Jeremiah 21:2 in Panjabi 2 ਭਈ ਯਹੋਵਾਹ ਕੋਲੋਂ ਸਾਡੇ ਲਈ ਪੁੱਛੀਂ ਕਿਉਂ ਜੋ ਬਾਬਲ ਦਾ ਰਾਜਾ ਨਬੂਕਦਰੱਸਰ ਸਾਡੇ ਉੱਤੇ ਚੜ੍ਹਾਈ ਕਰ ਰਿਹਾ ਹੈ । ਸ਼ਾਇਤ ਯਹੋਵਾਹ ਸਾਡੇ ਨਾਲ ਆਪਣੇ ਸਾਰੇ ਅਚਰਜ ਕੰਮਾਂ ਅਨੁਸਾਰ ਵਰਤਾਓ ਕਰੇ ਅਤੇ ਉਹ ਨੂੰ ਸਾਡੇ ਕੋਲੋਂ ਮੋੜ ਦੇਵੇ ।
Other Translations King James Version (KJV) Enquire, I pray thee, of the LORD for us; for Nebuchadrezzar king of Babylon maketh war against us; if so be that the LORD will deal with us according to all his wondrous works, that he may go up from us.
American Standard Version (ASV) Inquire, I pray thee, of Jehovah for us; for Nebuchadrezzar king of Babylon maketh war against us: peradventure Jehovah will deal with us according to all his wondrous works, that he may go up from us.
Bible in Basic English (BBE) Will you get directions from the Lord for us; for Nebuchadrezzar, king of Babylon, is making war against us; it may be that the Lord will do something for us like all the wonders he has done, and make him go away from us.
Darby English Bible (DBY) Inquire, I pray thee, of Jehovah for us; for Nebuchadrezzar the king of Babylon maketh war against us; if so be that Jehovah will deal with us according to all his marvellous works, that he may go up from us.
World English Bible (WEB) Please inquire of Yahweh for us; for Nebuchadrezzar king of Babylon makes war against us: peradventure Yahweh will deal with us according to all his wondrous works, that he may go up from us.
Young's Literal Translation (YLT) `Inquire, we pray thee, for us at Jehovah, for Nebuchadrezzar king of Babylon hath fought against us; perhaps Jehovah doth deal with us according to all His wonders, and doth cause him to go up from off us.'
Cross Reference Exodus 14:1 in Panjabi 1 ਯਹੋਵਾਹ ਮੂਸਾ ਨਾਲ ਬੋਲਿਆ,
Joshua 10:1 in Panjabi 1 ਜਦ ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਸੁਣਿਆ ਕਿ ਯਹੋਸ਼ੁਆ ਨੇ ਕਿਵੇਂ ਅਈ ਨੂੰ ਜਿੱਤ ਲਿਆ, ਉਹ ਦਾ ਸੱਤਿਆਨਾਸ ਕਰ ਸੁੱਟਿਆ ਹੈ । ਜਿਵੇਂ ਉਸ ਨੇ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਉਸੇ ਤਰ੍ਹਾਂ ਉਸ ਨੇ ਅਈ ਅਤੇ ਉਹ ਦੇ ਰਾਜੇ ਨਾਲ ਵੀ ਕੀਤਾ, ਕਿਵੇਂ ਗਿਬਓਨ ਦੇ ਵਾਸੀਆਂ ਨੇ ਇਸਰਾਏਲ ਨਾਲ ਮੇਲ ਕਰ ਲਿਆ ਅਤੇ ਉਹਨਾਂ ਦੇ ਨਾਲ ਰਹਿੰਦੇ ਹਨ ।
Judges 4:1 in Panjabi 1 ਏਹੂਦ ਦੇ ਮਰਨ ਤੋਂ ਬਾਅਦ ਇਸਰਾਏਲ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ।
Judges 20:27 in Panjabi 27 ਅਤੇ ਇਸਰਾਏਲੀਆਂ ਨੇ ਯਹੋਵਾਹ ਕੋਲੋਂ ਪੁੱਛਿਆ ਕਿਉਂ ਜੋ ਉਨ੍ਹਾਂ ਦਿਨਾਂ ਵਿੱਚ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਉੱਥੇ ਹੀ ਸੀ ।
1 Samuel 7:10 in Panjabi 10 ਜਿਸ ਵੇਲੇ ਸਮੂਏਲ ਉਸ ਹੋਮ ਦੀ ਬਲੀ ਨੂੰ ਚੜ੍ਹਾ ਰਿਹਾ ਸੀ ਤਦ ਫ਼ਲਿਸਤੀ ਇਸਰਾਏਲ ਦੇ ਸਾਹਮਣੇ ਲੜਨ ਲਈ ਨੇੜੇ ਆਏ ਤਦ ਯਹੋਵਾਹ ਫ਼ਲਿਸਤੀਆਂ ਦੇ ਉੱਤੇ ਉਸੇ ਦਿਨ ਵੱਡੀ ਗੜ੍ਹਕ ਨਾਲ ਗੱਜਿਆ ਅਤੇ ਉਨ੍ਹਾਂ ਨੂੰ ਘਬਰਾਹਟ ਵਿੱਚ ਪਾ ਦਿੱਤਾ ਅਤੇ ਉਹ ਇਸਰਾਏਲ ਅੱਗੇ ਹਾਰ ਗਏ ।
1 Samuel 10:22 in Panjabi 22 ਸੋ ਉਨ੍ਹਾਂ ਨੇ ਫੇਰ ਯਹੋਵਾਹ ਕੋਲੋਂ ਪੁੱਛਿਆ, ਕੋਈ ਹੋਰ ਮਨੁੱਖ ਐਥੇ ਆਵੇਗਾ ਕਿ ਨਹੀਂ ? ਯਹੋਵਾਹ ਨੇ ਆਖਿਆ, ਵੇਖੋ, ਉਹ ਸਮਾਨ ਵਿੱਚ ਲੁੱਕ ਰਿਹਾ ਹੈ ।
1 Samuel 14:6 in Panjabi 6 ਤਦ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤਰ ਚੁੱਕਦਾ ਸੀ ਆਖਿਆ, ਚੱਲ ਅਸੀਂ ਉੱਥੇ ਉਨ੍ਹਾਂ ਅਸੁੰਨਤੀਆਂ ਦੀ ਚੌਂਕੀ ਵੱਲ ਚੱਲੀਏ, ਕੀ ਜਾਣੀਏ ਜੋ ਯਹੋਵਾਹ ਸਾਡੀ ਮਦਦ ਕਰੇ ਕਿਉਂ ਜੋ ਯਹੋਵਾਹ ਲਈ ਕੁਝ ਔਖਾ ਨਹੀਂ ਜੋ ਬਹੁਤਿਆਂ ਨਾਲ ਜਾਂ ਥੋੜ੍ਹੇ ਲੋਕਾਂ ਦੇ ਰਾਹੀਂ ਛੁਟਕਾਰਾ ਦੇਵੇ ।
1 Samuel 17:45 in Panjabi 45 ਪਰ ਦਾਊਦ ਨੇ ਫ਼ਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ ਲੈ ਕੇ ਮੇਰੇ ਕੋਲ ਆਉਂਦਾ ਹੈ ਪਰ ਮੈਂ ਸੈਨਾਵਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੂੰ ਲਲਕਾਰਿਆ ਹੈ ਤੇਰੇ ਕੋਲ ਆਉਂਦਾ ਹਾਂ !
1 Samuel 28:6 in Panjabi 6 ਅਤੇ ਜਿਸ ਵੇਲੇ ਸ਼ਾਊਲ ਨੇ ਯਹੋਵਾਹ ਕੋਲੋਂ ਸਲਾਹ ਪੁੱਛੀ ਤਾਂ ਯਹੋਵਾਹ ਨੇ ਉਹ ਨੂੰ ਨਾ ਸੁਫਨਿਆਂ ਦੇ ਨਾ ਊਰੀਮ ਦੇ ਅਤੇ ਨਾ ਨਬੀਆਂ ਦੇ ਰਾਹੀਂ ਕੁਝ ਉੱਤਰ ਦਿੱਤਾ ।
1 Samuel 28:15 in Panjabi 15 ਤਦ ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੇਰੇ ਸੁਖ ਵਿੱਚ ਕਾਹਨੂੰ ਭੰਗ ਪਾਇਆ ਜੋ ਮੈਨੂੰ ਸੱਦਿਆ ? ਸ਼ਾਊਲ ਬੋਲਿਆ, ਮੈਂ ਬਹੁਤ ਦੁਖ ਵਿੱਚ ਪਿਆ ਹੋਇਆ ਹਾਂ ਕਿਉਂ ਜੋ ਫ਼ਲਿਸਤੀ ਮੇਰੇ ਨਾਲ ਲੜਦੇ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਕੁਝ ਉੱਤਰ ਨਹੀਂ ਦਿੰਦਾ ਨਾ ਨਬੀਆਂ ਦੇ ਰਾਹੀਂ ਨਾ ਹੀ ਸੁਫ਼ਨਿਆਂ ਦੇ । ਇਸ ਲਈ ਮੈਂ ਤੈਨੂੰ ਸੱਦਿਆ ਹੈ ਜੋ ਤੂੰ ਮੈਨੂੰ ਦੱਸੇ ਭਈ ਮੈਂ ਕੀ ਕਰਾਂ ।
1 Kings 14:2 in Panjabi 2 ਤਾਂ ਯਾਰਾਬੁਆਮ ਨੇ ਆਪਣੀ ਰਾਣੀ ਨੂੰ ਆਖਿਆ, ਉੱਠ ਕੇ ਜ਼ਰਾ ਆਪਣਾ ਭੇਸ ਬਦਲ ਲੈ ਕਿ ਕੋਈ ਨਾ ਜਾਣੇ ਕਿ ਤੂੰ ਯਾਰਾਬੁਆਮ ਦੀ ਪਤਨੀ ਹੈਂ ਅਤੇ ਸ਼ੀਲੋਹ ਨੂੰ ਨੂੰ ਤੁਰ ਜਾ । ਵੇਖ, ਉੱਥੇ ਅਹੀਯਾਹ ਨਬੀ ਹੈ ਜੋ ਮੈਨੂੰ ਬੋਲਿਆ ਸੀ ਕਿ ਤੂੰ ਇਨ੍ਹਾਂ ਲੋਕਾਂ ਦਾ ਪਾਤਸ਼ਾਹ ਹੋਵੇਂਗਾ ।
1 Kings 22:3 in Panjabi 3 ਅਤੇ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਟਹਿਲੂਆਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਰਾਮੋਥ ਗਿਲਆਦ ਸਾਡਾ ਹੈ । ਭਲਾ, ਅਸੀਂ ਚੁੱਪ ਕਰਕੇ ਬੈਠ ਰਹੀਏ ਅਤੇ ਉਸ ਨੂੰ ਅਰਾਮ ਦੇ ਰਾਜਾ ਕੋਲੋਂ ਮੋੜ ਕੇ ਨਾ ਲਈਏ ?
2 Kings 1:3 in Panjabi 3 ਪਰ ਯਹੋਵਾਹ ਦੇ ਦੂਤ ਨੇ ਏਲੀਯਾਹ ਤਿਸ਼ਬੀ ਨੂੰ ਆਖਿਆ ਕਿ ਉੱਠ ਤੇ ਸਾਮਰਿਯਾ ਦੇ ਰਾਜੇ ਦੇ ਸੰਦੇਸ਼ਵਾਹਕਾਂ ਨੂੰ ਮਿਲਣ ਲਈ ਜਾ ਅਤੇ ਉਨ੍ਹਾਂ ਨੂੰ ਕਹਿ, “ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ, ਜੋ ਤੁਸੀਂ ਅਕਰੋਨ ਦੇ ਦੇਵਤੇ ਬਆਲ-ਜਬੂਬ ਤੋਂ ਪੁੱਛਣ ਚੱਲੇ ਹੋ ?
