Jeremiah 23:36 in Panjabi 36 ਯਹੋਵਾਹ ਦੇ ਭਾਰ ਦਾ ਤੁਸੀਂ ਫਿਰ ਚੇਤਾ ਨਾ ਕਰੋਗੇ ਕਿਉਂ ਜੋ ਯਹੋਵਾਹ ਦਾ ਭਾਰ ਹਰ ਮਨੁੱਖ ਦੀ ਆਪਣੀ ਗੱਲ ਹੈ । ਤੁਸੀਂ ਜਿਉਂਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਚਨ ਵਿਗਾੜ ਦਿੱਤਾ ਹੈ
Other Translations King James Version (KJV) And the burden of the LORD shall ye mention no more: for every man's word shall be his burden; for ye have perverted the words of the living God, of the LORD of hosts our God.
American Standard Version (ASV) And the burden of Jehovah shall ye mention no more: for every man's own word shall be his burden; for ye have perverted the words of the living God, of Jehovah of hosts our God.
Bible in Basic English (BBE) And you will no longer put people in mind of the word of weight of the Lord: for every man's word will be a weight on himself; for the words of the living God, of the Lord of armies, our God, have been twisted by you.
Darby English Bible (DBY) And the burden of Jehovah shall ye mention no more; for every man's own word shall be his burden: for ye have perverted the words of the living God, of Jehovah of hosts, our God.
World English Bible (WEB) The burden of Yahweh shall you mention no more: for every man's own word shall be his burden; for you have perverted the words of the living God, of Yahweh of Hosts our God.
Young's Literal Translation (YLT) And the burden of Jehovah ye do not mention any more, For the burden to each is -- His word, And ye have overturned the words of the living God, Jehovah of Hosts, our God.
Cross Reference Deuteronomy 5:26 in Panjabi 26 ਕਿਉਂ ਜੋ ਸਾਰੇ ਪ੍ਰਾਣੀਆਂ ਵਿੱਚੋਂ ਕਿਹੜਾ ਹੈ, ਜਿਸ ਨੇ ਜੀਉਂਦੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੇ ਹੋਏ ਸੁਣੀ ਹੋਵੇ, ਜਿਵੇਂ ਅਸੀਂ ਸੁਣੀ ਹੈ ਅਤੇ ਜੀਉਂਦਾ ਰਿਹਾ ਹੋਵੇ ?
1 Samuel 17:26 in Panjabi 26 ਤਦ ਦਾਊਦ ਨੇ ਆਪਣੇ ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਕਿ ਜਿਹੜਾ ਮਨੁੱਖ ਇਸ ਫ਼ਲਿਸਤੀ ਨੂੰ ਮਾਰੇ ਅਤੇ ਇਸ ਕਲੰਕ ਨੂੰ ਇਸਰਾਏਲ ਉੱਤੋਂ ਹਟਾਵੇ ਤਾਂ ਉਹ ਨੂੰ ਕੀ ਮਿਲੇਗਾ ਕਿਉਂ ਜੋ ਇਹ ਅਸੁੰਨਤੀ ਫ਼ਲਿਸਤੀ ਹੈ ਕੌਣ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰੇ ?
1 Samuel 17:36 in Panjabi 36 ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ !
2 Kings 19:4 in Panjabi 4 ਕੀ ਪਤਾ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਸਭ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜਾ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ ਸ਼ਾਇਦ ਉਹ ਉਨ੍ਹਾਂ ਤੇ ਝਿੜਕੇ । ਇਸ ਲਈ ਤੂੰ ਬਚਿਆਂ ਖੁਚਿਆਂ ਲਈ ਜੋ ਰਹਿ ਗਏ ਹਨ, ਪ੍ਰਾਰਥਨਾ ਕਰ ।
Psalm 12:3 in Panjabi 3 ਯਹੋਵਾਹ ਸਾਰੇ ਚੋਪੜੇ ਬੁੱਲਾਂ ਨੂੰ ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ, ਵੱਢ ਸੁੱਟੇਗਾ ।
Psalm 64:8 in Panjabi 8 ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ ।
Psalm 120:3 in Panjabi 3 ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ ?
Psalm 149:9 in Panjabi 9 ਅਤੇ ਲਿਖੇ ਹੋਏ ਫਤਵੇ ਉਨ੍ਹਾਂ ਉੱਤੇ ਚਲਾਉਣ, — ਏਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ । ਹਲਲੂਯਾਹ ! ।
Proverbs 17:20 in Panjabi 20 ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ ।
Isaiah 3:8 in Panjabi 8 ਯਰੂਸ਼ਲਮ ਤਾਂ ਠੇਡਾ ਖਾ ਗਿਆ, ਅਤੇ ਯਹੂਦਾਹ ਡਿੱਗ ਪਿਆ ਹੈ, ਕਿਉਂ ਜੋ ਉਹਨਾਂ ਦੀ ਬੋਲੀ ਤੇ ਉਹਨਾਂ ਦੇ ਕੰਮ ਯਹੋਵਾਹ ਦੇ ਵਿਰੁੱਧ ਹਨ, ਜੋ ਉਹ ਦੀਆਂ ਤੇਜਵਾਨ ਅੱਖਾਂ ਨੂੰ ਲਾਲ ਕਰਦੇ ਹਨ ।
Isaiah 28:13 in Panjabi 13 ਇਸ ਲਈ ਯਹੋਵਾਹ ਦਾ ਬੋਲ ਉਹਨਾਂ ਲਈ ਇਹ ਹੋਵੇਗਾ, ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ, ਤਾਂ ਜੋ ਉਹ ਚਲੇ ਜਾਣ ਤੇ ਪਿਛਾਹਾਂ ਡਿੱਗ ਪੈਣ, ਅਤੇ ਜ਼ਖਮੀ ਹੋਣ ਤੇ ਫੱਸ ਕੇ ਫੜ੍ਹੇ ਜਾਣ ।
Isaiah 28:22 in Panjabi 22 ਹੁਣ ਤੁਸੀਂ ਠੱਠੇ ਨਾ ਕਰੋ ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਬੰਧਨ ਪੱਕੇ ਹੋ ਜਾਣ, ਕਿਉਂ ਜੋ ਮੈਂ ਪ੍ਰਭੂ ਸੈਨਾਂ ਦੇ ਯਹੋਵਾਹ ਤੋਂ ਸਾਰੀ ਧਰਤੀ ਉੱਤੇ ਬਰਬਾਦੀ ਦਾ ਫ਼ੈਸਲਾ ਸੁਣਿਆ ਹੈ ।
Jeremiah 10:10 in Panjabi 10 ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸੱਕਦੀਆਂ ।
Matthew 12:36 in Panjabi 36 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ ।
Luke 19:22 in Panjabi 22 ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ । ਤੂੰ ਮੈਨੂੰ ਜਾਣਿਆ ਜੋ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ ।
Acts 14:15 in Panjabi 15 ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁੱਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ।
Galatians 1:7 in Panjabi 7 ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ ।
Galatians 6:5 in Panjabi 5 ਕਿਉਂ ਜੋ ਹਰੇਕ ਨੂੰ ਆਪਣਾ ਹੀ ਭਾਰ ਚੁੱਕਣਾ ਪਵੇਗਾ ।
1 Thessalonians 1:9 in Panjabi 9 ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ ।
2 Peter 2:17 in Panjabi 17 ਉਹ ਸੁੱਕੇ ਖੂਹ ਹਨ । ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ ।
2 Peter 3:16 in Panjabi 16 ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ ।
Jude 1:15 in Panjabi 15 ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੋਸ਼ੀ ਠਹਿਰਾਵੇ ।