Jeremiah 23:39 in Panjabi 39 ਤਾਂ ਵੇਖੋ, ਮੈਂ ਸੱਚੀ ਮੁੱਚੀ ਤੁਹਾਨੂੰ ਚੁੱਕ ਸੁੱਟਾਂਗਾ ਅਤੇ ਤੁਹਾਨੂੰ ਇਸ ਸ਼ਹਿਰ ਨੂੰ ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪਿਉ-ਦਾਦਿਆਂ ਨੂੰ ਦਿੱਤਾ ਆਪਣੀ ਹਜ਼ੂਰੀ ਤੋਂ ਰੱਦ ਕਰ ਦਿਆਂਗਾ
Other Translations King James Version (KJV) Therefore, behold, I, even I, will utterly forget you, and I will forsake you, and the city that I gave you and your fathers, and cast you out of my presence:
American Standard Version (ASV) therefore, behold, I will utterly forget you, and I will cast you off, and the city that I gave unto you and to your fathers, away from my presence:
Bible in Basic English (BBE) For this reason, truly, I will put you completely out of my memory, and I will put you, and the town which I gave to you and to your fathers, away from before my face:
Darby English Bible (DBY) therefore behold, I will utterly forget you, and I will cast you off, far from my face, and the city that I gave to you and to your fathers.
World English Bible (WEB) therefore, behold, I will utterly forget you, and I will cast you off, and the city that I gave to you and to your fathers, away from my presence:
Young's Literal Translation (YLT) Therefore, lo, I -- I have taken you utterly away, And I have sent you out, And the city that I gave to you, And to your fathers, from before My face,
Cross Reference Genesis 6:17 in Panjabi 17 ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂ ਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਹੈ, ਅਕਾਸ਼ ਦੇ ਹੇਠੋਂ ਨਾਸ਼ ਕਰ ਦਿਆਂ । ਉਹ ਸਭ ਕੁਝ ਜਿਹੜਾ ਧਰਤੀ ਉੱਤੇ ਹੈ, ਪ੍ਰਾਣ ਛੱਡ ਦੇਵੇਗਾ ।
Leviticus 26:28 in Panjabi 28 ਤਦ ਮੈਂ ਵੀ ਡਾਢੇ ਕਰੋਧ ਨਾਲ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਮੈਂ, ਹਾਂ, ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦਿਆਂਗਾ ।
Deuteronomy 32:39 in Panjabi 39 ਹੁਣ ਵੇਖੋ ਕਿ ਮੈਂ ਹੀ ਉਹ ਹਾਂ, ਅਤੇ ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਹੀ ਜ਼ਖਮੀ ਕਰਦਾ ਹਾਂ ਅਤੇ ਮੈਂ ਹੀ ਚੰਗਾ ਕਰਦਾ ਹਾਂ, ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ,
Psalm 51:11 in Panjabi 11 ਮੈਨੂੰ ਆਪਣੇ ਹਜੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ !
Proverbs 13:13 in Panjabi 13 ਜਿਹੜਾ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ਼ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ ।
Isaiah 48:15 in Panjabi 15 ਮੈਂ, ਹਾਂ, ਮੈਂ ਇਹ ਗੱਲ ਕੀਤੀ, ਮੈਂ ਹੀ ਉਹ ਨੂੰ ਸੱਦਿਆ, ਮੈਂ ਉਹ ਨੂੰ ਲਿਆਇਆ ਅਤੇ ਉਹ ਆਪਣੇ ਕੰਮ ਵਿੱਚ ਸਫ਼ਲ ਹੋਵੇਗਾ ।
Isaiah 51:12 in Panjabi 12 ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ ?
Jeremiah 7:15 in Panjabi 15 ਮੈਂ ਤੁਹਾਨੂੰ ਆਪਣੇ ਅੱਗੋਂ ਕੱਢ ਦਿਆਂਗਾ ਜਿਵੇਂ ਮੈਂ ਤੁਹਾਡੇ ਸਾਰੇ ਭਰਾਵਾਂ ਨੂੰ ਇਫ਼ਰਾਈਮ ਦੀ ਸਾਰੀ ਅੰਸ ਨੂੰ ਕੱਢ ਦਿੱਤਾ ਹੈ ।
Jeremiah 23:33 in Panjabi 33 ਜਦ ਤੂੰ ਇਹ ਪਰਜਾ ਜਾਂ ਨਬੀ ਜਾਂ ਜਾਜਕ ਪੁੱਛਣ ਕਿ ਯਹੋਵਾਹ ਦਾ ਭਾਰ ਕੀ ਹੈ ? ਤਦ ਤੂੰ ਉਹਨਾਂ ਨੂੰ ਆਖੀਂ, ਤੁਸੀਂ ਉਹ ਦਾ ਭਾਰ ਹੋ ! ਮੈਂ ਤੁਹਾਨੂੰ ਸੁੱਟ ਦਿਆਂਗਾ ! ਯਹੋਵਾਹ ਦਾ ਵਾਕ ਹੈ
Jeremiah 32:28 in Panjabi 28 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਅਤੇ ਬਾਬਲ ਦੇ ਰਾਜਾ ਨਬੂਕਦਰੱਸਰ ਦੇ ਹੱਥ ਵਿੱਚ ਦੇ ਰਿਹਾ ਹਾਂ ਅਤੇ ਉਹ ਇਹ ਨੂੰ ਲੈ ਲਵੇਗਾ
Jeremiah 35:17 in Panjabi 17 ਇਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ― ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਉਹਨਾਂ ਨਾਲ ਗੱਲ ਕੀਤੀ ਪਰ ਉਹਨਾਂ ਨੇ ਸੁਣੀ ਨਹੀ, ਮੈਂ ਉਹਨਾਂ ਨੂੰ ਪੁਕਾਰਿਆ ਪਰ ਉਹਨਾਂ ਉੱਤਰ ਨਾ ਦਿੱਤਾ ।
Jeremiah 36:31 in Panjabi 31 ਮੈਂ ਉਹ ਨੂੰ, ਉਹ ਦੀ ਨਸਲ ਨੂੰ, ਉਹ ਦੇ ਟਹਿਲੂਆਂ ਨੂੰ ਉਹਨਾਂ ਦੀ ਬਦੀ ਦੇ ਕਾਰਨ ਸਜ਼ਾ ਦਿਆਂਗਾ । ਮੈਂ ਉਹਨਾਂ ਉੱਤੇ, ਯਰੂਸ਼ਲਮ ਦੇ ਵਾਸੀਆਂ ਉੱਤੇ ਅਤੇ ਯਹੂਦਾਹ ਦੇ ਮਨੁੱਖਾਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਨੂੰ ਆਖੀ ਹੈ ਲਿਆਵਾਂਗਾ ਪਰ ਉਹਨਾਂ ਨਾ ਸੁਣਿਆ ।
Jeremiah 52:3 in Panjabi 3 ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਭਈ ਅੰਤ ਨੂੰ ਉਸ ਨੇ ਉਹਨਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁਖ ਹੋ ਗਿਆ ।
Lamentations 5:20 in Panjabi 20 ਤੂੰ ਕਿਉਂ ਸਾਨੂੰ ਸਦਾ ਲਈ ਵਿਸਾਰ ਦਿੱਤਾ ਹੈ, ਅਤੇ ਕਿਉਂ ਸਾਨੂੰ ਇੰਨ੍ਹੇ ਲੰਬੇ ਸਮੇਂ ਲਈ ਤਿਆਗ ਦਿੱਤਾ ਹੈ ?
Ezekiel 5:8 in Panjabi 8 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ, ਹਾਂ ਮੈਂ ਹੀ ਤੇਰੇ ਵਿਰੁੱਧ ਹਾਂ ਅਤੇ ਮੈਂ ਕੌਮਾਂ ਦੇ ਸਾਹਮਣੇ ਤੇਰਾ ਨਿਆਂ ਕਰਾਂਗਾ ।
Ezekiel 6:3 in Panjabi 3 ਤੂੰ ਆਖ, ਹੇ ਇਸਰਾਏਲ ਦੇ ਪਹਾੜੋ, ਪ੍ਰਭੂ ਯਹੋਵਾਹ ਦਾ ਬਚਨ ਸੁਣੋ ! ਪ੍ਰਭੂ ਯਹੋਵਾਹ ਪਹਾੜਾਂ, ਟਿੱਲਿਆਂ, ਨਾਲਿਆਂ ਅਤੇ ਵਾਦੀਆਂ ਨੂੰ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ, ਹਾਂ, ਮੈਂ ਹੀ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਅਤੇ ਤੁਹਾਡੇ ਉੱਚੇ ਸਥਾਨਾਂ ਨੂੰ ਨਾਸ਼ ਕਰਾਂਗਾ ।
Ezekiel 8:18 in Panjabi 18 ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ ।
Ezekiel 9:6 in Panjabi 6 ਤੁਸੀਂ ਬੁੱਢਿਆਂ, ਗੱਭਰੂਆਂ, ਕੁਆਰੀਆਂ, ਨਿੱਕੇ ਬੱਚਿਆਂ ਅਤੇ ਔਰਤਾਂ ਨੂੰ ਪੂਰੀ ਤਰ੍ਹਾਂ ਮਾਰ ਸੁੱਟੋ, ਪਰ ਜਿਹਨਾਂ ਉੱਤੇ ਨਿਸ਼ਾਨ ਹੈ ਉਹਨਾਂ ਵਿੱਚੋਂ ਕਿਸੇ ਦੇ ਨੇੜੇ ਨਾ ਜਾਓ ਅਤੇ ਮੇਰੇ ਪਵਿੱਤਰ ਸਥਾਨ ਤੋਂ ਸ਼ੁਰੂ ਕਰੋ ! ਤਦ ਉਹਨਾਂ ਨੇ ਉਹਨਾਂ ਬਜ਼ੁਰਗਾਂ ਤੋਂ ਜਿਹੜੇ ਭਵਨ ਦੇ ਸਾਹਮਣੇ ਸਨ, ਸ਼ੁਰੂ ਕੀਤਾ ।
Ezekiel 34:11 in Panjabi 11 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਆਪ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਉਹਨਾਂ ਨੂੰ ਲੱਭ ਲਵਾਂਗਾ ।
Ezekiel 34:20 in Panjabi 20 ਇਸ ਲਈ ਪ੍ਰਭੂ ਯਹੋਵਾਹ ਉਹਨਾਂ ਨੂੰ ਇਹ ਆਖਦਾ ਹੈ, ਵੇਖੋ, ਮੈਂ, ਹਾਂ, ਮੈਂ ਹੀ ਮੋਟੀਆਂ ਅਤੇ ਲਿੱਸੀਆਂ ਭੇਡਾਂ ਵਿਚਕਾਰ ਨਿਆਂ ਕਰਾਂਗਾ ।
Hosea 4:6 in Panjabi 6 ਮੇਰੀ ਪਰਜਾ ਗਿਆਨ ਤੋਂ ਬਿਨ੍ਹਾਂ ਨਾਸ਼ ਹੁੰਦੀ ਹੈ, - ਕਿਉਂ ਜੋ ਤੂੰ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਂਵਾਂਗਾ ।
Hosea 5:14 in Panjabi 14 ਮੈਂ ਤਾਂ ਆਫਰਾਈਮ ਲਈ ਬੱਬਰ ਸ਼ੇਰ ਵਾਂਗੂੰ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਗੂੰ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚਲਾ ਜਾਂਵਾਂਗਾ, ਮੈਂ ਚੁੱਕ ਲੈ ਜਾਂਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ ।
Hosea 9:12 in Panjabi 12 ਭਾਵੇਂ ਉਹ ਬੱਚੇ ਪਾਲਣ, ਮੈਂ ਓਹਨਾਂ ਨੂੰ ਔਂਤਰਾ ਕਰਾਂਗਾ, ਇੱਥੋਂ ਤੱਕ ਕਿ ਕੋਈ ਆਦਮੀ ਨਾ ਰਹੇ, ਅਤੇ ਹਾਇ ਉਹਨਾਂ ਨੂੰ ਜਦ ਮੈਂ ਉਹਨਾਂ ਤੋਂ ਦੂਰ ਹੋ ਜਾਂਵਾਂਗਾ !
Matthew 25:41 in Panjabi 41 ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ ।
2 Thessalonians 1:9 in Panjabi 9 ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ ।