈਂ ਉਹ ਨੂੰ ਮਾਫ਼ ਕਰ ਦਿਆਂਗਾ ।
Jeremiah 5:6 in Panjabi 6 ਇਸ ਲਈ ਜੰਗਲ ਦਾ ਬਬਰ ਸ਼ੇਰ ਉਹਨਾਂ ਨੂੰ ਮਾਰ ਸੁੱਟੇਗਾ, ਅਤੇ ਉਜਾੜ ਦਾ ਬਘਿਆੜ ਉਹਨਾਂ ਨੂੰ ਨਾਸ ਕਰੇਗਾ, ਚੀਤਾ ਉਹਨਾਂ ਦੇ ਸ਼ਹਿਰਾਂ ਦੀ ਘਾਤ ਵਿੱਚ ਰਹਿੰਦਾ ਹੈ,- ਹਰੇਕ ਜਿਹੜਾ ਉਹਨਾਂ ਵਿੱਚੋਂ ਬਾਹਰ ਜਾਵੇ ਪਾੜਿਆ ਜਾਵੇਗਾ, ਕਿਉਂ ਜੋ ਉਹਨਾਂ ਦੇ ਅਪਰਾਧ ਬਹੁਤ ਹੋ ਗਏ, ਉਹਨਾਂ ਦੀਆਂ ਫਿਰਤਾਂ ਵਧ ਗਈਆਂ ਹਨ ।
Jeremiah 5:15 in Panjabi 15 ਹੇ ਇਸਰਾਏਲ ਦੇ ਘਰਾਣੇ, ਵੇਖੋ, ਦੂਰੋਂ ਇੱਕ ਕੌਮ ਨੂੰ ਤੁਹਾਡੇ ਉੱਤੇ ਚੜ੍ਹਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ । ਉਹ ਇੱਕ ਸੂਰਮੀ ਕੌਮ ਹੈ, ਉਹ ਇੱਕ ਸਨਾਤਨੀ ਕੌਮ ਹੈ, ਇੱਕ ਕੌਮ ਜਿਹ ਦੀ ਬੋਲੀ ਤੂੰ ਨਹੀਂ ਜਾਣਦਾ, ਅਤੇ ਨਾ ਸਮਝ ਸਕਦਾ ਹੈ ਕਿ ਉਹ ਕੀ ਬੋਲਦੀ ਹੈ ।
Jeremiah 6:6 in Panjabi 6 ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ,― ਤੁਸੀਂ ਰੁੱਖਾਂ ਨੂੰ ਵੱਢ ਸੁੱਟੋ, ਯਰੂਸ਼ਲਮ ਦੇ ਵਿਰੁੱਧ ਦਮਦਮਾ ਬੰਨ੍ਹੋ, ਇਹ ਉਹ ਸ਼ਹਿਰ ਹੈ ਜਿਹ ਨੂੰ ਸਜ਼ਾ ਦੇਣੀ ਚਾਹੀਦੀ ਹੈ, ਉਹ ਦੇ ਵਿੱਚ ਧੱਕਾ ਧੋੜਾ ਹੀ ਹੈ ।
Jeremiah 6:10 in Panjabi 10 ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਭਈ ਉਹ ਸੁਣਨ ? ਵੇਖੋ, ਉਹਨਾਂ ਦੇ ਕੰਨ ਬੇਸੁੰਨਤੇ ਹਨ, ਉਹ ਧਿਆਨ ਨਹੀਂ ਦੇ ਸਕਦੇ, ਵੇਖੋ, ਯਹੋਵਾਹ ਦਾ ਬਚਨ ਉਹਨਾਂ ਲਈ ਇੱਕ ਨਿਆਦਰੀ ਹੈ, ਉਹ ਉਸ ਦੇ ਵਿੱਚੋਂ ਮਗਨ ਨਹੀਂ ਹਨ ।
Jeremiah 7:9 in Panjabi 9 ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਜ਼ਨਾਹ ਕਰੋਗੇ, ਝੂਠੀ ਸੌਂਹ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਜਾਓਗੇ ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ ?