2 Kings 3:11 in Panjabi 11 ਪਰ ਯਹੋਸ਼ਾਫਾਟ ਬੋਲਿਆ ਕਿ ਇੱਥੇ ਯਹੋਵਾਹ ਦਾ ਕੋਈ ਨਬੀ ਨਹੀਂ ਹੈ ਕਿ ਅਸੀਂ ਉਸ ਦੇ ਦੁਆਰਾ ਯਹੋਵਾਹ ਤੋਂ ਪੁੱਛੀਏ ? ਤਦ ਇਸਰਾਏਲ ਦੇ ਰਾਜਾ ਦੇ ਸੇਵਕਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ ਕਿ ਸ਼ਾਫਾਤ ਦਾ ਪੁੱਤਰ ਜਿਹੜਾ ਏਲੀਯਾਹ ਦੇ ਹੱਥਾਂ ਉੱਤੇ ਪਾਣੀ ਪਾਉਂਦਾ ਹੁੰਦਾ ਸੀ ਇੱਥੇ ਹੈ ।
2 Kings 22:13 in Panjabi 13 ਜਾਓ ਅਤੇ ਇਸ ਪੋਥੀ ਦੀਆਂ ਗੱਲਾਂ ਵਿਖੇ ਜੋ ਲੱਭੀ ਹੈ, ਮੇਰੀ ਵੱਲੋਂ ਤੇ ਲੋਕਾਂ ਦੀ ਵੱਲੋਂ ਤੇ ਸਾਰੇ ਯਹੂਦਾਹ ਵੱਲੋਂ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਉਹ ਸਭ ਜੋ ਸਾਡੇ ਵਿਖੇ ਲਿਖਿਆ ਹੈ ਉਹ ਦੇ ਅਨੁਸਾਰ ਕਰਨ ਲਈ ਸਾਡੇ ਪਿਉ-ਦਾਦਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਨਾ ਸੁਣਿਆ ।
2 Kings 25:1 in Panjabi 1 ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦ-ਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮ ਦਮਾ ਬਣਾਇਆ ।
2 Chronicles 14:9 in Panjabi 9 ਜ਼ਰਹ ਕੂਸ਼ੀ ਦਸ ਲੱਖ ਦੀ ਫ਼ੌਜ ਅਤੇ ਤਿੰਨ ਸੌ ਰਥ ਲੈ ਕੇ ਉਹਨਾਂ ਦੇ ਵਿਰੁੱਧ ਨਿੱਕਲਿਆ ਅਤੇ ਮਾਰੇਸ਼ਾਹ ਵਿੱਚ ਆਇਆ
2 Chronicles 20:1 in Panjabi 1 ਇਸ ਤੋਂ ਬਾਅਦ ਇਹ ਹੋਇਆ ਕਿ ਮੋਆਬੀ ਅਤੇ ਅੰਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਯਹੋਸ਼ਾਫ਼ਾਟ ਦੇ ਨਾਲ ਲੜਨ ਲਈ ਆਏ
2 Chronicles 32:21 in Panjabi 21 ਤਾਂ ਯਹੋਵਾਹ ਨੇ ਇੱਕ ਦੂਤ ਨੂੰ ਭੇਜਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰਾਂ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ । ਸੋ ਉਹ ਸ਼ਰਮਿੰਦਾ ਹੋ ਕੇ ਆਪਣੇ ਦੇਸ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ
Psalm 44:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਮਸ਼ਕੀਲ ਹੇ ਪਰਮੇਸ਼ੁਰ, ਅਸੀਂ ਆਪਣੇ ਕੰਨੀ ਸੁਣਿਆ, ਸਾਡੇ ਪਿਉ-ਦਾਦਿਆਂ ਨੇ ਸਾਡੇ ਲਈ ਵਰਣਨ ਕੀਤਾ ਹੈ, ਕਿ ਤੂੰ ਉਨ੍ਹਾਂ ਦੇ ਦਿਨਾਂ ਵਿੱਚ ਅਤੇ ਪ੍ਰਾਚੀਨ ਸਮਿਆਂ ਵਿੱਚ ਕੀ ਕੰਮ ਕੀਤਾ ।
Psalm 46:8 in Panjabi 8 ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ ।
Psalm 48:4 in Panjabi 4 ਤਾਂ ਵੇਖੋ, ਰਾਜੇ ਇਕੱਠੇ ਹੋ ਗਏ, ਓਹ ਮਿਲ ਕੇ ਲੰਘ ਗਏ ।
Psalm 105:5 in Panjabi 5 ਉਹ ਦੇ ਅਚਰਜ ਕੰਮਾਂ ਨੂੰ ਜਿਹੜੇ ਉਹ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਆਵਾਂ ਨੂੰ ਵੀ ।
Psalm 136:1 in Panjabi 1 ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ ।
Isaiah 59:1 in Panjabi 1 ਵੇਖੋ, ਯਹੋਵਾਹ ਦਾ ਹੱਥ ਅਜਿਹਾ ਛੋਟਾ ਨਹੀਂ ਕਿ ਉਹ ਬਚਾ ਨਾ ਸਕੇ, ਨਾ ਉਹ ਦਾ ਕੰਨ ਅਜਿਹਾ ਭਾਰੀ ਹੈ ਕਿ ਉਹ ਸੁਣੇ ਨਾ ।
Jeremiah 32:17 in Panjabi 17 ਹੇ ਪ੍ਰਭੁ ਯਹੋਵਾਹ, ਵੇਖ ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਕਠਣ ਨਹੀਂ ਹੈ
Jeremiah 32:24 in Panjabi 24 ਵੇਖ, ਸ਼ਹਿਰ ਦੇ ਲੈ ਲੈਣ ਲਈ ਉਸ ਤੱਕ ਦਮਦਮੇ ਬਣ ਗਏ ਹਨ ਅਤੇ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਜਿਹਨਾਂ ਉਹ ਦੇ ਉੱਤੇ ਚੜ੍ਹਾਈ ਕੀਤੀ ਹੈ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਦਿੱਤਾ ਗਿਆ ਹੈ ਅਤੇ ਜੋ ਉਹ ਬੋਲਿਆ ਸੋ ਉਹ ਹੋ ਗਿਆ ਹੈ, ਅਤੇ ਵੇਖ, ਤੂੰ ਆਪ ਦੇਖਦਾ ਹੈਂ
Jeremiah 37:3 in Panjabi 3 ਤਾਂ ਸਿਦਕੀਯਾਹ ਰਾਜਾ ਨੇ ਸ਼ਲਮਯਾਹ ਦੇ ਪੁੱਤਰ ਯਹੂਕਲ ਨੂੰ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਯਿਰਮਿਯਾਹ ਨਬੀ ਕੋਲ ਭੇਜਿਆ ਕਿ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰੀਂ
Jeremiah 37:7 in Panjabi 7 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਫਰਮਾਉਂਦਾ ਹੈ, - ਤੁਸੀਂ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਨੂੰ ਮੇਰੇ ਕੋਲ ਪੁੱਛਣ ਲਈ ਭੇਜਿਆ ਹੈ ਇਹ ਆਖੋ ਕਿ ਵੇਖ, ਫ਼ਿਰਊਨ ਦੀ ਫੌਜ ਜਿਹੜੀ ਤੁਹਾਡੀ ਸਹਾਇਤਾ ਲਈ ਨਿਕਲੀ ਹੈ ਫਿਰ ਆਪਣੇ ਦੇਸ ਮਿਸਰ ਨੂੰ ਮੁੜ ਜਾਵੇਗੀ
Jeremiah 38:14 in Panjabi 14 ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨਬੀ ਕੋਲ ਮਨੁੱਖ ਘੱਲੇ ਅਤੇ ਉਹ ਨੂੰ ਯਹੋਵਾਹ ਦੇ ਭਵਨ ਦੇ ਤੀਜੇ ਲਾਂਘੇ ਵਿੱਚ ਆਪਣੇ ਕੋਲ ਸਦਵਾਇਆ ਅਤੇ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਤੈਥੋਂ ਇੱਕ ਗੱਲ ਪੁੱਛਦਾ ਹਾਂ, ਤੂੰ ਮੈਥੋਂ ਕੋਈ ਗੱਲ ਨਾ ਲੁਕਾਈਂ
Jeremiah 39:1 in Panjabi 1 ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਨੌਵੇਂ ਸਾਲ ਦੇ ਦੱਸਵੇਂ ਮਹੀਨੇ ਬਾਬਲ ਦੇ ਰਾਜਾ ਨਬੂਕਦਰੱਸਰ ਨੇ ਅਤੇ ਉਹ ਦੀ ਸਾਰੀ ਫੋਜ ਨੇ ਚੜਾਈ ਕੀਤੀ ਅਤੇ ਯਰੂਸ਼ਲਮ ਉੱਤੇ ਘੇਰਾ ਪਾ ਲਿਆ
Jeremiah 42:4 in Panjabi 4 ਤਾਂ ਯਿਰਮਿਯਾਹ ਨਬੀ ਨੇ ਉਹਨਾਂ ਨੂੰ ਆਖਿਆ, ਮੈਂ ਸੁਣ ਲਿਆ ਹੈ । ਵੇਖੋ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਕੋਲ ਤੁਹਾਡੀਆਂ ਗੱਲਾਂ ਅਨੁਸਾਰ ਪ੍ਰਾਰਥਨਾ ਕਰਾਂਗਾ ਅਤੇ ਇਸ ਤਰ੍ਹਾਂ ਹੋਵੇਗਾ ਕਿ ਉਹ ਸਾਰੀ ਗੱਲ ਜਿਹ ਦਾ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ ਮੈਂ ਤੁਹਾਨੂੰ ਦੱਸਾਂਗਾ ਅਤੇ ਕੋਈ ਗੱਲ ਤੁਹਾਥੋਂ ਨਾ ਲੁਕਾਵਾਂਗਾ
Jeremiah 52:3 in Panjabi 3 ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਭਈ ਅੰਤ ਨੂੰ ਉਸ ਨੇ ਉਹਨਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁਖ ਹੋ ਗਿਆ ।
Ezekiel 14:3 in Panjabi 3 ਹੇ ਮਨੁੱਖ ਦੇ ਪੁੱਤਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ । ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਉਹ ਮੇਰੇ ਕੋਲੋਂ ਕੁੱਝ ਪੁੱਛਣ ।
Ezekiel 20:1 in Panjabi 1 ਸੱਤਵੇਂ ਸਾਲ ਦੇ ਪੰਜਵੇਂ ਮਹੀਨੇ ਦੀ ਦਸ ਤਾਰੀਖ਼ ਨੂੰ ਇਹ ਹੋਇਆ ਕਿ ਇਸਰਾਏਲ ਦੇ ਕੁੱਝ ਬਜ਼ੁਰਗ ਮਨੁੱਖ ਯਹੋਵਾਹ ਤੋਂ ਕੁੱਝ ਪੁੱਛਣ ਨੂੰ ਆਏ ਅਤੇ ਮੇਰੇ ਸਾਹਮਣੇ ਬੈਠ ਗਏ ।