Jeremiah 27:5 in Panjabi 5 ਮੈ ਧਰਤੀ ਨੂੰ ਆਦਮੀਆ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ । ਮੈ ਇਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ
Other Translations King James Version (KJV) I have made the earth, the man and the beast that are upon the ground, by my great power and by my outstretched arm, and have given it unto whom it seemed meet unto me.
American Standard Version (ASV) I have made the earth, the men and the beasts that are upon the face of the earth, by my great power and by my outstretched arm; and I give it unto whom it seemeth right unto me.
Bible in Basic English (BBE) I have made the earth, and man and beast on the face of the earth, by my great power and by my outstretched arm; and I will give it to anyone at my pleasure.
Darby English Bible (DBY) I have made the earth, man and beast that are upon the face of the earth, by my great power and by my outstretched arm; and I give them unto whom it seemeth right in mine eyes.
World English Bible (WEB) I have made the earth, the men and the animals that are on the surface of the earth, by my great power and by my outstretched arm; and I give it to whom it seems right to me.
Young's Literal Translation (YLT) Thus do ye say unto your lords, I -- I have made the earth with man, and the cattle that `are' on the face of the earth, by My great power, and by My stretched-out arm, and I have given it to whom it hath been right in Mine eyes.
Cross Reference Genesis 1:29 in Panjabi 29 ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ । ਇਹ ਤੁਹਾਡੇ ਲਈ ਭੋਜਨ ਹੈ ।
Genesis 9:2 in Panjabi 2 ਤੁਹਾਡਾ ਡਰ ਅਤੇ ਭੈ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ ।
Genesis 9:6 in Panjabi 6 ਜੋ ਮਨੁੱਖ ਦਾ ਲਹੂ ਵਹਾਵੇਗਾ, ਉਸ ਦਾ ਲਹੂ ਮਨੁੱਖ ਦੇ ਹੱਥੋਂ ਵਹਾਇਆ ਜਾਵੇਗਾ ਕਿਉਂਕਿ ਪਰਮੇਸ਼ੁਰ ਨੇ ਮਨੁੱਖ ਨੂੰ ਆਪਣੇ ਹੀ ਸਰੂਪ ਵਿੱਚ ਰਚਿਆ ਸੀ ।
