Jeremiah 23:4 in Panjabi 4 ਮੈਂ ਉਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਉਹਨਾਂ ਨੂੰ ਚਾਰਨਗੇ । ਉਹ ਫਿਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਉਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ ।
Other Translations King James Version (KJV) And I will set up shepherds over them which shall feed them: and they shall fear no more, nor be dismayed, neither shall they be lacking, saith the LORD.
American Standard Version (ASV) And I will set up shepherds over them, who shall feed them; and they shall fear no more, nor be dismayed, neither shall any be lacking, saith Jehovah.
Bible in Basic English (BBE) And I will put over them keepers who will take care of them: never again will they be overcome with fear or be troubled, and there will not be the loss of one of them, says the Lord.
Darby English Bible (DBY) And I will raise up shepherds over them, who shall feed them; and they shall fear no more, nor be dismayed, neither shall any be missing, saith Jehovah.
World English Bible (WEB) I will set up shepherds over them, who shall feed them; and they shall fear no more, nor be dismayed, neither shall any be lacking, says Yahweh.
Young's Literal Translation (YLT) And I have raised for them shepherds, And they have fed them, And they fear no more, nor are affrighted, Nor are they lacking -- an affirmation of Jehovah.
Cross Reference Numbers 31:49 in Panjabi 49 ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੁਹਾਡੇ ਦਾਸਾਂ ਨੇ ਯੁੱਧ ਕਰਨ ਵਾਲਿਆਂ ਦੀ ਗਿਣਤੀ ਕੀਤੀ ਅਤੇ ਉਹਨਾਂ ਵਿੱਚੋਂ ਇੱਕ ਮਨੁੱਖ ਵੀ ਨਹੀਂ ਘਟਿਆ ।
Psalm 78:70 in Panjabi 70 ਉਸ ਨੇ ਆਪਣੇ ਦਾਸ ਦਾਊਦ ਨੂੰ ਵੀ ਚੁਣਿਆ, ਅਤੇ ਭੇਡਾਂ ਦੇ ਵੜਿਆਂ ਵਿਚੋਂ ਉਹ ਨੂੰ ਲੈ ਲਿਆ ।
Isaiah 11:11 in Panjabi 11 ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ ।
Jeremiah 3:14 in Panjabi 14 ਹੇ ਬੇਈਮਾਨ ਪੁੱਤਰੋ, ਮੁੜੋ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡਾ ਮਾਲਕ ਜੋ ਹਾਂ, ਮੈਂ ਤੁਹਾਡੇ ਵਿੱਚੋਂ ਲਵਾਂਗਾ,ਹਰ ਸ਼ਹਿਰ ਵਿੱਚੋਂ ਇੱਕ ਅਤੇ ਹਰ ਟੱਬਰ ਵਿੱਚੋਂ ਦੋ, ਅਤੇ ਮੈਂ ਤੁਹਾਨੂੰ ਸੀਯੋਨ ਵਿੱਚ ਲਿਆਵਾਂਗਾ ।
Jeremiah 30:10 in Panjabi 10 ਹੇ ਯਾਕੂਬ ਮੇਰੇ ਟਹਿਲੂਏ, ਤੂੰ ਨਾ ਡਰ, ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ, ਤੂੰ ਨਾ ਘਾਬਰ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ ਬਚਾਵਾਂਗਾ, ਅਤੇ ਤੇਰੀ ਨਸਲ ਨੂੰ ਉਹਨਾਂ ਦੀ ਗ਼ੁਲਾਮੀ ਦੇ ਦੇਸ ਤੋਂ, ਯਾਕੂਬ ਮੁੜੇਗਾ ਅਤੇ ਚੈਨ ਤੇ ਅਰਾਮ ਕਰੇਗਾ, ਅਤੇ ਉਹ ਨੂੰ ਕੋਈ ਨਾ ਡਰਾਵੇਗਾ ।
Jeremiah 31:10 in Panjabi 10 ਹੇ ਕੌਮੋਂ ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਗੂੰ ਆਪਣੇ ਇੱਜੜ ਦੀ ਰਾਖੀ ਕਰੇਗਾ,
Jeremiah 33:26 in Panjabi 26 ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦਾਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਉਹਨਾਂ ਨੂੰ ਨਾ ਲਵਾਂਗਾ ਜਿਹੜੇ ਅਬਰਾਹਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨਾਲ ਰਹਮ ਕਰਾਂਗਾ ।
Jeremiah 46:27 in Panjabi 27 ਪਰ ਤੂੰ, ਹੇ ਯਾਕੂਬ ਮੇਰੇ ਦਾਸ, ਨਾ ਡਰ, ਹੇ ਇਸਰਾਏਲ, ਨਾ ਘਾਬਰ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ, ਅਤੇ ਤੇਰੀ ਨਸਲ ਨੂੰ ਗ਼ੁਲਾਮੀ ਦੇ ਦੇਸ ਤੋਂ ਬਚਾਵਾਂਗਾ । ਯਾਕੂਬ ਮੁੜੇਗਾ ਅਤੇ ਆਰਾਮ ਅਤੇ ਚੈਨ ਕਰੇਗਾ, ਉਹ ਨੂੰ ਕੋਈ ਨਾ ਡਰਾਵੇਗਾ ।
Ezekiel 34:23 in Panjabi 23 ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ ।
Hosea 3:3 in Panjabi 3 ਅਤੇ ਮੈਂ ਉਹ ਨੂੰ ਆਖਿਆ, ਤੂੰ ਬਹੁਤ ਦਿਨਾਂ ਤੱਕ ਮੇਰੇ ਨਾਲ ਵੱਸੇਂਗੀ, ਤੂੰ ਨਾ ਵਿਭਚਾਰ ਕਰੇਂਗੀ, ਨਾ ਕਿਸੇ ਹੋਰ ਮਨੁੱਖ ਦੀ ਪਤਨੀ ਹੋਵੇਂਗੀ, ਅਤੇ ਮੈਂ ਵੀ ਤੇਰਾ ਹੀ ਹੋ ਕੇ ਰਹਾਂਗਾ ।
Micah 5:2 in Panjabi 2 ਪਰ ਹੇ ਬੈਤਲਹਮ ਅਫ਼ਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ ।
Micah 5:4 in Panjabi 4 ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ, ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ ।
Micah 7:14 in Panjabi 14 ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ, ਆਪਣੀ ਵਿਰਾਸਤ ਦੇ ਇੱਜੜ ਨੂੰ, ਜਿਹੜੇ ਕਰਮਲ ਦੇ ਜੰਗਲ ਵਿੱਚ ਇਕੱਲੇ ਬੈਠਦੇ ਹਨ, ਉਹ ਬਾਸ਼ਾਨ ਅਤੇ ਗਿਲਆਦ ਵਿੱਚ ਚਰਨ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਚਰਦੇ ਸਨ ।
John 6:39 in Panjabi 39 ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ । ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ । ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ ।
John 10:27 in Panjabi 27 ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ । ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ ।
John 17:12 in Panjabi 12 ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਦੀ ਸੁਰੱਖਿਆ ਕੀਤੀ, ਮੈਂ ਉਨ੍ਹਾਂ ਦੀ ਤੇਰੇ ਨਾਮ ਨਾਲ ਰੱਖਿਆ ਕੀਤੀ । ਉਨ੍ਹਾਂ ਵਿੱਚੋਂ ਕੋਈ ਵੀ ਨਾਸ ਨਹੀਂ ਹੋਇਆ ਸੀ । ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ, ਉਹ ਨਾਸ ਹੋਇਆ, ਕਿਉਂਕਿ ਪਵਿੱਤਰ ਗ੍ਰੰਥ ਦੀ ਲਿਖਤ ਪੂਰੀ ਹੋਵੇ l
John 18:9 in Panjabi 9 ਇਹ ਯਿਸੂ ਦੇ ਵਾਕ ਨੂੰ ਪੂਰੇ ਕਰਨ ਲਈ ਹੋਇਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ ।”
John 21:15 in Panjabi 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
Acts 20:28 in Panjabi 28 ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ ।
1 Peter 1:5 in Panjabi 5 ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ
1 Peter 5:1 in Panjabi 1 ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ, ਮੈਂ ਜੋ ਉਹਨਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਅਤੇ ਉਸ ਤੇਜ ਵਿੱਚ ਜੋ ਪ੍ਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ, ਉਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ,