Jeremiah 22:6 in Panjabi 6 ਯਹੂਦਾਹ ਦੇ ਰਾਜਾ ਦੇ ਮਹਿਲ ਦੇ ਬਾਰੇ ਯਹੋਵਾਹ ਐਉਂ ਆਖਦਾ ਹੈ, - ਤੂੰ ਮੇਰੇ ਲਈ ਗਿਲਆਦ ਹੈਂ ਅਤੇ ਲਬਾਨੋਨ ਦਾ ਸਿਰ, ਸੱਚੀ ਮੁੱਚੀ ਮੈਂ ਤੈਨੂੰ ਉਜਾੜ ਬਣਾ ਦਿਆਂਗਾ, ਉਹ ਸ਼ਹਿਰ ਜਿਹਨਾਂ ਵਿੱਚ ਕੋਈ ਨਹੀਂ ਵੱਸਦਾ ।
Other Translations King James Version (KJV) For thus saith the LORD unto the king's house of Judah; Thou art Gilead unto me, and the head of Lebanon: yet surely I will make thee a wilderness, and cities which are not inhabited.
American Standard Version (ASV) For thus saith Jehovah concerning the house of the king of Judah: Thou art Gilead unto me, `and' the head of Lebanon; `yet' surely I will make thee a wilderness, `and' cities which are not inhabited.
Bible in Basic English (BBE) For this is what the Lord has said about the family of the king of Judah: You are Gilead to me, and the top of Lebanon: but, truly, I will make you waste, with towns unpeopled.
Darby English Bible (DBY) For thus saith Jehovah concerning the house of the king of Judah: Thou art a Gilead unto me, the summit of Lebanon: verily I will make thee a wilderness, cities not inhabited.
World English Bible (WEB) For thus says Yahweh concerning the house of the king of Judah: You are Gilead to me, [and] the head of Lebanon; [yet] surely I will make you a wilderness, [and] cities which are not inhabited.
Young's Literal Translation (YLT) For thus said Jehovah, Concerning the house of the king of Judah: Gilead `art' thou to Me -- head of Lebanon, If not -- I make thee a wilderness, Cities not inhabited.
Cross Reference Genesis 37:25 in Panjabi 25 ਜਦ ਉਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕੇ ਇਸਮਾਏਲੀਆਂ ਦਾ ਇੱਕ ਕਾਫ਼ਿਲਾ ਗਿਲਆਦ ਤੋਂ ਆ ਰਿਹਾ ਸੀ ਅਤੇ ਉਨ੍ਹਾਂ ਦੇ ਊਠਾਂ ਉੱਤੇ ਗਰਮ ਮਸਾਲੇ, ਗੁਗਲ ਅਤੇ ਗੰਧਰਸ ਲੱਦੀ ਹੋਈ ਸੀ, ਜੋ ਉਹ ਮਿਸਰ ਨੂੰ ਲੈ ਜਾ ਰਹੇ ਸਨ ।
Deuteronomy 3:25 in Panjabi 25 ਕਿਰਪਾ ਕਰਕੇ ਮੈਨੂੰ ਪਾਰ ਲੰਘਣ ਦੇ ਤਾਂ ਜੋ ਮੈਂ ਉਸ ਚੰਗੀ ਧਰਤੀ ਨੂੰ ਜਿਹੜੀ ਯਰਦਨ ਪਾਰ ਹੈ ਅਤੇ ਉਸ ਚੰਗੇ ਪਹਾੜੀ ਦੇਸ਼ ਨੂੰ ਅਤੇ ਲਬਾਨੋਨ ਨੂੰ ਵੇਖ ਸਕਾਂ । “
Psalm 107:34 in Panjabi 34 ਉਸ ਦੇ ਵਾਸੀਆਂ ਦੀ ਬੁਰਾਈ ਦੇ ਕਾਰਨ, ਉਹ ਫਲਵੰਤ ਜ਼ਮੀਨ ਨੂੰ ਕੱਲਰ ਕਰ ਦਿੰਦਾ ਹੈ ।
Song of Solomon 5:15 in Panjabi 15 ਉਸ ਦੀਆਂ ਲੱਤਾਂ ਸੰਗਮਰਮਰ ਦੇ ਥੰਮ੍ਹਾਂ ਵਰਗੀਆਂ ਹਨ, ਜਿਹੜੀਆਂ ਕੁੰਦਨ ਸੋਨੇ ਦੇ ਤਲ ਉੱਤੇ ਰੱਖੀਆਂ ਹੋਈਆਂ ਹਨ । ਉਹ ਵੇਖਣ ਵਿੱਚ ਲਬਾਨੋਨ ਵਰਗਾ, ਅਤੇ ਦਿਆਰ ਵਾਂਗੂੰ ਉੱਤਮ ਹੈ ।
Isaiah 6:11 in Panjabi 11 ਤਦ ਮੈਂ ਆਖਿਆ, ਹੇ ਪ੍ਰਭੂ ਕਦੋਂ ਤੱਕ ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ,ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ ।
Isaiah 24:1 in Panjabi 1 ਵੇਖੋ, ਯਹੋਵਾਹ ਧਰਤੀ ਨੂੰ ਸੁੰਨੀ ਕਰੇਗਾ, ਅਤੇ ਉਹ ਨੂੰ ਵਿਰਾਨ ਕਰੇਗਾ, ਉਹ ਦੀ ਪਰਤ ਵਿਗਾੜ ਦੇਵੇਗਾ, ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ ।
Isaiah 27:10 in Panjabi 10 ਗੜ੍ਹ ਵਾਲਾ ਸ਼ਹਿਰ ਤਾਂ ਸੁਨਸਾਨ ਹੈ, ਉਹ ਇੱਕ ਛੱਡਿਆ ਹੋਇਆ ਨਿਵਾਸ, ਉਜਾੜ ਵਾਂਗੂੰ ਤਿਆਗਿਆ ਹੋਇਆ ਹੈ, - ਉੱਥੇ ਵੱਛਾ ਚਰੇਗਾ, ਉੱਥੇ ਉਹ ਬੈਠੇਗਾ ਅਤੇ ਉਹ ਦੀਆਂ ਟਹਿਣੀਆਂ ਨੂੰ ਖਾ ਜਾਵੇਗਾ ।
Jeremiah 4:20 in Panjabi 20 ਰਾਹ ਉੱਤੇ ਹਾਰ ਦੀ ਖ਼ਬਰ ਆਉਂਦੀ ਹੈ, ਕਿ ਸਾਰਾ ਦੇਸ ਲੁੱਟਿਆ ਗਿਆ, - ਅਚਾਨਕ ਤੇਰੇ ਤੰਬੂ ਲੁੱਟੇ ਗਏ, ਅਤੇ ਮੇਰੇ ਪੜਦੇ ਇੱਕ ਦਮ ਵਿੱਚ ।
Jeremiah 7:34 in Panjabi 34 ਤਦ ਮੈਂ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ ਕਿਉਂ ਜੋ ਇਹ ਦੇਸ ਉਜਾੜ ਬਣ ਜਾਵੇਗਾ ।
Jeremiah 9:11 in Panjabi 11 ਮੈਂ ਯਰੂਸ਼ਲਮ ਨੂੰ ਬਰਬਾਦ ਹੋਏ ਹੋਏ ਪੱਥਰਾਂ ਦਾ ਢੇਰ, ਅਤੇ ਗਿਦੜਾਂ ਦੀ ਖੋਹ ਬਣਾ ਦਿਆਂਗਾ । ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ, ਜਿੱਥੇ ਕੋਈ ਵੱਸਣ ਵਾਲਾ ਨਹੀਂ ।
Jeremiah 19:7 in Panjabi 7 ਅਤੇ ਮੈਂ ਇਸੇ ਸਥਾਨ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੀ ਸਲਾਹ ਨੂੰ ਨਿਕੰਮੀ ਕਰਾਂਗਾ ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਅੱਗੇ ਤਲਵਾਰ ਨਾਲ ਡੇਗ ਦਿਆਂਗਾ ਅਤੇ ਉਹਨਾਂ ਦੇ ਹੱਥਾਂ ਨਾਲ ਜਿਹੜੇ ਉਹਨਾਂ ਦੀ ਜਾਨ ਦੇ ਅਭਿਲਾਸ਼ੀ ਹਨ । ਮੈਂ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿਆਂਗਾ
Jeremiah 21:11 in Panjabi 11 ਯਹੂਦਾਹ ਦੇ ਰਾਜਾ ਦੇ ਘਰਾਣੇ ਦੇ ਵਿਖੇ, ਯਹੋਵਾਹ ਦਾ ਬਚਨ ਸੁਣੋ,
Jeremiah 21:14 in Panjabi 14 ਮੈਂ ਤੁਹਾਡੀਆਂ ਕਰਤੂਤਾਂ ਦੇ ਫਲਾਂ ਅਨੁਸਾਰ ਤੁਹਾਡੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਜੰਗਲ ਵਿੱਚ ਅੱਗ ਲਾਵਾਂਗਾ, ਜਿਹੜੀ ਆਲੇ-ਦੁਆਲੇ ਦਾ ਸਭ ਕੁੱਝ ਭੱਖ ਲਵੇਗੀ ।
Jeremiah 22:24 in Panjabi 24 ਯਹੋਵਾਹ ਦਾ ਵਾਕ ਹੈ ਕਿ ਮੈਨੂੰ ਜਾਨ ਦੀ ਸੌਂਹ, ਜੇਕਰ ਯਹੂਦਾਹ ਦੇ ਰਾਜਾ ਯਹੋਯਾਕੀਮ ਦਾ ਪੁੱਤਰ ਕਾਨਯਾਹ ਮੇਰੇ ਸੱਜੇ ਹੱਥ ਦੀ ਛਾਪ ਵੀ ਹੁੰਦੀ ਤਦ ਵੀ ਮੈਂ ਤੈਨੂੰ ਉੱਥੋਂ ਲਾਹ ਕੇ ਸੁੱਟ ਦਿੰਦਾ !
Jeremiah 25:9 in Panjabi 9 ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਰੱਸਰ ਨੂੰ ਸਦਵਾ ਭੇਜਾਂਗਾ । ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
Jeremiah 26:6 in Panjabi 6 ਤਦ ਮੈਂ ਇਸ ਭਵਨ ਨੂੰ ਸ਼ੀਲੋਹ ਵਾਂਗੂੰ ਕਰ ਦਿਆਂਗਾ ਅਤੇ ਇਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ
Jeremiah 26:18 in Panjabi 18 ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਰਾਜਾ ਹਿਜਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ । ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾ ਦਾ ਯਹੋਵਾਹ ਇਸ ਤਰ੍ਹਾਂ ਫਰਮਾਉਦਾ ਹੈ, - ਸੀਯੋਨ ਖੇਤ ਵਾਂਘ ਵਾਹਿਆ ਜਾਵੇਗਾ, ਯਰੂਸ਼ਲਮ ਥੇਹ ਬਣ ਜਾਵੇਗਾ, ਅਤੇ ਇਸ ਭਵਨ ਦਾ ਪਹਾੜ ਬਣ ਦੀ ਉਚਿਆਈ ਹੋਵੇਗਾ ।
Ezekiel 33:27 in Panjabi 27 ਤੂੰ ਉਹਨਾਂ ਨੂੰ ਇਹ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਜਿਹੜੇ ਉਜਾੜਾਂ ਵਿੱਚ ਹਨ ਤਲਵਾਰ ਨਾਲ ਡਿੱਗ ਪੈਣਗੇ ਅਤੇ ਉਹ ਜਿਹੜਾ ਖੁੱਲ੍ਹੇ ਖੇਤ ਵਿੱਚ ਹੈ, ਦਰਿੰਦਿਆਂ ਦੇ ਖਾਣ ਨੂੰ ਦਿੱਤਾ ਜਾਵੇਗਾ ਅਤੇ ਜਿਹੜੇ ਗੜ੍ਹਾਂ ਅਤੇ ਗੁਫਾਂ ਵਿੱਚ ਹਨ, ਬਵਾ ਨਾਲ ਮਰਨਗੇ ।
Micah 3:12 in Panjabi 12 ਇਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉੱਚਿਆਈ ਵਰਗਾ ਹੋ ਜਾਵੇਗਾ ।