Exodus 20:11 in Panjabi 11 ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁੱਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ । ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ ।
Deuteronomy 2:7 in Panjabi 7 ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦਿੱਤੀ ਹੈ ਅਤੇ ਇਸ ਵੱਡੀ ਉਜਾੜ ਵਿੱਚ ਉਹ ਤੁਹਾਡਾ ਤੁਰਨਾ-ਫਿਰਨਾ ਜਾਣਦਾ ਹੈ । ਇਨ੍ਹਾਂ ਚਾਲੀ ਸਾਲਾਂ ਤੱਕ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਰਿਹਾ ਹੈ ਅਤੇ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਹੀਂ ਹੋਣ ਦਿੱਤੀ ।
Deuteronomy 2:9 in Panjabi 9 ਯਹੋਵਾਹ ਨੇ ਮੈਨੂੰ ਆਖਿਆ, “ਮੋਆਬ ਨੂੰ ਨਾ ਸਤਾਇਓ, ਨਾ ਉਹਨਾਂ ਨਾਲ ਲੜਾਈ-ਝਗੜਾ ਕਰਿਓ ਕਿਉਂ ਜੋ ਮੈਂ ਤੈਨੂੰ ਉਸ ਦਾ ਦੇਸ਼ ਵਿਰਾਸਤ ਵਿੱਚ ਨਹੀਂ ਦਿਆਂਗਾ । ਮੈਂ ਆਰ ਨਗਰ ਲੂਤ ਦੇ ਵੰਸ਼ ਨੂੰ ਵਿਰਾਸਤ ਵਿੱਚ ਦੇ ਦਿੱਤਾ ਹੈ । “
Deuteronomy 2:19 in Panjabi 19 ਜਦ ਤੂੰ ਅੰਮੋਨੀਆਂ ਦੇ ਨੇੜੇ ਆਵੇਂ ਤਾਂ ਤੂੰ ਉਹਨਾਂ ਨੂੰ ਨਾ ਸਤਾਈਂ ਅਤੇ ਨਾ ਹੀ ਲੜਾਈ-ਝਗੜਾ ਕਰੀਂ ਕਿਉਂ ਜੋ ਮੈਂ ਤੈਨੂੰ ਅੰਮੋਨੀਆਂ ਦੇ ਦੇਸ਼ ਵਿੱਚੋਂ ਕੁਝ ਵੀ ਤੇਰੀ ਵਿਰਾਸਤ ਹੋਣ ਲਈ ਨਹੀਂ ਦਿਆਂਗਾ, ਕਿਉਂ ਜੋ ਮੈਂ ਉਹ ਲੂਤ ਦੇ ਵੰਸ਼ ਦੀ ਵਿਰਾਸਤ ਹੋਣ ਲਈ ਦਿੱਤਾ ਹੈ । “
Deuteronomy 2:21 in Panjabi 21 ਇਹ ਲੋਕ ਵੀ ਅਨਾਕੀਆਂ ਦੀ ਤਰ੍ਹਾਂ ਗਿਣਤੀ ਵਿੱਚ ਬਹੁਤ ਸਾਰੇ ਅਤੇ ਵੱਡੇ ਅਤੇ ਉੱਚੇ-ਲੰਮੇ ਸਨ, ਪਰ ਯਹੋਵਾਹ ਨੇ ਉਹਨਾਂ ਨੂੰ ਅੰਮੋਨੀਆਂ ਦੇ ਅੱਗਿਓਂ ਨਾਸ਼ ਕਰ ਕੇ ਕੱਢ ਦਿੱਤਾ ਅਤੇ ਉਹ ਆਪ ਉਹਨਾਂ ਦੇ ਸਥਾਨ ਤੇ ਵੱਸ ਗਏ,
Deuteronomy 4:17 in Panjabi 17 ਜਾਂ ਕਿਸੇ ਜਾਨਵਰ ਦੀ ਸ਼ਕਲ ਜਿਹੜਾ ਧਰਤੀ ਉੱਤੇ ਹੈ ਜਾਂ ਅਕਾਸ਼ ਵਿੱਚ ਉੱਡਣ ਵਾਲੇ ਕਿਸੇ ਪੰਛੀ ਦੀ ਸ਼ਕਲ,
Deuteronomy 4:25 in Panjabi 25 ਜਦ ਉਸ ਦੇਸ਼ ਵਿੱਚ ਰਹਿੰਦੇ ਹੋਏ ਤੁਹਾਨੂੰ ਬਹੁਤ ਦਿਨ ਹੋ ਜਾਣ ਅਤੇ ਤੁਹਾਡੇ ਪੁੱਤਰ ਤੇ ਪੋਤਰੇ ਪੈਦਾ ਹੋਣ ਅਤੇ ਤੁਸੀਂ ਵਿਗੜ ਕੇ ਆਪਣੇ ਲਈ ਕਿਸੇ ਚੀਜ਼ ਦੀ ਘੜ੍ਹੀ ਹੋਈ ਮੂਰਤ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕਰੋ ਕਿ ਉਹ ਕ੍ਰੋਧਵਾਨ ਹੋਵੇ,
Deuteronomy 4:32 in Panjabi 32 ਜਦੋਂ ਤੋਂ ਪਰਮੇਸ਼ੁਰ ਨੇ ਆਦਮੀ ਨੂੰ ਧਰਤੀ ਉੱਤੇ ਉਤਪਤ ਕੀਤਾ, ਉਸ ਸਮੇਂ ਤੋਂ ਲੈ ਕੇ ਆਪਣੇ ਪੈਦਾ ਹੋਣ ਦੇ ਦਿਨ ਤੱਕ ਦੀਆਂ ਗੱਲਾਂ ਪੁੱਛੋ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਦੀਆਂ ਗੱਲਾਂ ਪੁੱਛੋ, ਕੀ ਕਦੀ ਅਜਿਹੀ ਵੱਡੀ ਗੱਲ ਕਦੀ ਹੋਈ ਜਾਂ ਕਦੀ ਸੁਣੀ ਗਈ ਹੈ ?
Deuteronomy 4:35 in Panjabi 35 ਇਹ ਸਭ ਤੁਹਾਨੂੰ ਵਿਖਾਇਆ ਗਿਆ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ ਅਤੇ ਉਸ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਹੈ ।
Deuteronomy 5:16 in Panjabi 16 ਤੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰ, ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ, ਤਾਂ ਜੋ ਤੇਰੀ ਉਮਰ ਲੰਮੀ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰਾ ਭਲਾ ਹੋਵੇ ।
Deuteronomy 9:29 in Panjabi 29 ਉਹ ਤੇਰੀ ਪਰਜਾ ਅਤੇ ਤੇਰਾ ਨਿੱਜ-ਭਾਗ ਹਨ, ਜਿਨ੍ਹਾਂ ਨੂੰ ਤੂੰ ਵੱਡੀ ਸ਼ਕਤੀ ਅਤੇ ਵਧਾਈ ਹੋਈ ਬਾਂਹ ਨਾਲ ਬਾਹਰ ਕੱਢ ਲਿਆਇਆ ਹੈਂ । “
Deuteronomy 32:8 in Panjabi 8 ਜਦ ਅੱਤ ਮਹਾਨ ਨੇ ਕੌਮਾਂ ਨੂੰ ਵਿਰਾਸਤ ਵੰਡੀ, ਜਦ ਉਸ ਨੇ ਆਦਮ ਦੇ ਪੁੱਤਰਾਂ ਨੂੰ ਵੱਖ-ਵੱਖ ਕੀਤਾ, ਤਦ ਉਸ ਨੇ ਉੱਮਤਾਂ ਦੀਆਂ ਹੱਦਾਂ, ਇਸਰਾਏਲੀਆਂ ਦੀ ਗਿਣਤੀ ਦੇ ਅਨੁਸਾਰ ਬੰਨ੍ਹੀਆਂ,
Joshua 1:2 in Panjabi 2 ਮੇਰਾ ਦਾਸ ਮੂਸਾ ਮਰ ਗਿਆ ਹੈ । ਹੁਣ ਤੂੰ ਉੱਠ ਅਤੇ ਇਹਨਾਂ ਸਾਰੇ ਲੋਕਾਂ ਨੂੰ ਨਾਲ ਲੈ ਕੇ ਇਸ ਯਰਦਨ ਦੇ ਪਾਰ ਲੰਘ, ਉਸ ਦੇਸ ਨੂੰ ਜਾ ਜਿਹੜਾ ਮੈਂ ਉਹਨਾਂ ਨੂੰ ਅਰਥਾਤ ਇਸਰਾਏਲੀਆਂ ਨੂੰ ਦਿੰਦਾ ਹਾਂ ।
Ezra 1:2 in Panjabi 2 “ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ, ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਆਪ ਮੈਨੂੰ ਹਿਦਾਇਤ ਦਿੱਤੀ ਹੈ ਕਿ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਭਵਨ ਬਣਾਵਾਂ ।
Job 26:5 in Panjabi 5 ਬਹੁਤ ਦਿਨਾਂ ਦੇ ਮਰੇ ਹੋਏ ਲੋਕ ਪਾਣੀਆਂ ਵਿੱਚ ਅਤੇ ਉਸ ਵਿੱਚ ਰਹਿਣ ਵਾਲਿਆਂ ਦੇ ਹੇਠ ਕੰਬਦੇ ਹਨ !
Job 38:4 in Panjabi 4 ਜਦ ਮੈਂ ਧਰਤੀ ਦੀ ਨੀਂਹ ਰੱਖੀ ਤਾਂ ਤੂੰ ਕਿੱਥੇ ਸੀ ? ਜੇ ਤੂੰ ਸਮਝ ਰੱਖਦਾ ਹੈ ਤਾਂ ਜਵਾਬ ਦੇ !
Psalm 102:25 in Panjabi 25 ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦਾ ਕਾਰਜ ਹੈ ।
Psalm 115:15 in Panjabi 15 ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ, ਜਿਹੜਾ ਅਕਾਸ਼ ਤੇ ਧਰਤੀ ਦਾ ਸਿਰਜਣਹਾਰ ਹੈ ।
Psalm 135:10 in Panjabi 10 ਜਿਸ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,
Psalm 136:5 in Panjabi 5 ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
Psalm 146:5 in Panjabi 5 ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ !
Psalm 148:2 in Panjabi 2 ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ, ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ !
Isaiah 40:21 in Panjabi 21 ਕੀ ਤੁਸੀਂ ਨਹੀਂ ਜਾਣਦੇ, ਕੀ ਤੁਸੀਂ ਨਹੀਂ ਸੁਣਦੇ ? ਕੀ ਉਹ ਆਦ ਤੋਂ ਤੁਹਾਨੂੰ ਨਹੀਂ ਦੱਸਿਆ ਗਿਆ ? ਕੀ ਧਰਤੀ ਦੇ ਮੁੱਢੋਂ ਤੁਸੀਂ ਨਹੀਂ ਸਮਝਿਆ ?
Isaiah 42:5 in Panjabi 5 ਪਰਮੇਸ਼ੁਰ ਯਹੋਵਾਹ ਇਹ ਆਖਦਾ ਹੈ, ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ ਵਾਲਾ ਹੈ, ਧਰਤੀ ਅਤੇ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ, ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ, ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ ਆਤਮਾ ਦਾ ਦੇਣ ਵਾਲਾ ਹੈ ।
Isaiah 44:24 in Panjabi 24 ਯਹੋਵਾਹ ਤੇਰਾ ਛੁਡਾਉਣ ਵਾਲਾ, ਜਿਸ ਨੇ ਤੈਨੂੰ ਕੁੱਖ ਵਿੱਚ ਸਿਰਜਿਆ ਇਹ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈਂ ਆਪ ਹੀ ਧਰਤੀ ਦਾ ਵਿਛਾਉਣ ਵਾਲਾ ਹਾਂ ।
Isaiah 45:12 in Panjabi 12 ਮੈਂ ਹੀ ਧਰਤੀ ਨੂੰ ਬਣਾਇਆ, ਅਤੇ ਮਨੁੱਖ ਨੂੰ ਉਹ ਦੇ ਉੱਤੇ ਉਤਪਤ ਕੀਤਾ, ਮੈਂ ਆਪਣੇ ਹੱਥਾਂ ਨਾਲ ਅਕਾਸ਼ ਨੂੰ ਤਾਣਿਆ, ਅਤੇ ਸਾਰੇ ਤਾਰਾ-ਮੰਡਲ ਨੂੰ ਮੈਂ ਹੀ ਹੁਕਮ ਦਿੱਤਾ ।
Isaiah 48:13 in Panjabi 13 ਹਾਂ, ਮੇਰੇ ਹੱਥ ਨੇ ਧਰਤੀ ਦੀ ਨੀਂਹ ਰੱਖੀ, ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ, ਮੈਂ ਉਹਨਾਂ ਨੂੰ ਸੱਦਦਾ ਹਾਂ, ਉਹ ਇਕੱਠੇ ਖਲੋ ਜਾਂਦੇ ਹਨ ।
Isaiah 51:13 in Panjabi 13 ਤੂੰ ਯਹੋਵਾਹ ਆਪਣੇ ਕਰਤਾਰ ਨੂੰ ਵਿਸਾਰ ਦਿੱਤਾ, ਜੋ ਅਕਾਸ਼ ਦਾ ਤਾਣਨ ਵਾਲਾ ਅਤੇ ਧਰਤੀ ਦੀ ਨੀਂਹ ਰੱਖਣ ਵਾਲਾ ਹੈ, ਤੂੰ ਨਿੱਤ ਦਿਹਾੜੇ ਜ਼ਾਲਮ ਦੇ ਗੁੱਸੇ ਤੋਂ ਡਰਦਾ ਹੈਂ, ਜਿਹੜਾ ਨਾਸ ਕਰਨ ਲਈ ਤਿਆਰ ਹੈ, - ਭਲਾ, ਜ਼ਾਲਮ ਦਾ ਗੁੱਸਾ ਕਿੱਥੇ ਰਿਹਾ ?
Jeremiah 10:11 in Panjabi 11 ਤੁਸੀਂ ਉਹਨਾਂ ਨੂੰ ਇਸ ਤਰਾਂ ਦੱਸੋ, ਉਹ ਦੇਵਤੇ ਜਿਹਨਾਂ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਉਹ ਧਰਤੀ ਤੋਂ ਅਤੇ ਅਕਾਸ਼ ਦੇ ਹੇਠੋਂ ਮਿਟ ਜਾਣਗੇ ।
Jeremiah 32:17 in Panjabi 17 ਹੇ ਪ੍ਰਭੁ ਯਹੋਵਾਹ, ਵੇਖ ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਕਠਣ ਨਹੀਂ ਹੈ
Jeremiah 51:15 in Panjabi 15 ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ ਨੂੰ ਤਾਣਿਆ ।
Daniel 4:17 in Panjabi 17 ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ ।
John 1:1 in Panjabi 1 ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ ।
Acts 14:15 in Panjabi 15 ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁੱਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ।
Acts 17:24 in Panjabi 24 ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁੱਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ ।
Colossians 1:16 in Panjabi 16 ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁੱਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ ।
Hebrews 1:2 in Panjabi 2 ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ ।
Hebrews 1:10 in Panjabi 10 ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਰੱਖੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰਾਗਰੀ ਹਨ,
Revelation 4:11 in Panjabi 11 ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ !