Jeremiah 23:3 in Panjabi 3 ਮੈਂ ਆਪਣੇ ਇੱਜੜ ਦੇ ਬੱਕੀਏ ਉਹਨਾਂ ਦੇਸਾਂ ਵਿੱਚੋਂ ਇੱਕਠੇ ਕਰਾਂਗਾ ਜਿੱਥੇ ਮੈਂ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ । ਮੈਂ ਉਹਨਾਂ ਨੂੰ ਉਹਨਾਂ ਦੇ ਵਾੜਿਆ ਵਿੱਚ ਮੋੜ ਲਿਆਵਾਂਗਾ ਅਤੇ ਉਹ ਫਲਣਗੇ ਅਤੇ ਵਧਣਗੇ
Other Translations King James Version (KJV) And I will gather the remnant of my flock out of all countries whither I have driven them, and will bring them again to their folds; and they shall be fruitful and increase.
American Standard Version (ASV) And I will gather the remnant of my flock out of all the countries whither I have driven them, and will bring them again to their folds; and they shall be fruitful and multiply.
Bible in Basic English (BBE) And I will get the rest of my flock together from all the countries where I have sent them, and will make them come back again to their resting-place; and they will have offspring and be increased.
Darby English Bible (DBY) And I will gather the remnant of my flock out of all countries whither I have driven them, and will bring them again to their pastures; and they shall be fruitful and shall multiply.
World English Bible (WEB) I will gather the remnant of my flock out of all the countries where I have driven them, and will bring them again to their folds; and they shall be fruitful and multiply.
Young's Literal Translation (YLT) And I do gather the remnant of My flock Out of all the lands whither I drove them, And have brought them back unto their fold, And they have been fruitful, and multiplied.
Cross Reference Deuteronomy 30:3 in Panjabi 3 ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਗੁਲਾਮੀ ਤੋਂ ਛੁਡਾ ਕੇ ਲੈ ਆਵੇਗਾ ਅਤੇ ਤੁਹਾਡੇ ਉੱਤੇ ਤਰਸ ਖਾਵੇਗਾ ਅਤੇ ਸਾਰਿਆਂ ਲੋਕਾਂ ਵਿੱਚੋਂ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਖਿਲਾਰਿਆ ਹੈ, ਤੁਹਾਨੂੰ ਮੁੜ ਇਕੱਠਾ ਕਰੇਗਾ ।
Psalm 106:47 in Panjabi 47 ਹੇ ਯਹੋਵਾਹ ਸਾਡੇ ਪਰਮੇਸ਼ੁਰ, ਸਾਨੂੰ ਬਚਾ ਲੈ ! ਅਤੇ ਕੌਮਾਂ ਵਿਚੋਂ ਸਾਨੂੰ ਇਕੱਠੇ ਕਰ, ਕਿ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਅਤੇ ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ !
Isaiah 11:11 in Panjabi 11 ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ ।
Isaiah 27:12 in Panjabi 12 ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਦਰਿਆ ਦੇ ਵਹਾ ਤੋਂ ਲੈ ਕੇ ਮਿਸਰ ਦੇ ਨਾਲੇ ਤੱਕ ਆਪਣਾ ਅੰਨ ਝਾੜ ਦੇਵੇਗਾ, ਅਤੇ ਹੇ ਇਸਰਾਏਲੀਓ, ਤੁਸੀਂ ਇੱਕ-ਇੱਕ ਕਰਕੇ ਇਕੱਠੇ ਕੀਤੇ ਜਾਓਗੇ ।
Isaiah 43:5 in Panjabi 5 ਤੂੰ ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਮੈਂ ਤੇਰੀ ਅੰਸ ਨੂੰ ਪੂਰਬ ਤੋਂ ਲੈ ਆਵਾਂਗਾ, ਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ ।
Jeremiah 29:14 in Panjabi 14 ਮੈਂ ਤੁਹਾਨੂੰ ਲੱਭਾਂਗਾ, ਯਹੋਵਾਹ ਦਾ ਵਾਕ ਹੈ । ਮੈਂ ਤੁਹਾਡੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਸਾਰਿਆਂ ਥਾਵਾਂ ਵਿੱਚੋਂ ਜਿੱਥੇ ਮੈਂ ਤੁਹਾਨੂੰ ਹੱਕ ਦਿੱਤਾ ਸੀ ਇਕੱਠਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਇਸ ਥਾਂ ਨੂੰ ਮੋੜ ਲਿਆਵਾਂਗਾ ਜਿੱਥੋਂ ਮੈਂ ਤੁਹਾਨੂੰ ਗ਼ੁਲਾਮ ਕਰਵਾਇਆ ਸੀ ।
Jeremiah 30:3 in Panjabi 3 ਕਿਉਂ ਜੋ, ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਆਪਣੀ ਪਰਜਾ ਇਸਰਾਏਲ ਅਤੇ ਯਹੂਦਾਹ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਆਖਦਾ ਹੈ, ਅਤੇ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਮੋੜ ਲਿਆਵਾਂਗਾ ਜਿਹੜਾ ਮੈਂ ਉਹਨਾਂ ਦੇ ਪਿਉ-ਦਾਦਿਆਂ ਨੂੰ ਦਿੱਤਾ ਅਤੇ ਉਹ ਦੇ ਉੱਤੇ ਉਹ ਕਬਜਾ ਕਰਨਗੇ ।
Jeremiah 31:8 in Panjabi 8 ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਙੇ, ਗਰਭਣੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ !
Jeremiah 32:37 in Panjabi 37 ਵੇਖੋ, ਮੈਂ ਉਹਨਾਂ ਨੂੰ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਮੈਂ ਉਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਇਸ ਸਥਾਨ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਚੈਨ ਨਾਲ ਵਸਾਵਾਂਗਾ
Ezekiel 11:17 in Panjabi 17 ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਉੱਮਤਾਂ ਵਿੱਚੋਂ ਤੁਹਾਨੂੰ ਇਕੱਠਾ ਕਰ ਲਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਹੋ ਫੇਰ ਤੁਹਾਨੂੰ ਇਕੱਠਾ ਕਰਾਂਗਾ ਅਤੇ ਇਸਰਾਏਲ ਦੀ ਭੂਮੀ ਤੁਹਾਨੂੰ ਦਿਆਂਗਾ ।
Ezekiel 34:11 in Panjabi 11 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਆਪ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਉਹਨਾਂ ਨੂੰ ਲੱਭ ਲਵਾਂਗਾ ।
Ezekiel 36:24 in Panjabi 24 ਕਿਉਂ ਜੋ ਮੈਂ ਤੁਹਾਨੂੰ ਕੌਮਾਂ ਵਿੱਚੋਂ ਲਵਾਂਗਾ, ਸਾਰੇ ਦੇਸਾਂ ਵਿੱਚੋਂ ਤੁਹਾਨੂੰ ਇਕੱਠੇ ਕਰਾਂਗਾ ਅਤੇ ਤੁਹਾਨੂੰ ਤੁਹਾਡੀ ਭੂਮੀ ਵਿੱਚ ਲਿਆਵਾਂਗਾ ।
Ezekiel 36:37 in Panjabi 37 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸਰਾਏਲ ਦਾ ਘਰਾਣਾ ਮੇਰੇ ਕੋਲੋਂ ਫੇਰ ਇਹ ਪੁੱਛੇਗਾ ਭਈ ਮੈਂ ਉਹਨਾਂ ਲਈ ਇਹ ਕਰਾਂ ਕਿ ਉਹਨਾਂ ਦੇ ਆਦਮੀਆਂ ਨੂੰ ਇੱਜੜ ਵਾਂਗੂੰ ਵਾਧਾ ਦੇਵਾਂ ।
Ezekiel 37:21 in Panjabi 21 ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਇਸਰਾਏਲੀਆਂ ਨੂੰ ਕੌਮਾਂ ਦੇ ਵਿੱਚੋਂ ਜਿੱਥੇ ਜਿੱਥੇ ਉਹ ਗਏ ਹਨ, ਲਵਾਂਗਾ ਅਤੇ ਹਰ ਪਾਸਿਓਂ ਉਹਨਾਂ ਨੂੰ ਇਕੱਠਾ ਕਰਾਂਗਾ । ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ ।
Ezekiel 39:27 in Panjabi 27 ਜਦੋਂ ਮੈਂ ਉਹਨਾਂ ਨੂੰ ਉਮਤਾਂ ਵਿੱਚੋਂ ਮੋੜ ਲਿਆਇਆ, ਉਹਨਾਂ ਨੂੰ ਵੈਰੀਆਂ ਦੇ ਦੇਸਾਂ ਵਿੱਚੋਂ ਇਕੱਠੇ ਕੀਤਾ, ਅਤੇ ਬਹੁਤ ਸਾਰੀਆਂ ਕੌਮਾਂ ਦੀਆਂ ਅੱਖਾਂ ਵਿੱਚ ਮੈਂ ਪਵਿੱਤਰ ਠਹਿਰਾਇਆ ਗਿਆ ।
Amos 9:14 in Panjabi 14 ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ ।
Micah 7:12 in Panjabi 12 ਉਸ ਦਿਨ ਉਹ ਅੱਸ਼ੂਰ ਤੋਂ, ਮਿਸਰ ਦੇ ਸ਼ਹਿਰਾਂ ਤੋਂ, ਮਿਸਰ ਤੋਂ ਦਰਿਆ ਤੱਕ, ਸਮੁੰਦਰ ਤੋਂ ਸਮੁੰਦਰ ਤੱਕ, ਅਤੇ ਪਹਾੜ ਤੋਂ ਪਹਾੜ ਤੱਕ ਤੇਰੇ ਕੋਲ ਆਉਣਗੇ,
Zephaniah 3:19 in Panjabi 19 ਵੇਖੋ, ਮੈਂ ਉਸ ਸਮੇਂ ਤੇਰੇ ਸਭ ਦੁੱਖ ਦੇਣ ਵਾਲਿਆਂ ਨਾਲ ਨਜਿੱਠਾਂਗਾ, ਮੈਂ ਲੰਗੜਿਆਂ ਨੂੰ ਬਚਾਵਾਂਗਾ ਅਤੇ ਹੱਕੇ ਹੋਇਆਂ ਨੂੰ ਇਕੱਠਾ ਕਰਾਂਗਾ, ਅਤੇ ਜਿਨ੍ਹਾਂ ਦੀ ਸ਼ਰਮਿੰਦਗੀ ਦੀ ਚਰਚਾ ਸਾਰੀ ਧਰਤੀ ਵਿੱਚ ਫੈਲੀ ਹੋਈ ਸੀ, ਉਹਨਾਂ ਦੀ ਵਡਿਆਈ ਅਤੇ ਆਦਰ ਮਾਣ ਵਧਾਵਾਂਗਾ ।
Zechariah 10:8 in Panjabi 8 ਮੈਂ ਸੀਟੀ ਵਜਾਵਾਂਗਾ ਅਤੇ ਮੈਂ ਉਹਨਾਂ ਨੂੰ ਇਕੱਠਾ ਕਰਾਂਗਾ, ਕਿਉਂਕਿ ਮੈਂ ਉਹਨਾਂ ਨੂੰ ਛੁਟਕਾਰਾ ਦਿੱਤਾ ਹੈ, ਉਹ ਵਧ ਜਾਣਗੇ ਜਿਵੇਂ ਪਹਿਲਾਂ ਵਧੇ ਹੋਏ ਸਨ ।