Jeremiah 23:25 in Panjabi 25 ਜੋ ਕੁਝ ਨਬੀਆਂ ਨੇ ਆਖਿਆ ਹੈ, ਉਹ ਮੈਂ ਸੁਣਿਆ ਹੈ । ਉਹ ਮੇਰੇ ਨਾਮ ਉੱਤੇ ਇਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫ਼ਨਾ ਵੇਖਿਆ ਹੈ, ਮੈਂ ਸੁਫ਼ਨਾ ਵੇਖਿਆ ਹੈ !
Other Translations King James Version (KJV) I have heard what the prophets said, that prophesy lies in my name, saying, I have dreamed, I have dreamed.
American Standard Version (ASV) I have heard what the prophets have said, that prophesy lies in my name, saying, I have dreamed, I have dreamed.
Bible in Basic English (BBE) My ears have been open to what the prophets have said, who say false words in my name, saying, I have had a dream, I have had a dream, I have had a dream,
Darby English Bible (DBY) I have heard what the prophets say, who prophesy falsehood in my name, saying, I have dreamed, I have dreamed.
World English Bible (WEB) I have heard what the prophets have said, who prophesy lies in my name, saying, I have dreamed, I have dreamed.
Young's Literal Translation (YLT) I have heard that which the prophets said, Who prophesy in My name falsehood, saying, `I have dreamed, I have dreamed.'
Cross Reference Genesis 37:5 in Panjabi 5 ਫੇਰ ਯੂਸੁਫ਼ ਨੇ ਇਹ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਤਾਂ ਉਹ ਉਸ ਦੇ ਨਾਲ ਹੋਰ ਵੈਰ ਰੱਖਣ ਲੱਗੇ ।
Genesis 37:9 in Panjabi 9 ਫਿਰ ਉਸ ਨੇ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਆਖਿਆ, ਮੈਂ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਵੇਖੋ, ਸੂਰਜ, ਚੰਦ ਅਤੇ ਗਿਆਰਾਂ ਤਾਰਿਆਂ ਨੇ ਮੇਰੇ ਅੱਗੇ ਮੱਥਾ ਟੇਕਿਆ ।
Numbers 12:6 in Panjabi 6 ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ । ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਨ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ ।
Psalm 139:2 in Panjabi 2 ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ,
Psalm 139:4 in Panjabi 4 ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, — ਵੇਖ, ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ ।
Jeremiah 8:6 in Panjabi 6 ਮੈਂ ਧਿਆਨ ਲਾਇਆ ਅਤੇ ਸੁਣਿਆ, ਪਰ ਉਹ ਤਾਂ ਅੱਛੀਆਂ ਗੱਲਾਂ ਨਹੀਂ ਬੋਲਦੇ, ਕੋਈ ਮਨੁੱਖ ਆਪਣੀ ਬੁਰਿਆਈ ਤੋਂ ਇਹ ਆਖ ਕੇ ਤੋਬਾ ਨਹੀਂ ਕਰਦਾ, ਕਿ ਮੈਂ ਕੀ ਕੀਤਾ ਹੈ ? ਹਰੇਕ ਆਪਣੇ ਰਾਹ ਨੂੰ ਮੁੜਦਾ ਹੈ, ਜਿਵੇਂ ਘੋੜਾ ਲੜਾਈ ਵਿੱਚ ਸਰਪਟ ਦੌੜਦਾ ਹੈ ।
Jeremiah 13:27 in Panjabi 27 ਤੇਰਾ ਜ਼ਨਾਹ, ਤੇਰਾ ਹਿਣਕਣਾ, ਤੇਰੇ ਗੁੰਡੇ ਵਿਭਚਾਰ, ਪੈਲੀਆਂ ਵਿੱਚ, ਟਿੱਬਿਆਂ ਉੱਤੇ, ਇਹ ਤੇਰੇ ਘਿਣਾਉਣੇ ਕੰਮ ਮੈਂ ਵੇਖੇ । ਹੇ ਯਰੂਸ਼ਲਮ, ਹਾਇ ਤੇਰੇ ਉੱਤੇ ! ਤੂੰ ਪਾਕ ਸਾਫ਼ ਨਾ ਹੋਵੇਂਗਾ ! ਕਿੰਨਾ ਸਮਾਂ ਅਜੇ ਹੋਰ ਹੈ ?
Jeremiah 14:14 in Panjabi 14 ਯਹੋਵਾਹ ਨੇ ਮੈਨੂੰ ਆਖਿਆ, ਨਬੀ ਮੇਰਾ ਨਾਮ ਲੈ ਕੇ ਝੂਠੇ ਅਗੰਮ ਵਾਕ ਕਰਦੇ ਹਨ । ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਮੈਂ ਉਹਨਾਂ ਨਾਲ ਬੋਲਿਆ । ਉਹ ਤੁਹਾਡੇ ਲਈ ਝੂਠੇ ਦਰਸ਼ਣ, ਨਿਕੰਮੇ ਫਾਲ ਪਾਉਣ ਅਤੇ ਆਪਣੇ ਦਿਲ ਦੇ ਛਲ ਨਾਲ ਅਗੰਮ ਵਾਕ ਕਰਦੇ ਹਨ
Jeremiah 16:17 in Panjabi 17 ਕਿਉਂ ਜੋ ਮੇਰੀਆਂ ਅੱਖਾਂ ਉਹਨਾਂ ਦੇ ਸਾਰੇ ਰਾਹਾਂ ਉੱਤੇ ਹਨ । ਉਹ ਮੇਰੇ ਹਜੂਰੋਂ ਲੁੱਕੇ ਹੋਏ ਨਹੀਂ ਹਨ, ਨਾ ਉਹਨਾਂ ਦੀ ਬਦੀ ਮੇਰੀਆਂ ਅੱਖਾਂ ਦੇ ਅੱਗੋਂ ਛੁੱਪੀ ਹੋਈ ਹੈ
Jeremiah 23:28 in Panjabi 28 ਉਹ ਨਬੀ ਜਿਹ ਦੇ ਕੋਲ ਸੁਫ਼ਨਾ ਹੈ ਉਹ ਸੁਫ਼ਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ । ਤੂੜੀ ਦਾ ਕਣਕ ਨਾਲ ਕੀ ਮੇਲ ? ਯਹੋਵਾਹ ਦਾ ਵਾਕ ਹੈ
Jeremiah 23:32 in Panjabi 32 ਵੇਖੋ, ਮੈਂ ਝੂਠੇ ਸੁਫਨਿਆਂ ਦੇ ਅਗੰਮ ਵਾਚਣ ਵਾਲਿਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਉਹਨਾਂ ਨੂੰ ਦੱਸਦੇ ਅਤੇ ਮੇਰੀ ਪਰਜਾ ਨੂੰ ਆਪਣਿਆਂ ਝੂਠਾਂ ਅਤੇ ਫੋਕੇ ਘੁਮੰਡ ਨਾਲ ਕੁਰਾਹੇ ਪਾਉਂਦੇ ਹਨ । ਪਰ ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਹੀ ਇਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ, ਯਹੋਵਾਹ ਦਾ ਵਾਕ ਹੈ ।
Jeremiah 29:8 in Panjabi 8 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਤੁਹਾਨੂੰ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ
Jeremiah 29:23 in Panjabi 23 ਕਿਉਂ ਜੋ ਉਹਨਾਂ ਇਸਰਾਏਲ ਵਿੱਚ ਮੂਰਖਪੁਣਾ ਕੀਤਾ ਅਤੇ ਆਪਣੀਆਂ ਗੁਆਂਢੀਆਂ ਦੀਆਂ ਔਰਤਾਂ ਦੇ ਨਾਲ ਜ਼ਨਾਹ ਕੀਤਾ ਅਤੇ ਮੇਰੇ ਨਾਮ ਉੱਤੇ ਝੂਠੀਆਂ ਗੱਲਾਂ ਬੋਲੇ ਜਿਹਨਾ ਦਾ ਮੈਂ ਉਹਨਾਂ ਨੂੰ ਹੁਕਮ ਨਹੀਂ ਦਿੱਤਾ ਸੀ । ਮੈਂ ਉਹੋ ਹਾਂ ਜੋ ਜਾਣਦਾ ਹੈ ਅਤੇ ਮੈਂ ਗਵਾਹ ਹਾਂ, ਯਹੋਵਾਹ ਦਾ ਵਾਕ ਹੈ ।
Joel 2:28 in Panjabi 28 ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਨ ਵੇਖਣਗੇ ।
Matthew 1:20 in Panjabi 20 ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਨ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ ।
Luke 12:3 in Panjabi 3 ਇਸ ਲਈ ਜੋ ਕੁੱਝ ਤੁਸੀਂ ਹਨ੍ਹੇਰੇ ਵਿੱਚ ਕਿਹਾ ਹੈ, ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁੱਝ ਤੁਸੀਂ ਕੋਠੜੀਆਂ ਵਿੱਚ ਕੰਨਾਂ ਵਿੱਚ ਆਖਿਆ ਹੈ ਸੋ ਕੋਠਿਆਂ ਉੱਤੇ ਉਸ ਦਾ ਪ੍ਰਚਾਰ ਕੀਤਾ ਜਾਵੇਗਾ ।
1 Corinthians 4:5 in Panjabi 5 ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ । ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ ।
Hebrews 4:13 in Panjabi 13 ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ ।
Revelation 2:23 in Panjabi 23 ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ ।