Jeremiah 22:3 in Panjabi 3 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁੱਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਇਸ ਸਥਾਨ ਵਿੱਚ ਬੇਦੋਸ਼ੇ ਦਾ ਲਹੂ ਵਹਾਓ
Other Translations King James Version (KJV) Thus saith the LORD; Execute ye judgment and righteousness, and deliver the spoiled out of the hand of the oppressor: and do no wrong, do no violence to the stranger, the fatherless, nor the widow, neither shed innocent blood in this place.
American Standard Version (ASV) Thus saith Jehovah: Execute ye justice and righteousness, and deliver him that is robbed out of the hand of the oppressor: and do no wrong, do no violence, to the sojourner, the fatherless, nor the widow; neither shed innocent blood in this place.
Bible in Basic English (BBE) This is what the Lord has said: Do what is right, judging uprightly, and make free from the hands of the cruel one him whose goods have been violently taken away: do no wrong and be not violent to the man from a strange country and the child without a father and the widow, and let not those who have done no wrong be put to death in this place.
Darby English Bible (DBY) Thus saith Jehovah: Execute judgment and righteousness, and deliver the spoiled out of the hand of the oppressor; and do no wrong, do no violence to the stranger, the fatherless, or the widow, and shed not innocent blood in this place.
World English Bible (WEB) Thus says Yahweh: Execute you justice and righteousness, and deliver him who is robbed out of the hand of the oppressor: and do no wrong, do no violence, to the foreigner, the fatherless, nor the widow; neither shed innocent blood in this place.
Young's Literal Translation (YLT) Thus said Jehovah: Do ye judgment and righteousness, And deliver the plundered from the hand of the oppressor, And sojourner, orphan, and widow, ye do not oppress nor wrong, And innocent blood ye do not shed in this place.
Cross Reference Exodus 22:22 in Panjabi 22 ਵਿਧਵਾ ਅਤੇ ਯਤੀਮ ਨੂੰ ਤੰਗ ਨਾ ਕਰੋ ।
Exodus 23:6 in Panjabi 6 ਤੂੰ ਆਪਣੇ ਮੁਤਾਜ ਦੇ ਨਿਆਂ ਨੂੰ ਉਸ ਦੇ ਝਗੜੇ ਵਿੱਚ ਨਾ ਭੁੰਆ ।
Leviticus 19:15 in Panjabi 15 ਤੁਸੀਂ ਨਿਆਂ ਵਿੱਚ ਕੋਈ ਅਨਿਆਂ ਨਾ ਕਰਨਾ ਅਤੇ ਨਾ ਕੰਗਾਲ ਨਾਲ ਪੱਖਪਾਤ ਕਰੀਂ ਅਤੇ ਨਾ ਹੀ ਵੱਡੇ ਲੋਕਾਂ ਦਾ ਲਿਹਾਜ ਕਰੀਂ, ਪਰ ਤੂੰ ਸਚਿਆਈ ਨਾਲ ਆਪਣੇ ਗੁਆਂਢੀ ਦਾ ਨਿਆਂ ਕਰੀਂ ।
Deuteronomy 10:18 in Panjabi 18 ਉਹ ਯਤੀਮ ਅਤੇ ਵਿਧਵਾ ਦਾ ਨਿਆਂ ਕਰਦਾ ਹੈ ਅਤੇ ਪਰਦੇਸੀ ਨਾਲ ਪ੍ਰੇਮ ਰੱਖਦਾ ਹੈ ਕਿ ਉਸ ਨੂੰ ਰੋਟੀ ਅਤੇ ਕੱਪੜਾ ਦੇਵੇ ।
Deuteronomy 16:18 in Panjabi 18 ਤੁਸੀਂ ਆਪਣੇ ਸਾਰੇ ਫਾਟਕਾਂ ਦੇ ਅੰਦਰ ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਗੋਤਾਂ ਅਨੁਸਾਰ ਆਪਣੇ ਲਈ ਨਿਆਈ ਅਤੇ ਪ੍ਰਧਾਨ ਨਿਯੁਕਤ ਕਰ ਲਿਓ ਅਤੇ ਉਹ ਧਰਮ ਨਾਲ ਪਰਜਾ ਦਾ ਨਿਆਂ ਕਰਨ ।
Deuteronomy 19:10 in Panjabi 10 ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਕਿਸੇ ਬੇਦੋਸ਼ ਦਾ ਖ਼ੂਨ ਵਹਾਇਆ ਨਾ ਜਾਵੇ ਅਤੇ ਉਸ ਦਾ ਦੋਸ਼ ਤੁਹਾਡੇ ਉੱਤੇ ਨਾ ਆਵੇ ।
Deuteronomy 24:7 in Panjabi 7 ਜੇ ਕੋਈ ਮਨੁੱਖ ਆਪਣੇ ਇਸਰਾਏਲੀ ਭਰਾਵਾਂ ਵਿੱਚੋਂ ਕਿਸੇ ਨੂੰ ਚੁਰਾਉਂਦਾ ਪਾਇਆ ਜਾਵੇ ਤਾਂ ਜੋ ਉਹ ਉਸ ਨੂੰ ਗੁਲਾਮ ਬਣਾਏ ਜਾਂ ਉਸ ਨੂੰ ਵੇਚੇ, ਤਾਂ ਉਹ ਚੋਰ ਮਾਰਿਆ ਜਾਵੇ । ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ ।
Deuteronomy 25:1 in Panjabi 1 ਜੇ ਮਨੁੱਖਾਂ ਵਿੱਚ ਝਗੜਾ ਹੋ ਜਾਵੇ ਅਤੇ ਉਹ ਨਿਆਂ ਕਰਾਉਣ ਲਈ ਨਿਆਈਆਂ ਦੇ ਕੋਲ ਆਉਣ ਅਤੇ ਉਹ ਉਨ੍ਹਾਂ ਦਾ ਨਿਆਂ ਕਰਨ ਤਾਂ ਉਹ ਧਰਮੀ ਨੂੰ ਧਰਮੀ ਅਤੇ ਬੁਰੇ ਨੂੰ ਬੁਰਾ ਠਹਿਰਾਉਣ ।
Deuteronomy 27:19 in Panjabi 19 'ਸਰਾਪੀ ਹੋਵੇ ਉਹ ਜਿਹੜਾ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਿਆਂ ਵਿਗਾੜੇ । ' ਤਦ ਸਾਰੀ ਪਰਜਾ ਆਖੇ, ਆਮੀਨ ।
2 Samuel 23:3 in Panjabi 3 ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੇਰੇ ਨਾਲ ਗੱਲਾਂ ਕੀਤੀਆਂ, ਜਿਹੜਾ ਆਦਮੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ, ਜੋ ਪਰਮੇਸ਼ੁਰ ਦੇ ਭੈਅ ਨਾਲ ਰਾਜ ਕਰਦਾ ਹੈ,
2 Kings 24:4 in Panjabi 4 ਨਾਲੇ ਉਨ੍ਹਾਂ ਬੇਦੋਸ਼ਿਆਂ ਦੇ ਲਹੂ ਦੇ ਕਾਰਨ ਭੀ ਜੋ ਉਹ ਨੇ ਬਹਾਇਆ ਸੀ ਕਿਉਂ ਜੋ ਉਹ ਨੇ ਬੇਦੋਸ਼ਿਆਂ ਦੇ ਲਹੂ ਨਾਲ ਯਰੂਸ਼ਲਮ ਨੂੰ ਭਰ ਛੱਡਿਆ ਸੀ ਅਤੇ ਯਹੋਵਾਹ ਮਾਫ਼ ਕਰਨਾ ਨਹੀਂ ਸੀ ਚਾਹੁੰਦਾ ।
Job 22:9 in Panjabi 9 ਤੂੰ ਵਿਧਵਾਵਾਂ ਨੂੰ ਖਾਲੀ ਮੋੜ ਦਿੱਤਾ, ਅਤੇ ਯਤੀਮਾਂ ਦੀਆਂ ਬਾਹਾਂ ਭੰਨ ਦਿੱਤੀਆਂ ।
Job 24:9 in Panjabi 9 ਉਹ ਯਤੀਮ ਨੂੰ ਮਾਂ ਦੀ ਛਾਤੀ ਤੋਂ ਖੋਹ ਲੈਂਦੇ ਹਨ, ਅਤੇ ਮਸਕੀਨ ਦਾ ਕੱਪੜਾ ਗਹਿਣੇ ਰੱਖ ਲੈਂਦੇ ਹਨ,
Job 29:7 in Panjabi 7 ਜਦ ਮੈਂ ਨਗਰ ਦੇ ਫਾਟਕ ਕੋਲ ਜਾਂਦਾ, ਜਦ ਮੈਂ ਚੌਂਕ ਵਿੱਚ ਆਪਣੀ ਚੌਂਕੀ ਤਿਆਰ ਕਰਦਾ ਸੀ,
Psalm 68:5 in Panjabi 5 ਯਤੀਮਾਂ ਦਾ ਪਿਤਾ ਅਤੇ ਵਿਧਵਾ ਦਾ ਨਿਆਂ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ ।
Psalm 72:2 in Panjabi 2 ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ ।
Psalm 94:6 in Panjabi 6 ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,
Psalm 94:21 in Panjabi 21 ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ, ਅਤੇ ਨਿਰਦੋਸ਼ੀ ਲਹੂ ਨੂੰ ਦੋਸ਼ੀ ਬਣਾਉਂਦੇ ਹਨ ।
Proverbs 6:17 in Panjabi 17 ਉੱਚੀਆਂ ਅੱਖਾਂ, ਝੂਠੀ ਜੀਭ, ਅਤੇ ਬੇਦੋਸ਼ੇ ਦਾ ਖ਼ੂਨ ਕਰਨ ਵਾਲੇ ਹੱਥ,
Proverbs 23:10 in Panjabi 10 ਪੁਰਾਣੇ ਬੰਨਿਆਂ ਨੂੰ ਨਾ ਸਰਕਾ, ਅਤੇ ਯਤੀਮਾਂ ਦੇ ਖੇਤ ਵਿੱਚ ਨਾ ਵੜ,
Isaiah 1:15 in Panjabi 15 ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ ।
Isaiah 1:23 in Panjabi 23 ਤੇਰੇ ਹਾਕਮ ਜਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ ।
Jeremiah 5:28 in Panjabi 28 ਉਹ ਮੋਟੇ ਹੋ ਗਏ ਅਤੇ ਫਿੱਟ ਗਏ, ਨਾਲੇ ਉਹ ਬੁਰੀਆਂ ਗੱਲਾਂ ਵਿੱਚ ਵਧ ਗਏ, ਉਹ ਇਨਸਾਫ਼ ਵੀ ਨਹੀਂ ਕਰਦੇ, ਨਾ ਹੀ ਯਤੀਮਾਂ ਦਾ, ਭਈ ਉਹ ਸਫਲ ਹੋਣ, ਉਹ ਕੰਗਾਲਾਂ ਦਾ ਇਨਸਾਫ਼ ਨਾਲ ਨਿਆਂ ਨਹੀਂ ਕਰਦੇ ।
Jeremiah 7:5 in Panjabi 5 ਜੇ ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਪੱਕੀ ਤਰ੍ਹਾਂ ਨਾਲ ਠੀਕ ਕਰੋ ਅਤੇ ਜੇ ਤੁਸੀਂ ਪੱਕੀ ਤਰ੍ਹਾਂ ਨਾਲ ਮਨੁੱਖ ਅਤੇ ਉਸ ਦੇ ਗੁਆਂਢੀ ਵਿੱਚ ਇਨਸਾਫ਼ ਕਰੋ