Jeremiah 13:13 in Panjabi 13 ਤਦ ਤੂੰ ਉਹਨਾਂ ਨੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਵੇਖ, ਮੈਂ ਇਸ ਦੇ ਸਾਰੇ ਵਾਸੀਆਂ ਨੂੰ ਅਤੇ ਰਾਜਿਆਂ ਨੂੰ ਜਿਹੜੇ ਦਾਊਦ ਦੇ ਸਿੰਘਾਸਣ ਉੱਤੇ ਬੈਠਦੇ ਹਨ, ਜਾਜਕਾਂ ਨੂੰ, ਨਬੀਆਂ ਨੂੰ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੂੰ ਨਸ਼ੇ ਨਾਲ ਦਬਾ ਕੇ ਭਰ ਦਿਆਂਗਾ
Jeremiah 15:1 in Panjabi 1 ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁੱਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਇਸ ਪਰਜਾ ਵੱਲ ਨਾ ਝੁਕਦਾ । ਉਹਨਾਂ ਨੂੰ ਮੇਰੇ ਅੱਗੋਂ ਕੱਢ ਦੇ ਕਿ ਉਹ ਚਲੇ ਜਾਣ !
Jeremiah 15:13 in Panjabi 13 ਮੈਂ ਤੇਰੇ ਮਾਲ ਅਤੇ ਤੇਰੇ ਖ਼ਜ਼ਾਨਿਆਂ ਨੂੰ ਲੁੱਟ ਲਈ ਦਿਆਂਗਾ, ਮੁੱਲ ਲਈ ਨਹੀਂ, ਸਗੋਂ ਤੇਰੇ ਸਾਰੇ ਪਾਪਾਂ ਦੇ ਕਾਰਨ ਤੇਰੀਆਂ ਹੱਦਾਂ ਦੇ ਵਿੱਚ ਇਹ ਹੋਵੇਗਾ
Jeremiah 17:27 in Panjabi 27 ਪਰ ਜੇ ਤੁਸੀਂ ਮੇਰੀ ਨਾ ਸੁਣੋ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਨਾ ਰੱਖੋ ਪਰ ਸਬਤ ਦੇ ਦਿਨ ਯਰੂਸ਼ਲਮ ਦੇ ਫਾਟਕਾਂ ਵਿੱਚੋਂ ਦੀ ਭਾਰ ਚੁੱਕ ਕੇ ਵੜਨ ਤੋਂ ਨਾ ਰੁਕੋ ਤਦ ਮੈਂ ਇਸ ਦੇ ਫਾਟਕਾਂ ਨੂੰ ਅੱਗ ਲਾਵਾਂਗਾ । ਅਤੇ ਉਹ ਯਰੂਸ਼ਲਮ ਦੇ ਮਹਿਲਾਂ ਨੂੰ ਭਸਮ ਕਰੇਗੀ ਅਤੇ ਉਹ ਬੁੱਝੇਗੀ ਨਹੀਂ ।
Jeremiah 18:16 in Panjabi 16 ਸੋ ਉਹ ਆਪਣੇ ਦੇਸ ਨੂੰ ਵਿਰਾਨਾ ਅਤੇ ਸਦਾ ਲਈ ਨੱਕ ਚੜ੍ਹਾਉਣ ਦਾ ਕਾਰਨ ਬਣਾਉਂਦੇ ਹਨ । ਜੋ ਕੋਈ ਉਥੋਂ ਦੀ ਲੰਘੇ ਹੈਰਾਨ ਹੋਵੇਗਾ, ਅਤੇ ਆਪਣਾ ਸਿਰ ਹਿਲਾਵੇਗਾ !
Jeremiah 19:7 in Panjabi 7 ਅਤੇ ਮੈਂ ਇਸੇ ਸਥਾਨ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੀ ਸਲਾਹ ਨੂੰ ਨਿਕੰਮੀ ਕਰਾਂਗਾ ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਅੱਗੇ ਤਲਵਾਰ ਨਾਲ ਡੇਗ ਦਿਆਂਗਾ ਅਤੇ ਉਹਨਾਂ ਦੇ ਹੱਥਾਂ ਨਾਲ ਜਿਹੜੇ ਉਹਨਾਂ ਦੀ ਜਾਨ ਦੇ ਅਭਿਲਾਸ਼ੀ ਹਨ । ਮੈਂ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿਆਂਗਾ
Jeremiah 20:7 in Panjabi 7 ਹੇ ਯਹੋਵਾਹ, ਤੈ ਮੈਨੂੰ ਭਰਮਾਇਆ ਤਾਂ ਮੈਂ ਭਰਮਾਇਆ ਗਿਆ ਹਾਂ, ਤੂੰ ਮੇਰੇ ਨਾਲੋਂ ਤਕੜਾ ਹੈ, ਤੂੰ ਮੇਰੇ ਉੱਤੇ ਪਰਬਲ ਪੈ ਗਿਆ ਹੈ, ਮੈਂ ਸਾਰਾ ਦਿਨ ਹਾਸਾ ਬਣ ਗਿਆ ਹਾਂ, ਸਾਰੇ ਹੀ ਮੇਰਾ ਠੱਠਾ ਉਡਾਉਂਦੇ ਹਨ ।
Jeremiah 28:8 in Panjabi 8 ਉਹਨਾਂ ਨਬੀਆਂ ਨੇ ਜਿਹੜੇ ਪੁਰਾਣੇ ਸਮਿਆਂ ਵਿੱਚ ਮੈਥੋਂ ਅਤੇ ਤੈਥੋਂ ਪਹਿਲਾਂ ਸਨ ਬਹੁਤਿਆਂ ਦੇਸਾਂ ਅਤੇ ਵੱਡੀਆਂ ਪਾਤਸ਼ਾਹੀਆਂ ਦੇ ਵਿਰੁੱਧ ਲੜਾਈ, ਬੁਰਿਆਈ ਅਤੇ ਬਵਾ ਲਈ ਅਗੰਮ ਵਾਚਿਆ
Lamentations 3:61 in Panjabi 61 ਹੇ ਯਹੋਵਾਹ, ਤੂੰ ਉਹਨਾਂ ਦੀ ਨਿੰਦਿਆ ਨੂੰ ਸੁਣਿਆ ਹੈ, ਅਤੇ ਉਨ੍ਹਾਂ ਯੋਜਨਾਵਾਂ ਨੂੰ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ ।
Luke 11:45 in Panjabi 45 ਉਪਦੇਸ਼ਕਾਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਗੁਰੂ ਜੀ ਇਹ ਬੋਲ ਕੇ ਤੁਸੀਂ ਸਾਡੀ ਨਿੰਦਿਆ ਕਰਦੇ ਹੋ ।
Hebrews 11:26 in Panjabi 26 ਅਤੇ ਉਹ ਨੇ ਵਿਚਾਰ ਕੀਤਾ ਕਿ ਮਸੀਹ ਦੇ ਲਈ ਨਿੰਦਾ ਨੂੰ ਸਹਿ ਲੈਣਾ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵੱਡਾ ਧਨ ਹੈ, ਕਿਉਂ ਜੋ ਸਵਰਗੀ ਇਨਾਮ ਵੱਲ ਉਹ ਦਾ ਧਿਆਨ ਸੀ ।
Hebrews 13:13 in Panjabi 13 ਸੋ ਆਓ, ਅਸੀਂ ਉਹ ਦੇ ਨਮਿੱਤ ਨਿੰਦਿਆ ਸਹਿੰਦੇ ਹੋਏ ਤੰਬੂ ਤੋਂ ਬਾਹਰ ਉਹ ਦੇ ਕੋਲ ਚੱਲੀਏ ।
1 Peter 4:14 in Panjabi 14 ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