Jeremiah 22:21 in Panjabi 21 ਮੈਂ ਤੇਰੀ ਭਾਗਵਾਨੀ ਦੇ ਵੇਲੇ ਤੇਰੇ ਨਾਲ ਬੋਲਿਆ, ਪਰ ਤੂੰ ਆਖਿਆ, ਮੈਂ ਨਾ ਸੁਣਾਂਗੀ । ਤੇਰੀ ਜੁਆਨੀ ਤੋਂ ਤੇਰਾ ਇਹੋ ਹੀ ਰਾਹ ਰਿਹਾ, ਕਿਉਂ ਜੋ ਤੂੰ ਮੇਰੀ ਅਵਾਜ਼ ਨਹੀਂ ਸੁਣੀ ।
Other Translations King James Version (KJV) I spake unto thee in thy prosperity; but thou saidst, I will not hear. This hath been thy manner from thy youth, that thou obeyedst not my voice.
American Standard Version (ASV) I spake unto thee in thy prosperity; but thou saidst, I will not hear. This hath been thy manner from thy youth, that thou obeyedst not my voice.
Bible in Basic English (BBE) My word came to you in the time of your well-being; but you said, I will not give ear. This has been your way from your earliest years, you did not give attention to my voice.
Darby English Bible (DBY) I spoke unto thee in thy prosperity; [but] thou saidst, I will not hear. This hath been thy way from thy youth, that thou hearkenedst not unto my voice.
World English Bible (WEB) I spoke to you in your prosperity; but you said, I will not hear. This has been your manner from your youth, that you didn't obey my voice.
Young's Literal Translation (YLT) I have spoken unto thee in thine ease, Thou hast said, `I do not hearken,' This `is' thy way from thy youth, For thou hast not hearkened to My voice.
Cross Reference Deuteronomy 9:7 in Panjabi 7 ਯਾਦ ਰੱਖੋ ਅਤੇ ਭੁੱਲ ਨਾ ਜਾਇਓ ਕਿ ਤੁਸੀਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਕ੍ਰੋਧਿਤ ਕੀਤਾ । ਜਿਸ ਦਿਨ ਤੋਂ ਤੁਸੀਂ ਮਿਸਰ ਦੇਸ਼ ਤੋਂ ਨਿੱਕਲੇ ਅਤੇ ਜਦ ਤੱਕ ਤੁਸੀਂ ਇਸ ਸਥਾਨ ਉੱਤੇ ਆਏ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹ ਹੀ ਕੀਤਾ ਹੈ ।
Deuteronomy 9:24 in Panjabi 24 ਜਿਸ ਦਿਨ ਤੋਂ ਮੈਂ ਤੁਹਾਨੂੰ ਜਾਣਿਆ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹੀ ਹੀ ਰਹੇ ਹੋ ।
Deuteronomy 31:27 in Panjabi 27 ਕਿਉਂ ਜੋ ਮੈਂ ਤੁਹਾਡੇ ਢੀਠਪੁਣੇ ਅਤੇ ਤੁਹਾਡੀ ਆਕੜੀ ਧੌਣ ਨੂੰ ਜਾਣਦਾ ਹਾਂ । ਵੇਖੋ, ਅੱਜ ਤੱਕ ਜਦ ਕਿ ਮੈਂ ਜੀਉਂਦਾ ਅਤੇ ਤੁਹਾਡੇ ਨਾਲ ਹਾਂ, ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਰਹੇ ਹੋ ਤਾਂ ਮੇਰੀ ਮੌਤ ਤੋਂ ਬਾਅਦ ਕਿੰਨ੍ਹਾਂ ਵੱਧ ਨਾ ਕਰੋਗੇ ?
Deuteronomy 32:15 in Panjabi 15 ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ । ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ ।
Judges 2:11 in Panjabi 11 ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਬਆਲ ਦੇਵਤਿਆਂ ਦੀ ਪੂਜਾ ਕਰਨ ਲੱਗੇ ।
2 Chronicles 33:10 in Panjabi 10 ਤਾਂ ਯਹੋਵਾਹ ਨੇ ਮੱਨਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲਾਂ ਕੀਤੀਆਂ ਪਰ ਉਨ੍ਹਾਂ ਨੇ ਧਿਆਨ ਨਾ ਕੀਤਾ
2 Chronicles 36:16 in Panjabi 16 ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ
Nehemiah 9:16 in Panjabi 16 ਪਰ ਉਨ੍ਹਾਂ ਨੇ ਅਤੇ ਸਾਡੇ ਪਿਉ-ਦਾਦਿਆਂ ਨੇ ਹੰਕਾਰ ਕੀਤਾ ਅਤੇ ਢੀਠ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ,
Psalm 106:6 in Panjabi 6 ਅਸੀਂ ਆਪਣੇ ਪਿਉ-ਦਾਦਿਆਂ ਜਿਹੇ ਪਾਪ ਕੀਤੇ, ਅਸੀਂ ਬਦੀ ਅਤੇ ਦੁਸ਼ਟਪੁਣਾ ਕੀਤਾ ।
Proverbs 30:9 in Panjabi 9 ਕਿਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਂਵਾਂ ਅਤੇ ਆਖਾਂ “ਯਹੋਵਾਹ ਕੌਣ ਹੈ” ? ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਾਂਵਾਂ ।
Isaiah 48:8 in Panjabi 8 ਨਾ ਤੂੰ ਸੁਣਿਆ, ਨਾ ਤੂੰ ਜਾਣਿਆ, ਨਾ ਪੁਰਾਣੇ ਸਮੇਂ ਤੋਂ ਤੇਰੇ ਕੰਨ ਖੋਲ੍ਹੇ ਗਏ, ਕਿਉਂ ਜੋ ਮੈਂ ਜਾਣਦਾ ਸਾਂ ਕਿ ਤੂੰ ਠੱਗੀ ਤੇ ਠੱਗੀ ਕਮਾਵੇਂਗਾ, ਅਤੇ ਕੁੱਖ ਤੋਂ ਹੀ ਤੂੰ ਅਪਰਾਧੀ ਅਖਵਾਇਆ ।
Jeremiah 2:31 in Panjabi 31 ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ । ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ ?
Jeremiah 3:25 in Panjabi 25 ਅਸੀਂ ਆਪਣੀ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸੀਂ ਤੇ ਸਾਡੇ ਪਿਉ-ਦਾਦਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੱਕ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ ।
Jeremiah 6:16 in Panjabi 16 ਯਹੋਵਾਹ ਇਸ ਤਰ੍ਹਾਂ ਫ਼ਰਮਾਂਉਂਦਾ ਹੈ,- ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਭਈ ਅੱਛਾ ਰਾਹ ਕਿੱਥੇ ਹੈ ? ਤਾਂ ਉਹ ਦੇ ਵਿੱਚ ਚੱਲੋ । ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ ।
Jeremiah 7:22 in Panjabi 22 ਕਿਉਂਕਿ ਜਿਸ ਦਿਨ ਮੈਂ ਉਹਨਾਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਂਦਾ ਮੈਂ ਉਹਨਾਂ ਦੇ ਪਿਉ-ਦਾਦਿਆਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਦੇ ਬਾਰੇ ਨਾ ਆਖਿਆ, ਨਾ ਹੁਕਮ ਦਿੱਤਾ
Jeremiah 32:30 in Panjabi 30 ਕਿਉਂ ਜੋ ਇਸਰਾਏਲੀਆਂ ਅਤੇ ਯਹੂਦੀਆਂ ਨੇ ਆਪਣੀ ਜੁਆਨੀ ਵਿੱਚ ਨਿਰਾ ਉਹ ਕੀਤਾ ਜਿਹੜਾ ਮੇਰੀ ਨਿਗਾਹ ਵਿੱਚ ਬੁਰਾ ਸੀ ਕਿਉਂ ਜੋ ਇਸਰਾਏਲੀਆਂ ਨੇ ਆਪਣੇ ਹੱਥਾਂ ਦੇ ਕੰਮਾਂ ਨਾਲ ਮੈਨੂੰ ਨਿਰਾ ਗੁੱਸਾ ਹੀ ਚੜ੍ਹਾਇਆ, ਯਹੋਵਾਹ ਦਾ ਵਾਕ ਹੈ
Jeremiah 35:15 in Panjabi 15 ਤਾਂ ਮੈਂ ਆਪਣੇ ਸਾਰੇ ਦਾਸਾਂ ਨੂੰ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਨਾਲ ਭੇਜਿਆ ਅਤੇ ਆਖਿਆ ਕਿ ਹਰ ਮਨੁੱਖ ਆਪਣੇ ਬੁਰੇ ਮਾਰਗ ਤੋਂ ਮੁੜੇ ਅਤੇ ਆਪਣੇ ਕਰਤੱਬਾਂ ਨੂੰ ਠੀਕ ਕਰੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਨਾ ਚੱਲੇ ਭਈ ਉਹਨਾਂ ਦੀ ਪੂਜਾ ਕਰੋ, ਤਾਂ ਤੁਸੀਂ ਉਸ ਭੂਮੀ ਵਿੱਚ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪਿਓ ਦਾਦਿਆਂ ਨੂੰ ਦਿੱਤੀ ਵੱਸੋਗੇ, ਪਰ ਨਾ ਤੁਸੀਂ ਆਪਣਾ ਕੰਨ ਲਾਇਆ ਅਤੇ ਨਾ ਮੇਰੀ ਸੁਣੀ
Jeremiah 36:21 in Panjabi 21 ਤਾਂ ਰਾਜਾ ਨੇ ਯਹੂਦੀ ਨੂੰ ਭੇਜਿਆ ਕਿ ਉਸ ਲਪੇਟੇ ਹੋਏ ਨੂੰ ਲਿਆਵੇ ਤਾਂ ਉਹ ਉਸ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚੋਂ ਲੈ ਆਇਆ । ਯਹੂਦੀ ਨੇ ਰਾਜਾ ਦੇ ਕੰਨੀਂ ਅਤੇ ਸਾਰੇ ਸਰਦਾਰਾਂ ਦੇ ਕੰਨੀਂ ਜਿਹੜੇ ਰਾਜਾ ਦੇ ਅੱਗੇ ਖਲੋਤੇ ਸਨ ਉਸ ਨੂੰ ਪੜ੍ਹ ਕੇ ਸੁਣਾਇਆ
Ezekiel 20:8 in Panjabi 8 ਪਰ ਉਹ ਮੇਰੇ ਤੋਂ ਬਾਗੀ ਹੋਏ ਅਤੇ ਮੇਰੀ ਗੱਲ ਸੁਣਨੀ ਨਾ ਚਾਹੀ । ਉਹਨਾਂ ਵਿੱਚੋਂ ਕਿਸੇ ਨੇ ਵੀ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਨਾ ਸੁੱਟਿਆ, ਨਾ ਮਿਸਰ ਦੀਆਂ ਮੂਰਤੀਆਂ ਨੂੰ ਛੱਡਿਆ । ਤਦੋਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ, ਤਾਂ ਜੋ ਆਪਣੇ ਕ੍ਰੋਧ ਨੂੰ ਮਿਸਰ ਦੇ ਦੇਸ ਵਿੱਚ ਉਹਨਾਂ ਤੇ ਪੂਰਾ ਕਰਾਂ ।
Ezekiel 20:13 in Panjabi 13 ਪਰ ਇਸਰਾਏਲ ਦਾ ਘਰਾਣਾ ਉਜਾੜ ਵਿੱਚ ਮੇਰੇ ਤੋਂ ਬਾਗੀ ਹੋ ਗਿਆ, ਉਹ ਮੇਰੀਆਂ ਬਿਧੀਆਂ ਉੱਤੇ ਨਾ ਤੁਰੇ ਅਤੇ ਮੇਰੇ ਹੁਕਮਾਂ ਨੂੰ ਰੱਦ ਕੀਤਾ, ਜਿਹਨਾਂ ਉੱਤੇ ਮਨੁੱਖ ਜੇਕਰ ਅਮਲ ਕਰੇ ਤਾਂ ਉਹਨਾਂ ਦੇ ਵਿੱਚ ਜੀਉਂਦਾ ਰਹੇ, ਪਰ ਉਹਨਾਂ ਮੇਰੇ ਸਬਤਾਂ ਨੂੰ ਬਹੁਤ ਪਲੀਤ ਕੀਤਾ । ਤਦ ਮੈਂ ਆਖਿਆ ਕਿ ਮੈਂ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਕਹਿਰ ਪਾ ਕੇ ਉਹਨਾਂ ਦਾ ਵਿਨਾਸ਼ ਕਰ ਦਿਆਂਗਾ ।
Ezekiel 20:21 in Panjabi 21 ਪਰ ਪੁੱਤਰ ਮੇਰੇ ਵਿਰੁੱਧ ਵਿਦਰੋਹੀ ਹੋਏ, ਉਹ ਮੇਰੀਆਂ ਬਿਧੀਆਂ ਉੱਤੇ ਨਾ ਚੱਲੇ, ਨਾ ਮੇਰੇ ਹੁਕਮਾਂ ਦੀ ਪਾਲਣਾ ਕਰ ਕੇ ਅਮਲ ਕੀਤਾ, ਜਿਹਨਾਂ ਤੇ ਜੇਕਰ ਕੋਈ ਮਨੁੱਖ ਅਮਲ ਕਰੇ ਤਾਂ ਉਹਨਾਂ ਵਿੱਚ ਜੀਉਂਦਾ ਰਹੇਗਾ । ਉਹਨਾਂ ਨੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਤਾਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ ਭਈ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਗੁੱਸਾ ਪੂਰਾ ਕਰਾਂ ।
Ezekiel 20:28 in Panjabi 28 ਕਿ ਜਦੋਂ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਲਿਆਇਆ ਜਿਹੜਾ ਉਹਨਾਂ ਨੂੰ ਦੇਣ ਦੀ ਮੈਂ ਸਹੁੰ ਖਾਧੀ ਸੀ, ਤਾਂ ਉਹਨਾਂ ਨੇ ਜਿਸ ਉੱਚੇ ਪਹਾੜ ਅਤੇ ਜਿਸ ਸੰਘਣੇ ਰੁੱਖ ਨੂੰ ਵੇਖਿਆ, ਉੱਥੇ ਹੀ ਆਪਣੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਹੀ ਕ੍ਰੋਧ ਦਿਵਾਉਣ ਵਾਲੇ ਚੜ੍ਹਾਵੇ ਚੜ੍ਹਾਏ । ਉੱਥੇ ਹੀ ਆਪਣੀ ਸੁਗੰਧੀ ਧੂਫ਼ ਧੁਖਾਈ ਅਤੇ ਉੱਥੇ ਆਪਣੀਆਂ ਪੀਣ ਦੀਆਂ ਭੇਟਾਂ ਡੋਲ੍ਹੀਆਂ ।
Ezekiel 23:3 in Panjabi 3 ਉਹਨਾਂ ਨੇ ਮਿਸਰ ਵਿੱਚ ਵਿਭਚਾਰ ਕੀਤਾ । ਉਹ ਆਪਣੀ ਜੁਆਨੀ ਵਿੱਚ ਵਿਭਚਾਰਨਾਂ ਬਣੀਆਂ । ਉੱਥੇ ਉਹਨਾਂ ਦੀਆਂ ਛਾਤੀਆਂ ਪੁੱਟੀਆਂ ਗਈਆਂ ਅਤੇ ਉੱਥੇ ਹੀ ਉਹਨਾਂ ਦੇ ਕੁਆਰਪੁਣੇ ਦੀਆਂ ਦੁੱਧੀਆਂ ਖਿੱਚੀਆਂ ਗਈਆਂ ।