Jeremiah 9:24 in Panjabi 24 ਪਰ ਜਿਹੜਾ ਮਾਣ ਕਰਦਾ ਹੈ ਉਹ ਇਸ ਉੱਤੇ ਮਾਣ ਕਰੇ ਭਈ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ ਕਿ ਮੈਂ ਯਹੋਵਾਹ ਹਾਂ ਜਿਹੜਾ ਧਰਤੀ ਉੱਤੇ ਦਯਾ, ਇਨਸਾਫ਼ ਅਤੇ ਧਰਮ ਦੇ ਕੰਮ ਕਰਦਾ ਹਾਂ ਕਿਉਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਹੈ, ਯਹੋਵਾਹ ਦਾ ਵਾਕ ਹੈ
Jeremiah 21:12 in Panjabi 12 ਹੇ ਦਾਊਦ ਦੇ ਘਰਾਣੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਵੇਰ ਦੇ ਵੇਲੇ ਨਿਆਂ ਨੂੰ ਪੂਰਾ ਕਰੋ, ਦੁੱਖ ਦੇਣ ਵਾਲਿਆਂ ਦੇ ਹੱਥੋਂ ਉਹ ਨੂੰ ਜਿਹੜਾ ਲੁੱਟਿਆ ਗਿਆ ਹੈ ਛੁਡਾਓ, ਮਤੇ ਮੇਰਾ ਗੁੱਸਾ ਅੱਗ ਵਾਂਗੂੰ ਬਾਹਰ ਨਿੱਕਲੇ, ਅਤੇ ਤੁਹਾਡਿਆਂ ਬੁਰਿਆਂ ਕੰਮਾਂ ਦੇ ਕਾਰਨ ਉਹ ਅਜਿਹਾ ਬਲੇ ਕਿ ਕੋਈ ਉਹ ਨੂੰ ਬੁਝਾ ਨਾ ਸਕੇ ।
Jeremiah 22:17 in Panjabi 17 ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ ! ।
Jeremiah 26:16 in Panjabi 16 ਤਦ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਨਹੀਂ ਕਿਉਂ ਜੋ ਇਹ ਯਹੋਵਾਹ ਸਾਡੇ ਪਰਮੇਸ਼ੁਰ ਦੇ ਨਾਮ ਉੱਤੇ ਸਾਡੇ ਨਾਲ ਬੋਲਿਆ ਹੈ
Ezekiel 22:7 in Panjabi 7 ਤੇਰੇ ਵਿੱਚ ਉਹਨਾਂ ਨੇ ਮਾਤਾ-ਪਿਤਾ ਨੂੰ ਤੁੱਛ ਜਾਣਿਆ, ਤੇਰੇ ਵਿੱਚ ਉਹਨਾਂ ਨੇ ਪਰਦੇਸੀਆਂ ਨਾਲ ਜਬਰਦਸਤੀ ਕੀਤੀ, ਤੇਰੇ ਵਿੱਚ ਉਹਨਾਂ ਨੇ ਯਤੀਮਾਂ ਅਤੇ ਵਿਧਵਾਵਾਂ ਉੱਤੇ ਜ਼ੁਲਮ ਕੀਤਾ ।
Joel 3:19 in Panjabi 19 ਯਹੂਦਾਹ ਦੇ ਵੰਸ਼ ਉੱਤੇ ਜ਼ੁਲਮ ਕਰਨ ਦੇ ਕਾਰਨ, ਮਿਸਰ ਵਿਰਾਨ ਹੋ ਜਾਵੇਗਾ ਅਤੇ ਅਦੋਮ ਇੱਕ ਸੁੰਨਸਾਨ ਉਜਾੜ ਹੋ ਜਾਵੇਗਾ, ਕਿਉਂ ਜੋ ਉਹਨਾਂ ਨੇ ਉਹਨਾਂ ਦੇ ਦੇਸ਼ ਵਿੱਚ ਨਿਰਦੋਸ਼ ਲਹੂ ਵਹਾਇਆ ।
Micah 3:11 in Panjabi 11 ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ !
Micah 6:8 in Panjabi 8 ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ ?
Zechariah 7:9 in Panjabi 9 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਸਚਿਆਈ ਨਾਲ ਨਿਆਂ ਕਰੋ ਅਤੇ ਹਰੇਕ ਮਨੁੱਖ ਆਪਣੇ ਭਰਾ ਉੱਤੇ ਦਯਾ ਅਤੇ ਤਰਸ ਕਰੇ ।
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
James 1:27 in Panjabi 27 ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ ।